ਪ੍ਰਧਾਨ ਮੰਤਰੀ ਨੇ 62,000 ਕਰੋੜ ਰੁਪਏ ਤੋਂ ਅਧਿਕ ਦੇ ਮੈਗਾ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ
ਪ੍ਰਧਾਨ ਮੰਤਰੀ ਨੇ ਪ੍ਰੋਜੈਕਟਾਂ ਵਿੱਚ ਦੇਰੀ ਨਾਲ ਨਜਿੱਠਣ ਅਤੇ ਸਮੇਂ ‘ਤੇ ਪੂਰਾ ਕਰਨ 'ਤੇ ਜ਼ੋਰ ਦਿੱਤਾ; ਦਕਸ਼ਤਾ ਅਤੇ ਜਵਾਬਦੇਹੀ ਨੂੰ ਪ੍ਰਾਥਮਿਕਤਾ ਦੇਣ ਦੀ ਤਾਕੀਦ ਕੀਤੀ
ਪ੍ਰਧਾਨ ਮੰਤਰੀ ਨੇ ਰਾਜ ਸਰਕਾਰਾਂ ਨੂੰ ਸਾਰੇ ਪਾਤਰ ਰੀਅਲ ਇਸਟੇਟ ਪ੍ਰੋਜੈਕਟਾਂ ਦਾ ਰੇਰਾ (RERA) ਦੇ ਤਹਿਤ ਲਾਜ਼ਮੀ ਰਜਿਸਟ੍ਰੇਸ਼ਨ ਸੁਨਿਸ਼ਚਿਤ ਕਰਨ ਨੂੰ ਕਿਹਾ
ਪ੍ਰਧਾਨ ਮੰਤਰੀ ਨੇ ਘਰ ਖਰੀਦਣ ਵਾਲਿਆਂ ਦੇ ਲਈ ਨਿਆਂ ਅਤੇ ਨਿਰਪੱਖਤਾ ਸੁਨਿਸ਼ਚਿਤ ਕਰਨ ਦੇ ਲਈ ਸ਼ਿਕਾਇਤ ਨਿਵਾਰਨ ਦੀ ਗੁਣਵੱਤਾ ਅਤੇ ਸਮਾਂਬੱਧਤਾ ਸੁਨਿਸ਼ਚਿਤ ਕਰਨ ਦੀ ਤਾਕੀਦ ਕੀਤੀ
ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੈਮੀਕੰਡਕਟਰ ਈਕੋਸਿਸਟਮ ਨਾਲ ਸਬੰਧਿਤ ਬਿਹਤਰੀਨ ਪਿਰਤਾਂ ਦੀ ਜਾਂਚ ਕੀਤੀ

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੈਮੀਕੰਡਕਟਰ ਈਕੋਸਿਸਟਮ ਨਾਲ ਸਬੰਧਿਤ ਬਿਹਤਰੀਨ ਪਿਰਤਾਂ ਦੀ ਜਾਂਚ ਕੀਤੀ

 ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਪਹਿਲਾਂ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਸ਼ਾਮਲ ਕਰਦੇ ਹੋਏ ਸਰਗਰਮ ਸ਼ਾਸਨ ਅਤੇ ਸਮਾਂਬੱਧ ਲਾਗੂਕਰਨ (Pro-Active Governance and Timely Implementation) ਦੇ ਲਈ ਆਈਸੀਟੀ-ਅਧਾਰਿਤ ਮਲਟੀ ਮੋਡਲ ਪਲੈਟਫਾਰਮ (ICT-based multi-modal platform) ਪ੍ਰਗਤੀ ਮੀਟਿੰਗ (PRAGATI meeting) ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਵਿਭਿੰਨ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਸਥਿਤ ਰੋਡ ਟਰਾਂਸਪੋਰਟ, ਬਿਜਲੀ ਅਤੇ ਜਲ ਸੰਸਾਧਨ  ਦੇ ਖੇਤਰਾਂ ਵਿੱਚ 62,000 ਕਰੋੜ ਰੁਪਏ ਤੋਂ ਅਧਿਕ  ਦੀ ਕੁੱਲ ਲਾਗਤ ਵਾਲੇ ਤਿੰਨ ਪ੍ਰਮੁੱਖ ਇਨਫ੍ਰਾਸਟ੍ਰਕਚਰ ਪ੍ਰੋਜੈਕਟਾਂ ਦੀ ਸਮੀਖਿਆ ਕੀਤੀ। ਇਨ੍ਹਾਂ ਪ੍ਰੋਜੈਕਟਾਂ ਦੇ ਰਣਨੀਤਕ ਮਹੱਤਵ 'ਤੇ ਬਲ ਦਿੰਦੇ ਹੋਏ, ਉਨ੍ਹਾਂ ਨੇ ਲਾਗੂਕਰਨ ਵਿੱਚ ਆ ਰਹੀਆਂ ਰੁਕਾਵਟਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਨੂੰ ਸਮੇਂ ‘ਤੇ ਪੂਰਾ ਕਰਨ ਦੇ ਲਈ ਠੋਸ ਪ੍ਰਯਾਸ ਕਰਨ ਦਾ ਸੱਦਾ ਦਿੱਤਾ।

