ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮੇਘਾਲਿਆ ਦੇ ਪੂਰਬੀ ਜੈਂਤੀਆ ਹਿੱਲਜ਼ ਵਿੱਚ ਵਾਪਰੇ ਹਾਦਸੇ ’ਚ ਹੋਏ ਜਾਨੀ ਨੁਕਸਾਨ ’ਤੇ ਡੂੰਘਾ ਦੁੱਖ ਪ੍ਰਗਟ ਕੀਤਾ। ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ (ਪੀਐੱਮਐੱਨਆਰਐੱਫ) ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਹਾਦਸੇ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ 50,000 ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ ।
ਪ੍ਰਧਾਨ ਮੰਤਰੀ ਦਫ਼ਤਰ ਨੇ ਐੱਕਸ ’ਤੇ ਇੱਕ ਪੋਸਟ ਵਿੱਚ ਦੱਸਿਆ:
"ਮੇਘਾਲਿਆ ਦੇ ਪੂਰਬੀ ਜੈਂਤੀਆ ਹਿੱਲਜ਼ ਵਿੱਚ ਵਾਪਰੇ ਹਾਦਸੇ ਤੋਂ ਬਹੁਤ ਦੁਖੀ ਹਾਂ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।
ਹਰੇਕ ਮ੍ਰਿਤਕ ਦੇ ਨੇੜਲੇ ਰਿਸ਼ਤੇਦਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਜ਼ਖ਼ਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ: ਪ੍ਰਧਾਨ ਮੰਤਰੀ @narendramodi"
Pained by the mishap in East Jaintia Hills, Meghalaya. Condolences to those who lost their loved ones. May the injured recover at the earliest.
— PMO India (@PMOIndia) February 5, 2026
An ex-gratia of Rs. 2 lakh from PMNRF would be given to the next of kin of each deceased. The injured would be given Rs. 50,000: PM…


