ਪ੍ਰਧਾਨ ਮੰਤਰੀ ਨੇ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨ ਸ਼ਕਤੀ ਦੇ ਸ਼ਲਾਘਾਯੋਗ ਯੋਗਦਾਨ ਅਤੇ ਵਿਸ਼ਵ ਪੱਧਰ ’ਤੇ ਉਨ੍ਹਾਂ ਦੇ ਵਧਦੇ ਪ੍ਰਭਾਵ ’ਤੇ ਜ਼ੋਰ ਦਿੱਤਾ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਕਿ ਸਰਕਾਰ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 12 ਸਾਲਾਂ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਹੈ ਕਿ ਭਾਰਤ ਦੇ ਨੌਜਵਾਨਾਂ ਨੇ ਆਪਣੇ ਸੁਪਨਿਆਂ ਨੂੰ ਆਤਮ-ਵਿਸ਼ਵਾਸ ਨਾਲ ਪੂਰਾ ਕੀਤਾ ਹੈ।

ਸ਼੍ਰੀ ਮੋਦੀ ਨੇ ਇਸ ਗੱਲ ਦਾ ਜ਼ਿਕਰ ਕੀਤਾ ਕਿ ਸਟਾਰਟਅੱਪ ਇੰਡੀਆ, ਡਿਜੀਟਲ ਇੰਡੀਆ, ਸਕਿੱਲ ਇੰਡੀਆ ਅਤੇ ਅਟਲ ਇਨੋਵੇਸ਼ਨ ਮਿਸ਼ਨ ਵਰਗੀਆਂ ਪਹਿਲਕਦਮੀਆਂ ਦੇ ਮਾਧਿਅਮ ਰਾਹੀਂ ਇੱਕ ਅਜਿਹਾ ਮਾਹੌਲ ਵਿਕਸਿਤ ਹੋਇਆ ਹੈ ਜੋ ਨਵੀਨਤਾ, ਉੱਦਮਤਾ ਅਤੇ ਉੱਦਮ ਨੂੰ ਉਤਸ਼ਾਹਿਤ ਕਰਦਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅੱਜ ਭਾਰਤ ਵਿਸ਼ਵ ਦੇ ਮੋਹਰੀ ਸਟਾਰਟਅੱਪ ਕੇਂਦਰਾਂ ਵਿੱਚੋਂ ਇੱਕ ਹੈ ਅਤੇ ਇਹਨਾਂ ਸਫ਼ਲਤਾਵਾਂ ਦੀਆਂ ਕਈ ਕਹਾਣੀਆਂ ਛੋਟੇ ਸ਼ਹਿਰਾਂ ਅਤੇ ਪਿੰਡਾਂ ਤੋਂ ਸਾਡੀ ਨੌਜਵਾਨ ਸ਼ਕਤੀ ਵੱਲੋਂ ਲਿਖੀਆਂ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਭਾਰਤ ਦੇ ਨੌਜਵਾਨ ਵਿਗਿਆਨ ਅਤੇ ਤਕਨਾਲੋਜੀ ਤੋਂ ਲੈ ਕੇ ਨਿਰਮਾਣ, ਪੁਲਾੜ, ਸੈਮੀਕੰਡਕਟਰ ਅਤੇ ਡਰੋਨ ਤੱਕ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਛੱਡ ਰਹੇ ਹਨ। ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਨੌਜਵਾਨ ਭਾਰਤੀ ਉਨ੍ਹਾਂ ਖੇਤਰਾਂ ਵਿੱਚ ਯੋਗਦਾਨ ਪਾ ਰਹੇ ਹਨ, ਜੋ ਦੇਸ਼ ਅਤੇ ਵਿਸ਼ਵ ਦੇ ਭਵਿੱਖ ਨੂੰ ਨਵਾਂ ਰੂਪ ਦੇਣਗੇ। ਸ਼੍ਰੀ ਮੋਦੀ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸਾਡੇ ਨੌਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਵੀ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ ਅਤੇ ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਲਗਾਤਾਰ ਰਾਸ਼ਟਰੀ ਮਾਣ ਵਧਾਇਆ ਹੈ। ਉਨ੍ਹਾਂ ਕਿਹਾ ਕਿ ਇੱਕ ਮਜ਼ਬੂਤ ਖੇਡ ਪ੍ਰਣਾਲੀ, ਬਿਹਤਰ ਬੁਨਿਆਦੀ ਢਾਂਚਾ ਅਤੇ ਖਿਡਾਰੀਆਂ ਨੂੰ ਮਿਲਣ ਵਾਲਾ ਵਧੇਰੇ ਸਮਰਥਨ ਨੌਜਵਾਨ ਪ੍ਰਤਿਭਾਵਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਐੱਕਸ ’ਤੇ ਪੋਸਟਾਂ ਦੀ ਇੱਕ ਲੜੀ ਵਿੱਚ ਸਾਂਝਾ ਕੀਤਾ:

"ਐੱਨਡੀਏ ਸਰਕਾਰ ਨੌਜਵਾਨਾਂ ਦੀ ਅਗਵਾਈ ਵਾਲੇ ਵਿਕਾਸ ਦੀ ਦਿਸ਼ਾ ਵਿੱਚ ਮਜ਼ਬੂਤੀ ਨਾਲ ਕੰਮ ਕਰ ਰਹੀ ਹੈ। ਪਿਛਲੇ 12 ਸਾਲਾਂ ਦੀ ਇੱਕ ਪ੍ਰਮੁੱਖ ਵਿਸ਼ੇਸ਼ਤਾ ਇਹ ਰਹੀ ਹੈ ਕਿ ਭਾਰਤ ਦੇ ਨੌਜਵਾਨਾਂ ਨੇ ਆਤਮ-ਵਿਸ਼ਵਾਸ ਦੇ ਨਾਲ ਆਪਣੀਆਂ ਇੱਛਾਵਾਂ ਨੂੰ ਪੂਰਾ ਕੀਤਾ ਹੈ।

