ਅੱਜ 51 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਅਜਿਹੇ ਰੋਜ਼ਗਾਰ ਮੇਲਿਆਂ ਦੇ ਜ਼ਰੀਏ ਲੱਖਾਂ ਨੌਜਵਾਨਾਂ ਨੂੰ ਸਰਕਾਰ ਵਿੱਚ ਸਥਾਈ ਨੌਕਰੀ ਮਿਲੀ ਚੁੱਕੀ ਹੈ। ਹੁਣ ਇਹ ਯੁਵਾ ਰਾਸ਼ਟਰ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ: ਪ੍ਰਧਾਨ ਮੰਤਰੀ
ਦੁਨੀਆ ਅੱਜ ਮੰਨਦੀ ਹੈ ਕਿ ਭਾਰਤ ਦੇ ਪਾਸ ਦੋ ਅਸੀਮ ਸ਼ਕਤੀਆਂ ਹਨ, ਇੱਕ ਡੈਮੋਗ੍ਰਾਫੀ, ਦੂਸਰੀ ਹੈ ਲੋਕਤੰਤਰ। ਦੂਸਰੇ ਸ਼ਬਦਾਂ ਵਿੱਚ, ਸਭ ਤੋਂ ਵੱਡੀ ਯੁਵਾ ਆਬਾਦੀ ਅਤੇ ਸਭ ਤੋਂ ਵੱਡਾ ਲੋਕਤੰਤਰ: ਪ੍ਰਧਾਨ ਮੰਤਰੀ
ਅੱਜ ਦੇਸ਼ ਵਿੱਚ ਬਣ ਰਿਹਾ ਸਟਾਰਟਅਪਸ, ਇਨੋਵੇਸ਼ਨ ਅਤੇ ਰਿਸਰਚ ਦਾ ਵਾਤਾਵਰਣ ਦੇਸ਼ ਦੇ ਨੌਜਵਾਨਾਂ ਦੀਆਂ ਸਮਰੱਥਾਵਾਂ ਨੂੰ ਵਧਾ ਰਿਹਾ ਹੈ: ਪ੍ਰਧਾਨ ਮੰਤਰੀ
ਹਾਲ ਹੀ ਵਿੱਚ ਮਨਜ਼ੂਰ ਕੀਤੀ ਗਈ ਨਵੀਂ ਯੋਜਨਾ, ਰੋਜ਼ਗਾਰ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਦੇ ਨਾਲ ਸਰਕਾਰ ਦਾ ਧਿਆਨ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ 'ਤੇ ਵੀ ਹੈ: ਪ੍ਰਧਾਨ ਮੰਤਰੀ
ਅੱਜ ਭਾਰਤ ਦੀਆਂ ਸਭ ਤੋਂ ਵੱਡੀਆਂ ਸ਼ਕਤੀਆਂ ਵਿੱਚੋਂ ਇੱਕ ਸਾਡਾ ਮੈਨੂਫੈਕਚਰਿੰਗ ਸੈਕਟਰ ਹੈ। ਮੈਨੂਫੈਕਚਰਿੰਗ ਸੈਕਟਰ ਵਿੱਚ ਵੱਡੀ ਗਿਣਤੀ ਵਿੱਚ ਨਵੇਂ ਰੋਜ਼ਗਾਰਾਂ ਦੀ ਸਿਰਜਣਾ ਹੋ ਰਹੀ ਹੈ: ਪ੍ਰਧਾਨ ਮੰਤਰੀ
ਮੈਨੂਫੈਕਚਰਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਲਈ ਇਸ ਸਾਲ ਦੇ ਬਜਟ ਵਿੱਚ ਮਿਸ਼ਨ ਮੈਨੂਫੈਕਚਰਿੰਗ ਸੈਕਟਰ ਦਾ ਐਲਾਨ ਕੀਤਾ ਗਿਆ ਹੈ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਰੋਜ਼ਗਾਰ ਮੇਲੇ ਨੂੰ ਸੰਬੋਧਨ ਕੀਤਾ ਅਤੇ ਵਿਭਿੰਨ ਸਰਕਾਰੀ ਵਿਭਾਗਾਂ ਅਤੇ ਸੰਗਠਨਾਂ ਵਿੱਚ ਨਵ-ਨਿਯੁਕਤ 51,000 ਤੋਂ ਵੱਧ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਮੌਜੂਦਾ ਜਨ ਸਮੂਹ ਨੂੰ ਸੰਬੋਧਨ ਕਰਦੇ ਹੋਏ, ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਅੱਜ ਦਾ ਦਿਨ ਇਨ੍ਹਾਂ ਨੌਜਵਾਨਾਂ ਦੇ ਲਈ ਭਾਰਤ ਸਰਕਾਰ ਦੇ ਵਿਭਿੰਨ ਵਿਭਾਗਾਂ ਵਿੱਚ ਨਵੀਆਂ ਜ਼ਿੰਮੇਦਾਰੀਆਂ ਦੀ ਸ਼ੁਰੂਆਤ ਦਾ ਦਿਨ ਹੈ। ਉਨ੍ਹਾਂ ਨੇ ਵਿਭਿੰਨ ਵਿਭਾਗਾਂ ਵਿੱਚ ਆਪਣੀਆਂ ਸੇਵਾਵਾਂ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਲੱਗ-ਅਲੱਗ ਭੂਮਿਕਾਵਾਂ ਦੇ ਬਾਵਜੂਦ, ਉਨ੍ਹਾਂ ਦਾ ਸਾਂਝਾ ਟੀਚਾ "ਨਾਗਰਿਕ ਪ੍ਰਥਮ" ਦੇ ਸਿਧਾਂਤ ’ਤੇ ਅਧਾਰਿਤ ਰਾਸ਼ਟਰ ਸੇਵਾ ਹੈ।

