ਬੀਤੇ ਸਾਲਾਂ ਵਿੱਚ ਰੁਜ਼ਗਾਰ ਮੇਲਾ ਸੰਸਥਾ ਬਣ ਗਿਆ ਹੈ ਅਤੇ ਇਸ ਰਾਹੀਂ ਲੱਖਾਂ ਨੌਜਵਾਨਾਂ ਨੂੰ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਮਿਲ ਚੁੱਕੇ ਹਨ: ਪ੍ਰਧਾਨ ਮੰਤਰੀ
ਅੱਜ, ਭਾਰਤ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ; ਸਾਡੀ ਸਰਕਾਰ ਦੀ ਨਿਰੰਤਰ ਕੋਸ਼ਿਸ਼ ਹੈ ਕਿ ਭਾਰਤ ਦੀ ਯੁਵਾ ਸ਼ਕਤੀ ਲਈ ਦੇਸ਼-ਦੁਨੀਆ ਵਿੱਚ ਨਵੇਂ-ਨਵੇਂ ਮੌਕੇ ਬਣਨ: ਪ੍ਰਧਾਨ ਮੰਤਰੀ
ਅੱਜ, ਭਾਰਤ ਸਰਕਾਰ ਕਈ ਦੇਸ਼ਾਂ ਨਾਲ ਵਪਾਰ ਅਤੇ ਆਵਾਜਾਈ ਸਮਝੌਤੇ ਕਰ ਰਹੀ ਹੈ ਜੋ ਦੇਸ਼ ਦੇ ਨੌਜਵਾਨਾਂ ਲਈ ਅਨੇਕਾਂ ਨਵੇਂ ਮੌਕੇ ਲੈ ਕੇ ਆ ਰਹੇ ਹਨ: ਪ੍ਰਧਾਨ ਮੰਤਰੀ
ਅੱਜ, ਦੇਸ਼ ਰਿਫਾਰਮ (ਸੁਧਾਰ) ਐਕਸਪ੍ਰੈੱਸ 'ਤੇ ਚੱਲ ਪਿਆ ਹੈ, ਇਸ ਦਾ ਮੰਤਵ ਦੇਸ਼ ਵਿੱਚ ਜੀਵਨ ਅਤੇ ਕਾਰੋਬਾਰ ਦੋਵਾਂ ਨੂੰ ਸੁਖਾਲ਼ਾ ਬਣਾਉਣਾ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਰਾਹੀਂ 18ਵੇਂ ਰੁਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ਼੍ਰੀ ਮੋਦੀ ਨੇ ਕਿਹਾ ਕਿ ਸਾਲ 2026 ਦੀ ਸ਼ੁਰੂਆਤ ਲੋਕਾਂ ਦੇ ਜੀਵਨ ਵਿੱਚ ਨਵੀਆਂ ਖੁਸ਼ੀਆਂ ਲੈ ਕੇ ਹੋਈ ਹੈ ਅਤੇ ਨਾਲ ਹੀ ਨਾਗਰਿਕਾਂ ਨੂੰ ਉਨ੍ਹਾਂ ਦੇ ਸੰਵਿਧਾਨਕ ਫਰਜ਼ਾਂ ਨਾਲ ਵੀ ਜੋੜਿਆ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਸਮਾਂ ਗਣਤੰਤਰ ਦਿਵਸ ਦੇ ਸ਼ਾਨਦਾਰ ਜਸ਼ਨ ਨਾਲ ਮੇਲ ਖਾਂਦਾ ਹੈ। ਸ਼੍ਰੀ ਮੋਦੀ ਨੇ ਯਾਦ ਦਿਵਾਇਆ ਕਿ 23 ਜਨਵਰੀ ਨੂੰ ਰਾਸ਼ਟਰ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਦੀ ਜਯੰਤੀ 'ਤੇ ਪਰਾਕ੍ਰਮ ਦਿਵਸ ਮਨਾਇਆ ਸੀ ਅਤੇ ਕੱਲ੍ਹ, 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਅਤੇ ਉਸ ਤੋਂ ਬਾਅਦ ਗਣਤੰਤਰ ਦਿਵਸ ਮਨਾਇਆ ਜਾਵੇਗਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਅੱਜ ਦਾ ਦਿਨ ਇਸ ਲਈ ਵੀ ਖਾਸ ਹੈ, ਕਿਉਂਕਿ ਇਸੇ ਦਿਨ ਸੰਵਿਧਾਨ ਨੇ 'ਜਨ ਗਣ ਮਨ' ਨੂੰ ਰਾਸ਼ਟਰੀ ਗੀਤ (ਨੈਸ਼ਨਲ ਐਂਥਮ) ਅਤੇ 'ਵੰਦੇ ਮਾਤਰਮ' ਨੂੰ ਰਾਸ਼ਟਰੀ ਗੀਤ ਵਜੋਂ ਅਪਣਾਇਆ ਸੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਮਹੱਤਵਪੂਰਨ ਦਿਨ 'ਤੇ 61 ਹਜ਼ਾਰ ਤੋਂ ਵੱਧ ਨੌਜਵਾਨ ਸਰਕਾਰੀ ਸੇਵਾਵਾਂ ਲਈ ਨਿਯੁਕਤੀ ਪੱਤਰ ਪ੍ਰਾਪਤ ਕਰਕੇ ਆਪਣੇ ਜੀਵਨ ਦਾ ਨਵਾਂ ਅਧਿਆਏ ਸ਼ੁਰੂ ਕਰ ਰਹੇ ਹਨ। ਸ਼੍ਰੀ ਮੋਦੀ ਨੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਰਾਸ਼ਟਰ ਨਿਰਮਾਣ ਦਾ ਸੱਦਾ ਅਤੇ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦਾ ਸੰਕਲਪ ਦੱਸਿਆ। ਉਨ੍ਹਾਂ ਕਿਹਾ ਕਿ ਅਨੇਕਾਂ ਨੌਜਵਾਨ ਰਾਸ਼ਟਰੀ ਸੁਰੱਖਿਆ ਨੂੰ ਮਜ਼ਬੂਤ ਕਰਨਗੇ, ਸਿੱਖਿਆ ਅਤੇ ਸਿਹਤ ਸੇਵਾ ਵਿਵਸਥਾ ਨੂੰ ਤਾਕਤਵਰ ਬਣਾਉਣਗੇ, ਵਿੱਤੀ ਸੇਵਾਵਾਂ ਅਤੇ ਊਰਜਾ ਸੁਰੱਖਿਆ ਨੂੰ ਮਜ਼ਬੂਤ ਕਰਨਗੇ ਅਤੇ ਜਨਤਕ ਖੇਤਰ ਦੇ ਉੱਦਮਾਂ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪ੍ਰਧਾਨ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

