ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਿਹਾਰ ਦੇ ਵੈਸ਼ਾਲੀ ਵਿੱਚ ਹੋਈ ਇੱਕ ਦੁਰਘਟਨਾ ਵਿੱਚ ਹੋਈਆਂ ਮੌਤਾਂ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ। ਸ਼੍ਰੀ ਮੋਦੀ ਨੇ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਦੋ ਲੱਖ ਰੁਪਏ ਅਤੇ ਇਸ ਦੁਰਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦਾ ਐਲਾਨ ਵੀ ਕੀਤਾ ਹੈ।
ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;
“ਬਿਹਾਰ ਦੇ ਵੈਸ਼ਾਲੀ ਵਿੱਚ ਹੋਈ ਦੁਰਘਟਨਾ ਦੁਖਦ ਹੈ। ਮੇਰੀਆਂ ਸੰਵੇਦਨਾਵਾਂ ਦੁਖੀ ਪਰਿਵਾਰਾਂ ਦੇ ਨਾਲ ਹਨ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਨਿਕਟ ਸਬੰਧੀਆਂ ਨੂੰ ਪੀਐੱਮਐੱਨਆਰਐੱਫ ਤੋਂ ਦੋ ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ (ਅਨੁਗ੍ਰਹਿ ਰਾਸ਼ੀ) ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ@narendramodi”
The accident in Vaishali, Bihar is saddening. Condolences to the bereaved families. May the injured recover soon. An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM @narendramodi
— PMO India (@PMOIndia) November 20, 2022


