ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੇ ਸਾਰੇ ਨਾਗਰਿਕਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਦਿਨ ਉਸ ਰਾਜ ਦਾ ਜਸ਼ਨ ਮਨਾਉਂਦਾ ਹੈ, ਜਿਸ ਨੇ ਸਾਹਿਤ, ਸੰਗੀਤ, ਕਲਾ, ਅਧਿਆਤਮਿਕਤਾ, ਵਿਗਿਆਨ, ਵਪਾਰ ਅਤੇ ਵਣਜ, ਸਮਾਜਿਕ ਸੁਧਾਰਾਂ ਸਮੇਤ ਕਈ ਖੇਤਰਾਂ ਵਿੱਚ ਆਪਣੇ ਅਣਮੁੱਲੇ ਯੋਗਦਾਨ ਨਾਲ ਭਾਰਤ ਦੇ ਇਤਿਹਾਸ ਨੂੰ ਮਹੱਤਵਪੂਰਨ ਰੂਪ ਵਿੱਚ ਘੜਿਆ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਨੇ ਅਣਗਿਣਤ ਤਰੀਕਿਆਂ ਨਾਲ ਭਾਰਤ ਦੀ ਰਾਸ਼ਟਰੀ ਚੇਤਨਾ ਨੂੰ ਅਮੀਰ ਬਣਾਇਆ ਹੈ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ 20 ਜੂਨ ਪੱਛਮੀ ਬੰਗਾਲ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦਿਨ ਹੈ, ਕਿਉਂਕਿ ਇਸੇ ਦਿਨ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੱਛਮੀ ਬੰਗਾਲ ਭਾਰਤ ਦਾ ਅਟੁੱਟ ਅੰਗ ਬਣਿਆ ਰਹੇ। ਉਨ੍ਹਾਂ ਕਿਹਾ ਕਿ ਇਸ ਸੰਦਰਭ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਭੂਮਿਕਾ ਅਣਮੁੱਲੀ ਰਹੀ ਹੈ। ਪ੍ਰਧਾਨ ਮੰਤਰੀ ਨੇ ਇਹ ਵੀ ਜ਼ਿਕਰ ਕੀਤਾ ਕਿ ਸਾਲ 2026 ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਵਰ੍ਹੇਗੰਢ ਮਨਾਈ ਜਾਵੇਗੀ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੱਛਮੀ ਬੰਗਾਲ ਸਰਕਾਰ ਨਾਲ ਮਿਲ ਕੇ ਰਾਜ ਦੇ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ।
ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੱਛਮੀ ਬੰਗਾਲ ਦੀ ਪ੍ਰਗਤੀ ਅਤੇ ਰਾਜ ਦੇ ਲੋਕਾਂ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕੀਤੀ।
ਪ੍ਰਧਾਨ ਮੰਤਰੀ ਨੇ ਐਕਸ 'ਤੇ ਲਿਖਿਆ:
"ਪੱਛਮੀਬੰਗ ਦਿਵਸ ਦੇ ਮੌਕੇ 'ਤੇ ਪੱਛਮੀ ਬੰਗਾਲ ਦੀਆਂ ਮੇਰੀਆਂ ਸਾਰੀਆਂ ਭੈਣਾਂ ਅਤੇ ਭਰਾਵਾਂ ਨੂੰ ਤਹਿ ਦਿਲੋਂ ਸ਼ੁਭਕਾਮਨਾਵਾਂ।
