ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਵਿੱਚ ਪੁਰਸਕਾਰ ਜੇਤੂਆਂ ਦੀ ਉੱਤਮਤਾ, ਸਮਰਪਣ ਅਤੇ ਸੇਵਾ ਸਮਾਜ ਦੇ ਤਾਣੇ-ਬਾਣੇ ਨੂੰ ਖ਼ੁਸ਼ਹਾਲ ਬਣਾਉਂਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸਨਮਾਨ ਵਚਨਬੱਧਤਾ ਅਤੇ ਉੱਤਮਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹਿੰਦਾ ਹੈ।
ਸ਼੍ਰੀ ਮੋਦੀ ਨੇ ਪਦਮ ਪੁਰਸਕਾਰ 2026 ਦੀ ਘੋਸ਼ਣਾ ਕਰਨ ਵਾਲੀ ਇੱਕ ਐੱਕਸ ਪੋਸਟ ਦਾ ਜਵਾਬ ਦਿੰਦੇ ਹੋਏ ਕਿਹਾ;
"ਸਾਡੇ ਰਾਸ਼ਟਰ ਲਈ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ। ਵਿਭਿੰਨ ਖੇਤਰਾਂ ਵਿੱਚ ਉਨ੍ਹਾਂ ਦੀ ਉੱਤਮਤਾ, ਸਮਰਪਣ ਅਤੇ ਸੇਵਾ ਸਾਡੇ ਸਮਾਜ ਦੇ ਤਾਣੇ-ਬਾਣੇ ਨੂੰ ਖ਼ੁਸ਼ਹਾਲ ਬਣਾਉਂਦੀ ਹੈ। ਇਹ ਸਨਮਾਨ ਉਸ ਵਚਨਬੱਧਤਾ ਅਤੇ ਉੱਤਮਤਾ ਦੀ ਭਾਵਨਾ ਨੂੰ ਦਰਸਾਉਂਦਾ ਹੈ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਿਰੰਤਰ ਪ੍ਰੇਰਿਤ ਕਰਦਾ ਰਹਿੰਦਾ ਹੈ।"
Congratulations to all the Padma Awardees for their outstanding contributions to our nation. Their excellence, dedication and service across diverse fields enrich the fabric of our society. The honour reflects the spirit of commitment and excellence that continues to inspire… https://t.co/Bpf8eze4Bp
— Narendra Modi (@narendramodi) January 25, 2026