ਸਟਾਰਟਅੱਪ ਇੰਡੀਆ, ਡਿਜੀਟਲ ਇੰਡੀਆ, ਸਕਿੱਲ ਇੰਡੀਆ ਅਤੇ ਅਟਲ ਇਨੋਵੇਸ਼ਨ ਮਿਸ਼ਨ ਵਰਗੀਆਂ ਪਹਿਲਕਦਮੀਆਂ ਦੇ ਮਾਧਿਅਮ ਰਾਹੀਂ ਇੱਕ ਅਜਿਹੀ ਪ੍ਰਣਾਲੀ ਉੱਭਰੀ ਹੈ, ਜੋ ਨਵੀਨਤਾ, ਉੱਦਮਤਾ ਅਤੇ ਉੱਦਮ ਨੂੰ ਉਤਸ਼ਾਹਿਤ ਕਰਦੀ ਹੈ।

ਅੱਜ ਭਾਰਤ ਦੁਨੀਆ ਦੇ ਮੋਹਰੀ ਸਟਾਰਟਅੱਪ ਮੁਕਾਮਾਂ ਵਿੱਚੋਂ ਇੱਕ ਹੈ ਅਤੇ ਇਹਨਾਂ ਸਫ਼ਲਤਾ ਦੀਆਂ ਕਹਾਣੀਆਂ ਵਿੱਚੋਂ ਕਈ ਸਾਡੀ ਨੌਜਵਾਨ ਸ਼ਕਤੀ ਵੱਲੋਂ ਲਿਖੀਆਂ ਜਾ ਰਹੀਆਂ ਹਨ, ਅਤੇ ਉਹ ਵੀ ਛੋਟੇ ਕਸਬਿਆਂ ਅਤੇ ਪਿੰਡਾਂ ਤੋਂ।

12YearsOfYuvaShakti”

 

 

"ਭਾਰਤ ਦੇ ਨੌਜਵਾਨ ਵਿਗਿਆਨ ਅਤੇ ਤਕਨਾਲੋਜੀ ਤੋਂ ਲੈ ਕੇ ਨਿਰਮਾਣ, ਪੁਲਾੜ, ਸੈਮੀਕੰਡਕਟਰ ਅਤੇ ਡਰੋਨ ਤੱਕ ਵੱਖ-ਵੱਖ ਖੇਤਰਾਂ ਵਿੱਚ ਆਪਣੀ ਪਛਾਣ ਛੱਡ ਰਹੇ ਹਨ। ਇਹ ਦੇਖ ਕੇ ਬਹੁਤ ਖ਼ੁਸ਼ੀ ਹੁੰਦੀ ਹੈ ਕਿ ਨੌਜਵਾਨ ਭਾਰਤੀ ਉਨ੍ਹਾਂ ਖੇਤਰਾਂ ਵਿੱਚ ਯੋਗਦਾਨ ਪਾ ਰਹੇ ਹਨ ਜੋ ਸਾਡੇ ਦੇਸ਼ ਅਤੇ ਦੁਨੀਆ ਦੇ ਭਵਿੱਖ ਨੂੰ ਨਵਾਂ ਰੂਪ ਦੇਣਗੇ।

ਸਾਡੇ ਨੌਜਵਾਨਾਂ ਨੇ ਖੇਡਾਂ ਦੇ ਖੇਤਰ ਵਿੱਚ ਵੀ ਦੇਸ਼ ਦਾ ਨਾਂ ਰੋਸ਼ਨ ਕੀਤਾ ਹੈ। ਕਈ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਭਾਰਤੀ ਨੌਜਵਾਨ ਖਿਡਾਰੀਆਂ ਨੇ ਲਗਾਤਾਰ ਰਾਸ਼ਟਰੀ ਮਾਣ ਨੂੰ ਵਧਾਇਆ ਹੈ।

ਇਸਦੇ ਨਾਲ ਹੀ, ਇੱਕ ਮਜ਼ਬੂਤ ਖੇਡ ਪ੍ਰਣਾਲੀ, ਬਿਹਤਰ ਬੁਨਿਆਦੀ ਢਾਂਚਾ ਅਤੇ ਖਿਡਾਰੀਆਂ ਨੂੰ ਮਿਲਣ ਵਾਲਾ ਵਧੇਰੇ ਸਮਰਥਨ ਨੌਜਵਾਨ ਪ੍ਰਤਿਭਾਵਾਂ ਲਈ ਨਵੇਂ ਮੌਕੇ ਪੈਦਾ ਕਰ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਉਤਸ਼ਾਹਿਤ ਕਰ ਰਿਹਾ ਹੈ।

12YearsOfYuvaShakti"

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
How PLI schemes, design in India and manufacturing excellence are transforming the architectural lighting industry

Media Coverage

How PLI schemes, design in India and manufacturing excellence are transforming the architectural lighting industry
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 28 ਜੁਲਾਈ 2026
July 28, 2026

From Factories to Space & High-Speed Rail: How PM Modi’s Vision is Rewiring India’s Future