ਇਸ ਸਾਲ ਦਾ ਕੇਂਦਰੀ ਬਜਟ ਟਿਕਾਊ ਅਤੇ ਮਜ਼ਬੂਤ ​​ਆਰਥਿਕ ਵਿਕਾਸ ​ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਹੋਰ ਦੁਹਰਾਉਂਦਾ ਹੈ: ਪ੍ਰਧਾਨ ਮੰਤਰੀ
ਸਾਡੀ ਦਿਸ਼ਾ ਸਪਸ਼ਟ ਹੈ, ਸਾਡਾ ਇਰਾਦਾ ਸਪਸ਼ਟ ਹੈ: ਵੱਧ ਬਣਾਓ, ਵੱਧ ਉਤਪਾਦਨ ਕਰੋ, ਵੱਧ ਸੰਪਰਕ ਸਥਾਪਿਤ ਕਰੋ, ਵੱਧ ਨਿਰਯਾਤ ਕਰੋ: ਪ੍ਰਧਾਨ ਮੰਤਰੀ
ਦੁਨੀਆ ਭਰੋਸੇਮੰਦ ਅਤੇ ਸਮਰੱਥ ਨਿਰਮਾਣ ਭਾਈਵਾਲਾਂ ਦੀ ਭਾਲ ਵਿੱਚ ਹੈ ਅਤੇ ਅੱਜ ਭਾਰਤ ਕੋਲ ਇਸ ਭੂਮਿਕਾ ਨੂੰ ਠੋਸ ਤਰੀਕੇ ਨਾਲ ਨਿਭਾਉਣ ਦਾ ਮੌਕਾ ਹੈ: ਪ੍ਰਧਾਨ ਮੰਤਰੀ
ਭਾਰਤ ਨੇ ਕਈ ਦੇਸ਼ਾਂ ਨਾਲ ਮੁਕਤ ਵਪਾਰ ਸਮਝੌਤੇ ਕੀਤੇ ਹਨ, ਸਾਡੇ ਲਈ ਮੌਕਿਆਂ ਦੇ ਬਹੁਤ ਵੱਡੇ ਦਰਵਾਜ਼ੇ ਖੁੱਲ੍ਹ ਗਏ ਹਨ ਅਤੇ ਅਜਿਹੀ ਸਥਿਤੀ ਵਿੱਚ ਗੁਣਵੱਤਾ ਨਾਲ ਕਦੇ ਵੀ ਸਮਝੌਤਾ ਨਾ ਕਰਨਾ ਸਾਡੀ ਜ਼ਿੰਮੇਵਾਰੀ ਹੈ: ਪ੍ਰਧਾਨ ਮੰਤਰੀ
ਕਾਰਬਨ ਕੈਪਚਰ, ਯੂਟੀਲਾਇਜ਼ੇਸ਼ਨ ਐਂਡ ਸਟੋਰੇਜ ਮਿਸ਼ਨ ਇੱਕ ਮਹੱਤਵਪੂਰਨ ਪਹਿਲਕਦਮੀ ਹੈ; ਸਥਿਰਤਾ ਨੂੰ ਮੁੱਖ ਵਪਾਰਕ ਰਣਨੀਤੀ ਵਿੱਚ ਜੋੜਨਾ ਜ਼ਰੂਰੀ ਹੋਵੇਗਾ: ਪ੍ਰਧਾਨ ਮੰਤਰੀ
ਜੋ ਉਦਯੋਗ ਸਮਾਂ ਰਹਿੰਦੇ ਸਾਫ਼-ਸੁਥਰੀ ਤਕਨਾਲੋਜੀ ਵਿੱਚ ਨਿਵੇਸ਼ ਕਰਨਗੇ, ਉਹ ਆਉਣ ਵਾਲੇ ਸਾਲਾਂ ਵਿੱਚ ਨਵੇਂ ਬਾਜ਼ਾਰਾਂ ਤੱਕ ਬਿਹਤਰ ਪਹੁੰਚ ਪ੍ਰਾਪਤ ਕਰਨ ਦੇ ਯੋਗ ਹੋਣਗੇ: ਪ੍ਰਧਾਨ ਮੰਤਰੀ
ਅੱਜ ਵਿਸ਼ਵ ਅਰਥਵਿਵਸਥਾ ਵਿੱਚ ਇੱਕ ਵੱਡਾ ਬਦਲਾਅ ਹੋ ਰਿਹਾ ਹੈ, ਕਿਉਂਕਿ ਬਾਜ਼ਾਰ ਹੁਣ ਨਾ ਸਿਰਫ਼ ਲਾਗਤ ਨਹੀਂ ਸਗੋਂ ਸਥਿਰਤਾ ’ਤੇ ਵੀ ਧਿਆਨ ਦੇ ਰਹੇ ਹਨ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਜਟ ਵੈਬਿਨਾਰ ਲੜੀ ਦੇ ਦੂਜੇ ਸੈਸ਼ਨ ਨੂੰ ਸੰਬੋਧਨ ਕੀਤਾ ਜਿਸ ਦਾ ਮੁੱਖ ਵਿਸ਼ਾ "ਟਿਕਾਊ ਅਤੇ ਮਜ਼ਬੂਤ ਆਰਥਿਕ ਵਿਕਾਸ" ਸੀ। ਪ੍ਰਧਾਨ ਮੰਤਰੀ ਨੇ ਪਿਛਲੇ ਹਫ਼ਤੇ ਦੀ ਤਰੱਕੀ ’ਤੇ ਵਿਚਾਰ ਕਰਦੇ ਹੋਏ ਕਿਹਾ ਕਿ ਪਹਿਲਾ ਵੈਬਿਨਾਰ ਬਹੁਤ ਸਫਲ ਰਿਹਾ ਅਤੇ ਬਜਟ ਪ੍ਰਬੰਧਾਂ ਨੂੰ ਲਾਗੂ ਕਰਨ ਸਬੰਧੀ ਸ਼ਾਨਦਾਰ ਸੁਝਾਅ ਪ੍ਰਾਪਤ ਹੋਏ।

ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਮੌਜੂਦਾ ਵੈਬਿਨਾਰ ਦੇਸ਼ ਦੇ ਆਰਥਿਕ ਵਿਕਾਸ ਨੂੰ ਲਗਾਤਾਰ ਮਜ਼ਬੂਤ ​​ਕਰਨ ਦੇ ਮੁੱਦੇ ਨਾਲ ਸਹਿਜ ਤੌਰ ’ਤੇ ਜੁੜਿਆ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਸਪਲਾਈ ਲੜੀਆਂ ਦੇ ਪੁਨਰਗਠਨ ਦੇ ਨਾਲ ਭਾਰਤ ਦੀ ਮਜ਼ਬੂਤ ​​ਅਰਥਵਿਵਸਥਾ ਦੁਨੀਆ ਲਈ ਉਮੀਦ ਦੀ ਕਿਰਨ ਬਣ ਗਈ ਹੈ। ਸ਼੍ਰੀ ਮੋਦੀ ਨੇ ਕਿਹਾ, "​ਅਰਥਵਿਵਸਥਾ ਦੀ ਤੇਜ਼ ਤਰੱਕੀ ‘ਵਿਕਸਿਤ ਭਾਰਤ’ ਦੀ ਮਜ਼ਬੂਤ ​​ਨੀਂਹ ਹੈ।"

ਪ੍ਰਧਾਨ ਮੰਤਰੀ ਨੇ ਸਰਕਾਰ ਦੇ ਸਪਸ਼ਟ ਦ੍ਰਿਸ਼ਟੀਕੋਣ ਅਤੇ ਦ੍ਰਿੜ੍ਹ ਸੰਕਲਪ ਦੀ ਪੁਸ਼ਟੀ ਕਰਦੇ ਹੋਏ "ਵੱਧ ਨਿਰਮਾਣ ਕਰੋ, ਵੱਧ ਉਤਪਾਦਨ ਕਰੋ, ਵੱਧ ਸੰਪਰਕ ਸਥਾਪਿਤ ਕਰੋ ਅਤੇ ਵੱਧ ਨਿਰਯਾਤ ਕਰੋ" ਦੇ ਮੁੱਖ ਮੰਤਰ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਕਿਹਾ, "ਯਕੀਨੀ ਤੌਰ ’ਤੇ, ਅੱਜ ਤੁਸੀਂ ਲੋਕਾਂ ਦਰਮਿਆਨ ਹੋਣ ਵਾਲੀਆਂ ਚਰਚਾਵਾਂ ਅਤੇ ਉਨ੍ਹਾਂ ਤੋਂ ਉੱਭਰਨ ਵਾਲੇ ਸੁਝਾਅ ਮਹੱਤਵਪੂਰਨ ਭੂਮਿਕਾ ਨਿਭਾਉਣਗੇ।"

ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਦਰਮਿਆਨ ਤਾਲਮੇਲ ਦੇ ਸਬੰਧ ਬਾਰੇ ਬੋਲਦੇ ਹੋਏ ਇਹ ਸਪਸ਼ਟ ਕੀਤਾ ਕਿ ਨਿਰਮਾਣ, ਲੌਜਿਸਟਿਕਸ, ਛੋਟੇ ਅਤੇ ਦਰਮਿਆਨੇ ਉੱਦਮ (ਐੱਮਐੱਸਐੱਮਈ) ਅਤੇ ਸ਼ਹਿਰੀ ਕੇਂਦਰ ਵੱਖ-ਵੱਖ ਸੰਸਥਾਵਾਂ ਨਹੀਂ ਹਨ ਸਗੋਂ ਇੱਕ ਹੀ ਆਰਥਿਕ ਢਾਂਚੇ ਦੇ ਆਪਸ ਵਿੱਚ ਜੁੜੇ ਹੋਏ ਥੰਮ੍ਹ ਹਨ। ਉਨ੍ਹਾਂ ਨੇ ਵਿਸਥਾਰ ਨਾਲ ਦੱਸਿਆ ਕਿ ਨਿਰਮਾਣ ਨਿਰਯਾਤ ਨੂੰ ਵਧਾਉਂਦਾ ਹੈ ਜਦੋਂ ਕਿ ਪ੍ਰਤੀਯੋਗੀ ਐੱਮਐੱਸਐੱਮਈ ਲਚਕੀਲੇਪਣ ਅਤੇ ਨਵੀਨਤਾ ਨੂੰ ਉਤਸ਼ਾਹਿਤ ਕਰਦੇ ਹਨ। ਸ਼੍ਰੀ ਮੋਦੀ ਨੇ ਕਿਹਾ, "ਇਸ ਸਾਲ ਦੇ ਬਜਟ ਨੇ ਇਨ੍ਹਾਂ ਸਾਰੇ ਥੰਮ੍ਹਾਂ ਨੂੰ ਬਹੁਤ ਮਜ਼ਬੂਤੀ ਪ੍ਰਦਾਨ ​​ਕੀਤੀ ਹੈ।" 

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਦਯੋਗ, ਵਿੱਤੀ ਸੰਸਥਾਵਾਂ ਅਤੇ ਰਾਜ ਸਰਕਾਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਸਿਰਫ਼ ਨੀਤੀਗਤ ਦਿਸ਼ਾ-ਨਿਰਦੇਸ਼ ਨਾਲ ਹੀ ਨਤੀਜੇ ਪ੍ਰਾਪਤ ਨਹੀਂ ਹੋਣਗੇ। ਉਨ੍ਹਾਂ ਨੇ ਹਿੱਸੇਦਾਰਾਂ ਨੂੰ ਨਿਰਮਾਣ ਅਤੇ ਉਤਪਾਦਨ ਵਧਾਉਣ ਅਤੇ ਲਾਗਤ ਢਾਂਚਿਆਂ ਨੂੰ ਹੋਰ ਪ੍ਰਤੀਯੋਗੀ ਬਣਾਉਣ ’ਤੇ ਚਰਚਾਵਾਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ। ਸ਼੍ਰੀ ਮੋਦੀ ਨੇ ਕਿਹਾ, "ਇਨ੍ਹਾਂ ਖੇਤਰਾਂ ਵਿੱਚ ਤੁਹਾਡੇ ਸੁਝਾਅ ਦੇਸ਼ ਦੇ ਹਰ ਕੋਨੇ ਵਿੱਚ ਵਿਕਾਸ ਨੂੰ ਪਹੁੰਚਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।" 

 

ਪ੍ਰਧਾਨ ਮੰਤਰੀ ਨੇ ਨਿਰਮਾਣ ਖੇਤਰ ਵਿੱਚ ਮੁੱਖ ਸਮਰੱਥਾਵਾਂ ਨੂੰ ਮਜ਼ਬੂਤ ​​ਕਰਨ ਅਤੇ ਮੌਜੂਦਾ ਰੁਕਾਵਟਾਂ ਨੂੰ ਦੂਰ ਕਰਨ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕੀਤਾ। ਸ਼੍ਰੀ ਮੋਦੀ ਨੇ ਜ਼ੋਰ ਦਿੰਦੇ ਹੋਏ ਕਿਹਾ, " ਦੁਰਲੱਭ ਧਰਤੀ ਖਣਿਜਾਂ ਦੇ ਲਈ ਸਮਰਪਿਤ ਦੁਰਲੱਭ ਧਰਤੀ ਕੋਰੀਡੋਰ ਅਤੇ ਕੰਟੇਨਰ ਨਿਰਮਾਣ ਵਰਗੇ ਖੇਤਰਾਂ ’ਤੇ ਧਿਆਨ ਕੇਂਦ੍ਰਿਤ ਕਰਨ ਦਾ ਉਦੇਸ਼ ਕਾਰੋਬਾਰ ਦੇ ਲਈ ਅਨੁਕੂਲ ਵਾਤਾਵਰਣ ਨੂੰ ਮਜ਼ਬੂਤ ​​ਕਰਨਾ ਹੈ।"

