ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਹੋਏ ਜਾਨੀ ਨੁਕਸਾਨ ‘ਤੇ ਗਹਿਰਾ ਸੋਗ ਪ੍ਰਗਟਾਇਆ ਹੈ।
ਪ੍ਰਧਾਨ ਮੰਤਰੀ ਨੇ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਵੀ ਕਾਮਨਾ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਮ੍ਰਿਤਕਾਂ ਦੇ ਨਿਕਟ ਸਬੰਧੀਆਂ ਨੂੰ ਤੋਂ 2-2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50-50 ਹਜ਼ਾਰ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ-ਗ੍ਰੇਸ਼ੀਆ) ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
"ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਹੋਏ ਸੜਕ ਹਾਦਸੇ ਤੋਂ ਦੁਖੀ ਹਾਂ। ਦੁਖੀ ਪਰਿਵਾਰਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (PMNRF) ਤੋਂ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
Distressed by the accident in Lakhimpur Kheri, UP. Condolences to the bereaved families. May the injured recover quickly. Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) September 28, 2022


