ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਉੱਜਵਲਾ ਪਰਿਵਾਰ ਨਾਲ ਜੁੜਨ ਵਾਲੀਆਂ ਸਾਰੀਆਂ ਮਾਤਾਵਾਂ ਅਤੇ ਭੈਣਾਂ ਨੂੰ ਵਧਾਈ ਦਿੱਤੀ ਹੈ। ਸ਼੍ਰੀ ਮੋਦੀ ਨੇ ਕਿਹਾ, ‘‘ਸਾਡੇ ਇਸ ਕਦਮ ਨਾਲ ਨਾ ਸਿਰਫ਼ ਉਨ੍ਹਾਂ ਨੂੰ ਇਸ ਪਵਿੱਤਰ ਤਿਉਹਾਰ ’ਤੇ ਨਵੀਆਂ ਖ਼ੁਸ਼ੀਆਂ ਮਿਲਣਗੀਆਂ, ਸਗੋਂ ਮਹਿਲਾ ਸਸ਼ਕਤੀਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਵੀ ਹੋਰ ਬਲ ਮਿਲੇਗਾ।’’
ਸ਼੍ਰੀ ਮੋਦੀ ਨੇ ਕੇਂਦਰੀ ਮੰਤਰੀ ਸ਼੍ਰੀ ਹਰਦੀਪ ਸਿੰਘ ਪੁਰੀ ਦੇ ਜਵਾਬ ਵਿੱਚ ਕਿਹਾ:
‘‘ਨਰਾਤਿਆਂ ਦੇ ਸ਼ੁਭ ਮੌਕੇ ’ਤੇ ਉੱਜਵਲਾ ਪਰਿਵਾਰ ਨਾਲ ਜੁੜਨ ਵਾਲੀਆਂ ਸਾਡੀਆਂ ਸਾਰੀਆਂ ਮਾਤਾਵਾਂ-ਭੈਣਾਂ ਨੂੰ ਬਹੁਤ-ਬਹੁਤ ਵਧਾਈ ਅਤੇ ਸ਼ੁਭਕਾਮਨਾਵਾਂ! ਸਾਡੇ ਇਸ ਕਦਮ ਨਾਲ ਨਾ ਸਿਰਫ਼ ਇਸ ਪਵਿੱਤਰ ਤਿਉਹਾਰ ’ਤੇ ਉਨ੍ਹਾਂ ਨੂੰ ਨਵੀਂ ਖ਼ੁਸ਼ੀ ਮਿਲੇਗੀ, ਸਗੋਂ ਨਾਰੀ ਸਸ਼ਕਤੀਕਰਨ ਦੇ ਸਾਡੇ ਸੰਕਲਪਾਂ ਨੂੰ ਵੀ ਹੋਰ ਮਜ਼ਬੂਤੀ ਮਿਲਣ ਵਾਲੀ ਹੈ।’’
नवरात्रि के शुभ अवसर पर उज्ज्वला परिवार से जुड़ने वाली हमारी सभी माताओं-बहनों को बहुत-बहुत बधाई एवं शुभकामनाएं! हमारे इस कदम से ना सिर्फ इस पावन पर्व पर उन्हें नई खुशी मिलेगी, बल्कि नारी सशक्तिकरण के हमारे संकल्पों को भी और मजबूती मिलने वाली है। https://t.co/jYWve2SbrU
— Narendra Modi (@narendramodi) September 22, 2025