ਪ੍ਰਧਾਨ ਮੰਤਰੀ ਨੇ ਭਾਰਤ ਦੀ ਡੈਮੋਗ੍ਰਾਫੀ ਅਤੇ ਲੋਕਤੰਤਰੀ ਨੀਂਹ ਦੀ ਬੇਜੋੜ ਤਾਕਤ ’ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਦੁਨੀਆ ਦੀ ਸਭ ਤੋਂ ਵੱਡੀ ਯੁਵਾ ਆਬਾਦੀ ਅਤੇ ਸਭ ਤੋਂ ਵੱਡੇ ਲੋਕਤੰਤਰ ਦੇ ਨਾਲ ਭਾਰਤ ਵਿੱਚ ਘਰੇਲੂ ਅਤੇ ਵਿਸ਼ਵ ਪੱਧਰ 'ਤੇ ਭਵਿੱਖ ਨੂੰ ਆਕਾਰ ਦੇਣ ਦੀ ਵਿਲੱਖਣ ਸਮਰੱਥਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਵਿਸ਼ਾਲ ਯੁਵਾ ਸ਼ਕਤੀ ਭਾਰਤ ਦੀ ਸਭ ਤੋਂ ਵੱਡੀ ਪੂੰਜੀ ਹੈ ਅਤੇ ਸਰਕਾਰ ਇਸ ਪੂੰਜੀ ਨੂੰ ਦੀਰਘਕਾਲੀ ਸਮ੍ਰਿੱਧੀ ਦੇ ਉਤਪ੍ਰੇਰਕ ਵਿੱਚ ਬਦਲਣ ਦੇ ਆਪਣੇ ਯਤਨਾਂ ਵਿੱਚ ਦ੍ਰਿੜ੍ਹ ਹੈ।

ਸ਼੍ਰੀ ਮੋਦੀ ਨੇ ਕਿਹਾ, "ਅਜੇ ਦੋ ਦਿਨ ਪਹਿਲਾਂ ਹੀ ਮੈਂ ਪੰਜ ਦੇਸ਼ਾਂ ਦੀ ਯਾਤਰਾ ਤੋਂ ਪਰਤਿਆ ਹਾਂ। ਮੈਂ ਜਿਨ੍ਹਾਂ ਵੀ ਦੇਸ਼ਾਂ ਦਾ ਦੌਰਾ ਕੀਤਾ, ਉਨ੍ਹਾਂ ਵਿੱਚ ਭਾਰਤ ਦੇ ਨੌਜਵਾਨਾਂ ਦੀ ਸ਼ਕਤੀ ਦਾ ਜ਼ੋਰਦਾਰ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇਸ ਯਾਤਰਾ ਦੇ ਦੌਰਾਨ ਹੋਏ ਸਮਝੌਤਿਆਂ ਤੋਂ ਦੇਸ਼-ਵਿਦੇਸ਼ ਵਿੱਚ ਭਾਰਤੀ ਨੌਜਵਾਨਾਂ ਨੂੰ ਲਾਭ ਹੋਵੇਗਾ।" ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਯਾਤਰਾ ਦੇ ਦੌਰਾਨ ਰੱਖਿਆ, ਫਾਰਮਾਸਿਊਟੀਕਲ, ਡਿਜੀਟਲ ਟੈਕਨੋਲੋਜੀ, ਊਰਜਾ ਅਤੇ ਦੁਰਲੱਭ ਮੁਦਰਾ ਖਣਿਜਾਂ ਜਿਹੇ ਮਹੱਤਵਪੂਰਨ ਖੇਤਰਾਂ ਵਿੱਚ ਹੋਏ ਵਿਭਿੰਨ ਸਮਝੌਤਿਆਂ ਨਾਲ ਦੂਰਗਾਮੀ ਲਾਭ ਹੋਣਗੇ। ਸ਼੍ਰੀ ਮੋਦੀ ਨੇ ਅੱਗੇ ਕਿਹਾ, "ਇਹ ਪਹਿਲਾਂ ਨਾ ਸਿਰਫ਼ ਭਾਰਤ ਦੀ ਆਲਮੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਗੀਆਂ ਬਲਕਿ ਮੈਨੂਫੈਕਚਰਿੰਗ  ਅਤੇ ਸੇਵਾ ਖੇਤਰ ਵਿੱਚ ਯੁਵਾ ਭਾਰਤੀਆਂ ਦੇ ਲਈ ਸਾਰਥਕ ਅਵਸਰ ਵੀ ਪੈਦਾ ਕਰਨਗੀਆਂ।"

