ਭਾਰਤ ਦੀ ਨੌਜਵਾਨ ਪੀੜ੍ਹੀ ਦੀ ਭਾਵਨਾ ਅਤੇ ਦ੍ਰਿੜ੍ਹ ਸੰਕਲਪ ਨੂੰ ਉਜਾਗਰ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਦੇਸ਼ ਦੇ ਨੌਜਵਾਨਾਂ ਨਾਲ ਜੁੜਨ ਲਈ ਉਤਸ਼ਾਹ ਪ੍ਰਗਟ ਕੀਤਾ।
ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਦੇ ਨੌਜਵਾਨ, ਆਪਣੀ ਬੇਮਿਸਾਲ ਊਰਜਾ ਅਤੇ ਵਚਨਬੱਧਤਾ ਨਾਲ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਰਾਸ਼ਟਰ ਬਣਾਉਣ ਦੇ ਪਿੱਛੇ ਪ੍ਰੇਰਕ ਸ਼ਕਤੀ ਹਨ। ਇਹ ਸੰਵਾਦ ਦੇਸ਼ ਭਰ ਦੇ ਨੌਜਵਾਨ ਆਗੂਆਂ ਲਈ ਵਿਚਾਰਾਂ, ਇੱਛਾਵਾਂ ਨੂੰ ਸਾਂਝਾ ਕਰਨ ਅਤੇ ਵਿਕਸਿਤ ਭਾਰਤ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰੇਗਾ।
ਸ਼੍ਰੀ ਮੋਦੀ ਨੇ ਐੱਕਸ 'ਤੇ ਸ਼੍ਰੀ ਮਨਸੁਖ ਮਾਂਡਵੀਆ ਦੀ ਇੱਕ ਪੋਸਟ ਦੇ ਜਵਾਬ ਵਿੱਚ ਕਿਹਾ:
"ਸਾਡੇ ਨੌਜਵਾਨ, ਅਨੋਖੇ ਉਤਸ਼ਾਹ ਅਤੇ ਬੇਮਿਸਾਲ ਭਾਵਨਾ ਨਾਲ ਭਰੇ ਹੋਏ ਇੱਕ ਮਜ਼ਬੂਤ ਅਤੇ ਖ਼ੁਸ਼ਹਾਲ ਰਾਸ਼ਟਰ ਲਈ ਵਚਨਬੱਧ ਹਨ। ਵਿਕਸਿਤ ਭਾਰਤ ਯੰਗ ਲੀਡਰਜ਼ ਡਾਇਲਾਗ ਵਿੱਚ ਦੇਸ਼ ਭਰ ਦੇ ਆਪਣੇ ਨੌਜਵਾਨ ਸਾਥੀਆਂ ਨਾਲ ਗੱਲਬਾਤ ਲਈ ਬੇਹੱਦ ਉਤਸੁਕ ਹਾਂ। ਇਸ ਪ੍ਰੋਗਰਾਮ ਵਿੱਚ ਮੈਂ 12 ਜਨਵਰੀ ਨੂੰ ਤੁਹਾਡੇ ਸਾਰਿਆਂ ਨੂੰ ਮਿਲਣ ਵਾਲਾਂ ਹਾਂ।”
अद्भुत जोश और बेमिसाल जज्बे से भरी हमारी युवा शक्ति सशक्त और समृद्ध राष्ट्र के लिए संकल्पबद्ध है। विकसित भारत यंग लीडर्स डायलॉग में देशभर के अपने युवा साथियों से संवाद को लेकर बेहद उत्सुक हूं। इस कार्यक्रम में 12 जनवरी को आप सभी से मिलने वाला हूं। https://t.co/IMMvpi05Mb
— Narendra Modi (@narendramodi) January 10, 2026


