ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਇਸ ਗੱਲ 'ਤੇ ਚਾਨਣਾ ਪਾਇਆ ਕਿ ਭਾਰਤ ਦੇ ਵਿਕਾਸ ਦੀ ਗਤੀ ਮਜ਼ਬੂਤ ਬਣੀ ਹੋਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿੱਤੀ ਸਾਲ 2025-26 ਵਿੱਚ 7.7 ਫ਼ੀਸਦੀ ਅਤੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਵਿੱਚ 7.8 ਫ਼ੀਸਦੀ ਦੀ ਜੀ.ਡੀ.ਪੀ. ਵਿਕਾਸ ਦਰ, ਅਰਥ-ਵਿਵਸਥਾ ਦੀ ਮਜ਼ਬੂਤੀ, ਸੁਧਾਰਾਂ ਦੀ ਸਫ਼ਲਤਾ ਅਤੇ 140 ਕਰੋੜ ਭਾਰਤੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ।
ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ 'ਈਜ਼ ਆਫ਼ ਲਿਵਿੰਗ' (ਜੀਵਨ ਨੂੰ ਸੁਖਾਲਾ ਬਣਾਉਣ) ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਅਸਾਨ ਬਣਾਉਣ) ਨੂੰ ਹੋਰ ਬਿਹਤਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਲਈ ਮੌਕੇ ਵਧਾਉਣ ਦੀ ਦਿਸ਼ਾ ਵਿੱਚ ਲਗਾਤਾਰ ਯਤਨ ਕੀਤੇ ਜਾਣਗੇ।
ਪ੍ਰਧਾਨ ਮੰਤਰੀ ਨੇ ਐੱਕਸ 'ਤੇ ਪੋਸਟ ਕੀਤਾ:
"ਭਾਰਤ ਦੇ ਵਿਕਾਸ ਦੀ ਗਤੀ ਮਜ਼ਬੂਤ ਬਣੀ ਹੋਈ ਹੈ!
ਵਿੱਤੀ ਸਾਲ 2025-26 ਵਿੱਚ ਜੀ.ਡੀ.ਪੀ. ਵਿਕਾਸ ਦਰ 7.7 ਫ਼ੀਸਦੀ ਅਤੇ ਵਿੱਤੀ ਸਾਲ 2025-26 ਦੀ ਚੌਥੀ ਤਿਮਾਹੀ ਵਿੱਚ 7.8 ਫ਼ੀਸਦੀ ਸਾਡੀ ਅਰਥ-ਵਿਵਸਥਾ ਦੀ ਮਜ਼ਬੂਤੀ, ਸੁਧਾਰਾਂ ਦੀ ਸਫ਼ਲਤਾ ਅਤੇ 140 ਕਰੋੜ ਭਾਰਤੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦੀ ਹੈ।
ਅਸੀਂ 'ਈਜ਼ ਆਫ਼ ਲਿਵਿੰਗ' (ਜੀਵਨ ਨੂੰ ਸੁਖਾਲਾ ਬਣਾਉਣ) ਅਤੇ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਅਸਾਨ ਬਣਾਉਣ) ਨੂੰ ਹੋਰ ਬਿਹਤਰ ਬਣਾਉਣ ਅਤੇ ਆਪਣੇ ਨੌਜਵਾਨਾਂ ਲਈ ਮੌਕੇ ਵਧਾਉਣ ਵਿੱਚ ਕੋਈ ਕਸਰ ਨਹੀਂ ਛੱਡਾਂਗੇ।"
India’s growth momentum remains strong!
— Narendra Modi (@narendramodi) June 5, 2026
GDP growth rate of 7.7% in FY 2025-26 and 7.8% in Q4 of FY 2025-26 reflect the inherent strength of our economy, the success of reforms and the hard work of 140 crore Indians.
We shall leave no stone unturned to further ‘Ease of Living,’…


