ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵਿਗਿਆਨ ਅਤੇ ਤਕਨਾਲੋਜੀ ਨੂੰ ਸਮਾਜ ਲਈ ਸਹੀ ਅਰਥਾਂ ਵਿੱਚ ਲਾਹੇਵੰਦ ਬਣਾਉਣ ਵਿੱਚ ਬੁੱਧੀ, ਤਰਕ ਅਤੇ ਫੈਸਲਾ ਲੈਣ ਦੀ ਸਮਰੱਥਾ 'ਤੇ ਜ਼ੋਰ ਦਿੱਤਾ। ਇੰਡੀਆ ਏਆਈ ਇੰਪੈਕਟ ਸਮਿਟ 2026 ਦਾ ਜ਼ਿਕਰ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸਿਖਰ ਸੰਮੇਲਨ ਦਾ ਮੁੱਖ ਟੀਚਾ ਇਹ ਪਤਾ ਲਗਾਉਣਾ ਹੈ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਨਾਗਰਿਕਾਂ ਦੀ ਭਲਾਈ ਲਈ ਕਿਵੇਂ ਕੀਤੀ ਜਾ ਸਕਦੀ ਹੈ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪ੍ਰਾਚੀਨ ਗਿਆਨ ਦਾ ਹਵਾਲਾ ਦਿੰਦੇ ਹੋਏ ਬੁੱਧੀ ਦੇ ਸਦੀਵੀ ਗੁਣਾਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ:
"ਬੁੱਧੀ, ਤਰਕਸ਼ੀਲਤਾ ਅਤੇ ਫੈਸਲਾ ਲੈਣ ਦੀ ਸਮਰੱਥਾ ਵਿਗਿਆਨ ਅਤੇ ਤਕਨਾਲੋਜੀ ਨੂੰ ਜਨਤਾ ਲਈ ਲਾਹੇਵੰਦ ਬਣਾਉਂਦੀ ਹੈ। ਇੰਡੀਆ ਏਆਈ ਇੰਪੈਕਟ ਸਮਿਟ 2026 ਦਾ ਉਦੇਸ਼ ਵੀ ਇਹੀ ਹੈ ਕਿ ਕਿਵੇਂ ਏਆਈ ਦੀ ਵਰਤੋਂ ਸਭ ਦੇ ਹਿੱਤ ਵਿੱਚ ਹੋਵੇ ।
शुश्रूषा श्रवणं चैव ग्रहणं धारणां तथा।
ऊहापोहोऽर्थविज्ञानं तत्त्वज्ञानं च धीगुणाः॥”
— Narendra Modi (@narendramodi) February 17, 2026


