ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਵਿੱਚ ਅੱਜ ਨਵੀਂ ਦਿੱਲੀ ਦੇ ਸਾਊਥ ਬਲਾਕ ਵਿੱਚ ਪ੍ਰਗਤੀ ਦੀ 48ਵੀਂ ਮੀਟਿੰਗ ਆਯੋਜਿਤ ਕੀਤੀ ਗਈ। ਪ੍ਰਗਤੀ, ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮੇਂ ‘ਤੇ ਪ੍ਰੋਜੈਕਟਾਂ ਦੇ ਲਾਗੂਕਰਨ ਨੂੰ ਹੁਲਾਰਾ ਦੇਣ ਲਈ ਆਈਸੀਟੀ ਅਧਾਰਿਤ ਇੱਕ ਬਹੁ-ਮਾਡਲ ਮੰਚ ਹੈ।
ਇਸ ਮੀਟਿੰਗ ਦੌਰਾਨ, ਪ੍ਰਧਾਨ ਮੰਤਰੀ ਨੇ ਮਾਈਨਜ਼, ਰੇਲਵੇ ਅਤੇ ਜਲ ਸਰੋਤਾਂ ਦੇ ਮਹੱਤਵਪੂਰਨ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਆਰਥਿਕ ਵਿਕਾਸ ਅਤੇ ਜਨਤਕ ਭਲਾਈ ਲਈ ਮਹੱਤਵਪੂਰਨ ਇਨ੍ਹਾਂ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ, ਜਿਸ ਵਿੱਚ ਸਮਾਂਬੱਧਤਾ, ਅੰਤਰ-ਏਜੰਸੀ ਤਾਲਮੇਲ ਅਤੇ ਸਮੱਸਿਆ ਸਮਾਧਾਨ ‘ਤੇ ਧਿਆਨ ਕੇਂਦ੍ਰਿਤ ਕੀਤਾ ਗਿਆ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪ੍ਰੋਜੈਕਟ ਲਾਗੂਕਰਨ ਵਿੱਚ ਦੇਰੀ ਦੇ ਨਤੀਜੇ ਵਜੋਂ ਵਿੱਤੀ ਲਾਗਤ ਵਧ ਜਾਂਦੀ ਹੈ ਅਤੇ ਨਾਗਰਿਕਾਂ ਨੂੰ ਸਮੇਂ ‘ਤੇ ਜ਼ਰੂਰੀ ਸੇਵਾਵਾਂ ਅਤੇ ਬੁਨਿਆਦੀ ਢਾਂਚਾ ਸੁਵਿਧਾਵਾਂ ਨਾ ਮਿਲਣ ਦੀ ਦੋਹਰੀ ਕੀਮਤ ਚੁਕਾਉਣੀ ਪੈਂਦੀ ਹੈ। ਉਨ੍ਹਾਂ ਨੇ ਕੇਂਦਰ ਅਤੇ ਰਾਜ ਪੱਧਰ ਦੇ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਜੀਵਨ ਵਿੱਚ ਸੁਧਾਰ ਦੇ ਮੌਕੇ ਪੈਦਾ ਕਰਨ ਲਈ ਨਤੀਜਾ ਅਧਾਰਿਤ-ਦ੍ਰਿਸ਼ਟੀਕੋਣ ਅਪਣਾਓ।
ਪ੍ਰਧਾਨ ਮੰਤਰੀ-ਆਯੁਸ਼ਮਾਨ ਭਾਰਤ ਹੈਲਥ ਇਨਫ੍ਰਾਸਟ੍ਰਕਚਰ ਮਿਸ਼ਨ (PM-ABHIM), ਦੀ ਸਮੀਖਿਆ ਦੌਰਾਨ ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਾਰੇ ਰਾਜਾਂ ਨੂੰ ਹੈਲਥ ਇਨਫ੍ਰਾਸਟ੍ਰਕਚਰ ਵਿਕਾਸ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਦੂਰ-ਦੁਰਾਡੇ, ਕਬਾਇਲੀ ਅਤੇ ਸਰਹੱਦੀ ਖੇਤਰਾਂ ਵੱਲ ਤੇ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗ਼ਰੀਬ, ਕਮਜ਼ੋਰ ਅਤੇ ਵੰਚਿਤ ਲੋਕਾਂ ਲਈ ਗੁਣਵੱਤਾਪੂਰਨ ਸਿਹਤ ਸੇਵਾਵਾਂ ਤੱਕ ਬਰਾਬਰ ਪਹੁੰਚ ਯਕੀਨੀ ਕੀਤੀ ਜਾਣੀ ਚਾਹੀਦੀ ਹੈ। ਪ੍ਰਧਾਨ ਮੰਤਰੀ ਨੇ ਇਨ੍ਹਾਂ ਖੇਤਰਾਂ ਵਿੱਚ ਮਹੱਤਵਪੂਰਨ ਸਿਹਤ ਸੇਵਾਵਾਂ ਵਿੱਚ ਮੌਜੂਦਾ ਪਾੜੇ ਨੂੰ ਖ਼ਤਮ ਕਰਨ ਲਈ ਤਤਕਾਲ ਅਤੇ ਨਿਰੰਤਰ ਯਤਨ ਕਰਨ ਦਾ ਸੱਦਾ ਦਿੱਤਾ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੀਐੱਮ-ਏਬੀਐੱਚਆਈਐੱਮ ਰਾਜਾਂ ਨੂੰ ਬਲਾਕ, ਜ਼ਿਲ੍ਹਾ ਅਤੇ ਰਾਜ ਪੱਧਰ ‘ਤੇ ਆਪਣੇ ਪ੍ਰਾਇਮਰੀ, ਤੀਸਰੇ ਦਰਜੇ ਅਤੇ ਵਿਸ਼ੇਸ਼ ਸਿਹਤ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦਾ ਇੱਕ ਸੁਨਹਿਰਾ ਅਵਸਰ ਪ੍ਰਦਾਨ ਕਰਦਾ ਹੈ। ਜਿਸ ਨਾਲ ਨਾਗਰਿਕਾਂ ਨੂੰ ਬਿਹਤਰ ਅਤੇ ਗੁਣਵੱਤਾਪੂਰਨ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
ਪ੍ਰਧਾਨ ਮੰਤਰੀ ਨੇ ਰੱਖਿਆ ਖੇਤਰ ਵਿੱਚ ਆਤਮਨਿਰਭਰਤਾ (Aatmanirbharta) ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਮੰਤਰਾਲਿਆਂ, ਵਿਭਾਗਾਂ ਅਤੇ ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੁਆਰਾ ਕੀਤੇ ਜਾ ਰਹੇ ਮਿਸਾਲੀ ਕਾਰਜਾਂ ਦੀ ਸਮੀਖਿਆ ਕੀਤੀ। ਪ੍ਰਧਾਨ ਮੰਤਰੀ ਨੇ ਇਨ੍ਹਾਂ ਪਹਿਲਕਦਮੀਆਂ ਦੇ ਰਣਨੀਤਕ ਮਹੱਤਵ ਅਤੇ ਰੱਖਿਆ ਖੇਤਰ ਵਿੱਚ ਇਨੋਵੇਸ਼ਨ ਨੂੰ ਹੁਲਾਰਾ ਦੇਣ ਦੀ ਸਮਰੱਥਾ ਦੀ ਸ਼ਲਾਘਾ ਕੀਤੀ। ਰੱਖਿਆ ਖੇਤਰ ਵਿੱਚ ਆਤਮਨਿਰਭਰਤਾ ਦੀ ਪ੍ਰਾਸੰਗਿਕਤਾ ਨੂੰ ਰੇਖਾਂਕਿਤ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਸਵਦੇਸ਼ੀ ਸਮਰੱਥਾਵਾਂ ਦੇ ਨਾਲ ਸੰਚਾਲਿਤ ਆਪ੍ਰੇਸ਼ਨ ਸਿੰਦੂਰ (Operation Sindoor), ਦੀ ਸਫ਼ਲਤਾ ਨੂੰ ਰੱਖਿਆ ਖੇਤਰ ਵਿੱਚ ਭਾਰਤ ਦੀ ਵਧਦੀ ਆਤਮਨਿਰਭਰਤਾ ਦਾ ਇੱਕ ਸ਼ਕਤੀਸ਼ਾਲੀ ਪ੍ਰਮਾਣ ਦੱਸਿਆ।
ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਵੀ ਚਾਨਣਾ ਪਾਇਆ ਕਿ ਕਿਸ ਤਰ੍ਹਾਂ ਰਾਜ ਇਸ ਈਕੋਸਿਸਟਮ ਨੂੰ ਮਜ਼ਬੂਤ ਕਰਨ ਅਤੇ ਰੱਖਿਆ ਖੇਤਰ ਦੀ ਆਤਮਨਿਰਭਰਤਾ ਵਿੱਚ ਯੋਗਦਾਨ ਦੇਣ ਦੇ ਅਵਸਰ ਦਾ ਲਾਭ ਉਠਾ ਸਕਦੇ ਹਨ।
Chaired the 48th PRAGATI Session earlier this evening. Infrastructure was a key focus, with sectors like mines, railways and water resources being discussed. Reiterated the need for timely completion of projects. Also discussed aspects relating to Prime Minister-Ayushman Bharat…
— Narendra Modi (@narendramodi) June 25, 2025


