ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਭਾਰਤ ਦੇ ਪਰਮਾਣੂ ਊਰਜਾ ਪ੍ਰੋਗਰਾਮ ਖੇਤਰ ਦੀ ਪ੍ਰਸਿੱਧ ਸ਼ਖਸੀਅਤ ਡਾ. ਐੱਮਆਰ ਸ੍ਰੀਨਿਵਾਸਨ ਦੇ ਅਕਾਲ ਚਲਾਣੇ ‘ਤੇ ਸੋਗ ਵਿਅਕਤ ਕੀਤਾ।
ਉਨ੍ਹਾਂ ਨੇ ਐਕਸ (X) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਭਾਰਤ ਦੇ ਪਰਮਾਣੂ ਊਰਜਾ ਪ੍ਰੋਗਰਾਮ ਖੇਤਰ ਦੀ ਪ੍ਰਸਿੱਧ ਸ਼ਖਸੀਅਤ ਡਾ. ਐੱਮਆਰ ਸ੍ਰੀਨਿਵਾਸਨ ਦੇ ਅਕਾਲ ਚਲਾਣੇ ‘ਤੇ ਬਹੁਤ ਦੁੱਖ ਹੋਇਆ। ਮਹੱਤਵਪੂਰਨ ਪਰਮਾਣੂ ਇਨਫ੍ਰਾਸਟ੍ਰਕਚਰ ਵਿਕਸਿਤ ਕਰਨ ਵਿੱਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਊਰਜਾ ਖੇਤਰ ਵਿੱਚ ਸਾਡੇ ਆਤਮ ਨਿਰਭਰ ਹੋਣ ਦਾ ਅਧਾਰ ਰਹੀ ਹੈ। ਉਨ੍ਹਾਂ ਨੇ ਪਰਮਾਣੂ ਊਰਜਾ ਕਮਿਸ਼ਨ ਦੇ ਉਨ੍ਹਾਂ ਦੀ ਪ੍ਰੇਰਨਾਦਾਇਕ ਲੀਡਰਸ਼ਿਪ ਲਈ ਸਮਰਣ ਕੀਤਾ ਜਾਂਦਾ ਹੈ। ਵਿਗਿਆਨਕ ਪ੍ਰਗਤੀ ਨੂੰ ਅੱਗੇ ਵਧਾਉਣ ਅਤੇ ਕਈ ਯੁਵਾ ਵਿਗਿਆਨਕਾਂ ਨੂੰ ਮਾਰਗਦਰਸ਼ਨ ਦੇਣ ਦੇ ਲਈ ਭਾਰਤ ਹਮੇਸ਼ਾ ਉਨ੍ਹਾਂ ਦਾ ਆਭਾਰੀ ਰਹੇਗਾ। ਇਸ ਦੁੱਖ ਦੀ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰਾਂ ਦੇ ਨਾਲ ਹਨ। ਓਮ ਸ਼ਾਂਤੀ।”
Deeply saddened by the passing of Dr. MR Srinivasan, a stalwart of India's nuclear energy program. His instrumental role in developing critical nuclear infrastructure has been foundational to our being self-reliant in the energy sector. He is remembered for his inspiring…
— Narendra Modi (@narendramodi) May 20, 2025


