ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਡੀਏ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀਆਂ ਦੇ ਸੰਮੇਲਨ (NDA Chief Ministers' Conclave) ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੇ ਵਿਕਾਸ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਅਤੇ ਡਬਲ-ਇੰਜਣ ਸਰਕਾਰ (double-engine government) ਦੇ ਲਾਭ ਆਮ ਲੋਕਾਂ ਤੱਕ ਪ੍ਰਭਾਵੀ ਢੰਗ ਨਾਲ ਪਹੁੰਚਾਉਣ ਦੀ ਜ਼ਰੂਰਤ 'ਤੇ ਬਲ ਦਿੱਤਾ।

ਐਕਸ (X) 'ਤੇ ਇੱਕ ਥ੍ਰੈੱਡ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ :

 “ਦਿੱਲੀ ਵਿੱਚ ਐੱਨਡੀਏ ਦੇ ਮੁੱਖ ਮੰਤਰੀਆਂ ਦੇ ਸੰਮੇਲਨ (NDA Chief Ministers' Conclave) ਵਿੱਚ ਹਿੱਸਾ ਲਿਆ, ਜਿਸ ਵਿੱਚ ਵਿਭਿੰਨ ਮੁੱਦਿਆਂ 'ਤੇ ਗਹਿਨ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਿੰਨ ਰਾਜਾਂ ਨੇ ਜਲ ਸੰਭਾਲ਼, ਸ਼ਿਕਾਇਤ ਨਿਵਾਰਨ, ਮਜ਼ਬੂਤ ਪ੍ਰਸ਼ਾਸਨਿਕ ਸੰਰਚਨਾ, ਸਿੱਖਿਆ, ਮਹਿਲਾ ਸਸ਼ਕਤੀਕਰਣ, ਖੇਡਾਂ ਅਤੇ ਹੋਰ ਵਿਸ਼ਿਆਂ ਸਹਿਤ ਵਿਭਿੰਨ ਖੇਤਰਾਂ ਵਿੱਚ ਆਪਣੇ ਬਿਹਤਰੀਨ ਤੌਰ-ਤਰੀਕਿਆਂ ਦਾ ਪ੍ਰਦਰਸ਼ਨ ਕੀਤਾ। ਇਨ੍ਹਾਂ ਅਨੁਭਵਾਂ ਨੂੰ ਸੁਣਨਾ ਬਹੁਤ ਅਦਭੁਤ ਸੀ।”

ਪ੍ਰਧਾਨ ਮੰਤਰੀ ਨੇ ਅੱਗੇ ਲਿਖਿਆ, “ਮੈਂ ਦੇਸ਼ ਦੇ ਵਿਕਾਸ ਦੀ ਗਤੀ ਵਿੱਚ ਹੋਰ ਤੇਜ਼ੀ ਲਿਆਉਣ ਦੀ ਜ਼ਰੂਰਤ 'ਤੇ ਬਲ ਦਿੱਤਾ ਅਤੇ ਇਹ ਸੁਨਿਸ਼ਚਿਤ ਕੀਤਾ ਕਿ ਡਬਲ-ਇੰਜਣ ਸਰਕਾਰ (double-engine government) ਦੇ ਲਾਭ ਆਮ ਲੋਕਾਂ ਤੱਕ ਪ੍ਰਭਾਵੀ ਢੰਗ ਨਾਲ ਪਹੁੰਚਣ। ਸਾਫ਼-ਸਫ਼ਾਈ, ਸਵੱਛਤਾ, ਹੈਲਥਕੇਅਰ, ਯੁਵਾ ਸਸ਼ਕਤੀਕਰਣ, ਖੇਤੀਬਾੜੀ, ਟੈਕਨੋਲੋਜੀ (cleanliness, sanitation, healthcare, youth empowerment, agriculture, technology) ਅਤੇ ਹੋਰ ਪ੍ਰਮੁੱਖ ਖੇਤਰਾਂ ਵਿੱਚ ਮਜ਼ਬੂਤ ਤਾਲਮੇਲ ਬਣਾਉਣ ਬਾਰੇ ਬਾਤ ਕੀਤੀ।”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Tractor sales cross 10 lakh mark in FY26 on strong rural demand, GST cut

Media Coverage

Tractor sales cross 10 lakh mark in FY26 on strong rural demand, GST cut
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਅਪ੍ਰੈਲ 2026
April 12, 2026

Trust, Technology & Transformation: How India is Building a Viksit Bharat Under PM Modi