ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਕਸ਼ਮੀਰ ਘਾਟੀ ਵਿੱਚ ਪਹਿਲੀ ਮਾਲਗੱਡੀ ਦੇ ਆਗਮਨ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਖੇਤਰ ਨੂੰ ਨੈਸ਼ਨਲ ਫ੍ਰੇਟ ਨੈੱਟਵਰਕ ਨਾਲ ਜੋੜਨ ਵਿੱਚ ਇਹ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ।
ਕੇਂਦਰੀ ਰੇਲਵੇ, ਸੰਚਾਰ ਅਤੇ ਇਲੈਕਟ੍ਰੌਨਿਕਸ ਤੇ ਸੂਚਨਾ ਟੈਕਨੋਲੋਜੀ ਮੰਤਰੀ, ਸ਼੍ਰੀ ਅਸ਼ਵਿਨੀ ਵੈਸ਼ਣਵ ਦੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਵਿਕਾਸ ਨਾਲ ਜੰਮੂ ਅਤੇ ਕਸ਼ਮੀਰ ਵਿੱਚ ਪ੍ਰਗਤੀ ਅਤੇ ਸਮ੍ਰਿੱਧੀ ਦੋਨੋਂ ਵਧਣਗੀਆਂ।
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਜੰਮੂ ਅਤੇ ਕਸ਼ਮੀਰ ਵਿੱਚ ਵਣਜ ਅਤੇ ਕਨੈਕਟਿਵਿਟੀ ਦੇ ਲਈ ਸ਼ਾਨਦਾਰ ਦਿਨ! ਇਸ ਨਾਲ ਪ੍ਰਗਤੀ ਅਤੇ ਸਮ੍ਰਿੱਧੀ ਦੋਨੋਂ ਵਧਣਗੀਆਂ।”
Great day for commerce and connectivity in Jammu and Kashmir! It will enhance both progress and prosperity. https://t.co/IFLcfmZvuW
— Narendra Modi (@narendramodi) August 9, 2025