ਰੋਜ਼ਗਾਰ ਦੇ ਉੱਭਰਦੇ ਭੂਦ੍ਰਿਸ਼ਾਂ 'ਤੇ ਗੱਲ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ 21ਵੀਂ ਸਦੀ ਵਿੱਚ ਰੋਜ਼ਗਾਰ ਦੀ ਪ੍ਰਕਿਰਤੀ ਤੇਜ਼ੀ ਨਾਲ ਬਦਲ ਰਹੀ ਹੈ। ਇਨੋਵੇਸ਼ਨ, ਸਟਾਰਟਅਪਸ ਅਤੇ ਰਿਸਰਚ ਦੇ ਮਹੱਤਵ 'ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਭਾਰਤ ਵਿੱਚ ਨੌਜਵਾਨਾਂ ਨੂੰ ਵੱਡੇ ਸੁਪਨੇ ਦੇਖਣ ਦੇ ਲਈ ਸਸ਼ਕਤ ਬਣਾਉਣ ਵਾਲੀ ਵਿਕਾਸਸ਼ੀਲ ਵਿਵਸਥਾ ਦੀ ਗੱਲ ਕੀਤੀ। ਉਨ੍ਹਾਂ ਨੇ ਨਵੀਂ ਪੀੜ੍ਹੀ ’ਤੇ ਆਪਣੇ ਵਿਅਕਤੀਗਤ ਗਰਵ ਅਤੇ ਵਿਸ਼ਵਾਸ ਨੂੰ ਸਾਂਝਾ ਕੀਤਾ ਅਤੇ ਨੌਜਵਾਨਾਂ ਨੂੰ ਮਹੱਤਵਾਕਾਂਖਾ, ਦੂਰਅੰਦੇਸ਼ੀ ਅਤੇ ਕੁਝ ਨਵਾਂ ਕਰਨ ਦੀ ਪ੍ਰਬਲ ਇੱਛਾ ਦੇ ਨਾਲ ਅੱਗੇ ਵਧਦੇ ਦੇਖ ਕੇ ਖੁਸ਼ੀ ਵਿਅਕਤ ਕੀਤੀ।

ਸ਼੍ਰੀ ਮੋਦੀ ਨੇ ਕਿਹਾ ਕਿ ਭਾਰਤ ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਰੋਜ਼ਗਾਰ ਦੇ ਨਵੇਂ ਅਵਸਰ ਪੈਦਾ ਕਰਨ 'ਤੇ ਵੀ ਧਿਆਨ ਕੇਂਦ੍ਰਿਤ ਕਰ ਰਹੀ ਹੈ। ਹਾਲ ਹੀ ਵਿੱਚ, ਸਰਕਾਰ ਨੇ ਰੋਜ਼ਗਾਰ ਨਾਲ ਜੁੜੀ ਪ੍ਰੋਤਸਾਹਨ ਯੋਜਨਾ ਨਾਮਕ ਇੱਕ ਨਵੀਂ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ। ਇਸ ਯੋਜਨਾ ਦੇ ਤਹਿਤ, ਸਰਕਾਰ ਪ੍ਰਾਈਵੇਟ ਸੈਕਟਰ ਵਿੱਚ ਆਪਣੀ ਪਹਿਲੀ ਨੌਕਰੀ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ 15,000 ਰੁਪਏ ਪ੍ਰਦਾਨ ਕਰੇਗੀ। "ਦੂਸਰੇ ਸ਼ਬਦਾਂ ਵਿੱਚ, ਸਰਕਾਰ ਉਨ੍ਹਾਂ ਦੀ ਪਹਿਲੀ ਨੌਕਰੀ ਦੀ ਪਹਿਲੀ ਤਨਖ਼ਾਹ ਵਿੱਚ ਯੋਗਦਾਨ ਦੇਵੇਗੀ। ਇਸ ਦੇ ਲਈ ਸਰਕਾਰ ਨੇ ਲਗਭਗ 1 ਲੱਖ ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਇਸ ਯੋਜਨਾ ਨਾਲ ਲਗਭਗ 3.5 ਕਰੋੜ ਨਵੇਂ ਰੋਜ਼ਗਾਰਾਂ ਦੀ ਸਿਰਜਣਾ ਹੋਣ ਦੀ ਉਮੀਦ ਹੈ।"

