ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹੋਏ ਜਾਨੀ ਨੁਕਸਾਨ ‘ਤੇ ਸੋਗ ਵਿਅਕਤ ਕੀਤਾ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਰਾਜ ਸਰਕਾਰ ਦੀ ਨਿਗਰਾਨੀ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਦੀ ਹਰ ਸੰਭਵ ਮੰਦਦ ਕਰਨ ਵਿੱਚ ਲਗਿਆ ਹੋਇਆ ਹੈ। 

 ਇੱਕ ਐਕਸ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

 “ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਹੋਇਆ ਸੜਕ ਹਾਦਸਾ ਬਹੁਤ ਹੀ ਦਰਦਨਾਕ ਹੈ। ਇਸ ਵਿੱਚ ਜਾਨ ਗੁਆਉਣ ਵਾਲਿਆਂ ਦੇ ਦੁਖੀ ਪਰਿਵਾਰਾਂ ਪ੍ਰਤੀ ਮੇਰੀਆਂ ਗਹਿਰੀਆਂ ਸੰਵੇਦਨਾਵਾਂ। ਪ੍ਰਮਾਤਮਾ ਉਨ੍ਹਾਂ ਨੂੰ ਇਹ ਦੁੱਖ ਸਹਿਣ ਦੀ ਸ਼ਕਤੀ ਬਖਸ਼ੇ। ਇਸ ਦੇ ਨਾਲ ਹੀ ਮੈਂ ਸਾਰੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਰਾਜ ਸਰਕਾਰ ਦੀ ਦੇਖ-ਰੇਖ ਵਿੱਚ ਸਥਾਨਕ ਪ੍ਰਸ਼ਾਸਨ ਪੀੜਿਤਾਂ ਨੂੰ ਹਰ ਸੰਭਵ ਮਦਦ ਦੇਣ ਵਿੱਚ ਜੁਟਿਆ ਹੈ।”

 

 

ਸ਼੍ਰੀ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ - ex-gratia ) ਦੇਣ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਐਕਸ (X) ‘ਤੇ ਪੋਸਟ ਕੀਤਾ:

“ਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਦੇ ਮਿਰਜ਼ਾਪੁਰ ਵਿੱਚ ਸੜਕ ਦੁਰਘਟਨਾ ਵਿੱਚ ਹਰੇਕ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਅਨੁਗ੍ਰਹਿ ਰਾਸ਼ੀ (ਐਕਸ ਗ੍ਰੇਸ਼ੀਆ - ex-gratia ) ਦੇਣ ਦਾ ਐਲਾਨ ਕੀਤਾ ਹੈ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।”

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
AI means all inclusive': PM Modi pushes India’s tech vision at VivaTech Paris

Media Coverage

AI means all inclusive': PM Modi pushes India’s tech vision at VivaTech Paris
NM on the go

Nm on the go

Always be the first to hear from the PM. Get the App Now!
...
Prime Minister highlights growing global engagement and investment in India
June 19, 2026

The Prime Minister, Shri Narendra Modi today highlighted India’s readiness to contribute towards a better planet and noted that the world is engaging with and investing in India with hope and enthusiasm.

The Prime Minister stated that thanks to the 140 crore people of India, the world looks at India with hope and enthusiasm. He added that this is also why the world is engaging with India and investing in India.

The Prime Minister highlighted these observations under #12YearsOfIndiaFirst.

The Prime Minister wrote on X;

“India is always ready to do whatever is possible to contribute towards a better planet. At the same time, thanks to the 140 crore people of India, the world looks at India with hope and enthusiasm. That is also why the world is engaging with India and investing in India.

#12YearsOfIndiaFirst”