ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਗਰ ਅਹਿਲਾਵਤ ਨੂੰ ਬਰਮਿੰਘਮ ਰਾਸ਼ਟਰਮੰਡਲ ਖੇਡ 2022 ਵਿੱਚ ਪੁਰਸ਼ਾਂ ਦੀ 92+ ਕਿਲੋਗ੍ਰਾਮ ਮੁੱਕੇਬਾਜ਼ੀ ਮੁਕਾਬਲੇ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

“ਸਾਗਰ ਅਹਿਲਾਵਤ ਨੇ ਸ਼ਾਨਦਾਰ ਤਰੀਕੇ ਨਾਲ ਮੁਕਾਬਲਾ ਕੀਤਾ। ਰਾਸ਼ਟਰਮੰਡਲ ਖੇਡਾਂ ਵਿੱਚ ਮੁੱਕੇਬਾਜ਼ੀ ਵਿੱਚ ਸਿਲਵਰ ਮੈਡਲ ਜਿੱਤਣ ‘ਤੇ ਉਨ੍ਹਾਂ ਨੂੰ ਵਧਾਈਆਂ। ਉਹ ਖੇਡਾਂ ਵਿੱਚ ਭਾਰਤ ਦੇ ‘ਪਾਵਰਹਾਊਸਾਂ’ ਵਿੱਚੋਂ ਇੱਕ ਹੈ ਤੇ ਉਨ੍ਹਾਂ ਦੀ ਸਫ਼ਲਤਾ ਮੁੱਕੇਬਾਜ਼ਾਂ ਦੀ ਯੁਵਾ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਰਹੇਗੀ। ਆਸ਼ਾ ਹੈ ਕਿ ਉਹ ਭਵਿੱਖ ਵਿੱਚ ਵੀ ਭਾਰਤ ਨੂੰ ਮਾਣ-ਮੱਤਾ ਬਣਾਉਂਦੇ ਰਹਿਣਗੇ।”