ਪ੍ਰਧਾਨ ਮੰਤਰੀ ਨੇ ਰਾਸ਼ਟਰੀ ਵਿਕਾਸ ਨੂੰ ਗਤੀ ਦੇਣ, ਰੋਜ਼ਗਾਰ ਸਿਰਜਣਾ ਕਰਨ ਅਤੇ ਵਿਸ਼ਵ ਦੀ ਤੀਸਰੀ ਸਭ ਤੋਂ ਵੱਡੀ ਅਰਥਵਿਵਸਥਾ ਬਣਨ ਦੀ ਦਿਸ਼ਾ ਵਿੱਚ ਭਾਰਤ ਦੀ ਯਾਤਰਾ ਨੂੰ ਗਤੀ ਦੇਣ ਵਿੱਚ ਭਾਰਤ ਦੇ ਮੈਨੂਫੈਕਚਰਿੰਗ  ਖੇਤਰ ਦੀ ਪਰਿਵਰਤਨਕਾਰੀ ਸ਼ਕਤੀ ’ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਵਰ੍ਹਿਆਂ ਵਿੱਚ ਮੇਕ ਇਨ ਇੰਡੀਆ ਪਹਿਲ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ। ਸਿਰਫ਼ ਉਤਪਾਦਨ ਨਾਲ ਜੁੜੀ ਪ੍ਰੋਤਸਾਹਨ (ਪੀਐੱਲਆਈ) ਯੋਜਨਾ ਦੇ ਜ਼ਰੀਏ ਦੇਸ਼ ਭਰ ਵਿੱਚ 11 ਲੱਖ ਤੋਂ ਵੱਧ ਰੋਜ਼ਗਾਰ ਸਿਰਜਣਾ ਹੋਈ ਹੈ। ਮੋਬਾਈਲ ਫੋਨ ਅਤੇ ਇਲੈਕਟ੍ਰੌਨਿਕਸ ਖੇਤਰ ਵਿੱਚ ਬੇਮਿਸਾਲ ਵਿਸਤਾਰ ਹੋਇਆ ਹੈ। ਸ਼੍ਰੀ ਮੋਦੀ ਨੇ ਕਿਹਾ, "ਅੱਜ ਭਾਰਤ ਵਿੱਚ ਇਲੈਕਟ੍ਰੌਨਿਕਸ ਮੈਨੂਫੈਕਚਰਿੰਗ ਲਗਭਗ 11 ਲੱਖ ਕਰੋੜ ਰੁਪਏ ਦੀ ਹੈ। ਇਸ ਵਿੱਚ ਪਿਛਲੇ 11 ਵਰ੍ਹਿਆਂ ਵਿੱਚ ਪੰਜ ਗੁਣਾ ਤੋਂ ਵੀ ਵੱਧ ਦਾ ਵਾਧਾ ਹੋਇਆ ਹੈ। ਪਹਿਲਾਂ ਦੇਸ਼ ਵਿੱਚ ਮੋਬਾਈਲ ਫੋਨ ਬਣਾਉਣ ਵਾਲੀਆਂ ਸਿਰਫ਼ 2 ਤੋਂ 4 ਇਕਾਈਆਂ ਸੀ। ਅੱਜ ਭਾਰਤ ਵਿੱਚ ਮੋਬਾਈਲ ਫੋਨ ਨਿਰਮਾਣ ਵਿੱਚ ਨਾਲ ਜੁੜੀਆਂ ਲਗਭਗ 300 ਇਕਾਈਆਂ ਹਨ ਜੋ ਲੱਖਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਰਹੀਆਂ ਹਨ।"

ਪ੍ਰਧਾਨ ਮੰਤਰੀ ਨੇ ਰੱਖਿਆ ਨਿਰਮਾਣ ਦੇ ਖੇਤਰ ਵਿੱਚ ਭਾਰਤ ਦੇ ਵਿਸ਼ਵ ਪੱਧਰ 'ਤੇ ਉੱਭਰਨ ਦਾ ਵੀ ਜ਼ਿਕਰ ਕੀਤਾ। ਭਾਰਤ ਦਾ ਰੱਖਿਆ ਨਿਰਮਾਣ ਉਤਪਾਦਨ 1.25 ਲੱਖ ਕਰੋੜ ਰੁਪਏ ਤੋਂ ਵੱਧ ਹੈ। ਉਨ੍ਹਾਂ ਨੇ ਦੁਨੀਆ ਦੇ ਸਭ ਤੋਂ ਵੱਡੇ ਰੇਲ ਇੰਜਣ ਨਿਰਮਾਤਾ ਦੇ ਰੂਪ ਵਿੱਚ ਭਾਰਤ ਦੇ ਉੱਭਰਨ ਅਤੇ ਰੇਲ ਇੰਜਣਾਂ, ਰੇਲ ਡੱਬਿਆਂ ਅਤੇ ਮੈਟਰੋ ਡੱਬਿਆਂ ਦੇ ਨਿਰਯਾਤ ਵਿੱਚ ਦੇਸ਼ ਦੇ ਮਜ਼ਬੂਤ ਪ੍ਰਦਰਸ਼ਨ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ ਕਿ ਆਟੋਮੋਬਾਈਲ ਖੇਤਰ ਵਿੱਚ ਸਿਰਫ਼ ਪੰਜ ਸਾਲਾਂ ਵਿੱਚ 40 ਬਿਲੀਅਨ ਡਾਲਰ ਦਾ ਸਿੱਧਾ ਵਿਦੇਸ਼ੀ ਨਿਵੇਸ਼ ਹੋਇਆ ਹੈ, ਜਿਸ ਨਾਲ ਨਵੇਂ ਕਾਰਖਾਨੇ ਲਗੇ, ਨਵੇਂ ਰੋਜ਼ਗਾਰ ਦੇ ਅਵਸਰ ਪੈਦਾ ਹੋਏ ਅਤੇ ਵਾਹਨਾਂ ਦੀ ਰਿਕਾਰਡ ਵਿਕਰੀ ਹੋਈ।

