ਐੱਨਸੀਸੀ ਨੇ ਨਿਰੰਤਰ ਭਾਰਤ ਦੇ ਨੌਜਵਾਨਾਂ ਨੂੰ ਰਾਸ਼ਟਰ-ਨਿਰਮਾਣ ਦੀ ਪ੍ਰੇਰਣਾ ਦਿੱਤੀ ਹੈ: ਪ੍ਰਧਾਨ ਮੰਤਰੀ
ਭਾਰਤ ਦੇ ਯੁਵਾ ਆਲਮੀ ਕਲਿਆਣ ਦੀ ਇੱਕ ਸ਼ਕਤੀ ਹਨ: ਪ੍ਰਧਾਨ ਮੰਤਰੀ
ਪਿਛਲੇ 10 ਵਰ੍ਹਿਆਂ ਵਿੱਚ ਅਸੀਂ ਭਾਰਤ ਵਿੱਚ ਨੌਜਵਾਨਾਂ ਦੇ ਸਾਹਮਣੇ ਆਉਣ ਵਾਲੀਆਂ ਕਈ ਰੁਕਾਵਟਾਂ ਨੂੰ ਦੂਰ ਕਰਨ ਦਾ ਕੰਮ ਕੀਤਾ ਹੈ, ਇਸ ਨਾਲ ਭਾਰਤ ਦੇ ਨੌਜਵਾਨਾਂ ਦੀ ਸਮਰੱਥਾ ਵਧੀ ਹੈ: ਪ੍ਰਧਾਨ ਮੰਤਰੀ
ਇਸ ਅੰਮ੍ਰਿਤ ਕਾਲ (Amrit Kaal) ਵਿੱਚ ਸਾਨੂੰ ਇੱਕ ਹੀ ਲਕਸ਼ ਧਿਆਨ ਵਿੱਚ ਰੱਖਣਾ ਹੈ- ਵਿਕਸਿਤ ਭਾਰਤ (Viksit Bharat), ਸਾਡੇ ਹਰ ਨਿਰਣੇ ਅਤੇ ਸਾਡੇ ਹਰ ਕਾਰਜ ਦੀ ਕਸੌਟੀ ਵਿਕਸਿਤ ਭਾਰਤ (Viksit Bharat) ਹੀ ਹੋਣੀ ਚਾਹੀਦੀ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਦਿੱਲੀ ਦੇ ਕਰਿਅੱਪਾ ਪਰੇਡ ਗ੍ਰਾਊਂਡ ਵਿੱਚ ਵਾਰਸ਼ਿਕ ਰਾਸ਼ਟਰੀ ਕੈਡਿਟ ਕੋਰ (ਐੱਨਸੀਸੀ-NCC) ਪੀਐੱਮ ਰੈਲੀ (PM rally) ਨੂੰ ਸੰਬੋਧਨ ਕੀਤਾ। ਸ਼੍ਰੀ ਮੋਦੀ ਨੇ ਇੱਕ ਸੱਭਿਆਚਾਰਕ ਪ੍ਰੋਗਰਾਮ ਦਾ ਅਵਲੋਕਨ ਕੀਤਾ ਅਤੇ ਬਿਹਤਰੀਨ  ਕੈਡਿਟ ਪੁਰਸਕਾਰ (Best Cadet Awards) ਪ੍ਰਦਾਨ ਕੀਤੇ। ਐੱਨਸੀਸੀ ਦਿਵਸ (NCC Day) ਦੇ ਅਵਸਰ ‘ਤੇ ਉਪਸਥਿਤ ਲੋਕਾਂ ਨੂੰ ਵਧਾਈਆਂ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ 18 ਮਿੱਤਰ ਦੇਸ਼ਾਂ ਦੇ ਲਗਭਗ 150 ਕੈਡਿਟ ਇੱਥੇ ਉਪਸਥਿਤ ਹਨ ਅਤੇ ਉਨ੍ਹਾਂ ਨੇ ਉਨ੍ਹਾਂ ਦਾ ਸੁਆਗਤ ਕੀਤਾ। ਉਨ੍ਹਾਂ ਨੇ ਮੇਰਾ ਯੁਵਾ ਭਾਰਤ (ਮਾਈ ਭਾਰਤ) ਪੋਰਟਲ (Mera Yuva Bharat (MY Bharat) portal) ਦੇ ਜ਼ਰੀਏ ਵਰਚੁਅਲੀ ਜੁੜਨ ਵਾਲੇ ਦੇਸ਼ ਭਰ ਦੇ ਨੌਜਵਾਨਾਂ ਨੂੰ ਵਧਾਈਆਂ ਦਿੱਤੀਆਂ।

 

 ਪ੍ਰਧਾਨ ਮੰਤਰੀ ਨੇ ਕੈਡਿਟਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, “ਗਣਤੰਤਰ ਦਿਵਸ ਪਰੇਡ ਦੇ ਲਈ ਚੁਣਿਆ ਜਾਣਾ ਆਪਣੇ ਆਪ ਵਿੱਚ ਇੱਕ ਉਪਲਬਧੀ ਹੈ।” ਉਨ੍ਹਾਂ ਨੇ ਕਿਹਾ ਕਿ ਇਸ ਵਰ੍ਹੇ ਦਾ ਗਣਤੰਤਰ ਦਿਵਸ ਵਿਸ਼ੇਸ਼ ਹੈ ਕਿਉਂਕਿ ਇੱਕ ਗਣਤੰਤਰ ਦੇ ਰੂਪ ਵਿੱਚ ਭਾਰਤ ਨੇ 75 ਵਰ੍ਹੇ ਪੂਰੇ ਕਰ ਲਏ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਯਾਦਾਂ ਜੀਵਨ ਭਰ ਨਾਲ ਰਹਿਣਗੀਆਂ ਅਤੇ ਕੈਡਿਟ ਇਸ ਮਹੱਤਵਪੂਰਨ ਅਵਸਰ ਦਾ ਹਿੱਸਾ ਬਣਨ ‘ਤੇ ਮਾਣ ਮਹਿਸੂਸ ਕਰਨਗੇ। ਉਨ੍ਹਾਂ ਨੇ ਪੁਰਸਕਾਰ ਜਿੱਤਣ ਵਾਲੇ ਕੈਡਿਟਾਂ ਨੂੰ ਵਧਾਈਆਂ ਦਿੱਤੀਆਂ। ਇਹ ਦੱਸਦੇ ਹੋਏ ਕਿ ਅੱਜ ਉਨ੍ਹਾਂ ਨੂੰ ਐੱਨਸੀਸੀ (NCC) ਦੀਆਂ ਕਈ ਮੁਹਿੰਮਾਂ ਨੂੰ ਹਰੀ ਝੰਡੀ ਦਿਖਾਉਣ ਦਾ ਅਵਸਰ ਮਿਲਿਆ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਭਾਰਤ ਦੀ ਵਿਰਾਸਤ ਨੂੰ ਨੌਜਵਾਨਾਂ ਦੀਆਂ ਆਕਾਂਖਿਆਵਾਂ ਨਾਲ ਜੋੜਦੀਆਂ ਹਨ। ਉਨ੍ਹਾਂ ਨੇ ਇਨ੍ਹਾਂ ਮੁਹਿੰਮਾਂ ਵਿੱਚ ਸ਼ਾਮਲ ਸਾਰੇ ਕੈਡਿਟਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