ਪ੍ਰਧਾਨ ਮੰਤਰੀ ਨੇ ਬਜਟ ਵਿੱਚ ਐਲਾਨੇ ਗਏ 'ਬਾਇਓਫਾਰਮਾ ਸ਼ਕਤੀ ਮਿਸ਼ਨ' ਦਾ ਵੀ ਜ਼ਿਕਰ ਕੀਤਾ ਜਿਸ ਦਾ ਉਦੇਸ਼ ਭਾਰਤ ਨੂੰ ਜੈਵਿਕ ਦਵਾਈਆਂ ਅਤੇ ਅਗਲੀ ਪੀੜ੍ਹੀ ਦੇ ਇਲਾਜ ਲਈ ਇੱਕ ਗਲੋਬਲ ਹੱਬ ਵਜੋਂ ਸਥਾਪਿਤ ਕਰਨਾ ਹੈ। ਸ਼੍ਰੀ ਮੋਦੀ ਨੇ ਕਿਹਾ, "ਅਸੀਂ ਉੱਨਤ ਬਾਇਓਫਾਰਮਾਸਿਊਟੀਕਲ ਖੋਜ ਅਤੇ ਨਿਰਮਾਣ ਵਿੱਚ ਅਗਵਾਈ ਵੱਲ ਵਧਣਾ ਚਾਹੁੰਦੇ ਹਾਂ।" 

ਪ੍ਰਧਾਨ ਮੰਤਰੀ ਨੇ ਵਿਸ਼ਵ ਸਥਿਤੀਆਂ ਵਿੱਚ ਹੋ ਰਹੀਆਂ ਤਬਦੀਲੀਆਂ ਦੇ ਸੰਦਰਭ ਵਿੱਚ ਕਿਹਾ ਕਿ ਦੁਨੀਆ ਭਰੋਸੇਮੰਦ ਅਤੇ ਮਜ਼ਬੂਤ ​​ਨਿਰਮਾਣ ਭਾਈਵਾਲਾਂ ਦੀ ਭਾਲ ਵਿੱਚ ਹੈ। ਉਨ੍ਹਾਂ ਨੇ ਹਿੱਸੇਦਾਰਾਂ ਨੂੰ ਵਿਸ਼ਵਾਸ ਨਾਲ ਨਿਵੇਸ਼ ਕਰਨ, ਅਤਿ-ਆਧੁਨਿਕ ਤਕਨਾਲੋਜੀ ਅਪਣਾਉਣ, ਖੋਜ ਵਿੱਚ ਮਹੱਤਵਪੂਰਨ ਨਿਵੇਸ਼ ਕਰਨ ਅਤੇ ਗੁਣਵੱਤਾ ਦੇ ਵਿਸ਼ਵ ਪੱਧਰੀ ਮਿਆਰਾਂ ਨੂੰ ਬਣਾਈ ਰੱਖਣ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦੇ ਹੋਏ ਕਿਹਾ, "ਭਾਰਤ ਕੋਲ ਮੌਕਾ ਹੈ ਕਿ ਉਹ ਇਸ ਭੂਮਿਕਾ ਨੂੰ ਮਜ਼ਬੂਤੀ ਨਾਲ ਨਿਭਾਉਣ।"