ਪ੍ਰਧਾਨ ਮੰਤਰੀ ਨੇ ਭਾਰਤ ਦੀਆਂ ਕਲਿਆਣਕਾਰੀ ਪਹਿਲਾਂ ਦੇ ਦੂਰਗਾਮੀ ਪ੍ਰਭਾਵਾਂ 'ਤੇ ਜ਼ੋਰ ਦਿੰਦੇ ਹੋਏ ਅੰਤਰਰਾਸ਼ਟਰੀ ਕਿਰਤ ਸੰਗਠਨ (ਆਈਐੱਲਓ) ਦੀ ਇੱਕ ਤਾਜ਼ਾ ਰਿਪੋਰਟ ਦਾ ਜ਼ਿਕਰ ਕੀਤਾ ਜਿਸ ਵਿੱਚ ਦੱਸਿਆ ਗਿਆ ਹੈ ਕਿ ਪਿਛਲੇ ਇੱਕ ਦਹਾਕੇ ਵਿੱਚ 90 ਕਰੋੜ ਤੋਂ ਵੱਧ ਭਾਰਤੀ ਨਾਗਰਿਕ ਸਰਕਾਰੀ ਕਲਿਆਣਕਾਰੀ ਯੋਜਨਾਵਾਂ ਦੇ ਦਾਅਰੇ ਵਿੱਚ ਆਏ ਹਨ। ਉਨ੍ਹਾਂ ਨੇ ਕਿਹਾ ਕਿ ਇਹ ਯੋਜਨਾਵਾਂ ਸਿਰਫ਼ ਕਲਿਆਣਕਾਰੀ ਲਾਭਾਂ ਤੱਕ ਹੀ ਸੀਮਤ ਨਹੀਂ ਹਨ, ਬਲਕਿ ਉਨ੍ਹਾਂ ਨੇ ਵੱਡੇ ਪੈਮਾਨੇ 'ਤੇ ਖਾਸ ਕਰਕੇ ਗ੍ਰਾਮੀਣ ਭਾਰਤ ਵਿੱਚ ਰੋਜ਼ਗਾਰ ਸਿਰਜਣਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਪ੍ਰਧਾਨ ਮੰਤਰੀ ਨੇ ਪੀਐੱਮ ਆਵਾਸ ਯੋਜਨਾ (PM Awas Yojana) ਜਿਹੇ ਪ੍ਰਮੁੱਖ ਪ੍ਰੋਗਰਾਮਾਂ ਦੇ ਬਾਰੇ ਵਿੱਚ ਵਿਸਤਾਰ ਨਾਲ ਦੱਸਿਆ ਜਿਸ ਦੇ ਤਹਿਤ 4 ਕਰੋੜ ਪੱਕੇ ਘਰ ਬਣਾਏ ਜਾ ਚੁੱਕੇ ਹਨ ਅਤੇ 3 ਕਰੋੜ ਹੋਰ ਨਿਰਮਾਣ ਅਧੀਨ ਹਨ। ਸਵੱਛ ਭਾਰਤ ਮਿਸ਼ਨ ਅਭਿਯਾਨ ਦੇ ਤਹਿਤ 12 ਕਰੋੜ ਪਖਾਨਿਆਂ ਦੇ ਨਿਰਮਾਣ ਨਾਲ ਪਲੰਬਰਾਂ ਅਤੇ ਨਿਰਮਾਣ ਕਾਮਿਆਂ ਨੂੰ ਰੋਜ਼ਗਾਰ ਮਿਲਿਆ ਹੈ, ਜਦੋਂ ਕਿ ਉੱਜਵਲਾ ਯੋਜਨਾ (Ujjwala Yojana) ਦੇ ਤਹਿਤ ਪ੍ਰਦਾਨ ਕੀਤੇ ਗਏ 10 ਕਰੋੜ ਤੋਂ ਜ਼ਿਆਦਾ ਐੱਲਪੀਜੀ ਕਨੈਕਸ਼ਨਾਂ ਨੇ ਬਾਟਲਿੰਗ ਇਨਫ੍ਰਾਸਟ੍ਰਕਚਰ ਅਤੇ ਵੰਡ ਨੈੱਟਵਰਕ ਦਾ ਵਿਸਤਾਰ ਹੋਇਆ ਹੈ, ਜਿਸ ਦੇ ਨਤੀਜੇ ਵਜੋਂ ਹਜ਼ਾਰਾਂ ਵੰਡ ਕੇਂਦਰ ਅਤੇ ਲੱਖਾਂ ਨਵੇਂ ਰੋਜ਼ਗਾਰ ਸਿਰਜਿਤ ਹੋਏ ਹਨ।

ਸ਼੍ਰੀ ਮੋਦੀ ਨੇ ਅੱਗੇ ਕਿਹਾ, "ਪੀਐੱਮ ਸੂਰਯ ਘਰ ਮੁਫ਼ਤ ਬਿਜਲੀ ਯੋਜਨਾ (PM Surya Ghar Muft Bijli Yojana), ਜੋ ਛੱਤਾਂ 'ਤੇ ਸੂਰਜੀ ਊਰਜਾ ਲਗਾਉਣ ਲਈ ਪ੍ਰਤੀ ਪਰਿਵਾਰ 75,000 ਰੁਪਏ ਤੋਂ ਵੱਧ ਦੀ ਰਕਮ ਪ੍ਰਦਾਨ ਕਰਦੀ ਹੈ, ਘਰੇਲੂ ਬਿਜਲੀ ਬਿਲਾਂ ਨੂੰ ਘੱਟ ਕਰ ਰਹੀ ਹੈ ਅਤੇ ਟੈਕਨੀਸ਼ੀਅਨਾਂ, ਇੰਜੀਨੀਅਰਾਂ ਅਤੇ ਸੋਲਰ ਪੈਨਲ ਨਿਰਮਾਤਾਵਾਂ ਦੇ ਲਈ ਰੋਜ਼ਗਾਰ ਦੇ ਅਵਸਰ ਪੈਦਾ ਕਰ ਰਹੀ ਹੈ। ਨਮੋ ਡ੍ਰੋਨ ਦੀਦੀ ਨੇ ਗ੍ਰਾਮੀਣ ਮਹਿਲਾਵਾਂ ਨੂੰ ਡ੍ਰੋਨ ਪਾਇਲਟ ਦੇ ਰੂਪ ਵਿੱਚ ਟ੍ਰੇਨਿੰਗ ਦੇ ਕੇ ਉਨ੍ਹਾਂ ਨੂੰ ਸਸ਼ਕਤ ਬਣਾਇਆ ਹੈ।"