 

ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਹੁਨਰ ਨਾਲ ਜੋੜਨਾ ਅਤੇ ਉਨ੍ਹਾਂ ਨੂੰ ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਰਕਾਰ ਦੀ ਪਹਿਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀਆਂ ਨੂੰ ਮਿਸ਼ਨ ਮੋਡ ਵਿੱਚ ਲਿਆਉਣ ਲਈ ਰੁਜ਼ਗਾਰ ਮੇਲਾ ਸ਼ੁਰੂ ਕੀਤਾ ਗਿਆ ਸੀ, ਜੋ ਸਾਲਾਂ ਤੋਂ ਇੱਕ ਸੰਸਥਾ ਬਣ ਚੁੱਕਾ ਹੈ। ਇਸ ਪਹਿਲ ਰਾਹੀਂ ਲੱਖਾਂ ਨੌਜਵਾਨਾਂ ਨੂੰ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨਿਯੁਕਤੀ ਪੱਤਰ ਪ੍ਰਾਪਤ ਹੋਏ ਹਨ। ਇਸ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਸ਼੍ਰੀ ਮੋਦੀ ਨੇ ਦੱਸਿਆ ਕਿ ਅੱਜ ਰੁਜ਼ਗਾਰ ਮੇਲਾ ਦੇਸ਼ ਭਰ ਵਿੱਚ ਚਾਲੀ ਤੋਂ ਵੱਧ ਥਾਵਾਂ 'ਤੇ ਕਰਵਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੇ ਇਨ੍ਹਾਂ ਸਾਰੀਆਂ ਥਾਵਾਂ 'ਤੇ ਮੌਜੂਦ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ।