ਪ੍ਰਧਾਨ ਮੰਤਰੀ ਨੇ ਮੁਕਤ ਵਪਾਰ ਸਮਝੌਤਿਆਂ (ਐੱਫਟੀਏ ’ਤੇ ਬੋਲਦੇ ਹੋਏ ਕਿਹਾ ਕਿ ਇਨ੍ਹਾਂ ਸਮਝੌਤਿਆਂ ਨੇ ਮੌਕਿਆਂ ਦੇ ਵਿਸ਼ਾਲ ਰਸਤੇ ਖੋਲ੍ਹੇ ਹਨ ਅਤੇ ਭਾਰਤੀ ਉਦਯੋਗ ’ਤੇ ਗੁਣਵੱਤਾ ’ਤੇ ਜ਼ੋਰ ਦੇਣ ਦੀ ਇੱਕ ਨਵੀਂ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਉਨ੍ਹਾਂ ਨੇ ਉਪਭੋਗਤਾ-ਅਨੁਕੂਲ ਉਤਪਾਦ ਬਣਾਉਣ ਲਈ ਅੰਤਰਰਾਸ਼ਟਰੀ ਖਪਤਕਾਰਾਂ ਦੀਆਂ ਤਰਜੀਹਾਂ ਅਤੇ ਸਹੂਲਤਾਂ ਦਾ ਅਧਿਐਨ ਕਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਸ਼੍ਰੀ ਮੋਦੀ ਨੇ ਕਿਹਾ, "ਤਦ ਹੀ ਅਸੀਂ ਮੁਕਤ ਵਪਾਰ ਸਮਝੌਤਿਆਂ ਤੋਂ ਪੈਦਾ ਹੋਣ ਵਾਲੇ ਮੌਕਿਆਂ ਦਾ ਲਾਭ ਲੈ ਸਕਾਂਗੇ।"

ਪ੍ਰਧਾਨ ਮੰਤਰੀ ਨੇ ਐੱਮਐੱਸਐੱਮਈ ਖੇਤਰ ਦੇ ਸੰਦਰਭ ਵਿੱਚ ਕਿਹਾ ਕਿ ਹਾਲ ਹੀ ਵਿੱਚ ਕੀਤੇ ਗਏ ਵਰਗੀਕਰਨ ਸੁਧਾਰਾਂ ਨੇ ਛੋਟੇ ਉੱਦਮਾਂ ਲਈ ਵਿਸਥਾਰ ਦੇ ਡਰ ਨੂੰ ਦੂਰ ਕੀਤਾ ਹੈ। ਸਰਕਾਰ ਕਰਜ਼ੇ ਤੱਕ ਪਹੁੰਚ ਅਤੇ ਆਧੁਨਿਕ ਤਕਨਾਲੋਜੀ ਤੱਕ ਪਹੁੰਚ ਨੂੰ ਆਸਾਨ ਬਣਾਉਣਾ ਜਾਰੀ ਰੱਖਦੀ ਹੈ। ਹਾਲਾਂਕਿ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅਸਲ ਪ੍ਰਭਾਵ ਐੱਮਐੱਸਐੱਮਈ ਦੇ ਵਿਸ਼ਵ-ਵਿਆਪੀ ਮੁਕਾਬਲੇ ਵਿੱਚ ਦਾਖਲ ਹੋਣ ’ਤੇ ਨਿਰਭਰ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ, "ਐੱਮਐੱਸਐੱਮਈ ਦੇ ਲਈ ਹੁਣ ਆਪਣੀ ਉਤਪਾਦਕਤਾ ਨੂੰ ਹੋਰ ਵਧਾਉਣ, ਗੁਣਵੱਤਾ ਦੇ ਮਿਆਰਾਂ ਨੂੰ ਉੱਚਾ ਚੁੱਕਣ ਅਤੇ ਡਿਜੀਟਲ ਪ੍ਰਕਿਰਿਆਵਾਂ ਅਤੇ ਮਜ਼ਬੂਤ ​​ਮੁੱਲ ਲੜੀਆਂ ਨਾਲ ਜੋੜਨ ਦਾ ਸਮਾਂ ਹੈ।"

 

ਪ੍ਰਧਾਨ ਮੰਤਰੀ ਨੇ ਬੁਨਿਆਦੀ ਢਾਂਚੇ ਅਤੇ ਲੌਜਿਸਟਿਕਸ ਦੀ ਪਹਿਚਾਣ ਰਾਸ਼ਟਰੀ ਵਿਕਾਸ ਰਣਨੀਤੀ ਦੇ ਮੁੱਖ ਥੰਮ੍ਹਾਂ ਵਜੋਂ ਕੀਤੀ ਜਿਨ੍ਹਾਂ ਨੂੰ ਇਸ ਸਾਲ ਦੇ ਬਜਟ ਵਿੱਚ ਰਿਕਾਰਡ ਪੂੰਜੀ ਖ਼ਰਚ ਦਾ ਸਮਰਥਨ ਪ੍ਰਾਪਤ ਹੈ। ਉਨ੍ਹਾਂ ਨੇ ਕੁਸ਼ਲਤਾ ਲਈ ਜ਼ਰੂਰੀ ਕਦਮਾਂ ਵਜੋਂ ਹਾਈ-ਸਪੀਡ ਰੇਲ, ਮਲਟੀਮੋਡਲ ਕਨੈਕਟੀਵਿਟੀ ਅਤੇ ਜਹਾਜ਼ ਮੁਰੰਮਤ ਸਹੂਲਤਾਂ ਦੇ ਵਿਸਥਾਰ ਨੂੰ ਦਰਸਾਇਆ। ਉਨ੍ਹਾਂ ਨੇ ਸਰੋਤਿਆਂ ਨੂੰ ਯਾਦ ਦਿਵਾਇਆ, "ਇਸ ਬੁਨਿਆਦੀ ਢਾਂਚੇ ਦੇ ਅਸਲ ਲਾਭ ਤਾਂ ਹੀ ਪ੍ਰਾਪਤ ਹੋਣਗੇ ਜਦੋਂ ਉਦਯੋਗ ਅਤੇ ਨਿਵੇਸ਼ਕ ਆਪਣੀਆਂ ਰਣਨੀਤੀਆਂ ਨੂੰ ਉਸ ਦੇ ਅਨੁਸਾਰ ਨਿਰਧਾਰਿਤ ਕਰਨਗੇ।"