ਸ਼੍ਰੀ ਮੋਦੀ ਨੇ ਕਿਹਾ ਕਿ ਦੇਸ਼ 3 ਕਰੋੜ ਲਖਪਤੀ ਦੀਦੀਆਂ ਬਣਾਉਣ ਦੇ ਆਪਣੇ ਮਿਸ਼ਨ 'ਤੇ ਵੀ ਅੱਗੇ ਵਧ ਰਿਹਾ ਹੈ ਅਤੇ 1.5 ਕਰੋੜ ਮਹਿਲਾਵਾਂ ਇਸ ਉਪਲਬਧੀ ਨੂੰ ਹਾਸਲ ਕਰ ਚੁੱਕੀਆਂ ਹਨ। ਬੈਂਕ ਸਖੀ, ਬੀਮਾ ਸਖੀ, ਕ੍ਰਿਸ਼ੀ ਸਖੀ ਅਤੇ ਪਸ਼ੂ ਸਖੀ (Bank Sakhi, Bima Sakhi, Krishi Sakhi, and Pashu Sakhi) ਜਿਹੀਆਂ ਵਿਭਿੰਨ ਯੋਜਨਾਵਾਂ ਨੇ ਮਹਿਲਾਵਾਂ ਨੂੰ ਸਥਾਈ ਰੋਜ਼ਗਾਰ ਪਾਉਣ ਦੇ ਸਮਰੱਥ ਬਣਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸਵਨਿਧੀ ਯੋਜਨਾ (PM SVANidhi scheme) ਨੇ ਰੇਹੜੀ-ਪਟੜੀ ਵਾਲਿਆਂ ਅਤੇ ਫੇਰੀ ਵਾਲਿਆਂ ਨੂੰ ਰਸਮੀ ਸਹਾਇਤਾ ਪ੍ਰਦਾਨ ਕੀਤੀ ਹੈ, ਜਿਸ ਨਾਲ ਲੱਖਾਂ ਲੋਕ ਮੁੱਖ ਧਾਰਾ ਦੀਆਂ ਆਰਥਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਏ ਹਨ। ਨਾਲ ਹੀ, ਪੀਐੱਮ ਵਿਸ਼ਵਕਰਮਾ ਯੋਜਨਾ (PM Vishwakarma Scheme) ਟ੍ਰੇਨਿੰਗ, ਉਪਕਰਣਾਂ ਅਤੇ ਕਰਜ਼ਿਆਂ ਤੱਕ ਪਹੁੰਚ ਦੇ ਜ਼ਰੀਏ ਰਵਾਇਤੀ ਕਾਰੀਗਰਾਂ, ਸ਼ਿਲਪਕਾਰਾਂ ਅਤੇ ਸੇਵਾ ਪ੍ਰਦਾਤਾਵਾਂ ਨੂੰ ਸਸ਼ਕਤ ਬਣਾ ਰਹੀ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਅਣਗਿਣਤ ਯੋਜਨਾਵਾਂ ਦਾ ਹੀ ਅਸਰ ਹੈ ਕਿ ਪਿਛਲੇ ਦਸ ਸਾਲਾਂ ਵਿੱਚ ਹੀ 25 ਕਰੋੜ ਲੋਕ ਗ਼ਰੀਬੀ ਤੋਂ ਬਾਹਰ ਆ ਗਏ ਹਨ। ਸ਼੍ਰੀ ਮੋਦੀ ਨੇ ਕਿਹਾ, "ਰੋਜ਼ਗਾਰ ਦੇ ਅਵਸਰਾਂ ਦੇ ਬਿਨਾ ਅਜਿਹਾ ਬਦਲਾਅ ਸੰਭਵ ਨਹੀਂ ਹੁੰਦਾ। ਇਹੀ ਕਾਰਨ ਹੈ ਕਿ ਅੱਜ ਵਿਸ਼ਵ ਬੈਂਕ ਜਿਹੀਆਂ ਵੱਡੀਆਂ ਵਿਸ਼ਵ ਸੰਸਥਾਵਾਂ ਭਾਰਤ ਦੀ ਪ੍ਰਸ਼ੰਸਾ ਕਰ ਰਹੀਆਂ ਹਨ। ਭਾਰਤ ਹੁਣ ਵਿਸ਼ਵ ਦੇ ਉਨ੍ਹਾਂ ਚੋਟੀ ਦੇ ਦੇਸ਼ਾਂ ਵਿੱਚ ਗਿਣਿਆ ਜਾ ਰਿਹਾ ਹੈ ਜਿੱਥੇ ਸਮਾਨਤਾ ਦਾ ਪੱਧਰ ਸਭ ਤੋਂ ਜ਼ਿਆਦਾ ਹੈ।"

