ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਬਰਮਿੰਘਮ ਵਿੱਚ ਆਯੋਜਿਤ ਰਾਸ਼ਟਰਮੰਡਲ ਖੇਡਾਂ 2022 ਵਿੱਚ ਮਹਿਲਾਵਾਂ ਦੇ 60 ਕਿਲੋਗ੍ਰਾਮ ਭਾਰ ਵਰਗ ਵਿੱਚ ਮੁੱਕੇਬਾਜ਼ੀ ਦੇ ਮੁਕਾਬਲੇ ‘ਚ ਕਾਂਸੀ ਦਾ ਮੈਡਲ ਜਿੱਤਣ ’ਤੇ ਜੈਸਮਿਨ ਨੂੰ ਵਧਾਈਆਂ ਦਿੱਤੀਆਂ ਹਨ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;
"ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਐਥਲੀਟ ਵਿਭਿੰਨ ਮੁਕਾਬਲਿਆਂ ਵਿੱਚ ਉਤਕ੍ਰਿਸ਼ਟ ਪ੍ਰਦਰਸ਼ਨ ਕਰ ਰਹੇ ਹਨ। ਮੈਨੂੰ ਖੁਸ਼ੀ ਹੈ ਕਿ ਜੈਸਮਿਨ ਲੰਬੋਰੀਆ ਨੇ ਮੁੱਕੇਬਾਜ਼ੀ ਵਿੱਚ ਕਾਂਸੀ ਦਾ ਮੈਡਲ ਜਿੱਤਿਆ ਹੈ। ਉਨ੍ਹਾਂ ਦੀ ਇਹ ਸਫ਼ਲਤਾ ਭਾਰਤੀ ਮੁੱਕੇਬਾਜ਼ੀ ਦੇ ਭਵਿੱਖ ਦੇ ਲਈ ਚੰਗੀ ਹੈ। ਆਉਣ ਵਾਲੇ ਵਰ੍ਹਿਆਂ ਵਿੱਚ ਉਹ ਹੋਰ ਅਧਿਕ ਪ੍ਰਸਿੱਧੀ ਪ੍ਰਾਪਤ ਕਰਦੇ ਰਹਿਣ। #Cheer4India"
Indian athletes at the CWG are excelling in different sports. Glad that Jaismine Lamboria has won a Bronze medal in Boxing. Her sporting success augurs well for the future of Indian boxing. May she keep attaining glory in the coming years. #Cheer4India pic.twitter.com/FLVCuUe0Xg
— Narendra Modi (@narendramodi) August 6, 2022