ਪ੍ਰੋਜੈਕਟ ਵਿੱਚ ਦੇਰੀ ਦੇ ਪ੍ਰਤੀਕੂਲ ਪ੍ਰਭਾਵ ਦੀ ਜਾਣਕਾਰੀ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਦੁਹਰਾਇਆ ਕਿ ਇਸ ਤਰ੍ਹਾਂ ਦੀਆਂ ਰੁਕਾਵਟਾਂ ਨਾਲ ਨਾ ਕੇਵਲ ਲਾਗਤ ਵਧਦੀ ਹੈ, ਬਲਕਿ  ਨਾਗਰਿਕਾਂ ਨੂੰ ਜ਼ਰੂਰੀ ਸੇਵਾਵਾਂ ਅਤੇ ਇਨਫ੍ਰਾਸਟ੍ਰਕਚਰ ਤੋਂ ਭੀ ਵੰਚਿਤ ਹੋਣਾ ਪੈਂਦਾ ਹੈ। ਉਨ੍ਹਾਂ ਨੇ ਸਾਰੇ ਸਬੰਧਿਤ ਧਿਰਾਂ ਨੂੰ ਦਕਸ਼ਤਾ ਅਤੇ ਜਵਾਬਦੇਹੀ ਨੂੰ ਪ੍ਰਾਥਮਿਕਤਾ ਦੇਣ ਦੀ ਤਾਕੀਦ ਕੀਤੀ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਸਮੇਂ ‘ਤੇ ਡਿਲਿਵਰੀ ਸਮਾਜਿਕ-ਆਰਥਿਕ ਪਰਿਣਾਮਾਂ (socio-economic outcomes) ਨੂੰ ਅਧਿਕਤਮ ਕਰਨ ਦੇ ਲਈ ਮਹੱਤਵਪੂਰਨ ਹਨ।