 

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਭਾਰਤ ਅੱਜ ਦੁਨੀਆ ਦੇ ਸਭ ਤੋਂ ਨੌਜਵਾਨ ਦੇਸ਼ਾਂ ਵਿੱਚੋਂ ਇੱਕ ਹੈ, ਅਤੇ ਸਰਕਾਰ ਘਰੇਲੂ ਅਤੇ ਗਲੋਬਲ ਪੱਧਰ 'ਤੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।” ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਕਈ ਦੇਸ਼ਾਂ ਨਾਲ ਵਪਾਰ ਅਤੇ ਆਵਾਜਾਈ ਸਬੰਧੀ ਸਮਝੌਤੇ ਕਰ ਰਹੀ ਹੈ, ਜਿਸ ਨਾਲ ਨੌਜਵਾਨ ਭਾਰਤੀਆਂ ਲਈ ਅਣਗਿਣਤ ਨਵੇਂ ਮੌਕੇ ਖੁੱਲ੍ਹ ਰਹੇ ਹਨ।

 

ਸ਼੍ਰੀ ਮੋਦੀ ਨੇ ਦੱਸਿਆ ਕਿ ਹਾਲ ਦੇ ਸਮੇਂ ਵਿੱਚ ਭਾਰਤ ਨੇ ਆਧੁਨਿਕ ਬੁਨਿਆਦੀ ਢਾਂਚੇ ਵਿੱਚ ਬੇਮਿਸਾਲ ਨਿਵੇਸ਼ ਕੀਤਾ ਹੈ, ਜਿਸ ਨਾਲ ਨਿਰਮਾਣ ਸਬੰਧੀ ਖੇਤਰਾਂ ਵਿੱਚ ਰੁਜ਼ਗਾਰ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਦਾ ਸਟਾਰਟਅੱਪ ਈਕੋਸਿਸਟਮ ਤੇਜ਼ੀ ਨਾਲ ਫੈਲ ਰਿਹਾ ਹੈ, ਜਿਸ ਵਿੱਚ ਲਗਭਗ ਦੋ ਲੱਖ ਰਜਿਸਟਰਡ ਸਟਾਰਟਅੱਪ ਇੱਕੀ ਲੱਖ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਰਹੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਡਿਜੀਟਲ ਇੰਡੀਆ ਨੇ ਇੱਕ ਨਵੀਂ ਅਰਥਵਿਵਸਥਾ ਨੂੰ ਜਨਮ ਦਿੱਤਾ ਹੈ ਅਤੇ ਭਾਰਤ ਐਨੀਮੇਸ਼ਨ, ਡਿਜੀਟਲ ਮੀਡੀਆ ਅਤੇ ਕਈ ਹੋਰ ਖੇਤਰਾਂ ਵਿੱਚ ਗਲੋਬਲ ਕੇਂਦਰ ਵਜੋਂ ਉੱਭਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੀ ਰਚਨਾਤਮਕ ਅਰਥਵਿਵਸਥਾ ਤੇਜ਼ੀ ਨਾਲ ਵਧ ਰਹੀ ਹੈ, ਜਿਸ ਨਾਲ ਨੌਜਵਾਨਾਂ ਨੂੰ ਨਵੇਂ ਮੌਕੇ ਮਿਲ ਰਹੇ ਹਨ।

 

ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਭਾਰਤ 'ਤੇ ਵਧਦਾ ਗਲੋਬਲ ਭਰੋਸਾ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਭਾਰਤ ਦੁਨੀਆ ਦੀ ਇਕਲੌਤੀ ਅਜਿਹੀ ਪ੍ਰਮੁੱਖ ਅਰਥਵਿਵਸਥਾ ਹੈ ਜਿਸ ਨੇ ਇੱਕ ਦਹਾਕੇ ਵਿੱਚ ਆਪਣੀ ਜੀਡੀਪੀ ਦੁੱਗਣੀ ਕਰ ਲਈ ਹੈ ਅਤੇ ਅੱਜ ਸੌ ਤੋਂ ਵੱਧ ਦੇਸ਼ ਪ੍ਰਤੱਖ ਵਿਦੇਸ਼ੀ ਨਿਵੇਸ਼ ਰਾਹੀਂ ਭਾਰਤ ਵਿੱਚ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ 2014 ਤੋਂ ਪਹਿਲਾਂ ਦੇ ਦਹਾਕੇ ਦੇ ਮੁਕਾਬਲੇ ਭਾਰਤ ਨੂੰ ਢਾਈ ਗੁਣਾ ਤੋਂ ਵੱਧ ਪ੍ਰਤੱਖ ਵਿਦੇਸ਼ੀ ਨਿਵੇਸ਼ ਪ੍ਰਾਪਤ ਹੋਇਆ ਹੈ ਅਤੇ ਵੱਧ ਵਿਦੇਸ਼ੀ ਨਿਵੇਸ਼ ਦਾ ਮਤਲਬ ਹੈ ਭਾਰਤ ਦੇ ਨੌਜਵਾਨਾਂ ਲਈ ਵੱਧ ਰੁਜ਼ਗਾਰ ਦੇ ਮੌਕੇ।

 

ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤ ਇੱਕ ਪ੍ਰਮੁੱਖ ਨਿਰਮਾਣ ਸ਼ਕਤੀ ਵਜੋਂ ਉੱਭਰ ਰਿਹਾ ਹੈ, ਜਿਸ ਵਿੱਚ ਇਲੈਕਟ੍ਰੋਨਿਕਸ, ਫਾਰਮਾਸਿਊਟੀਕਲ ਅਤੇ ਵੈਕਸੀਨ, ਰੱਖਿਆ ਅਤੇ ਆਟੋਮੋਬਾਈਲ ਵਰਗੇ ਖੇਤਰਾਂ ਵਿੱਚ ਉਤਪਾਦਨ ਅਤੇ ਨਿਰਯਾਤ ਵਿੱਚ ਬੇਮਿਸਾਲ ਵਾਧਾ ਹੋ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ 2014 ਤੋਂ ਭਾਰਤ ਦੇ ਇਲੈਕਟ੍ਰੋਨਿਕਸ ਨਿਰਮਾਣ ਵਿੱਚ ਛੇ ਗੁਣਾ ਵਾਧਾ ਹੋਇਆ ਹੈ, ਜੋ ਹੁਣ 11 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ, ਜਦਕਿ ਇਲੈਕਟ੍ਰੋਨਿਕਸ ਨਿਰਯਾਤ 4 ਲੱਖ ਕਰੋੜ ਰੁਪਏ ਤੋਂ ਵੱਧ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੋਟਰ ਵਾਹਨ ਉਦਯੋਗ ਸਭ ਤੋਂ ਤੇਜ਼ੀ ਨਾਲ ਵਧਦੇ ਖੇਤਰਾਂ ਵਿੱਚੋਂ ਇੱਕ ਬਣ ਗਿਆ ਹੈ, ਜਿਸ ਵਿੱਚ ਦੋਪਹੀਆ ਵਾਹਨਾਂ ਦੀ ਵਿਕਰੀ 2025 ਵਿੱਚ ਦੋ ਕਰੋੜ ਇਕਾਈਆਂ ਨੂੰ ਪਾਰ ਕਰ ਜਾਵੇਗੀ, ਜੋ ਆਮਦਨ ਕਰ ਅਤੇ ਜੀਐੱਸਟੀ ਵਿੱਚ ਕਮੀ ਕਾਰਨ ਨਾਗਰਿਕਾਂ ਦੀ ਵਧਦੀ ਖਰੀਦ ਸ਼ਕਤੀ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਹ ਉਦਾਹਰਣਾਂ ਦੇਸ਼ ਵਿੱਚ ਵੱਡੇ ਪੱਧਰ 'ਤੇ ਰੁਜ਼ਗਾਰ ਪੈਦਾ ਕਰਨ ਨੂੰ ਦਰਸਾਉਂਦੀਆਂ ਹਨ।

