ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਹੋਈ ਦੁਰਘਟਨਾ ਵਿੱਚ ਲੋਕਾਂ ਦੀ ਮੌਤ ’ਤੇ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਪੀੜਤਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ ਐਕਸ ਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰਨ ਦੀ ਘੋਸ਼ਣਾ ਕੀਤੀ ਹੈ।
ਪ੍ਰਧਾਨ ਮੰਤਰੀ ਦਫ਼ਤਰ ਦੇ ਟਵੀਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਟ੍ਰੈਕਟਰ ਟ੍ਰਾਲੀ ਦੇ ਨਦੀ ਵਿੱਚ ਡਿੱਗਣ ਨਾਲ ਹੋਈ ਦੁਰਘਟਨਾ ਬਹੁਤ ਆਹਤ ਕਰਨ ਵਾਲੀ ਹੈ। ਇਸ ਹਾਦਸੇ ਵਿੱਚ ਜਿਨ੍ਹਾਂ ਲੋਕਾਂ ਨੇ ਆਪਣੇ ਅਜ਼ੀਜ਼ਾਂ (ਵਾਰਸਾਂ) ਨੂੰ ਖੋਇਆ ਹੈ, ਉਨ੍ਹਾਂ ਦੇ ਪ੍ਰਤੀ ਗਹਿਰੀ ਸੰਵੇਦਨਾ ਪ੍ਰਗਟ ਕਰਨ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਸਵਸਥ ਹੋਣ ਦੀ ਕਾਮਨਾ ਕਰਦਾ ਹਾਂ: PM"
“ਸ਼ਾਹਜਹਾਂਪੁਰ ਵਿੱਚ ਹੋਈ ਇਸ ਤ੍ਰਾਸਦੀ ਨੂੰ ਦੇਖਦੇ ਹੋਏ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਵਿੱਚ ਪੂਰੀ ਲਗਨ ਨਾਲ ਜੁਟਿਆ ਹੋਇਆ ਹੈ। ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ: PM"
“ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਹੋਈ ਦੁਰਘਟਨਾ ਵਿੱਚ ਜਾਨ ਗਵਾਉਣ ਵਾਲਿਆਂ ਵਿੱਚੋਂ ਹਰੇਕ ਦੇ ਅਜ਼ੀਜ਼ਾਂ (ਵਾਰਸਾਂ) ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ”
उत्तर प्रदेश के शाहजहांपुर में ट्रैक्टर ट्रॉली के नदी में गिरने से हुई दुर्घटना अत्यंत आहत करने वाली है। इस हादसे में जिन लोगों ने अपने प्रियजनों को खोया है, उनके प्रति गहरी संवेदना प्रकट करने के साथ ही मैं सभी घायलों के शीघ्र स्वस्थ होने की कामना करता हूं: PM @narendramodi
— PMO India (@PMOIndia) April 15, 2023
An ex gratia of Rs. 2 lakh would be given to the next of kin of each of those who lost their lives in the mishap in Shahjahanpur, UP. The injured would be given Rs. 50,000: PM @narendramodi
— PMO India (@PMOIndia) April 15, 2023


