ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਯੋਗ ਸਾਧਕ ਅਤੇ ਕਾਸ਼ੀ ਨਿਵਾਸੀ ਸ਼੍ਰੀ ਸ਼ਿਵਾਨੰਦ ਬਾਬਾ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟ ਕੀਤਾ।
ਉਨ੍ਹਾਂ ਨੇ ਐਕਸ (X ) ‘ਤੇ ਇੱਕ ਪੋਸਟ ਵਿੱਚ ਲਿਖਿਆ:
“ਯੋਗ ਸਾਧਕ ਅਤੇ ਕਾਸ਼ੀ ਨਿਵਾਸੀ ਸ਼ਿਵਾਨੰਦ ਬਾਬਾ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਹੋਇਆ ਹੈ। ਯੋਗ ਅਤੇ ਸਾਧਨਾ ਨੂੰ ਸਮਰਪਿਤ ਉਨ੍ਹਾਂ ਦਾ ਜੀਵਨ ਦੇਸ਼ ਦੀ ਹਰ ਪੀੜ੍ਹੀ ਨੂੰ ਪ੍ਰੇਰਿਤ ਕਰਦਾ ਰਹੇਗਾ। ਯੋਗ ਦੇ ਜ਼ਰੀਏ ਸਮਾਜ ਦੀ ਸੇਵਾ ਲਈ ਉਨ੍ਹਾਂ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਵੀ ਕੀਤਾ ਗਿਆ ਸੀ।
ਸ਼ਿਵਾਨੰਦ ਬਾਬਾ ਦਾ ਸ਼ਿਵਲੋਕ ਪ੍ਰਯਾਣ ਸਾਡੇ ਸਾਰੇ ਕਾਸ਼ੀਵਾਸੀਆਂ ਅਤੇ ਉਨ੍ਹਾਂ ਤੋਂ ਪ੍ਰੇਰਣਾ ਲੈਣ ਵਾਲੇ ਕਰੋੜਾਂ ਲੋਕਾਂ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਮੈਂ ਇਸ ਦੁਖ ਦੀ ਘੜੀ ਵਿੱਚ ਉਨ੍ਹਾਂ ਨੂੰ ਸ਼ਰਧਾਂਜਲੀ ਦਿੰਦਾ ਹਾਂ।”
योग साधक और काशी निवासी शिवानंद बाबा जी के निधन से अत्यंत दुख हुआ है। योग और साधना को समर्पित उनका जीवन देश की हर पीढ़ी को प्रेरित करता रहेगा। योग के जरिए समाज की सेवा के लिए उन्हें पद्मश्री से सम्मानित भी किया गया था।
— Narendra Modi (@narendramodi) May 4, 2025
शिवानंद बाबा का शिवलोक प्रयाण हम सब काशीवासियों और उनसे… pic.twitter.com/nm9fI3ySiK