 

ਸ਼੍ਰੀ ਮੋਦੀ ਨੇ ਇਸ ਗੱਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸੇ ਪ੍ਰੋਗਰਾਮ ਵਿੱਚ 8,000 ਤੋਂ ਵੱਧ ਧੀਆਂ ਨੂੰ ਨਿਯੁਕਤੀ ਪੱਤਰ ਮਿਲੇ ਹਨ ਅਤੇ ਪਿਛਲੇ 11 ਸਾਲਾਂ ਵਿੱਚ ਕੰਮਕਾਜੀ ਬਲ ਵਿੱਚ ਔਰਤਾਂ ਦੀ ਹਿੱਸੇਦਾਰੀ ਤਕਰੀਬਨ ਦੁੱਗਣੀ ਹੋ ਗਈ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੁਦਰਾ ਅਤੇ ਸਟਾਰਟਅੱਪ ਇੰਡੀਆ ਵਰਗੀਆਂ ਯੋਜਨਾਵਾਂ ਨਾਲ ਔਰਤਾਂ ਨੂੰ ਕਾਫੀ ਲਾਭ ਹੋਇਆ ਹੈ ਅਤੇ ਮਹਿਲਾ ਸਵੈ-ਰੁਜ਼ਗਾਰ ਵਿੱਚ ਲਗਭਗ 15 ਫੀਸਦੀ ਦਾ ਵਾਧਾ ਹੋਇਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਔਰਤਾਂ ਸਟਾਰਟਅੱਪ ਦੇ ਨਾਲ-ਨਾਲ ਛੋਟੇ ਅਤੇ ਦਰਮਿਆਨੇ ਉੱਦਮਾਂ ਵਿੱਚ ਡਾਇਰੈਕਟਰ ਅਤੇ ਸੰਸਥਾਪਕ ਹਨ, ਜਦਕਿ ਕਈ ਔਰਤਾਂ ਪਿੰਡਾਂ ਵਿੱਚ ਸਹਿਕਾਰੀ ਖੇਤਰਾਂ ਅਤੇ ਸਵੈ-ਸਹਾਇਤਾ ਸਮੂਹਾਂ ਦੀ ਅਗਵਾਈ ਕਰ ਰਹੀਆਂ ਹਨ।

 

ਪ੍ਰਧਾਨ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਅੱਜ ਦੇਸ਼ ਨੇ ਜੀਵਨ ਅਤੇ ਵਪਾਰ ਦੋਵਾਂ ਨੂੰ ਸੋਖਾ ਬਣਾਉਣ ਦੇ ਉਦੇਸ਼ ਨਾਲ ਸੁਧਾਰ ਦੀ ਰਫ਼ਤਾਰ ਫੜ ਲਈ ਹੈ।” ਉਨ੍ਹਾਂ ਨੇ ਇਹ ਵੀ ਕਿਹਾ ਕਿ ਜੀਐੱਸਟੀ ਵਿੱਚ ਕੀਤੇ ਗਏ ਅਗਲੀ ਪੀੜ੍ਹੀ ਦੇ ਸੁਧਾਰਾਂ ਨਾਲ ਨੌਜਵਾਨ ਉੱਦਮੀਆਂ ਅਤੇ ਛੋਟੇ ਤੇ ਦਰਮਿਆਨੇ ਉੱਦਮਾਂ ਨੂੰ ਲਾਭ ਹੋਇਆ ਹੈ, ਉੱਥੇ ਹੀ ਇਤਿਹਾਸਕ ਕਿਰਤ ਸੁਧਾਰਾਂ ਨੇ ਮਜ਼ਦੂਰਾਂ ਅਤੇ ਕਰਮਚਾਰੀਆਂ ਲਈ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕੀਤਾ ਹੈ। ਇਸ ਨਾਲ ਕਾਰੋਬਾਰਾਂ ਨੂੰ ਵੀ ਫਾਇਦਾ ਹੋਇਆ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨਵੇਂ ਕਿਰਤ ਕਾਨੂੰਨਾਂ ਨੇ ਸਮਾਜਿਕ ਸੁਰੱਖਿਆ ਦੇ ਘੇਰੇ ਨੂੰ ਵਧਾਉਣ ਦੇ ਨਾਲ ਹੀ ਉਸ ਨੂੰ ਹੋਰ ਤਾਕਤਵਰ ਬਣਾਇਆ ਹੈ।

