ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਰਾਮਦਰਸ਼ ਮਿਸ਼ਰਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਰਾਮਦਰਸ਼ ਮਿਸ਼ਰਾ ਦਾ ਦੇਹਾਂਤ ਹਿੰਦੀ ਅਤੇ ਭੋਜਪੁਰੀ ਸਾਹਿਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਪ੍ਰਧਾਨ ਮੰਤਰੀ ਨੇ ਅੱਗੇ ਕਿਹਾ ਕਿ ਆਪਣੀਆਂ ਪ੍ਰਸਿੱਧ ਰਚਨਾਵਾਂ ਲਈ ਉਹ ਹਮੇਸ਼ਾ ਯਾਦ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਕਿਹਾ:
"ਪ੍ਰਸਿੱਧ ਸਾਹਿਤਕਾਰ ਅਤੇ ਸਿੱਖਿਆ ਸ਼ਾਸਤਰੀ ਰਾਮਦਰਸ਼ ਮਿਸ਼ਰਾ ਜੀ ਦੇ ਦੇਹਾਂਤ ਤੋਂ ਬਹੁਤ ਦੁੱਖ ਹੋਇਆ ਹੈ। ਉਨ੍ਹਾਂ ਦਾ ਦੇਹਾਂਤ ਹਿੰਦੀ ਅਤੇ ਭੋਜਪੁਰੀ ਸਾਹਿਤ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਆਪਣੀਆਂ ਪ੍ਰਸਿੱਧ ਰਚਨਾਵਾਂ ਲਈ ਉਹ ਹਮੇਸ਼ਾ ਯਾਦ ਕੀਤੇ ਜਾਣਗੇ। ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਡੂੰਘੀਆਂ ਸੰਵੇਦਨਾਵਾਂ। ਓਮ ਸ਼ਾਂਤੀ!"
जाने-माने साहित्यकार और शिक्षाविद रामदरश मिश्र जी के निधन से अत्यंत दुख हुआ है। उनका जाना हिंदी और भोजपुरी साहित्य के लिए अपूरणीय क्षति है। अपनी लोकप्रिय रचनाओं के लिए वे सदैव याद किए जाएंगे। शोक की इस घड़ी में उनके परिजनों और प्रशंसकों के प्रति मेरी गहरी संवेदनाएं। ओम शांति!
— Narendra Modi (@narendramodi) November 1, 2025