 

ਸ਼੍ਰੀ ਮੋਦੀ ਨੇ ਕਿਹਾ ਕਿ ਐੱਨਸੀਸੀ(NCC) ਦੀ ਸਥਾਪਨਾ ਲਗਭਗ ਭਾਰਤ ਦੀ ਆਜ਼ਾਦੀ ਦੇ ਸਮੇਂ ਹੀ ਹੋਈ ਸੀ। ਉਨ੍ਹਾਂ ਨੇ ਇਸ ਤੱਥ ਨੂੰ ਰੇਖਾਂਕਿਤ ਕੀਤਾ ਕਿ ਐੱਨਸੀਸੀ (NCC) ਦੀ ਯਾਤਰਾ ਦੇਸ਼ ਦੇ ਸੰਵਿਧਾਨ ਤੋਂ ਭੀ ਪਹਿਲਾਂ ਸ਼ੁਰੂ ਹੋ ਗਈ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਗਣਤੰਤਰ ਦੇ 75 ਵਰ੍ਹਿਆਂ ਦੀ ਅਵਧੀ ਵਿੱਚ, ਸੰਵਿਧਾਨ ਨੇ ਲੋਕਤੰਤਰ ਨੂੰ ਪ੍ਰੇਰਿਤ ਕੀਤਾ ਹੈ ਅਤੇ ਨਾਗਰਿਕ ਕਰਤੱਵਾਂ ਦੇ ਮਹੱਤਵ ‘ਤੇ ਜ਼ੋਰ ਦਿੱਤਾ ਹੈ। ਇਸੇ ਤਰ੍ਹਾਂ, ਐੱਨਸੀਸੀ (NCC) ਨੇ ਭੀ ਭਾਰਤ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਦੀ ਪ੍ਰੇਰਣਾ ਦਿੱਤੀ ਹੈ ਅਤੇ ਉਨ੍ਹਾਂ ਨੂੰ ਅਨੁਸ਼ਾਸਨ ਦਾ ਮਹੱਤਵ ਸਿਖਾਇਆ ਹੈ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਸਰਕਾਰ ਨੇ ਹਾਲ ਦੇ ਵਰ੍ਹਿਆਂ ਵਿੱਚ ਐੱਨਸੀਸੀ (NCC) ਦੇ ਦਾਇਰੇ ਅਤੇ ਜ਼ਿੰਮੇਦਾਰੀਆਂ ਦਾ ਵਿਸਤਾਰ ਕਰਨ ਦੇ ਲਈ ਬੜੇ ਪੈਮਾਨੇ ‘ਤੇ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਐੱਨਸੀਸੀ(NCC) ਦਾ ਵਿਸਤਾਰ ਸੀਮਾਵਰਤੀ ਖੇਤਰਾਂ ਅਤੇ ਤਟਵਰਤੀ ਜ਼ਿਲ੍ਹਿਆਂ ਤੱਕ ਕਰ ਦਿੱਤਾ ਗਿਆ ਹੈ ਅਤੇ 170 ਤੋਂ ਅਧਿਕ ਸੀਮਾਵਰਤੀ ਤਾਲੁਕਾਵਾਂ (border talukas) ਅਤੇ ਲਗਭਗ 100 ਤਟਵਰਤੀ ਤਾਲੁਕਾਵਾਂ (coastal talukas) ਵਿੱਚ ਹੁਣ ਐੱਨਸੀਸੀ ਦੀ ਉਪਸਥਿਤੀ (NCC presence) ਹੈ। ਸ਼੍ਰੀ ਮੋਦੀ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਯੁਵਾ ਐੱਨਸੀਸੀ ਕੈਡਿਟਾਂ (young NCC cadets) ਨੂੰ ਵਿਸ਼ੇਸ਼ ਤੌਰ ‘ਤੇ ਟ੍ਰੇਨਿੰਗ ਦੇਣ  ਦੀ ਜ਼ਿੰਮੇਦਾਰੀ ਲੈਣ ਦੇ ਲਈ ਤਿੰਨਾਂ ਹਥਿਆਰਬੰਦ ਬਲਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼  ਪਾਇਆ ਕਿ ਇਸ ਪਹਿਲ ਨਾਲ ਸੀਮਾਵਰਤੀ ਖੇਤਰਾਂ ਵਿੱਚ ਰਹਿਣ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਲਾਭ ਹੋਇਆ ਹੈ। ਇਹ ਦੱਸਦੇ ਹੋਏ ਕਿ ਐੱਨਸੀਸੀ (NCC) ਵਿੱਚ ਕੀਤੇ ਗਏ ਸੁਧਾਰਾਂ ਦਾ ਪ੍ਰਭਾਵ ਕੈਡਿਟਾਂ ਦੀ ਵਧੀ ਹੋਈ ਸੰਖਿਆ ਤੋਂ ਸਪਸ਼ਟ ਹੈ, ਸ਼੍ਰੀ ਮੋਦੀ ਨੇ ਕਿਹਾ ਕਿ 2014 ਵਿੱਚ ਲਗਭਗ 14 ਲੱਖ ਐੱਨਸੀਸੀ ਕੈਡਿਟ (NCC cadets) ਸਨ ਅਤੇ ਅੱਜ ਇਹ ਸੰਖਿਆ 20 