ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸਵਰਾਜ ਪਾਲ ਦੇ ਦੇਹਾਂਤ ‘ਤੇ ਡੂੰਘਾ ਸੋਗ ਪ੍ਰਗਟ ਕੀਤਾ ਹੈ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਬ੍ਰਿਟੇਨ ਵਿੱਚ ਉਦਯੋਗ, ਪਰਉਪਕਾਰ ਅਤੇ ਜਨਤਕ ਸੇਵਾ ਵਿੱਚ ਸ਼੍ਰੀ ਸਵਰਾਜ ਪਾਲ ਦਾ ਯੋਗਦਾਨ ਅਤੇ ਭਾਰਤ ਦੇ ਨਾਲ ਗੂੜ੍ਹੇ ਸਬੰਧਾਂ ਦੇ ਪ੍ਰਤੀ ਉਨ੍ਹਾਂ ਦੇ ਅਟੁੱਟ ਸਮਰਥਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।
ਸ਼੍ਰੀ ਮੋਦੀ ਨੇ ਸ਼੍ਰੀ ਸਵਰਾਜ ਪਾਲ ਦੇ ਨਾਲ ਆਪਣੀਆਂ ਕਈ ਮੁਲਾਕਾਤਾਂ ਨੂੰ ਵੀ ਯਾਦ ਕੀਤਾ ਅਤੇ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ।
ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਕਿਹਾ:
“ਸ਼੍ਰੀ ਸਵਰਾਜ ਪਾਲ ਜੀ ਦੇ ਦੇਹਾਂਤ ਤੋਂ ਬਹੁਤ ਦੁਖੀ ਹਾਂ। ਬ੍ਰਿਟੇਨ ਵਿੱਚ ਉਦਯੋਗ, ਪਰਉਪਕਾਰ ਅਤੇ ਜਨਤਕ ਸੇਵਾ ਵਿੱਚ ਉਨ੍ਹਾਂ ਦੇ ਯੋਗਦਾਨ, ਅਤੇ ਭਾਰਤ ਦੇ ਨਾਲ ਗੂੜ੍ਹੇ ਸਬੰਧਾਂ ਲਈ ਉਨ੍ਹਾਂ ਦੇ ਅਟੁੱਟ ਸਮਰਥਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਨਾਲ ਹੋਈਆਂ ਕਈਆਂ ਮੁਲਾਕਾਤਾਂ ਯਾਦ ਆਉਂਦੀਆਂ ਹਨ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”
Deeply saddened by the passing of Shri Swaraj Paul Ji. His contributions to industry, philanthropy and public service in the UK, and his unwavering support for closer ties with India will always be remembered. I fondly recall our many interactions. Condolences to his family and… pic.twitter.com/6G7D4gDDD1
— Narendra Modi (@narendramodi) August 22, 2025