ਪ੍ਰਧਾਨ ਮੰਤਰੀ ਨੇ ਮੌਜੂਦਾ ਪੜਾਅ ਨੂੰ ਵਿਕਾਸ ਦਾ ਮਹਾਯੱਗ, ਗ਼ਰੀਬੀ ਹਟਾਉਣ ਅਤੇ ਰੋਜ਼ਗਾਰ ਸਿਰਜਣਾ ਦੇ ਲਈ ਸਮਰਪਿਤ ਇੱਕ ਰਾਸ਼ਟਰੀ ਮਿਸ਼ਨ ਦੱਸਿਆ ਹੈ ਅਤੇ ਦੇਸ਼ ਦੇ ਨੌਜਵਾਨਾਂ ਅਤੇ ਸਰਕਾਰ ਵਿੱਚ ਨਵ-ਨਿਯੁਕਤ ਲੋਕਾਂ ਨੂੰ ਇਸ ਮਿਸ਼ਨ ਨੂੰ ਨਵੀਂ ਊਰਜਾ ਅਤੇ ਸਮਰਪਣ ਦੇ ਨਾਲ ਅੱਗੇ ਵਧਾਉਣ ਦਾ ਸੱਦਾ ਦਿੱਤਾ।

ਆਪਣੇ ਸੰਬੋਧਨ ਦੀ ਸਮਾਪਤੀ ’ਤੇ ਪ੍ਰਧਾਨ ਮੰਤਰੀ ਨੇ ਹਰੇਕ ਨਾਗਰਿਕ ਨੂੰ ਈਸ਼ਵਰ ਮੰਨਣ ਦੇ "ਨਾਗਰਿਕ ਦੇਵੋ ਭਵ" ਦੇ ਮਾਰਗਦਰਸ਼ਕ ਸਿਧਾਂਤ ਦਾ ਜ਼ਿਕਰ ਕੀਤਾ ਅਤੇ ਨਵ-ਨਿਯੁਕਤ ਮੈਂਬਰਾਂ ਨੂੰ ਜਨਤਕ ਸੇਵਾ ਵਿੱਚ ਉੱਜਵਲ ਅਤੇ ਸਾਰਥਕ ਭਵਿੱਖ ਦੇ ਲਈ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।

ਪਿਛੋਕੜ

ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਪ੍ਰਾਥਮਿਕਤਾ ਦੇਣ ਦੀ ਪ੍ਰਧਾਨ ਮੰਤਰੀ ਦੀ ਪ੍ਰਤੀਬੱਧਤਾ ਦੇ ਅਨੁਸਾਰ, 16ਵਾਂ ਰੋਜ਼ਗਾਰ ਮੇਲਾ ਦੇਸ਼ ਭਰ ਵਿੱਚ 47 ਸਥਾਨਾਂ 'ਤੇ ਆਯੋਜਿਤ ਕੀਤਾ ਜਾਵੇਗਾ। ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਸਸ਼ਕਤ ਬਣਾਉਣ ਅਤੇ ਰਾਸ਼ਟਰ ਨਿਰਮਾਣ ਵਿੱਚ ਉਨ੍ਹਾਂ ਦੀ ਭਾਗੀਦਾਰੀ ਦੇ ਲਈ ਸਾਰਥਕ ਅਵਸਰ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਦੇਸ਼ ਭਰ ਵਿੱਚ ਆਯੋਜਿਤ ਰੋਜ਼ਗਾਰ ਮੇਲਿਆਂ ਦੇ ਜ਼ਰੀਏ ਹੁਣ ਤੱਕ 10 ਲੱਖ ਤੋਂ ਵੱਧ ਭਰਤੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

ਦੇਸ਼ ਭਰ ਤੋਂ ਚੁਣੇ ਗਏ ਨਵੇਂ ਕਰਮਚਾਰੀ ਰੇਲਵੇ ਮੰਤਰਾਲੇ, ਗ੍ਰਹਿ ਮੰਤਰਾਲੇ, ਡਾਕ ਵਿਭਾਗ, ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ, ਵਿੱਤੀ ਸੇਵਾਵਾਂ ਵਿਭਾਗ, ਕਿਰਤ ਅਤੇ ਰੋਜ਼ਗਾਰ ਮੰਤਰਾਲੇ ਅਤੇ ਹੋਰ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਕਾਰਜਭਾਰ ਸੰਭਾਲਣਗੇ।

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

 

 

 

 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India’s Space Economy Takes Off As Private Sector Gains Momentum

Media Coverage

India’s Space Economy Takes Off As Private Sector Gains Momentum
NM on the go

Nm on the go

Always be the first to hear from the PM. Get the App Now!
...
Text of PM’s interaction with Space Startup CEOs
August 23, 2026
CEOs highlight growing interest shown from across the world in adopting and leveraging technologies developed by India’s space industry
CEOs appreciate decision of Opening Space Sector to Private Participation Created saying it created multiple New Opportunities
PM Calls for Wider Applications of Space Technology to Improve Lives of people
PM says India’s Space Sector Can Become a Magnet for Global Talent, Companies and Investment
PM emphasises greater collaboration Between Space Industry and other social development sectors
PM suggests greater collaboration with Atal Tinkering Labs to Nurture Curiosity and Interest Among Young Minds for Space

प्रधानमंत्री - आपने एक नए क्षेत्र में साहस दिखाया है, सबसे बड़ी बात है कि आपने सरकार की बात पर भरोसा किया। मेरा एक मत रहा कि जो भी हम निर्णय करें, हम उसमें कंसिस्टेंट रहें, हम बार-बार उसमें बदलाव ना करें, ताकि कोई भी रिस्क लेना चाहता है, तो उसको भरोसा रहे कि भाई ठीक है मेरी गलती के कारण कुछ गड़बड़ होगा तो ठीक है, लेकिन कोई मेरा हाथ नहीं छोड़ देगा। और ये विश्वास पैदा करने का हमारा प्रयास था।

