ਭਾਰਤ ਅਪਣੇ ਸਭ ਤੋਂ ਪ੍ਰਤਿਸ਼ਠਿਤ ਨੇਤਾਵਾਂ ਵਿੱਚੋਂ ਇੱਕ, ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਸੋਗ ਮਨਾ ਰਿਹਾ ਹੈ: ਪ੍ਰਧਾਨ ਮੰਤਰੀ
ਉਨ੍ਹਾਂ ਨੇ ਵਿੱਤ ਮੰਤਰੀ ਸਹਿਤ ਵਿਭਿੰਨ ਸਰਕਾਰੀ ਪਦਾਂ ’ਤੇ ਕਾਰਜ ਕੀਤਾ ਅਤੇ ਵਰ੍ਹਿਆਂ ਤੱਕ ਸਾਡੀ ਆਰਥਿਕ ਨੀਤੀ ’ਤੇ ਇੱਕ ਮਜ਼ਬੂਤ ਛਾਪ ਛੱਡੀ: ਪ੍ਰਧਾਨ ਮੰਤਰੀ
ਸਾਡੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਵਿਆਪਕ ਪ੍ਰਯਾਸ ਕੀਤੇ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ, "ਭਾਰਤ ਅਪਣੇ ਸਭ ਤੋਂ ਪ੍ਰਤਿਸ਼ਠਿਤ ਨੇਤਾਵਾਂ ਵਿੱਚੋਂ ਇੱਕ ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਮਨਾ ਰਿਹਾ ਹੈ।" ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਸਾਧਾਰਣ ਪਿਛੋਕੜ ਤੋਂ ਉੱਠ ਕੇ ਇੱਕ ਸਨਮਾਨਿਤ ਅਰਥਸ਼ਾਸਤਰੀ ਬਣੇ। ਸਾਡੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ, ਡਾ. ਮਨਮੋਹਨ ਸਿੰਘ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਵਿਆਪਕ ਪ੍ਰਯਾਸ ਕੀਤੇ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਭਾਰਤ ਆਪਣੇ ਸਭ ਤੋਂ ਪ੍ਰਤਿਸ਼ਠਿਤ ਨੇਤਾਵਾਂ ਵਿੱਚੋਂ ਇੱਕ, ਡਾ. ਮਨਮੋਹਨ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਮਨਾ ਰਿਹਾ ਹੈ। ਸਾਧਾਰਣ ਪਿਛੋਕੜ ਤੋਂ ਉੱਠ ਕੇ ਉਹ ਇੱਕ ਸਨਮਾਨਿਤ ਅਰਥਸ਼ਾਸਤਰੀ ਬਣੇ। ਉਨ੍ਹਾਂ ਨੇ ਵਿੱਤ ਮੰਤਰੀ ਸਹਿਤ ਵਿਭਿੰਨ ਸਰਕਾਰੀ ਪਦਾਂ ‘ਤੇ ਕਾਰਜ ਕੀਤਾ ਅਤੇ ਵਰ੍ਹਿਆਂ ਤੱਕ ਸਾਡੀ ਆਰਥਿਕ ਨੀਤੀ ‘ਤੇ ਇੱਕ ਮਜ਼ਬੂਤ ਛਾਪ ਛੱਡੀ। ਸੰਸਦ ਵਿੱਚ ਉਨ੍ਹਾਂ ਦੀਆਂ ਦਖ਼ਲਅੰਦਾਜ਼ੀਆਂ ਭੀ ਬਹੁਤ ਹੀ ਵਿਵਹਾਰਿਕ ਸੀ। ਸਾਡੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ, ਉਨ੍ਹਾਂ ਨੇ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਦੇ ਲਈ ਵਿਆਪਕ ਪ੍ਰਯਾਸ ਕੀਤੇ।

 

“ਜਦੋਂ ਡਾ. ਮਨਮੋਹਨ ਸਿੰਘ ਜੀ ਪ੍ਰਧਾਨ ਮੰਤਰੀ ਸਨ ਅਤੇ ਮੈਂ ਗੁਜਰਾਤ ਦਾ ਮੁੱਖ ਮੰਤਰੀ ਸਾਂ,ਤਦ ਮੇਰੇ ਅਤੇ ਉਨ੍ਹਾਂ  ਦੇ ਦਰਮਿਆਨ ਨਿਯਮਿਤ ਗੱਲਬਾਤ ਹੁੰਦੀ ਸੀ। ਅਸੀਂ ਸ਼ਾਸਨ ਨਾਲ ਸਬੰਧਿਤ ਵਿਭਿੰਨ ਵਿਸ਼ਿਆਂ ‘ਤੇ ਵਿਆਪਕ ਵਿਚਾਰ-ਵਟਾਂਦਰਾ ਕਰਦੇ ਸਾਂ। ਉਨ੍ਹਾਂ ਦੀ ਸਿਆਣਪ ਅਤੇ ਨਿਮਰਤਾ ਸਦਾ ਝਲਕਦੀ ਰਹਿੰਦੀ ਸੀ।

ਦੁਖ ਦੀ ਇਸ ਘੜੀ ਵਿੱਚ, ਮੇਰੀਆਂ ਸੰਵੇਦਨਾਵਾਂ ਡਾ. ਮਨਮੋਹਨ ਸਿੰਘ ਜੀ ਦੇ ਪਰਿਵਾਰ, ਉਨ੍ਹਾਂ ਦੇ ਮਿੱਤਰਾਂ ਅਤੇ ਅਣਗਿਣਤ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
'BRICS 2026 becomes major Bharat achievement for PM Narendra Modi'

Media Coverage

'BRICS 2026 becomes major Bharat achievement for PM Narendra Modi'
NM on the go

Nm on the go

Always be the first to hear from the PM. Get the App Now!
...
ਲ ਮੀਡੀਆ ਕੌਰਨਰ 15 ਸਤੰਬਰ 2026
September 15, 2026

A Mandate of Performance: Civic Wins, IPO Surge and Neighbourly Power Reflect Faith in PM Modi’s Leadership