ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੂਅਲ ਮੈਕ੍ਰੋਂ (Emmanuel Macron) ਨੇ ਅੱਜ ਪੈਰਿਸ ਵਿੱਚ 14ਵੀਂ ਭਾਰਤ-ਫਰਾਂਸ ਸੀਈਓਜ਼ ਫੋਰਮ ਨੂੰ ਸੰਯੁਕਤ ਤੌਰ ‘ਤੇ ਸੰਬੋਧਨ ਕੀਤਾ। ਇਸ ਫੋਰਮ ਨੇ ਰੱਖਿਆ , ਏਅਰੋਸਪੇਸ, ਮਹੱਤਵਪੂਰਨ ਅਤੇ ਉੱਭਰਦੀਆਂ ਟੈਕਨੋਲੋਜੀਆਂ, ਬੁਨਿਆਦੀ ਢਾਂਚੇ, ਐਡਵਾਂਸਡ ਮੈਨੂਫੈਕਚਰਿੰਗ, ਆਰਟੀਫਿਸ਼ਲ ਇੰਟੈਲੀਜੈਂਸ, ਲਾਇਫ ਸਾਇੰਸਿਜ਼, ਕਲਿਆਣ ਅਤੇ ਜੀਵਨਸ਼ੈਲੀ ਅਤੇ ਭੋਜਨ ਅਤੇ ਪਰਾਹੁਣਚਾਰੀ  ਜਿਹੇ ਖੇਤਰਾਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਦੋਹਾਂ ਧਿਰਾਂ ਦੀਆਂ ਕੰਪਨੀਆਂ ਦੇ ਵਿਵਿਧ ਸਮੂਹ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀਈਓਜ਼) ਨੂੰ ਇਕੱਠਿਆਂ ਲਿਆਂਦਾ ਗਿਆ।

 

ਆਪਣੇ ਸੰਬੋਧਨ ਵਿੱਚ, ਪ੍ਰਧਾਨ ਮੰਤਰੀ ਨੇ ਭਾਰਤ ਅਤੇ ਫਰਾਂਸ ਦੇ ਦਰਮਿਆਨ ਵਪਾਰ ਅਤੇ ਆਰਥਿਕ ਸਹਿਯੋਗ ਦੇ ਵਿਸਤਾਰ ਅਤੇ ਇਸ ਨਾਲ ਦੋਹਾਂ ਦੇਸ਼ਾਂ ਦੇ ਦਰਮਿਆਨ ਰਣਨੀਤਕ ਸਾਂਝੇਦਾਰੀ ਨੂੰ ਮਿਲੇ ਪ੍ਰੋਤਸਾਹਨ ਦਾ ਉਲੇਖ ਕੀਤਾ। ਉਨ੍ਹਾਂ ਨੇ ਸਥਿਰ ਰਾਜਨੀਤਕ ਵਿਵਸਥਾ ਅਤੇ ਪੂਰਵਅਨੁਮਾਨਿਤ ਨੀਤੀਗਤ ਈਕੋਸਿਸਟਮ ‘ਤੇ ਅਧਾਰਿਤ ਇੱਕ ਪਸੰਦੀਦਾ ਆਲਮੀ ਨਿਵੇਸ਼  ਮੰਜ਼ਿਲ ਦੇ ਰੂਪ ਵਿੱਚ ਭਾਰਤ ਦੇ ਆਕਰਸ਼ਣ ‘ਤੇ ਪ੍ਰਕਾਸ਼ ਪਾਇਆ। ਹਾਲ ਦੇ ਬਜਟ ਵਿੱਚ ਐਲਾਨੇ ਗਏ ਸੁਧਾਰਾਂ ਦੀ ਬਾਤ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਬੀਮਾ ਖੇਤਰ ਹੁਣ ਸ਼ਤ-ਪ੍ਰਤੀਸ਼ਤ ਪ੍ਰਤੱਖ ਵਿਦੇਸ਼ੀ ਨਿਵੇਸ਼ (ਐੱਫਡੀਆਈ-FDI) ਦੇ ਲਈ ਖੁੱਲ੍ਹਾ ਹੈ ਅਤੇ ਐੱਸਐੱਮਆਰ ਅਤੇ ਏਐੱਮਆਰ ਟੈਕਨੋਲੋਜੀਆਂ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਨਾਗਰਿਕ ਪਰਮਾਣੂ ਊਰਜਾ ਖੇਤਰ ਪ੍ਰਾਈਵੇਟ ਭਾਗੀਦਾਰੀ ਦੇ ਲਈ ਖੁੱਲ੍ਹਾ ਹੈ; ਕਸਟਮਸ ਡਿਊਟੀ ਦਰ ਢਾਂਚੇ ਨੂੰ ਤਰਕਸੰਗਤ ਬਣਾਇਆ ਗਿਆ ਹੈ; ਅਤੇ ਈਜ਼ ਆਵ੍ ਲਿਵਿੰਗ ਨੂੰ ਵਧਾਉਣ ਹਿਤ ਸਰਲੀਕ੍ਰਿਤ ਇਨਕਮ ਟੈਕਸ ਕੋਡ ਲਿਆਂਦਾ ਜਾ ਰਿਹਾ ਹੈ। ਆਰਥਿਕ ਸੁਧਾਰਾਂ ਨੂੰ ਜਾਰੀ ਰੱਖਣ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦਾ ਉਲੇਖ ਕਰਦੇ ਹੋਏ, ਉਨ੍ਹਾਂ ਨੇ ਕਿਹਾ ਕਿ ਵਿਸ਼ਵਾਸ ਅਧਾਰਿਤ ਆਰਥਿਕ ਸ਼ਾਸਨ ਸਥਾਪਿਤ ਕਰਨ ਦੇ ਉਦੇਸ਼ ਨਾਲ ਰੇਗੂਲੇਟਰੀ ਸੁਧਾਰਾਂ ਦੇ ਲਈ ਇੱਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸੇ ਭਾਵਨਾ ਦੇ ਨਾਲ, ਪਿਛਲੇ ਕੁਝ ਵਰ੍ਹਿਆਂ ਵਿੱਚ 40,000 ਤੋਂ ਅਧਿਕ ਅਨੁਪਾਲਨਾਂ ਨੂੰ ਤਰਕਸੰਗਤ ਬਣਾਇਆ ਗਿਆ ਹੈ।

