ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅਰੁਣਾਚਲ ਪ੍ਰਦੇਸ਼ ਵਿੱਚ 254 4ਜੀ ਮੋਬਾਈਲ ਟਾਵਰ ਲਗਾਏ ਜਾਣ ’ਤੇ ਪ੍ਰਸੰਨਤਾ ਵਿਅਕਤ ਕੀਤੀ ਹੈ।
ਇੱਕ ਟਵੀਟ ਥ੍ਰੈੱਡ ਵਿੱਚ, ਕੇਂਦਰੀ ਮੰਤਰੀ, ਸ਼੍ਰੀ ਕਿਰੇਨ ਰਿਜਿਜੂ ਨੇ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਵਿੱਚ 254 4ਜੀ ਮੋਬਾਈਲ ਟਾਵਰ ਰਾਸ਼ਟਰ ਨੂੰ ਸਮਰਪਿਤ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ 336 ਦੂਰ-ਦੁਰਾਡੇ ਦੇ ਪਿੰਡਾਂ ਵਿੱਚ ਇਹ ਹਾਈ-ਸਪੀਡ ਇੰਟਰਨੈੱਟ ਸੁਵਿਧਾ ਲੋਕਾਂ ਦੇ ਜੀਵਨ ਵਿੱਚ ਬਦਲਾਅ ਲਿਆਏਗੀ।
ਕੇਂਦਰੀ ਮੰਤਰੀ ਦੇ ਟਵੀਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;
“ਅਰੁਣਾਚਲ ਪ੍ਰਦੇਸ਼ ਵਿੱਚ ਬਿਹਤਰ ਕਨੈਕਟੀਵਿਟੀ ਨੂੰ ਲੈ ਕੇ ਬਹੁਤ ਹੀ ਚੰਗਾ ਸਮਾਚਾਰ।”
Excellent news for furthering connectivity in Arunachal Pradesh. https://t.co/b0DbJAKnx3
— Narendra Modi (@narendramodi) April 23, 2023


