ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਨਾਗਰਿਕਾਂ ਨੂੰ ਵਾਤਾਵਰਣ ਸੰਭਾਲ਼ ਦੇ ਪ੍ਰਤੀ ਆਪਣੀ ਪ੍ਰਤੀਬੱਧਤਾ ਨੂੰ ਮਜ਼ਬੂਤ ਬਣਾਉਣ ਦਾ ਸੱਦਾ ਦਿੰਦੇ ਹੋਏ ਵਾਤਾਵਰਣ ਨੂੰ ਹਰਿਤ ਅਤੇ ਬਿਹਤਰ ਬਣਾਉਣ ਦੀ ਦਿਸ਼ਾ ਵਿੱਚ ਜ਼ਮੀਨੀ ਪੱਧਰ ‘ਤੇ ਕਾਰਜਰਤ ਲੋਕਾਂ ਦੇ ਬਹੁਮੁੱਲੇ ਯੋਗਦਾਨ ਦੀ ਸ਼ਲਾਘਾ ਕੀਤੀ ਹੈ।
ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
"ਇਸ ਵਿਸ਼ਵ ਵਾਤਾਵਰਣ ਦਿਵਸ (#WorldEnvironmentDay) ‘ਤੇ, ਆਓ ਅਸੀਂ ਆਪਣੀ ਧਰਤੀ ਦੀ ਰੱਖਿਆ ਕਰਨ ਅਤੇ ਸਾਡੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ‘ਤੇ ਨਿਯੰਤ੍ਰਣ ਪਾਉਣ ਦੀ ਦਿਸ਼ਾ ਵਿੱਚ ਆਪਣੇ ਪ੍ਰਯਾਸਾਂ ਨੂੰ ਹੋਰ ਮਜ਼ਬੂਤ ਬਣਾਈਏ। ਸਾਡੇ ਵਾਤਾਵਰਣ ਨੂੰ ਹਰਾ-ਭਰਾ ਅਤੇ ਬਿਹਤਰ ਬਣਾਉਣ ਦੇ ਲਈ ਭੀ ਜ਼ਮੀਨੀ ਪੱਧਰ ‘ਤੇ ਕਾਰਜਰਤ ਸਾਰੇ ਲੋਕਾਂ ਦੀ ਮੈਂ ਸ਼ਲਾਘਾ ਕਰਦਾ ਹਾਂ।"
This #WorldEnvironmentDay, let’s deepen our efforts towards protecting our planet and overcoming the challenges we face. I also compliment all those working at the grassroots to make our environment greener and better. pic.twitter.com/E7mWAFZ73V
— Narendra Modi (@narendramodi) June 5, 2025