ਪ੍ਰਧਾਨ ਮੰਤਰੀ ਨੇ ਸ਼ਹਿਰੀਕਰਨ ਦੇ ਵਿਸ਼ੇ ’ਤੇ ਕਿਹਾ ਕਿ ਭਾਰਤ ਦਾ ਭਵਿੱਖ ਦਾ ਵਿਕਾਸ ਉਸ ਦੇ ਸ਼ਹਿਰਾਂ ਦੀ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਪ੍ਰਬੰਧਨ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਸੁਝਾਅ ਮੰਗੇ ਕਿ ਟੀਅਰ-II ਅਤੇ ਟੀਅਰ-III ਦੇ ਸ਼ਹਿਰ ਕਿਵੇਂ ਵਿਕਾਸ ਦੇ ਨਵੇਂ ਚਾਲਕ ਬਣ ਸਕਦੇ ਹਨ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਇਸ ਸਬੰਧ ਵਿੱਚ ਦਿੱਤੇ ਗਏ ਸੁਝਾਅ ਮਹੱਤਵਪੂਰਨ ਹੋਣਗੇ।

ਪ੍ਰਧਾਨ ਮੰਤਰੀ ਨੇ ਟਿਕਾਊ ਵਿਕਾਸ ਵੱਲ ਵਿਸ਼ਵ-ਵਿਆਪੀ ਤਬਦੀਲੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਬਾਜ਼ਾਰ ਹੁਣ ਲਾਗਤ ਤੋਂ ਪਰੇ ਵਾਤਾਵਰਣ ’ਤੇ ਪੈਣ ਵਾਲੇ ਪ੍ਰਭਾਵ ’ਤੇ ਵੀ ਧਿਆਨ ਦੇ ਰਹੇ ਹਨ। ਉਨ੍ਹਾਂ ਨੇ ‘ਕਾਰਬਨ ਕੈਪਚਰ, ਯੂਟੀਲਾਇਜ਼ੇਸ਼ਨ ਐਂਡ ਸਟੋਰੇਜ ਮਿਸ਼ਨ’ ਨੂੰ ਇੱਕ ਮਹੱਤਵਪੂਰਨ ਕਦਮ ਦੱਸਿਆ ਅਤੇ ਕਾਰੋਬਾਰਾਂ ਨੂੰ ਆਪਣੀਆਂ ਮੁੱਖ ਵਪਾਰਕ ਰਣਨੀਤੀਆਂ ਵਿੱਚ ਸਾਫ਼ ਤਕਨਾਲੋਜੀ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, "ਜੋ ਉਦਯੋਗ ਸਮਾਂ ਰਹਿੰਦੇ ਸਾਫ਼ ਤਕਨਾਲੋਜੀ ਵਿੱਚ ਨਿਵੇਸ਼ ਕਰਨਗੇ ਉਨ੍ਹਾਂ ਨੂੰ ਆਉਣ ਵਾਲੇ ਸਾਲਾਂ ਵਿੱਚ ਨਵੇਂ ਬਾਜ਼ਾਰਾਂ ਤੱਕ ਬਿਹਤਰ ਪਹੁੰਚ ਪ੍ਰਾਪਤ ਹੋਵੇਗੀ।"