ਲੱਖ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿੱਚ ਬਾਲੜੀ  ਕੈਡਿਟਾਂ (girl cadets) ਦੀ ਸੰਖਿਆ 8 ਲੱਖ ਤੋਂ ਅਧਿਕ ਹੈ। ਪ੍ਰਧਾਨ ਮੰਤਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਐੱਨਸੀਸੀ ਕੈਡਿਟ ਆਪਦਾ ਪ੍ਰਬੰਧਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ ਅਤੇ ਖੇਡਾਂ ਦੀ ਦੁਨੀਆ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਇਸ ਬਾਤ ‘ਤੇ ਮਾਣ ਵਿਅਕਤ ਕੀਤਾ ਕਿ ਐੱਨਸੀਸੀ (NCC)  ਦੁਨੀਆ ਦਾ ਸਭ ਤੋਂ ਬੜਾ ਵਰਦੀਧਾਰੀ ਯੁਵਾ ਸੰਗਠਨ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਦੇ ਯੁਵਾ 21ਵੀਂ ਸਦੀ ਵਿੱਚ ਦੇਸ਼ ਅਤੇ ਦੁਨੀਆ ਦੇ ਵਿਕਾਸ ਦਾ ਨਿਰਧਾਰਣ ਕਰਨਗੇ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ “ਭਾਰਤ ਦੇ ਯੁਵਾ ਸਿਰਫ਼  ਭਾਰਤ ਦੇ ਵਿਕਾਸ ਵਿੱਚ ਹੀ ਯੋਗਦਾਨ ਨਹੀਂ ਦੇ ਰਹੇ ਹਨ, ਬਲਕਿ ਉਹ ਆਲਮੀ ਕਲਿਆਣ  ਦੀ ਇੱਕ ਸ਼ਕਤੀ ਭੀ ਹਨ।” ਸਮਾਚਾਰ ਪੱਤਰਾਂ ਵਿੱਚ ਹਾਲ ਹੀ ਵਿੱਚ ਪ੍ਰਕਾਸ਼ਿਤ ਇਸ ਆਸ਼ੇ ਦੀ ਇੱਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿ ਪਿਛਲੇ ਦਹਾਕੇ ਵਿੱਚ ਭਾਰਤੀ ਨੌਜਵਾਨਾਂ ਨੇ 1.5 ਲੱਖ ਸਟਾਰਟਅਪਸ ਅਤੇ 100 ਤੋਂ ਅਧਿਕ ਯੂਨੀਕੌਰਨਸ ਬਣਾਏ ਹਨ, ਪ੍ਰਧਾਨ ਮੰਤਰੀ ਨੇ ਕਿਹਾ ਕਿ 200 ਤੋਂ ਅਧਿਕ ਉਨ੍ਹਾਂ ਪ੍ਰਮੁੱਖ ਗਲੋਬਲ ਕੰਪਨੀਆਂ ਦੀ ਅਗਵਾਈ ਭਾਰਤੀ ਮੂਲ ਦੇ ਲੋਕ ਕਰ ਰਹੇ ਹਨ, ਜੋ ਆਲਮੀ ਸਕਲ ਘਰੇਲੂ ਉਤਪਾਦ (global GDP) ਵਿੱਚ ਖਰਬਾਂ ਰੁਪਏ ਦਾ ਯੋਗਦਾਨ ਦੇ ਰਹੀਆਂ ਹਨ ਅਤੇ ਲੱਖਾਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਵਿੱਚ ਮਦਦ ਕਰ ਰਹੀਆਂ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਭਾਰਤੀ ਵਿਗਿਆਨੀ, ਖੋਜਕਰਤਾ ਅਤੇ ਅਧਿਆਪਕ ਆਲਮੀ ਪ੍ਰਗਤੀ ਨੂੰ ਗਤੀ ਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸੇ ਭੀ ਖੇਤਰ ਵਿੱਚ, ਭਾਰਤ ਦੇ ਨੌਜਵਾਨਾਂ ਦੀ ਪ੍ਰਤਿਭਾ ਅਤੇ ਉਨ੍ਹਾਂ ਦੀ ਸਮਰੱਥਾ ਦੇ ਬਿਨਾ ਦੁਨੀਆ ਦੇ ਭਵਿੱਖ ਦੀ ਕਲਪਨਾ ਕਰਨਾ ਕਠਿਨ ਹੈ ਅਤੇ ਇਹੀ ਕਾਰਨ ਹੈ ਕਿ ਉਹ ਉਨ੍ਹਾਂ ਨੂੰ ‘ਆਲਮੀ ਕਲਿਆਣ  ਦੀ ਇੱਕ ਸ਼ਕਤੀ’(‘force for global good’) ਦੇ ਰੂਪ ਵਿੱਚ ਸੰਦਰਭਿਤ ਕਰਦੇ ਹਨ।

 