 

ਪ੍ਰਧਾਨ ਮੰਤਰੀ ਨੇ ਫਰਾਂਸੀਸੀ ਕੰਪਨੀਆਂ ਨੂੰ ਰੱਖਿਆ, ਊਰਜਾ, ਰਾਜਮਾਰਗ, ਸਿਵਲ ਏਵੀਏਸ਼ਨ, ਸਪੇਸ, ਹੈਲਥਕੇਅਰ, ਫਿਨਟੈੱਕ (fintech) ਅਤੇ ਟਿਕਾਊ ਵਿਕਾਸ ਦੇ ਖੇਤਰਾਂ ਵਿੱਚ ਭਾਰਤ ਦੀ ਵਿਕਾਸ ਗਾਥਾ ਦੁਆਰਾ ਪੇਸ਼ ਕੀਤੇ ਗਏ ਅਪਾਰ ਅਵਸਰਾਂ ਦੀ ਤਰਫ਼ ਦੇਖਣ ਦੇ ਲਈ ਸੱਦਾ ਦਿੱਤਾ। ਭਾਰਤ ਦੇ ਕੌਸ਼ਲ, ਪ੍ਰਤਿਭਾ ਅਤੇ ਇਨੋਵੇਸ਼ਨ ਅਤੇ ਇਸ ਦੇ ਦੁਆਰਾ ਸ਼ੁਰੂ ਕੀਤੇ ਗਏ ਏਆਈ, ਸੈਮੀਕੰਡਕਟਰ, ਕੁਆਂਟਮ, ਕ੍ਰਿਟਿਕਲ ਮਿਨਰਲਸ ਅਤੇ ਹਾਈਡ੍ਰੋਜਨ ਨਾਲ ਸਬੰਧਿਤ ਨਵੇਂ ਮਿਸ਼ਨਾਂ ਨੂੰ ਆਲਮੀ ਪੱਧਰ ‘ਤੇ ਮਿਲੀ ਸ਼ਲਾਘਾ ਅਤੇ ਉਨ੍ਹਾਂ ਵਿੱਚ ਦਿਖਾਈ ਗਈ ਰੁਚੀ ਨੂੰ ਰੇਖਾਂਕਿਤ ਕਰਦੇ ਹੋਏ, ਉਨ੍ਹਾਂ ਨੇ ਫਰਾਂਸੀਸੀ ਉੱਦਮਾਂ ਨਾਲ ਪਰਸਪਰ ਵਿਕਾਸ ਅਤੇ ਸਮ੍ਰਿੱਧੀ ਦੇ ਲਈ ਭਾਰਤ ਦੇ ਨਾਲ ਸਾਂਝੇਦਾਰੀ ਕਰਨ ਦਾ ਸੱਦਾ ਦਿੱਤਾ। ਈਨੋਵੇਸ਼ਨ, ਨਿਵੇਸ਼ ਅਤੇ ਟੈਕਨੋਲੋਜੀ-ਸੰਚਾਲਿਤ ਸਾਂਝੇਦਾਰੀ ਨੂੰ ਹੁਲਾਰਾ ਦੇਣ ਦੇ ਪ੍ਰਤੀ ਦੋਵੇਂ ਦੇਸ਼ਾਂ ਦੀ ਪ੍ਰਤੀਬੱਧਤਾ ਨੂੰ ਦੁਹਰਾਉਂਦੇ ਹੋਏ, ਉਨ੍ਹਾਂ ਨੇ ਇਨ੍ਹਾਂ ਖੇਤਰਆਂ ਵਿੱਚ ਸਰਗਰਮ ਭਾਗੀਦਾਰੀ ਦੇ ਮਹੱਤਵ ਨੂੰ ਰੇਖਾਂਕਿਤ ਕੀਤਾ। ਪ੍ਰਧਾਨ ਮੰਤਰੀ ਦਾ ਸੰਪੂਰਨ ਸੰਬੋਧਨ ਇੱਥੇ ਦੇਖਿਆ ਜਾ ਸਕਦਾ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s power sector set for strong FY27 growth on rising demand, capacity additions: Report

Media Coverage

India’s power sector set for strong FY27 growth on rising demand, capacity additions: Report
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 20 ਜੁਲਾਈ 2026
July 20, 2026

Yuva to Global Stage: How PM Modi’s Policies Are Turning India’s Youth, Farms & Factories into Growth Engines