ਪ੍ਰਧਾਨ ਮੰਤਰੀ ਨੇ "ਵਿਕਸਿਤ ਭਾਰਤ" ਦੇ ਟੀਚੇ ਨੂੰ ਪ੍ਰਾਪਤ ਕਰਨ ਲਈ "ਸਮੂਹਿਕ ਭਾਗੀਦਾਰੀ" ਦਾ ਸੱਦਾ ਦਿੱਤਾ। ਉਨ੍ਹਾਂ ਨੇ ਭਾਗੀਦਾਰਾਂ ਅਪੀਲ ਕੀਤੀ ਕਿ ਉਹ ਚਰਚਾਵਾਂ ਤੋਂ ਅੱਗੇ ਵਧ ਕੇ ਸਰਕਾਰੀ ਢਾਂਚੇ ਨਾਲ ਸਾਂਝੇਦਾਰੀ ਵਿੱਚ ਗਤੀ ਬਣਾਉਣ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੀ ਸਮਾਪਤੀ ਕਰਦੇ ਹੋਏ ਕਿਹਾ, "ਤੁਹਾਡੇ ਹਰੇਕ ਸੁਝਾਅ ਅਤੇ ਤੁਹਾਡੇ ਅਨੁਭਵ ਵਿੱਚ ਜ਼ਮੀਨੀ ਪੱਧਰ ’ਤੇ ਸ਼ਾਨਦਾਰ ਨਤੀਜੇ ਲਿਆਉਣ ਦੀ ਸਮਰੱਥਾ ਹੈ।"

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s Defence Exports Explode: ₹40,000 Crore Milestone Signals a New Manufacturing Era

Media Coverage

India’s Defence Exports Explode: ₹40,000 Crore Milestone Signals a New Manufacturing Era
NM on the go

Nm on the go

Always be the first to hear from the PM. Get the App Now!
...
Text of PM’s remarks during inauguration of Swaminarayan Hindu Temple in Paris
September 06, 2026

पूज्य महंत स्वामी, फ्रांस सरकार के सम्मानित प्रतिनिधिगण, उपस्थित अतिथिगण, इंडियन कम्युनिटी के मेरे साथी, देश दुनिया से जुड़े सभी हरि भक्त, देवियों और सज्जनों, जय स्वामीनारायण!

आज फ्रांस की राजधानी पेरिस में भव्य स्वामीनारायण मंदिर का लोकार्पण हो रहा है। यह लोकार्पण भारत और फ्रांस के सांस्कृतिक संबंधों का नया युग स्तंभ है। पूज्य संत जनों और सनातन परंपरा के श्रेष्ठ जनों के आशीर्वाद के साथ आज इस लोकार्पण का मंच ‘वसुधैव कुटुम्बकम’ के भाव का मंच बन गया है। भगवान स्वामीनारायण की कृपा और हमारे संतों का स्नेह, संतों का आशीर्वाद, मेरा सौभाग्य है कि मुझे ऐसे पुण्य अवसरों से जुड़ने का अवसर हमेशा मिलता रहता है। आज भी मैं भले ही पेरिस में आप सबके बीच उपस्थित नहीं हूं, लेकिन मन से और हृदय से, मैं स्वयं को आपके बीच ही अनुभव कर रहा हूं।

साथियों,

आज इस अवसर पर मैं परम पूज्य प्रमुख स्वामी जी महाराज का भी श्रद्धापूर्वक स्मरण करता हूं। प्राचीन काल में भारत का जो सांस्कृतिक आध्यात्मिक वैभव था, उन्होंने उसके पुनर्जागरण का एक अभियान शुरू किया था। आज उसका प्रकाश यूरोप समेत पूरी दुनिया में फैल रहा है। 2024 में अबू धाबी में भव्य मंदिर का लोकार्पण हुआ था। आज वहां हजारों लोग दर्शन करने जाते हैं और अब यहां पेरिस में स्वामीनारायण मंदिर का निर्माण सृजन की यह निरंतरता, यह संतों की संकल्प शक्ति का ही प्रमाण है। मैं पुनीत कार्य के लिए पूज्य महंत स्वामी का आभार प्रकट करता हूं, मैं उनके चरणों में प्रणाम करता हूं। मैं BAPS स्वामीनारायण संस्था को और करोड़ों हरि भक्तों को इस अवसर पर हृदय की गहराई से बधाई देता हूं।