ਇਸ ਤੱਥ ਨੂੰ ਰੇਖਾਂਕਿਤ ਕਰਦੇ ਹੋਏ ਕਿ ਕਿਸੇ ਵਿਅਕਤੀ ਜਾਂ ਦੇਸ਼ ਦੀ ਤਾਕਤ ਤਦੇ ਵਧਦੀ ਹੈ ਜਦੋਂ ਗ਼ੈਰ-ਜ਼ਰੂਰੀ ਰੁਕਾਵਟਾਂ ਦੂਰ ਹੁੰਦੀਆਂ ਹਨ, ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਪਿਛਲੇ 10 ਵਰ੍ਹਿਆਂ ਵਿੱਚ, ਭਾਰਤ ਵਿੱਚ ਨੌਜਵਾਨਾਂ ਦੇ ਸਾਹਮਣੇ ਆਉਣ ਵਾਲੀਆਂ ਕਈ ਰੁਕਾਵਟਾਂ ਦੂਰ ਕੀਤੀਆਂ ਗਈਆਂ ਹਨ, ਜਿਸ ਨਾਲ ਨੌਜਵਾਨਾਂ ਅਤੇ ਦੇਸ਼, ਦੋਨਾਂ ਦੀਆਂ ਸਮਰੱਥਾਵਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ 2014 ਵਿੱਚ, ਕਈ ਯੁਵਾ ਲਗਭਗ 10-12 ਵਰ੍ਹੇ ਦੇ ਰਹੇ ਹੋਣਗੇ ਅਤੇ ਉਨ੍ਹਾਂ ਨੂੰ ਆਪਣੇ ਪਰਿਵਾਰ ਤੋਂ ਉਸ ਸਮੇਂ ਦੀਆਂ ਸਥਿਤੀਆਂ ਬਾਰੇ ਪੁੱਛਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਦਸਤਾਵੇਜ਼ ਅਟੈਸਟੇਸ਼ਨ (ਤਸਦੀਕ ਕਰਨ) ਦੀ ਇੱਕ ਉਦਹਾਰਣ ਦਿੱਤੀ, ਜਿੱਥੇ ਪਹਿਲੇ ਪ੍ਰਵੇਸ਼, ਪਰੀਖਿਆ ਅਤੇ ਭਰਤੀਆਂ ਦੇ ਲਈ ਦਸਤਾਵੇਜ਼ਾਂ ਨੂੰ ਇੱਕ ਗਜ਼ਟਿਡ ਅਫ਼ਸਰ ਦੁਆਰਾ ਅਟੈਸਟਡ ਕਰਵਾਉਣਾ ਪੈਂਦਾ ਸੀ, ਜਿਸ ਨਾਲ ਕਾਫ਼ੀ ਪਰੇਸ਼ਾਨੀ ਹੁੰਦੀ ਸੀ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਸਰਕਾਰ ਨੇ ਹੁਣ ਦਸਤਾਵੇਜ਼ਾਂ ਦੀ ਸੈਲਫ-ਅਟੈਸਟੇਸ਼ਨ (self-attestation of documents) ਦੀ ਪ੍ਰਵਾਨਗੀ ਦੇ ਕੇ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਹੈ। ਉਨ੍ਹਾਂ ਨੇ ਸਕਾਲਰਸ਼ਿਪਸ ਦੇ ਲਈ ਅਪਲਾਈ ਕਰਨ ਅਤੇ ਉਸ ਨੂੰ ਹਾਸਲ ਕਰਨ ਵਿੱਚ ਨੌਜਵਾਨਾਂ ਦੇ ਸਾਹਮਣੇ ਆਉਣ ਵਾਲੀਆਂ ਕਠਿਨਾਈਆਂ ਅਤੇ ਸਕਾਲਰਸ਼ਿਪ ਫੰਡਸ ਦੀ ਵੰਡ ਵਿੱਚ ਆਉਣ ਵਾਲੀਆਂ ਕਈ ਸਮੱਸਿਆਵਾਂ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਸਿੰਗਲ-ਵਿੰਡੋ ਸਿਸਟਮ (single-window system) ਦੀ ਸ਼ੁਰੂਆਤ ਨੇ ਇਨ੍ਹਾਂ ਪੁਰਾਣੀਆਂ ਸਮੱਸਿਆਵਾਂ ਨੂੰ ਸਮਾਪਤ ਕਰ ਦਿੱਤਾ ਹੈ। ਵਿਸ਼ਾ ਚੋਣ (ਸਬਜੈਕਟ ਸਿਲੈਕਸ਼ਨ-subject selection) ਨਾਲ ਸੰਬਧਿਤ ਇੱਕ ਹੋਰ ਪ੍ਰਮੁੱਖ ਸਮੱਸਿਆ ਦੀ ਤਰਫ਼ ਇਸ਼ਾਰਾ ਕਰਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਪਹਿਲੇ ਬੋਰਡ ਪਰੀਖਿਆ ਦੇ ਬਾਅਦ ਇੱਕ ਵਾਰ ਵਿਸ਼ਾ ਚੁਣ ਲੈਣ ਦੇ ਬਾਅਦ ਉਸ ਨੂੰ ਬਦਲਣਾ ਕਠਿਨ ਹੁੰਦਾ ਸੀ, ਲੇਕਿਨ ਹੁਣ ਨਵੀਂ ਰਾਸ਼ਟਰੀ ਸਿੱਖਿਆ ਨੀਤੀ (National Education Policy) ਦੇ ਵਿਦਿਆਰਥੀਆਂ ਨੂੰ ਆਪਣੀ ਪਸੰਦ ਦੇ ਅਨੁਸਾਰ ਵਿਸ਼ਾ ਬਦਲਣ ਦੀ ਸੁਵਿਧਾ ਪ੍ਰਦਾਨ ਕੀਤੀ ਹੈ।

 

