ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰਾਸ਼ਟਰੀ ਸੁਤੰਤਰ ਪਾਰਟੀ (ਆਰਐਸਪੀ) ਦੇ ਪ੍ਰਧਾਨ ਸ਼੍ਰੀ ਰਬੀ ਲਾਮਿਛਾਨੇ ਅਤੇ ਆਰਐਸਪੀ ਦੇ ਸੀਨੀਅਰ ਨੇਤਾ ਸ਼੍ਰੀ ਬਾਲੇਂਦਰ ਸ਼ਾਹ ਨਾਲ ਟੈਲੀਫ਼ੋਨ ‘ਤੇ ਸੁਹਿਰਦ ਗੱਲਬਾਤ ਕੀਤੀ।

ਸ਼੍ਰੀ ਮੋਦੀ ਨੇ ਦੋਵਾਂ ਨੇਤਾਵਾਂ ਨੂੰ ਉਨ੍ਹਾਂ ਦੀ ਚੋਣਾਂ ਵਿੱਚ ਜਿੱਤ ਅਤੇ ਨੇਪਾਲ ਦੀਆਂ ਚੋਣਾਂ ਵਿੱਚ ਆਰਐਸਪੀ ਦੀ ਸ਼ਾਨਦਾਰ ਸਫਲਤਾ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਆਉਣ ਵਾਲੀ ਨਵੀਂ ਸਰਕਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ ਅਤੇ ਆਪਸੀ ਖ਼ੁਸ਼ਹਾਲੀ, ਤਰੱਕੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਭਲਾਈ ਲਈ ਇਕੱਠੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਦੁਹਰਾਈ । 

ਭਾਰਤ-ਨੇਪਾਲ ਸਬੰਧਾਂ ਦੇ ਭਵਿੱਖ ਪ੍ਰਤੀ ਵਿਸ਼ਵਾਸ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਂਝੇ ਯਤਨਾਂ ਨਾਲ ਆਉਣ ਵਾਲੇ ਸਾਲਾਂ ਵਿੱਚ ਦੋਵਾਂ ਦੇਸ਼ਾਂ ਦਰਮਿਆਨ ਭਾਈਵਾਲੀ ਨਵੀਂਆਂ ਉਚਾਈਆਂ 'ਤੇ ਪਹੁੰਚੇਗੀ।

ਪ੍ਰਧਾਨ ਮੰਤਰੀ ਨੇ ਕਿਹਾ ਇੱਕ ਐੱਕਸ ਪੋਸਟ ਵਿੱਚ,;

“ਰਾਸ਼ਟਰੀ ਸੁਤੰਤਰ ਪਾਰਟੀ ਆਰਐੱਸਪੀ ਦੇ ਪ੍ਰਧਾਨ ਸ਼੍ਰੀ ਰਬੀ ਲਾਮਿਛਾਨੇ ਅਤੇ ਆਰਐੱਸਪੀ ਦੇ ਸੀਨੀਅਰ ਨੇਤਾ ਸ਼੍ਰੀ ਬਾਲੇਂਦਰ ਸ਼ਾਹ ਨਾਲ ਟੈਲੀਫ਼ੋਨ 'ਤੇ ਸੁਹਿਰਦ ਗੱਲਬਾਤ ਹੋਈ।

ਦੋਵਾਂ ਆਗੂਆਂ ਨੂੰ ਉਨ੍ਹਾਂ ਦੀਆਂ ਚੋਣ ਵਿੱਚ ਜਿੱਤ ਅਤੇ ਨੇਪਾਲ ਦੀਆਂ ਚੋਣਾਂ ਵਿੱਚ ਆਰਐਸਪੀ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਦੀ ਆਉਣ ਵਾਲੀ ਨਵੀਂ ਸਰਕਾਰ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਆਪਸੀ ਖ਼ੁਸ਼ਹਾਲੀ, ਤਰੱਕੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਭਲਾਈ ਲਈ ਇਕੱਠੇ ਕੰਮ ਕਰਨ ਦੀ ਭਾਰਤ ਦੀ ਵਚਨਬੱਧਤਾ ਪ੍ਰਗਟਾਈ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਾਡੇ ਸਾਂਝੇ ਯਤਨਾਂ ਸਦਕਾ ਆਉਣ ਵਾਲੇ ਸਾਲਾਂ ਵਿੱਚ ਭਾਰਤ-ਨੇਪਾਲ ਦੇ ਸਬੰਧ ਨਵੀਂਆਂ ਉਚਾਈਆਂ 'ਤੇ ਪਹੁੰਚਣਗੇ।

@hamrorabi

@ShahBalen

@party_swatantra”

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
10 Years of UPI: From 18 mln to 219 bln transactions, volumes jump 12,000x

Media Coverage

10 Years of UPI: From 18 mln to 219 bln transactions, volumes jump 12,000x
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 10 ਅਪ੍ਰੈਲ 2026
April 10, 2026

Safe Anchor, Green Engine, Digital Dynamo: PM Modi’s Blueprint for India’s Economic Renaissance