CEO –We are India’s first Space Tech Unicorn. अभी July, 18 को हम भारत का पहला प्राइवेट रॉकेट सक्सेसफुली सैटेलाइट्स को इजेक्ट करके लॉन्च किया था। And, this is just the beginning. Generally, we say that just warm up for Skyroot, अभी शुरुआत है। एंड नेक्स्ट ईयर मिड तक हम एक लॉन्च per month हम कर रहे हैं। And also like thanks to you sir for opening up the sector. तीन फैक्ट्री बन चुका है। एक रॉकेट per month का कैपेसिटी है ऑलरेडी। And, this is just the beginning. अभी फ्यूचर ड्रीम है कि एक लॉन्च per week करना है और several launches per day.

CEO – एक ऐसा इंजन बनाया जो दुनिया का सबसे आधुनिक इंजनों में से आता है। सर इसको अभी हमने तैयार किया है, इसकी टेस्टिंग जारी है।

प्रधानमंत्री - उनका कॉन्फिडेंस है, इन्वेस्टर्स का?

CEO – सर,स्काई रूट का जो लॉन्च हुआ है फर्स्ट, उसके बाद से बढ़ गया है।

प्रधानमंत्री –अच्छा। वो रूट आपको काम आ रहा है?

CEO – वो बहुत काम आ रहा है।

प्रधानमंत्री –दुनिया अब भारत के स्टार्टअप को खोजती होगी, भई कौन है इसमें? क्योंकि एक जब ब्रेक थ्रू होता है, तो तुरंत लोगों का ध्यान जाता है।

CEO – I think, स्पेस इंडस्ट्री ओपन होने के बाद हमने एक बहुत अच्छी सी ट्रेंड देखी है। हमारे जितने सिटीजंस यूएस और यूरोप में हैं वे वापस आकर हमारे साथ काम करना चाह रहे हैं।

प्रधानमंत्री –बहुत लोगों को हमें जोड़ना है और जैसा मेहता ने कहा कि भई अब विदेश से लोग गए हुए वापस आ रहे हैं। मैं समझता हूं कि हमें ऐसा एक aura खड़ा कर देना चाहिए कि इस फील्ड में दुनियाभर के लोगों को लगे कि भई जिंदगी बनानी है, तो हिंदुस्तान जाओ। भारत की कोई स्टार्टअप से जुड़ जाओ। भारत की कोई स्पेस एजेंसी से जुड़ जाओ। मैं पक्का मानता हूं जी, पूरा टैलेंट पूल जो है, एक मैग्नेट की तरह आपके कारण हम खींच सकते हैं और वो हमारी एक बहुत बड़ी ताकत बन सकता है।

CEO –हमारा विज़न है कि नेक्स्ट 18 months में हम ग्लोबल ग्राउंड स्टेशन नेटवर्क लगाना चाहते हैं।

CEO –हम जो सैटेलाइट्स का इंजन होता है, जो सैटेलाइट को एक जगह से दूसरा जगह ले जाता है स्पेस में। 5 साल या 15 साल तक ले जाता है सैटेलाइट्स को, वो इंजंस बनाते हैं सर। ग्लोबली बहुत अच्छा ट्रैक्शन मिला है एंड ये भी आपका एफर्ट भी इसमें बहुत है सर कि इंडिया का कंपनीज़ अभी एक्सपोर्ट करने के लिए गवर्नमेंट का सपोर्ट है।

प्रधानमंत्री –कॉस्ट में हम बहुत कॉम्पिटिटिव हैं, टैलेंट में तो कोई प्रश्न ही नहीं उठता है और रिस्क टेकिंग कैपेसिटी हमारे देश के लोगों की वैसे भी ज्यादा होती है। और उसके कारण हम बहुत तेजी से अपनी जगह बना सकते हैं।

CEO –This robotic spacecraft will go to space, physically capture the dead satellite and remove it from the orbit.

CEO –We are the first Indian company working on the docking under refueling technologies with the vision of establishing a fuel station in space.

CEO – मेरा नाम अंतरिक्ष है, my co-founder Monika is also here. सर हम इंडिया का फर्स्ट स्पेस फार्मा स्टार्टअप हैं। हम ऐसे सेटेलाइट्स बना रहे हैं, जो स्पेस में जाके Pharmaceuticals मैन्युफैक्चर कर सके और उसे वापस ले आ सके अंतरिक्ष से।

प्रधानमंत्री –आपका नाम अंतरिक्ष रखा है, आपके परिवार के लोग इसमें थे पहले से?

CEO – जी सर, नहीं मेरी मम्मी ने रखा था सर।

CEO – एक लॉन्च के बाद last one month में आठ लॉन्च कॉन्ट्रैक्ट मिला।

प्रधानमंत्री – अच्छा, अच्छा।

CEO – और मोस्टली इंटरनेशनल हैं।

CEO – सर अभी तो 10 लाख फार्मर के साथ we are planned to launch this innovation.

CEO – सर ये आपके लिए ताकि एक याद बनी रहेगी।

प्रधानमंत्री – वाह।

CEO – ये ओपनिंग, जो आपने ओपन किया था प्राइवेट सेक्टर को, उससे जो private सैटेलाइट है, उससे भारत की ब्यूटी जो दिख रही है।