ਇਹ ਦੱਸਦੇ ਹੋਏ ਕਿ ਇੱਕ ਦਹਾਕੇ ਪਹਿਲੇ ਨੌਜਵਾਨਾਂ ਦੇ ਲਈ ਬੈਂਕ ਤੋਂ ਅਸਾਨੀ ਨਾਲ ਰਿਣ ਪ੍ਰਾਪਤ ਕਰਨਾ ਕਠਿਨ ਸੀ ਕਿਉਂਕਿ ਬੈਂਕ ਰਿਣ ਦੇਣ ਤੋਂ ਪਹਿਲੇ ਗਰੰਟੀ ਮੰਗਦੇ ਸਨ, ਸ਼੍ਰੀ ਮੋਦੀ ਨੇ ਕਿਹਾ ਕਿ ਜਦੋਂ ਉਹ 2014 ਵਿੱਚ ਪ੍ਰਧਾਨ ਮੰਤਰੀ ਬਣੇ, ਤਾਂ ਉਨ੍ਹਾਂ ਨੇ ਇਸ ਬਾਤ ਦਾ ਭਰੋਸਾ ਦਿੱਤਾ ਕਿ ਉਹ ਦੇਸ਼ ਦੇ ਨੌਜਵਾਨਾਂ ਦੇ ਲਈ ਇਸ ਦੀ ਜ਼ਿੰਮੇਦਾਰੀ ਲੈਣਗੇ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ  ਮੁਦਰਾ ਯੋਜਨਾ (Mudra Yojana) ਸ਼ੁਰੂ ਕੀਤੀ, ਜੋ ਬਿਨਾ ਬੈਂਕ ਗਰੰਟੀ ਦੇ ਰਿਣ ਪ੍ਰਦਾਨ ਕਰਦੀ ਹੈ। ਇਸ ਯੋਜਨਾ ਬਾਰੇ ਵਿਸਤਾਰ ਨਾਲ ਦੱਸਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ੁਰੂਆਤ ਵਿੱਚ, 10 ਲੱਖ ਰੁਪਏ ਤੱਕ ਦਾ ਰਿਣ ਬਿਨਾ ਗਰੰਟੀ ਦੇ ਦਿੱਤਾ ਜਾਂਦਾ ਸੀ ਅਤੇ ਸਰਕਾਰ ਦੇ ਤੀਸਰੇ ਕਾਰਜਕਾਲ ਵਿੱਚ, ਇਹ ਸੀਮਾ ਵਧਾ ਕੇ 20 ਲੱਖ ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਪਿਛਲੇ 10 ਵਰ੍ਹਿਆਂ ਵਿੱਚ, ਮੁਦਰਾ ਯੋਜਨਾ (Mudra Yojana)  ਦੇ ਤਹਿਤ 40 ਲੱਖ ਕਰੋੜ ਰੁਪਏ ਤੋਂ ਅਧਿਕ ਦੀ ਰਾਸ਼ੀ ਪ੍ਰਦਾਨ ਕੀਤੀ ਗਈ ਹੈ, ਜਿਸ ਨਾਲ ਲੱਖਾਂ ਨੌਜਵਾਨਾਂ ਨੂੰ ਆਪਣੇ ਕਾਰੋਬਾਰ (businesses) ਸ਼ੁਰੂ ਕਰਨ ਵਿੱਚ ਮਦਦ ਮਿਲੀ ਹੈ।

 

ਨੌਜਵਾਨਾਂ ਦੇ ਭਵਿੱਖ ਦੇ ਲਈ ਚੋਣ ਪ੍ਰਣਾਲੀ (electoral system) ਦੇ ਮਹੱਤਵ ‘ਤੇ ਪ੍ਰਕਾਸ਼  ਪਾਉਂਦੇ ਹੋਏ, ਸ਼੍ਰੀ ਮੋਦੀ ਨੇ ਕਿਹਾ ਕਿ ਦੋ ਦਿਨ ਪਹਿਲੇ ਰਾਸ਼ਟਰੀ ਮਤਦਾਤਾ ਦਿਵਸ (National Voters Day) ਮਨਾਇਆ ਗਿਆ ਅਤੇ ਕਈ ਯੁਵਾ ਪਹਿਲੀ ਵਾਰ ਮਤਦਾਤਾ ਬਣੇ। ਉਨ੍ਹਾਂ ਨੇ ਕਿਹਾ ਕਿ ਮਤਦਾਤਾ ਦਿਵਸ ਦਾ ਉਦੇਸ਼ ਮਤਦਾਤਾਵਾਂ ਦੀ ਅਧਿਕਤਮ ਭਾਗੀਦਾਰੀ ਨੂੰ ਪ੍ਰੋਤਸਾਹਿਤ ਕਰਨਾ ਹੈ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਪ੍ਰਕਾਸ਼ ਪਾਇਆ ਕਿ ਭਾਰਤ ਵਿੱਚ ਦੁਨੀਆ ਦੀਆਂ ਸਭ ਤੋਂ ਬੜੀਆਂ ਚੋਣਾਂ ਕਰਵਾਈਆਂ ਜਾਂਦੀਆਂ ਹਨ, ਲੇਕਿਨ ਹਰ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਨਿਰੰਤਰ ਚੋਣਾਂ ਚੋਣੌਤੀਆਂ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਸ਼ੁਰੂਆਤ ਵਿੱਚ ਲੋਕ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਇਕੱਠੀਆਂ ਹੁੰਦੀਆਂ ਸਨ, ਲੇਕਿਨ ਇਹ ਪੈਟਰਨ ਬਦਲ ਗਿਆ, ਜਿਸ ਨਾਲ ਦੇਸ਼ ਦੇ ਲਈ ਮਹੱਤਵਪੂਰਨ ਸਮੱਸਿਆਵਾਂ ਪੈਦਾ ਹੋ ਗਈਆਂ। ਸ਼੍ਰੀ ਮੋਦੀ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਲਗਾਤਾਰ ਚੋਣਾਂ ਦੇ ਲਈ ਮਤਦਾਤਾ ਸੂਚੀਆਂ ਨੂੰ ਅੱਪਡੇਟ ਕਰਨ ਦੀ ਜ਼ਰੂਰਤ ਹੁੰਦੀ ਹੈ ਅਤੇ ਇਸ ਵਿੱਚ ਕਈ ਕਾਰਜ ਸ਼ਾਮਲ ਹੁੰਦੇ ਹਨ, ਜਿਸ ਨਾਲ ਅਕਸਰ ਅਧਿਆਪਕਾਂ ਦੇ ਕਰਤੱਵ, ਪੜ੍ਹਾਈ ਅਤੇ ਪਰੀਖਿਆ ਦੀ ਤਿਆਰੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਵਾਰ-ਵਾਰ ਚੋਣਾਂ ਨਾਲ ਸ਼ਾਸਨ ਸਬੰਧੀ ਕਠਿਨਾਈਆਂ ਭੀ ਪੈਦਾ ਹੁੰਦੀਆਂ ਹਨ ਅਤੇ ਇਸ ਲਈ, ਦੇਸ਼ ਵਿੱਚ ਵਰਤਮਾਨ ਵਿੱਚ "ਇੱਕ ਰਾਸ਼ਟਰ, ਇੱਕ ਚੋਣ"("One Nation, One Election") ਦੀ ਧਾਰਨਾ ਨੂੰ ਲੈ ਕੇ ਬਹਿਸ ਚਲ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਨੌਜਵਾਨਾਂ ਨਾਲ ਇਸ ਬਹਿਸ ਵਿੱਚ ਸਰਗਰਮ ਤੌਰ ‘ਤੇ ਹਿੱਸਾ ਲੈਣ ਦੀ ਤਾਕੀਦ ਕੀਤੀ, ਕਿਉਂਕਿ ਇਸ ਦਾ ਸਿੱਧਾ ਪ੍ਰਭਾਵ ਉਨ੍ਹਾਂ ਦੇ ਭਵਿੱਖ ‘ਤੇ ਪੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਜਿਹੇ ਦੇਸ਼ਾਂ ਵਿੱਚ ਨਵੀਂ ਸਰਕਾਰ ਬਣਾਉਣ ਦੀ ਤਾਰੀਖ ਨੀਅਤ ਹੁੰਦੀ ਹੈ ਅਤੇ ਹਰ ਚਾਲ ਸਾਲ ਵਿੱਚ ਚੋਣਾਂ ਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਕਾਲਜਾਂ ਜਾਂ ਸਕੂਲਾਂ ਵਿੱਚ ਵਿਦਿਆਰਥੀ ਪਰਿਸ਼ਦ ਦੀਆਂ ਚੋਣਾਂ ਇੱਕ ਹੀ ਵਾਰ ਵਿੱਚ ਪੂਰੀਆਂ ਹੋ ਜਾਂਦੀਆਂ ਹਨ। ਉਨ੍ਹਾਂ ਨੇ ਨੌਜਵਾਨਾਂ ਨੂੰ ਹਰ ਕੁਝ ਮਹੀਨਿਆਂ ਵਿੱਚ ਹੋਣ ਵਾਲੀਆਂ ਚੋਣਾਂ ਨਾਲ ਉਨ੍ਹਾਂ ਦੀ ਪੜ੍ਹਾਈ ‘ਤੇ ਪੈਣ ਵਾਲੇ ਪ੍ਰਭਾਵ ਬਾਰੇ ਸੋਚਣ ਅਤੇ "ਇੱਕ ਰਾਸ਼ਟਰ, ਇੱਕ ਚੋਣ"("One Nation, One Election") ਨੂੰ ਲੈ ਕੇ ਚਲ ਰਹੀ ਬਹਿਸ ਵਿੱਚ ਸ਼ਾਮਲ ਹੋਣ ਦੇ ਲਈ ਪ੍ਰੋਤਸਾਹਿਤ ਕੀਤਾ।

