Congratulates Shri Eknath Shinde and Shri Ajit Pawar on taking oath as Deputy Chief Ministers
Assures all possible support from Centre in furthering development in Maharashtra

ਪ੍ਰਧਾਨ ਮੰਤਰੀ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ

 

ਮਹਾਰਾਸ਼ਟਰ ਦੇ ਵਿਕਾਸ ਨੂੰ ਹੋਰ ਅੱਗੇ ਵਧਾਉਣ ਲਈ ਕੇਂਦਰ ਤੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ  ਸ਼੍ਰੀ ਦੇਵੇਂਦਰ ਫੜਨਵੀਸ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵੀ ਉਪ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ 'ਤੇ ਵਧਾਈ ਦਿੱਤੀ। ਸ਼੍ਰੀ ਮੋਦੀ ਨੇ ਮਹਾਰਾਸ਼ਟਰ ਦੇ ਵਿਕਾਸ ਨੂੰ ਅੱਗੇ ਵਧਾਉਣ ਦੇ ਲਈ ਕੇਂਦਰ ਵੱਲੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਪ੍ਰਧਾਨ ਮੰਤਰੀ ਨੇ ਐਕਸ 'ਤੇ ਪੋਸਟ ਕੀਤਾ:

 “ਸ਼੍ਰੀ ਦੇਵੇਂਦਰ ਫੜਨਵੀਸ ਜੀ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਵਧਾਈ।

 

ਸ਼੍ਰੀ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਰਾਜ ਦੇ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ 'ਤੇ ਏਕਨਾਥ ਸ਼ਿੰਦੇ ਅਤੇ ਸ਼੍ਰੀ ਅਜੀਤ ਪਵਾਰ ਨੂੰ ਵਧਾਈ।

ਇਹ ਟੀਮ ਅਨੁਭਵ ਅਤੇ ਉਤਸ਼ਾਹ ਦਾ ਸੁਮੇਲ ਹੈ ਅਤੇ ਇਸ ਟੀਮ ਦੇ ਸਮੂਹਿਕ ਯਤਨਾਂ ਦੀ ਬਦੌਲਤ ਹੀ ਮਹਾਯੁਤੀ ਨੂੰ ਮਹਾਰਾਸ਼ਟਰ ਵਿੱਚ ਇਤਿਹਾਸਕ ਜਨਾਦੇਸ਼ ਮਿਲਿਆ ਹੈ। ਇਹ ਟੀਮ ਸੂਬੇ ਦੇ ਲੋਕਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਅਤੇ ਚੰਗੇ ਪ੍ਰਸ਼ਾਸਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਪ੍ਰਯਾਸ ਕਰੇਗੀ।

ਮੈਂ ਮਹਾਰਾਸ਼ਟਰ ਵਿੱਚ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਦੇ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਲਾਉਂਦਾ ਹਾਂ।” 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India's crude supply secure, LPG production increased: Hardeep Puri

Media Coverage

India's crude supply secure, LPG production increased: Hardeep Puri
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 13 ਮਾਰਚ 2026
March 13, 2026

Resilient India Under PM Modi: Diplomatic Mastery, Youth Power, and Unstoppable Progress