ਇਹ ਦਿਨ ਉਸ ਰਾਜ ਦਾ ਜਸ਼ਨ ਮਨਾਉਂਦਾ ਹੈ, ਜਿਸ ਨੇ ਸਾਹਿਤ, ਸੰਗੀਤ, ਕਲਾ, ਅਧਿਆਤਮਿਕਤਾ, ਵਿਗਿਆਨ, ਵਪਾਰ ਅਤੇ ਵਣਜ, ਸਮਾਜਿਕ ਸੁਧਾਰਾਂ ਸਮੇਤ ਕਈ ਖੇਤਰਾਂ ਵਿੱਚ ਆਪਣੇ ਯੋਗਦਾਨ ਨਾਲ ਭਾਰਤ ਦੇ ਇਤਿਹਾਸ ਨੂੰ ਮਹੱਤਵਪੂਰਨ ਰੂਪ ਵਿੱਚ ਘੜਿਆ ਹੈ। ਪੱਛਮੀ ਬੰਗਾਲ ਨੇ ਸਮੇਂ-ਸਮੇਂ 'ਤੇ ਅਣਗਿਣਤ ਤਰੀਕਿਆਂ ਨਾਲ ਭਾਰਤ ਦੀ ਰਾਸ਼ਟਰੀ ਚੇਤਨਾ ਨੂੰ ਅਮੀਰ ਕੀਤਾ ਹੈ।
ਅੱਜ 20 ਜੂਨ ਪੱਛਮੀ ਬੰਗਾਲ ਦੇ ਇਤਿਹਾਸ ਵਿੱਚ ਬਹੁਤ ਮਹੱਤਵਪੂਰਨ ਦਿਨ ਹੈ। ਇਸੇ ਦਿਨ ਇਹ ਯਕੀਨੀ ਬਣਾਇਆ ਗਿਆ ਸੀ ਕਿ ਪੱਛਮੀ ਬੰਗਾਲ ਭਾਰਤ ਦਾ ਅਟੁੱਟ ਅੰਗ ਬਣਿਆ ਰਹੇ। ਇਸ ਵਿੱਚ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ ਭੂਮਿਕਾ ਅਣਮੁੱਲੀ ਰਹੀ। ਸਾਲ 2026 ਵਿੱਚ ਅਸੀਂ ਡਾ. ਮੁਖਰਜੀ ਦੀ 125ਵੀਂ ਵਰ੍ਹੇਗੰਢ ਵੀ ਮਨਾ ਰਹੇ ਹਾਂ।
ਕੇਂਦਰ ਸਰਕਾਰ ਪੱਛਮੀ ਬੰਗਾਲ ਸਰਕਾਰ ਨਾਲ ਮਿਲ ਕੇ ਰਾਜ ਦੇ ਲੋਕਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਪੂਰਾ ਕਰਨ ਲਈ ਕੰਮ ਕਰਦੀ ਰਹੇਗੀ। ਮੈਂ ਪੱਛਮੀ ਬੰਗਾਲ ਦੀ ਤਰੱਕੀ ਅਤੇ ਇਸ ਦੇ ਸਾਰੇ ਨਾਗਰਿਕਾਂ ਦੀ ਖ਼ੁਸ਼ਹਾਲੀ ਲਈ ਪ੍ਰਾਰਥਨਾ ਕਰਦਾ ਹਾਂ।"
Warm greetings to my sisters and brothers of West Bengal on the occasion of Paschimbanga Divas.
— Narendra Modi (@narendramodi) June 20, 2026
This day celebrates a state that has profoundly shaped India's history through its contributions to diverse areas be it literature, music, art, spirituality, science, trade and…
পশ্চিমবঙ্গ দিবস উপলক্ষে পশ্চিমবঙ্গের আমার বোন ও ভাইদের জানাই আন্তরিক শুভেচ্ছা।
— Narendra Modi (@narendramodi) June 20, 2026
এই দিনটি এমন এক রাজ্যকে উদযাপন করে যা সাহিত্য, সঙ্গীত, শিল্প, আধ্যাত্মিকতা, বিজ্ঞান, বাণিজ্য ও ব্যবসা, সমাজ সংস্কার এবং আরও অনেক বৈচিত্র্যময় ক্ষেত্রে তার অবদানের মাধ্যমে ভারতের ইতিহাসকে রূপদান…