 

ਇਹ ਦੱਸਦੇ ਹੋਏ ਕਿ 21ਵੀਂ ਸਦੀ ਦੀ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ ਅਤੇ ਇਸ ਬਦਲਾਅ  ਦੇ ਨਾਲ ਤਾਲਮੇਲ ਬਣਾਈ ਰੱਖਣਾ ਜ਼ਰੂਰੀ ਹੈ, ਸ਼੍ਰੀ ਮੋਦੀ ਨੇ ਇਸ ਪਰਿਵਰਤਨ ਵਿੱਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਹਰ ਖੇਤਰ ਵਿੱਚ, ਚਾਹੇ ਉਹ ਕਲਾ ਹੋਵੇ, ਰਿਸਰਚ ਹੋਵੇ ਜਾਂ ਫਿਰ ਇਨੋਵੇਸ਼ਨ, ਨੌਜਵਾਨਾਂ ਨੂੰ ਆਪਣੇ ਅਭਿਨਵ ਵਿਚਾਰਾਂ ਅਤੇ ਰਚਨਾਤਮਕਤਾ ਦੇ ਮਾਧਿਅਮ ਨਾਲ ਨਵੀਂ ਊਰਜਾ ਦਾ ਸਮਾਵੇਸ਼ ਕਰਨਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਇੱਕ ਹੋਰ ਮਹੱਤਵਪੂਰਨ ਖੇਤਰ ਦੇ ਰੂਪ ਵਿੱਚ ਰਾਜਨੀਤੀ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ ਅਤੇ ਨੌਜਵਾਨਾਂ ਨੂੰ ਨਵੇਂ ਸੁਝਾਵਾਂ ਅਤੇ ਨਵੀਨ ਵਿਚਾਰਾਂ ਦੇ ਨਾਲ ਰਾਜਨੀਤੀ ਵਿੱਚ ਪ੍ਰਵੇਸ਼ ਕਰਨ ਦੇ ਲਈ ਪ੍ਰੋਤਸਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਉਨ੍ਹਾਂ ਨੇ ਲਾਲ ਕਿਲੇ ਤੋਂ ਇੱਕ ਲੱਖ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਸ਼ਾਮਲ ਹੋਣ ਦੇ ਆਪਣੇ ਸੱਦੇ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਮੋਦੀ ਨੇ ਨੌਜਵਾਨਾਂ ਦੀ ਸ਼ਕਤੀ ਦਾ ਉਲੇਖ ਕੀਤਾ, ਜਿਵੇਂ ਕਿ “ਵਿਕਸਿਤ ਭਾਰਤ: ਯੁਵਾ ਨੇਤਾ ਸੰਵਾਦ”( "Viksit Bharat: Young Leaders Dialogue") ਦੇ ਦੌਰਾਨ ਦੇਖਿਆ ਗਿਆ। ਉਨ੍ਹਾਂ ਨੇ ਕਿਹਾ ਕਿ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਨੇ ਵਿਕਸਿਤ ਭਾਰਤ ਦੇ ਨਿਰਮਾਣ ਦੇ ਸਬੰਧ ਵਿੱਚ ਬਹੁਮੁੱਲੇ ਸੁਝਾਅ ਦਿੱਤੇ ਹਨ ਅਤੇ ਆਪਣੇ ਵਿਚਾਰ ਵਿਅਕਤ ਕੀਤੇ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਤੰਤਰਤਾ ਸੰਗ੍ਰਾਮ ਦੇ ਦੌਰਾਨ, ਹਰ ਪੇਸ਼ੇ ਦੇ ਲੋਕਾਂ ਦਾ ਇੱਕ ਹੀ ਲਕਸ਼ ਸੀ- ਭਾਰਤ ਦੀ ਆਜ਼ਾਦੀ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਇਸ ਅੰਮ੍ਰਿਤ ਕਾਲ (Amrit Kaal) ਵਿੱਚ ‘ਵਿਕਸਿਤ ਭਾਰਤ’ ਹੀ ਸਾਡਾ ਇੱਕੋ-ਇੱਕ ਲਕਸ਼ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਹਰ ਨਿਰਣੇ ਅਤੇ ਕਾਰਜ ਨੂੰ ਇਸ ਲਕਸ਼ ਦੀ ਕਸੌਟੀ ‘ਤੇ ਕਸਣਾ ਚਾਹੀਦਾ ਹੈ। ਪ੍ਰਧਾਨ ਮੰਤਰੀ ਨੇ ਪੰਚ ਪ੍ਰਣ (Panch Pran) ਨੂੰ ਯਾਦ ਰੱਖਣ ਦੇ ਮਹੱਤਵ ‘ਤੇ ਪ੍ਰਕਾਸ਼ ਪਾਇਆ। ਇਹ ਪ੍ਰਣ (Pran) ਹਨ: ਵਿਕਸਿਤ ਭਾਰਤ ਦਾ ਨਿਰਮਾਣ ਕਰਨਾ, ਗ਼ੁਲਾਮੀ ਦੀ ਮਾਨਸਿਕਤਾ ਤੋਂ ਖ਼ੁਦ ਨੂੰ ਮੁਕਤ ਕਰਨਾ, ਆਪਣੀ ਵਿਰਾਸਤ ‘ਤੇ ਮਾਣ ਕਰਨਾ, ਭਾਰਤ ਦੀ ਏਕਤਾ ਦੇ ਲਈ ਕੰਮ ਕਰਨਾ ਅਤੇ ਆਪਣੇ ਕਰਤੱਵਾਂ ਨੂੰ ਇਮਾਨਦਾਰੀ ਨਾਲ ਨਿਭਾਉਣਾ। ਉਨ੍ਹਾਂ ਨੇ ਕਿਹਾ ਕਿ ਇਹ ਪੰਚ ਪ੍ਰਣ (Panch Pran) ਹਰ ਭਾਰਤੀ ਦਾ ਮਾਰਗਦਰਸ਼ਨ ਕਰਨਗੇ ਅਤੇ ਉਨ੍ਹਾਂ ਨੂੰ ਪ੍ਰੇਰਣਾ ਦੇਣਗੇ। ਸ਼੍ਰੀ ਮੋਦੀ ਨੇ ਇਸ ਸਮਾਗਮ ਦੇ ਦੌਰਾਨ ਪੇਸ਼ ਕੀਤੀਆਂ ਗਈਆਂ ਸੱਭਿਆਚਾਰਕ ਪ੍ਰਸਤੁਤੀਆਂ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਇਹ ਪ੍ਰਸਤੁਤੀਆਂ “ਏਕ ਭਾਰਤ, ਸ਼੍ਰੇਸ਼ਠ ਭਾਰਤ” ("Ek Bharat, Shrestha Bharat") ਦੀ ਭਾਵਨਾ ਨੂੰ ਦਰਸਾਉਂਦੀਆਂ ਹਨ, ਜੋ ਦੇਸ਼ ਦੀ ਇੱਕ ਮਹੱਤਵਪੂਰਨ ਸ਼ਕਤੀ ਹੈ। ਉਨ੍ਹਾਂ ਨੇ ਪ੍ਰਯਾਗ ਵਿੱਚ ਚਲ ਰਹੇ ਮਹਾ ਕੁੰਭ (ongoing Maha Kumbh in Prayag)  ਨੂੰ  “ਏਕਤਾ ਦਾ ਕੁੰਭ” ("Kumbh of Unity") ਦੱਸਦੇ ਹੋਏ ਕਿਹਾ ਕਿ ਇਹ ਭੀ ਦੇਸ਼ ਦੀ ਏਕਤਾ ਦਾ ਪ੍ਰਤੀਕ ਹੈ। ਉਨ੍ਹਾਂ ਨੇ ਇਸ ਬਾਤ ‘ਤੇ ਜ਼ੋਰ ਦਿੱਤਾ ਕਿ ਦੇਸ਼ ਦੀ ਪ੍ਰਗਤੀ ਦੇ ਲਈ ਇਹ ਏਕਤਾ ਜ਼ਰੂਰੀ ਹੈ।

ਆਪਣੇ ਕਰਤੱਵਾਂ ਨੂੰ ਸਦਾ ਯਾਦ ਰੱਖਣ ਦੇ ਮਹੱਤਵ ‘ਤੇ ਜ਼ੋਰ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇੱਕ ਸ਼ਾਨਦਾਰ ਅਤੇ ਦਿੱਬ ਵਿਕਸਿਤ ਭਾਰਤ ਦੀ ਨੀਂਹ ਕਰਤੱਵਾਂ ਦੇ ਅਧਾਰ ‘ਤੇ ਹੀ ਰੱਖੀ ਜਾਵੇਗੀ। ਆਪਣੇ ਸੰਬੋਧਨ ਦਾ ਸਮਾਪਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਦੇਸ਼ ਦੇ ਕੈਡਿਟਾਂ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੇ ਲਈ ਆਪਣੀਆਂ ਲਿਖੀਆਂ ਕੁਝ ਪੰਕਤੀਆਂ ਨੂੰ ਯਾਦ ਕੀਤਾ ਅਤੇ ਸਾਰਿਆਂ ਦੇ ਉੱਜਵਲ ਭਵਿੱਖ ਦੇ ਲਈ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

 