 

ਪ੍ਰਧਾਨ ਮੰਤਰੀ ਨੇ ਨਵੇਂ ਨਿਯੁਕਤ ਨੌਜਵਾਨਾਂ ਨੂੰ ਸਰਕਾਰੀ ਦਫ਼ਤਰਾਂ ਅਤੇ ਪ੍ਰਕਿਰਿਆਵਾਂ ਨਾਲ ਆਪਣੇ ਪਿਛਲੇ ਤਜਰਬਿਆਂ 'ਤੇ ਵਿਚਾਰ ਕਰਨ, ਉਨ੍ਹਾਂ ਨੂੰ ਜਿਨ੍ਹਾਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ, ਉਨ੍ਹਾਂ ਨੂੰ ਯਾਦ ਕਰਨ ਅਤੇ ਇਹ ਸੰਕਲਪ ਲੈਣ ਦੀ ਬੇਨਤੀ ਕੀਤੀ ਕਿ ਉਹ ਆਪਣੇ ਕਾਰਜਕਾਲ ਦੌਰਾਨ ਨਾਗਰਿਕਾਂ ਨੂੰ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨ ਦੇਣ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਦੇ ਹਿੱਸੇ ਵਜੋਂ, ਉਨ੍ਹਾਂ ਨੂੰ ਜਨ ਕਲਿਆਣ ਨੂੰ ਵੱਧ ਤੋਂ ਵੱਧ ਕਰਨ ਲਈ ਆਪਣੇ ਪੱਧਰ 'ਤੇ ਛੋਟੇ-ਛੋਟੇ ਸੁਧਾਰ ਕਰਨੇ ਪੈਣਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨੀਤੀਗਤ ਸੁਧਾਰਾਂ ਤੋਂ ਇਲਾਵਾ, ਸਰਕਾਰੀ ਕਰਮਚਾਰੀਆਂ ਦੀ ਇਮਾਨਦਾਰੀ ਨਾਲ ਜੀਵਨ ਅਤੇ ਵਪਾਰ ਵਿੱਚ ਸੌਖ ਵਧਦੀ ਹੈ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਯਾਦ ਦਿਵਾਇਆ ਕਿ ਤੇਜ਼ੀ ਨਾਲ ਬਦਲਦੀ ਟੈਕਨਾਲੋਜੀ ਦੇ ਇਸ ਦੌਰ ਵਿੱਚ, ਰਾਸ਼ਟਰ ਦੀਆਂ ਲੋੜਾਂ ਅਤੇ ਤਰਜੀਹਾਂ ਵੀ ਤੇਜ਼ੀ ਨਾਲ ਬਦਲ ਰਹੀਆਂ ਹਨ। ਅਜਿਹੇ ਵਿੱਚ ਉਨ੍ਹਾਂ ਨੂੰ ਲਗਾਤਾਰ ਖੁਦ ਨੂੰ ਅੱਪਡੇਟ ਕਰਨਾ ਹੋਵੇਗਾ। ਉਨ੍ਹਾਂ ਨੇ ਉਨ੍ਹਾਂ ਨੂੰ ਆਈ-ਗੌਟ ਕਰਮਯੋਗੀ (iGOT Karmayogi) ਵਰਗੇ ਪਲੇਟਫਾਰਮਾਂ ਦੀ ਪੂਰੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ, ਜਿਸ ਨੇ ਪਹਿਲਾਂ ਹੀ ਲਗਭਗ 1.5 ਕਰੋੜ ਸਰਕਾਰੀ ਕਰਮਚਾਰੀਆਂ ਨੂੰ ਤਾਕਤਵਰ ਬਣਾਇਆ ਹੈ। ਆਪਣੇ ਸੰਬੋਧਨ ਦੇ ਅਖੀਰ ਵਿੱਚ, ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ "ਨਾਗਰਿਕ ਦੇਵੋ ਭਵ" ਦੀ ਭਾਵਨਾ ਨਾਲ ਕੰਮ ਕਰਨ ਦੀ ਬੇਨਤੀ ਕੀਤੀ ਅਤੇ ਇੱਕ ਵਾਰ ਫਿਰ ਤਹਿ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