साथियों,

BAPS के माध्यम से जब अलग-अलग देश में मंदिरों की प्राण प्रतिष्ठा होती है, तो वहां भारत के प्राचीन विचार और मानवीय मूल्य भी साथ-साथ ही जाते हैं और भारत का विचार कहता है ‘समानं मनः सह चित्तमेषाम्’ अर्थात हमारे मन समान हो, हमारे हृदय साथ जुड़े। इसलिए आज जब फ्रांस में इतना भव्य मंदिर बनकर तैयार हुआ है, यह फ्रांस की विविधता को तो समृद्ध करेगा ही, इससे भारत और फ्रांस के सांस्कृतिक संबंधों को भी ऊर्जा मिलेगी।

साथियों,

बीते वर्षों में भारत और फ्रांस के संबंध नई ऊंचाइयों तक पहुंचे हैं। मेरे मित्र, प्रेसिडेंट मैक्रों के साथ मिलकर दोनों देश एक Special Global Strategic Partnership बना रहे हैं। Technology, AI और Defence से लेकर Space और Climate Action तक हम एक नई गति और नई ऊर्जा के साथ मिलकर के आगे बढ़ रहे हैं। हम 2026 को India-France Year of Innovation के रूप में भी सेलिब्रेट कर रहे हैं। भारत-फ्रांस की ये Strategic Partnership इसलिए भी खास है, क्योंकि ये हमारे पुराने सांस्कृतिक-राजनैतिक सम्बन्धों की मजबूत बुनियाद पर टिकी है। इतिहास गवाह है, फ्रांस में भारतीय सैनिकों के बलिदान का इतिहास आज भी मन-मंदिर में जीवित है। भाषा से जुड़े विषयों में रुचि रखने वाले लोग यह भी जानते हैं कि फ्रेंच स्कॉलर्स ने संस्कृत को लोकप्रिय बनाने में कितनी अहम भूमिका निभाई है। रामकृष्ण परमहंस और स्वामी विवेकानंद पर रोमाँ रोलाँ की की लेखनी हमारी सोसाइटीज़ को और करीब लाई है। पेरिस से पुडुचेरी के अरबिंदो आश्रम तक 'The mother' की spiritual journey, उसने कितने ही भारतीय और फ्रेंच साधकों को inspire किया है।

साथियों,

दशकों पहले श्रील प्रभुपाद स्वामी भी फ्रांस आए थे। इस्कॉन के जरिए भारत फ्रांस के बीच आध्यात्मिक सम्बन्धों का नया अध्याय उन्होंने शुरू किया था। आज योग भी भारत-फ्रांस के people to people कनेक्ट का एक माध्यम बन चुका है। 'इंटरनेशनल योगा डे' पर एफिल टॉवर के सामने से आने वाली तस्वीरें फ्रांस में योग की लोकप्रियता का उदाहरण बनती हैं और अब BAPS के इस भव्य मंदिर के जरिए, हमारे उन सांस्कृतिक सम्बन्धों में एक नया अध्याय जुड़ रहा है।

साथियों,

इन दिनों, भारत फ्रांस Joint Ventures की संभावनाओं पर बातें होती हैं। स्वामीनारायण मंदिर ने इस संभावना में भी एक नया आयाम जोड़ा है। यह मंदिर 'मेड इन इंडिया' है और 'बिल्ट इन फ्रांस' है। इसके काफी पत्थरों को भारत में तराशा गया है। भारत की प्राचीन प्रतिभा यहाँ फ्रांस में आधुनिक इंजीनियरिंग से आकर जुड़ चुकी है। पेरिस में इस भव्य मंदिर ने आकार लिया है। इसलिए, मैं आशा करता हूँ, यह मंदिर सदियों तक भारत और फ्रांस के बीच सहयोग और संभावनाओं का भी प्रतीक बनकर उभरेगा।

साथियों,

स्वामीनारायण मंदिर हमेशा से भक्ति के साथ-साथ सेवा का माध्यम भी रहे हैं। मुझे बताया गया है, यह मंदिर भी सेवा प्रकल्पों का वैसा ही केंद्र बनेगा। मुझे विश्वास है कि यहाँ से भारतीय संस्कृति के जो स्वर निकलेंगे, उनका लाभ पूरे यूरोप में लोगों को मिलेगा। भविष्य में मुझे जब भी समय मिलेगा, मैं इस मंदिर में दर्शन करने का प्रयास अवश्य करूंगा। इन्हीं शब्दों के साथ, एक बार फिर आज के इस लोकार्पण समारोह में सम्मिलित सभी अतिथिगणों को, सभी परिवारों को, सभी हरि भक्तों को और पूरी Indian Diaspora को मेरी ओर से इस शुभारंभ पर्व की ढेरों शुभकामनाएं!

बहुत-बहुत धन्यवाद!

मर्सी बोकू!

जय स्वामीनारायण!