ਰੀਅਲ ਇਸਟੇਟ ਰੈਗੂਲੇਟਰੀ ਅਥਾਰਿਟੀ  (ਰੇਰਾ-RERA) ਨਾਲ ਜੁੜੀਆਂ ਜਨਤਕ ਸ਼ਿਕਾਇਤਾਂ ਦੀ ਸਮੀਖਿਆ ਦੇ ਦੌਰਾਨ ਪ੍ਰਧਾਨ ਮੰਤਰੀ ਨੇ ਘਰ ਖਰੀਦਣ ਵਾਲਿਆਂ ਦੇ ਲਈ ਨਿਆਂ ਅਤੇ ਨਿਰਪੱਖਤਾ ਸੁਨਿਸ਼ਚਿਤ ਕਰਨ ਹਿਤ ਸ਼ਿਕਾਇਤ ਨਿਵਾਰਨ ਦੀ ਗੁਣਵੱਤਾ ਅਤੇ ਸਮਾਂਬੱਧਤਾ ਵਿੱਚ ਸੁਧਾਰ ਕਰਨ ਦੀ ਜ਼ਰੂਰਤ ‘ਤੇ ਬਲ ਦਿੱਤਾ। ਉਨ੍ਹਾਂ ਨੇ ਰਾਜ ਸਰਕਾਰਾਂ ਨੂੰ ਰੀਅਲ ਇਸਟੇਟ ਰੈਗੂਲੇਟਰੀ ਅਥਾਰਿਟੀ  (ਰੇਰਾ-RERA)  ਐਕਟ  ਦੇ ਤਹਿਤ ਸਾਰੇ ਪਾਤਰ ਰੀਅਲ ਇਸਟੇਟ ਪ੍ਰੋਜੈਕਟਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਸੁਨਿਸ਼ਚਿਤ ਕਰਨ ਨੂੰ ਕਿਹਾ। ਪ੍ਰਧਾਨ ਮੰਤਰੀ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਹਾਊਸਿੰਗ ਮਾਰਕਿਟ ਵਿੱਚ ਵਿਸ਼ਵਾਸ ਬਹਾਲ ਕਰਨ ਦੇ ਲਈ ਰੀਅਲ ਇਸਟੇਟ ਰੈਗੂਲੇਟਰੀ ਅਥਾਰਿਟੀ  (ਰੇਰਾ-RERA)  ਪ੍ਰਾਵਧਾਨਾਂ ਦਾ ਸਖ਼ਤ ਅਨੁਪਾਲਨ ਮਹੱਤਵਪੂਰਨ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਵਿੱਚ ਸੈਮੀਕੰਡਕਟਰ ਈਕੋਸਿਸਟਮ (Semiconductor Ecosystem) ਦੇ ਵਿਕਾਸ ਨਾਲ ਸਬੰਧਿਤ ਜ਼ਿਕਰਯੋਗ ਬਿਹਤਰੀਨ ਪਿਰਤਾਂ ਦੀ ਜਾਂਚ ਕੀਤੀ। ਉਨ੍ਹਾਂ ਨੇ ਇਸ ਬਾਤ ‘ਤੇ ਬਲ ਦਿੱਤਾ ਕਿ ਇਸ ਤਰ੍ਹਾਂ ਦੀਆਂ ਪਹਿਲਾਂ ਦੂਸਰਿਆਂ ਦੇ ਲਈ ਮਾਰਗਦਰਸ਼ਕ ਮਾਡਲ ਦੇ ਰੂਪ ਵਿੱਚ ਕੰਮ ਕਰ ਸਕਦੀਆਂ ਹਨ ਅਤੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਵਿਆਪਕ ਤੌਰ  ‘ਤੇ ਅਪਣਾਉਣ ਦੇ ਲਈ ਪ੍ਰੇਰਿਤ ਕਰ ਸਕਦੀਆਂ ਹਨ, ਜਿਸ ਨਾਲ ਨੈਸ਼ਨਲ ਸੈਮੀਕੰਡਕਟਰ ਮਿਸ਼ਨ ਨੂੰ ਮਜ਼ਬੂਤੀ ਮਿਲੇਗੀ।

ਵਰਤਮਾਨ ਪ੍ਰਗਤੀ (PRAGATI) ਮੀਟਿੰਗਾਂ ਤੱਕ, ਲਗਭਗ 20.64 ਲੱਖ ਕਰੋੜ ਰੁਪਏ ਦੀ ਕੁੱਲ ਲਾਗਤ ਵਾਲੇ 373 ਪ੍ਰੋਜੈਕਟਾਂ ਦੀ ਸਮੀਖਿਆ ਕੀਤੀ ਗਈ ਹੈ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Second consignment of 37.5 tonnes HADR aid reaches flood-hit Nepal; India sends 47.5 tonnes of relief material in total

Media Coverage

Second consignment of 37.5 tonnes HADR aid reaches flood-hit Nepal; India sends 47.5 tonnes of relief material in total
NM on the go

Nm on the go

Always be the first to hear from the PM. Get the App Now!
...
Prime Minister pays homage to Mahatma Ayyankali on his birth anniversary
August 28, 2026

The Prime Minister, Shri Narendra Modi, has paid homage to Mahatma Ayyankali on his birth anniversary, today. Shri Modi remembered Mahatma Ayyankali as a great pioneer of social justice, who dedicated his life to the empowerment and welfare of the marginalised. The Prime Minister highlighted his efforts to secure educational opportunities for the marginalised, improve the lives of agricultural workers and serve the poor.

The Prime Minister posted on X:

Paying homage to Mahatma Ayyankali on his birth anniversary!

He is remembered as a great pioneer of social justice. His efforts to secure educational opportunities for the marginalised, improve the lives of agricultural workers and serve the poor remain very inspiring. His life gives strength to all those working for social empowerment.