ਇਸ ਅਵਸਰ ‘ਤੇ, ਕੇਂਦਰੀ ਰੱਖਿਆ ਮੰਤਰੀ ਸ਼੍ਰੀ ਰਾਜਨਾਥ ਸਿੰਘ, ਕੇਂਦਰੀ ਰੱਖਿਆ ਰਾਜ ਮੰਤਰੀ ਸ਼੍ਰੀ ਸੰਜੈ ਸੇਠ, ਚੀਫ਼ ਆਵ੍ ਡਿਫੈਂਸ ਸਟਾਫ਼ ਜਨਰਲ ਅਨਿਲ ਚੌਹਾਨ, ਚੀਫ਼ ਆਵ੍ ਆਰਮੀ ਸਟਾਫ਼ ਜਨਰਲ ਉਪੇਂਦਰ ਦ੍ਵਿਵੇਦੀ, ਚੀਫ਼ ਆਵ੍ ਏਅਰ ਸਟਾਫ਼ ਏਅਰ ਚੀਫ਼ ਮਾਰਸ਼ਲ ਏ. ਪੀ. ਸਿੰਘ, ਚੀਫ਼ ਆਵ੍ ਨੇਵਲ ਸਟਾਫ਼ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਐੱਨਸੀਸੀ ਦੇ ਡਾਇਰੈਕਟਰ ਜਨਰਲ ਲੈਫਟੀਨੈਂਟ ਜਨਰਲ ਗੁਰਬੀਰਪਾਲ ਸਿੰਘ ਅਤੇ ਰੱਖਿਆ ਸਕੱਤਰ ਸ਼੍ਰੀ ਰਾਜੇਸ਼ ਕੁਮਾਰ ਸਿੰਘ ਉਪਸਥਿਤ ਸਨ।

ਪਿਛੋਕੜ

ਇਸ ਵਰ੍ਹੇ ਗਣਤੰਤਰ ਦਿਵਸ ਕੈਂਪ ਵਿੱਚ ਕੁੱਲ 2361 ਐੱਨਸੀਸੀ ਕੈਡਿਟਾਂ ਨੇ ਹਿੱਸਾ ਲਿਆ , ਜਿਨ੍ਹਾਂ ਵਿੱਚ 917 ਬਾਲੜੀ ਕੈਡਿਟ ਭੀ ਸ਼ਾਮਲ ਸਨ। ਇਹ ਸੰਖਿਆ ਦੇ ਹਿਸਾਬ ਨਾਲ ਬਾਲੜੀ ਕੈਡਿਟਾਂ ਦੀ ਹੁਣ ਤੱਕ ਦੀ ਸਭ ਤੋਂ ਅਧਿਕ ਭਾਗੀਦਾਰੀ ਸੀ। ਪੀਐੱਮ ਰੈਲੀ (PM Rally) ਵਿੱਚ ਇਨ੍ਹਾਂ ਕੈਡਿਟਾਂ ਦੀ ਭਾਗੀਦਾਰੀ ਨਵੀਂ ਦਿੱਲੀ ਵਿੱਚ ਮਹੀਨੇ ਭਰ ਤੱਕ ਚਲਣ ਵਾਲੇ ਐੱਨਸੀਸੀ ਗਣਤੰਤਰ ਦਿਵਸ ਕੈਂਪ 2025 ਦੇ ਸਫ਼ਲ ਸਮਾਪਨ ਦਾ ਪ੍ਰਤੀਕ ਹੈ। ਇਸ ਵਰ੍ਹੇ ਦੀ ਐੱਨਸੀਸੀ ਪੀਐੱਮ ਰੈਲੀ (NCC PM Rally) ਦਾ ਵਿਸ਼ਾ (ਥੀਮ) ‘ਯੁਵਾ ਸ਼ਕਤੀ, ਵਿਕਸਿਤ ਭਾਰਤ’(‘Yuva Shakti, Viksit Bharat’) ਹੈ।

 

ਇਸ ਦਿਨ 800 ਤੋਂ ਅਧਿਕ ਕੈਡਿਟਾਂ ਦੁਆਰਾ ਰਾਸ਼ਟਰ ਨਿਰਮਾਣ ਦੇ ਪ੍ਰਤੀ ਐੱਨਸੀਸੀ (NCC) ਦੀ ਪ੍ਰਤੀਬੱਧਤਾ ਨੂੰ ਪ੍ਰਦਰਸ਼ਿਤ ਕਰਨ ਵਾਲਾ ਇੱਕ ਸੱਭਿਆਚਾਰਕ ਪ੍ਰੋਗਰਾਮ ਪ੍ਰਸਤੁਤ ਕੀਤਾ ਗਿਆ। 18 ਮਿੱਤਰ ਦੇਸ਼ਾਂ ਦੇ 144 ਯੁਵਾ ਕੈਡਿਟਾਂ ਦੀ ਭਾਗੀਦਾਰੀ ਨੇ ਇਸ ਵਰ੍ਹੇ ਦੀ ਰੈਲੀ ਵਿੱਚ ਉਤਸ਼ਾਹ ਵਿੱਚ ਵਾਧਾ ਕੀਤਾ।

ਐੱਨਸੀਸੀ ਪੀਐੱਮ ਰੈਲੀ (NCC PM Rally)  ਵਿੱਚ ਦੇਸ਼ ਭਰ ਤੋਂ ਮੇਰਾ ਯੁਵਾ (ਐੱਮਵਾਈ- MY) ਭਾਰਤ (Mera Yuva (MY) Bharat), ਸਿੱਖਿਆ ਮੰਤਰਾਲਾ ਅਤੇ ਕਬਾਇਲੀ ਮਾਮਲੇ ਮੰਤਰਾਲੇ ਦੇ 650 ਤੋਂ ਅਧਿਕ ਵਲੰਟੀਅਰ ਭੀ ਵਿਸ਼ੇਸ਼ ਮਹਿਮਾਨ ਦੇ ਰੂਪ ਵਿੱਚ ਸ਼ਾਮਲ ਹੋਏ। 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Year Ender 2025: Major Income Tax And GST Reforms Redefine India's Tax Landscape

Media Coverage

Year Ender 2025: Major Income Tax And GST Reforms Redefine India's Tax Landscape
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਦਸੰਬਰ 2025
December 29, 2025

From Culture to Commerce: Appreciation for PM Modi’s Vision for a Globally Competitive India