 

ਇਸ ਪ੍ਰੋਗਰਾਮ ਵਿੱਚ ਹੋਰ ਪਤਵੰਤੇ ਸੱਜਣਾਂ ਦੇ ਨਾਲ ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ ਵੀ ਮੌਜੂਦ ਸਨ।

 

ਪਿਛੋਕੜ

 

ਰੁਜ਼ਗਾਰ ਪੈਦਾ ਕਰਨ ਨੂੰ ਸਭ ਤੋਂ ਉੱਚ ਪਹਿਲ ਦੇਣ ਦੇ ਪ੍ਰਧਾਨ ਮੰਤਰੀ ਦੇ ਸੰਕਲਪ ਮੁਤਾਬਕ, ਰੁਜ਼ਗਾਰ ਮੇਲਾ ਇਸ ਨਜ਼ਰੀਏ ਨੂੰ ਸਾਕਾਰ ਰੂਪ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਪਹਿਲ ਹੈ। ਇਸ ਦੀ ਸਥਾਪਨਾ ਤੋਂ ਬਾਅਦ, ਦੇਸ਼ ਭਰ ਵਿੱਚ ਰੁਜ਼ਗਾਰ ਮੇਲਿਆਂ ਰਾਹੀਂ 11 ਲੱਖ ਤੋਂ ਵੱਧ ਭਰਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

 

ਦੇਸ਼ ਭਰ ਵਿੱਚ 45 ਥਾਵਾਂ 'ਤੇ 18ਵਾਂ ਰੁਜ਼ਗਾਰ ਮੇਲਾ ਲਾਇਆ ਗਿਆ। ਭਾਰਤ ਦੇ ਸਾਰੇ ਹਿੱਸਿਆਂ ਤੋਂ ਚੁਣੇ ਗਏ ਨਵੇਂ ਨਿਯੁਕਤ ਉਮੀਦਵਾਰ ਗ੍ਰਹਿ ਮੰਤਰਾਲੇ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ, ਵਿੱਤੀ ਸੇਵਾ ਵਿਭਾਗ, ਉੱਚ ਸਿੱਖਿਆ ਵਿਭਾਗ ਆਦਿ ਸਮੇਤ ਭਾਰਤ ਸਰਕਾਰ ਦੇ ਵੱਖ-ਵੱਖ ਮੰਤਰਾਲਿਆਂ ਅਤੇ ਵਿਭਾਗਾਂ ਵਿੱਚ ਅਹੁਦਾ ਸੰਭਾਲਣਗੇ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Semiconductors to clean energy: Inside PM Modi’s high-profile meeting with 16 Dutch CEOs in The Hague

Media Coverage

Semiconductors to clean energy: Inside PM Modi’s high-profile meeting with 16 Dutch CEOs in The Hague
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 17 ਮਈ 2026
May 17, 2026

Stronger Bonds, Stronger Bharat: PM Modi’s Netherlands Trip Delivers Partnerships, Pride & a Future-Ready India