ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਨਵੀਂਆਂ ਅੰਮ੍ਰਿਤ ਭਾਰਤ ਰੇਲਗੱਡੀਆਂ ਦੇਸ਼ ਭਰ ਵਿੱਚ ਯਾਤਰੀ ਸਹੂਲਤਾਂ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ।
ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਵੱਲੋਂ ਵੱਖ-ਵੱਖ ਰੂਟਾਂ 'ਤੇ 9 ਨਵੀਂਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਰੇਲ ਗੱਡੀਆਂ ਦੀ ਸ਼ੁਰੂਆਤ ਸਬੰਧੀ ਇੱਕ ਪੋਸਟ ਦਾ ਜਵਾਬ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਇਸ ਕਦਮ ਦੇ ਵਿਆਪਕ ਫਾਇਦਿਆਂ ਦਾ ਜ਼ਿਕਰ ਕੀਤਾ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਯਾਤਰੀ ਤਜਰਬੇ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਤੋਂ ਇਲਾਵਾ, ਇਹ ਨਵੀਂਆਂ ਅੰਮ੍ਰਿਤ ਭਾਰਤ ਰੇਲ ਗੱਡੀਆਂ ਵਪਾਰ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਮਦਦਗਾਰ ਹੋਣਗੀਆਂ।
ਕੇਂਦਰੀ ਰੇਲ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਨੇ ਐੱਕਸ ਰਾਹੀਂ ਜਾਣਕਾਰੀ ਦਿੱਤੀ ਕਿ 9 ਨਵੀਂਆਂ ਅੰਮ੍ਰਿਤ ਭਾਰਤ ਐਕਸਪ੍ਰੈੱਸ ਰੇਲਗੱਡੀਆਂ ਛੇਤੀ ਹੀ ਪਟੜੀਆਂ 'ਤੇ ਦੌੜਣਗੀਆਂ। ਇਹ ਕਦਮ ਦੇਸ਼ ਵਿੱਚ ਆਧੁਨਿਕ ਰੇਲ ਸੇਵਾਵਾਂ ਦੇ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ ਚੁੱਕਿਆ ਗਿਆ ਹੈ।
ਇਹ ਨਵੀਂਆਂ ਸੇਵਾਵਾਂ ਅਸਾਮ ਨੂੰ ਹਰਿਆਣਾ ਅਤੇ ਉੱਤਰ ਪ੍ਰਦੇਸ਼ ਨਾਲ ਜੋੜਨਗੀਆਂ, ਜਦੋਂ ਕਿ ਕਈ ਹੋਰ ਰੂਟ ਪੱਛਮੀ ਬੰਗਾਲ ਨੂੰ ਤਾਮਿਲਨਾਡੂ, ਕਰਨਾਟਕ, ਮਹਾਰਾਸ਼ਟਰ, ਨਵੀਂ ਦਿੱਲੀ ਅਤੇ ਉੱਤਰ ਪ੍ਰਦੇਸ਼ ਨਾਲ ਜੋੜਨਗੇ। ਇਸ ਨਾਲ ਭਾਰਤ ਦੇ ਪੂਰਬੀ, ਉੱਤਰੀ, ਦੱਖਣੀ ਅਤੇ ਪੱਛਮੀ ਖੇਤਰਾਂ ਦਰਮਿਆਨ ਅੰਤਰਰਾਜੀ ਰੇਲ ਸੰਪਰਕ ਬਹੁਤ ਮਜ਼ਬੂਤ ਹੋਵੇਗਾ।
ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਐੱਕਸ 'ਤੇ ਸਾਂਝੇ ਕੀਤੇ ਗਏ ਇੱਕ ਥ੍ਰੈੱਡ ਦਾ ਜਵਾਬ ਦਿੰਦੇ ਹੋਏ ਲਿਖਿਆ:
"ਨਵੀਂਆਂ ਅੰਮ੍ਰਿਤ ਭਾਰਤ ਰੇਲਗੱਡੀਆਂ ਯਾਤਰੀ ਸਹੂਲਤਾਂ ਅਤੇ ਸੰਪਰਕ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹਨ। ਇਨ੍ਹਾਂ ਦੇ ਹੋਰ ਲਾਭਾਂ ਵਿੱਚ ਵਪਾਰ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨਾ ਵੀ ਸ਼ਾਮਲ ਹੈ!"
The new Amrit Bharat trains mark a significant step in improving passenger comfort and connectivity. Other benefits include boosting commerce and tourism! https://t.co/4UCRuFrfCE
— Narendra Modi (@narendramodi) January 14, 2026


