ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਜਸਥਾਨ ਦੇ ਜੈਸਲਮੇਰ ਜ਼ਿਲ੍ਹੇ ਵਿੱਚ ਹੋਏ ਇੱਕ ਹਾਦਸੇ ਵਿੱਚ ਜਾਨ-ਮਾਲ ਦੇ ਹੋਏ ਨੁਕਸਾਨ ’ਤੇ ਦੁੱਖ ਪ੍ਰਗਟ ਕੀਤਾ ਹੈ। ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।
ਪ੍ਰਧਾਨ ਮੰਤਰੀ ਨੇ ਹਰ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2 ਲੱਖ ਰੁਪਏ ਅਤੇ ਜ਼ਖ਼ਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ।
ਪ੍ਰਧਾਨ ਮੰਤਰੀ ਦਫ਼ਤਰ ਨੇ ਐਕਸ ’ਤੇ ਪੋਸਟ ਕੀਤਾ;
"ਰਾਜਸਥਾਨ ਦੇ ਜੈਸਲਮੇਰ ਵਿੱਚ ਹੋਏ ਹਾਦਸੇ ਵਿੱਚ ਜਾਨ-ਮਾਲ ਦੇ ਹੋਏ ਨੁਕਸਾਨ ਤੋਂ ਦੁਖੀ ਹਾਂ। ਇਸ ਔਖੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਪ੍ਰਭਾਵਿਤ ਲੋਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਹਨ। ਮੈਂ ਜ਼ਖ਼ਮੀਆਂ ਦੇ ਛੇਤੀ ਠੀਕ ਹੋਣ ਦੀ ਅਰਦਾਸ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਵਿੱਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ"
@narendramodi
Distressed by the loss of lives due to a mishap in Jaisalmer, Rajasthan. My thoughts are with the affected people and their families during this difficult time. Praying for the speedy recovery of the injured.
— PMO India (@PMOIndia) October 14, 2025
An ex-gratia of Rs. 2 lakh from PMNRF would be given to the next of…


