ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੱਲ੍ਹ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਹਾਮਹਿਮ ਸ਼ੇਖ ਮੁਹੰਮਦ ਬਿਨ ਜਾਯਦ ਅਲ ਨਾਹਯਾਨ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਭਾਰਤ ਅਤੇ ਸੰਯੁਕਤ ਅਰਬ ਅਮੀਰਾਤ ਦਰਮਿਆਨ ਦੁਵੱਲੀ ਵਿਆਪਕ ਰਣਨੀਤਿਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਆਪਸੀ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਨੇ ਦੁਵੱਲੇ ਸਹਿਯੋਗ ਦੇ ਵਿਭਿੰਨ ਖੇਤਰਾਂ ਵਿੱਚ ਹੋਈ ਜ਼ਿਕਰਯੋਗ ਪ੍ਰਗਤੀ ਦਾ ਸਕਾਰਾਤਮਕ ਮੁਲਾਂਕਣ ਕੀਤਾ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਸਾਂਝੇ ਲਾਭ ਲਈ ਸਹਿਯੋਗ ਨੂੰ ਹੋਰ ਵਿਕਸਿਤ ਅਤੇ ਦ੍ਰਿੜ੍ਹ ਕਰਨ ’ਤੇ ਜ਼ੋਰ ਦਿੱਤਾ।
ਮਹਾਮਹਿਮ ਸ਼ੇਖ ਮੁਹੰਮਦ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਭਾਰਤ ਦੇ ਇਤਿਹਾਸ ਵਿੱਚ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਸੇਵਾ ਕਰਨ ਵਾਲੇ ਪ੍ਰਧਾਨ ਮੰਤਰੀ ਬਣਨ 'ਤੇ ਨਿੱਘੀ ਵਧਾਈ ਦਿੱਤੀ ਅਤੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੀ ਸੇਵਾ ਵਿੱਚ ਨਿਰੰਤਰ ਸਫ਼ਲਤਾ ਦੀ ਕਾਮਨਾ ਕੀਤੀ।
ਪ੍ਰਧਾਨ ਮੰਤਰੀ ਨੇ ਮਹਾਮਹਿਮ ਨੂੰ ਉਨ੍ਹਾਂ ਦੀਆਂ ਸ਼ੁਭਕਾਮਨਾਵਾਂ ਅਤੇ ਭਾਰਤ ਦੇ ਲੋਕਾਂ ਪ੍ਰਤੀ ਸਨੇਹ ਵਿਅਕਤ ਕਰਨ ਲਈ ਉਨ੍ਹਾਂ ਦਾ ਧੰਨਵਾਦ ਵਿਅਕਤ ਕੀਤਾ।


