ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸਵਯੰਸੇਵਕ ਸੰਘ (ਆਰਐੱਸਐੱਸ) ਦੇ ਸੀਨੀਅਰ ਨੇਤਾ ਸ਼੍ਰੀ ਮਦਨ ਦਾਸ ਦੇਵੀ ਦੇ ਦੇਹਾਂਤ ‘ਤੇ ਗਹਿਰਾ ਸੋਗ ਵਿਅਕਤ ਕੀਤਾ ਹੈ।
ਸ਼੍ਰੀ ਮੋਦੀ ਨੇ ਇੱਕ ਟਵੀਟ ਵਿੱਚ ਕਿਹਾ ਕਿ ਸ਼੍ਰੀ ਮਦਨ ਦਾਸ ਦੇਵੀ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਵਿੱਚ ਸਮਰਪਿਤ ਕਰ ਦਿੱਤਾ ਸੀ। ਪ੍ਰਧਾਨ ਮੰਤਰੀ ਨੇ ਵਿਛੜੇ ਨੇਤਾ ਦੇ ਨਾਲ ਆਪਣੇ ਗਹਿਰੇ ਵਿਅਕਤੀਗਤ ਜੁੜਾਅ ਨੂੰ ਵੀ ਯਾਦ ਕਰਦੇ ਹੋਏ ਕਿਹਾ ਕਿ ਮੈਂ ਉਨ੍ਹਾਂ ਤੋਂ ਬਹੁਤ ਕੁਝ ਸਿੱਖਿਆ ਹੈ।
ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:
‘‘ਸ਼੍ਰੀ ਮਦਨ ਦਾਸ ਦੇਵੀ ਜੀ ਦੇ ਦੇਹਾਂਤ ਤੋਂ ਅਤਿਅੰਤ ਦੁਖ ਹੋਇਆ ਹੈ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਰਾਸ਼ਟਰ ਸੇਵਾ ਵਿੱਚ ਸਮਰਪਿਤ ਕਰ ਦਿੱਤਾ। ਉਨ੍ਹਾਂ ਨਾਲ ਮੇਰਾ ਨਾ ਸਿਰਫ਼ ਨਿਕਟ ਜੁੜਾਅ ਰਿਹਾ, ਬਲਕਿ ਹਮੇਸ਼ਾ ਬਹੁਤ ਕੁਝ ਸਿੱਖਣ ਨੂੰ ਮਿਲਿਆ। ਸੋਗ ਦੀ ਇਸ ਘੜੀ ਵਿੱਚ ਈਸ਼ਵਰ ਸਾਰੇ ਕਾਰਜਕਰਤਾਵਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੰਬਲ ਪ੍ਰਦਾਨ ਕਰੇ। ਓਮ ਸ਼ਾਂਤੀ!’’
श्री मदन दास देवी जी के देहावसान से अत्यंत दुख हुआ है। उन्होंने अपना पूरा जीवन राष्ट्रसेवा में समर्पित कर दिया। उनसे मेरा न सिर्फ घनिष्ठ जुड़ाव रहा, बल्कि हमेशा बहुत कुछ सीखने को मिला। शोक की इस घड़ी में ईश्वर सभी कार्यकर्ताओं और उनके परिवारजनों को संबल प्रदान करे। ओम शांति!
— Narendra Modi (@narendramodi) July 24, 2023


