ਨਵੀਂ ਦਿੱਲੀ ਵਿੱਚ 16 ਤੋਂ 20 ਫਰਵਰੀ, 2026  ਤੱਕ ਆਯੋਜਿਤ ਭਾਰਤ-ਏਆਈ ਇੰਪੈਕਟ ਸੰਮੇਲਨ 2026 ਦੌਰਾਨ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਲੋਵਾਕ ਗਣਰਾਜ ਦੇ ਰਾਸ਼ਟਰਪਤੀ, ਸ਼੍ਰੀ ਪੀਟਰ ਪੈਲੇਗਰਿਨੀ ਨਾਲ ਮੁਲਾਕਾਤ ਕੀਤੀ। ਦੋਵਾਂ ਨੇਤਾਵਾਂ ਵਿਚਕਾਰ ਇਹ ਪਹਿਲੀ ਮੁਲਾਕਾਤ ਹੈ।

 

ਇਸ ਮੁਲਾਕਾਤ ਨੇ ਦੋਵਾਂ ਆਗੂਆਂ ਨੂੰ ਭਾਰਤ-ਸਲੋਵਾਕ ਸਬੰਧਾਂ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕਰਨ ਅਤੇ ਆਪਸੀ ਹਿਤ ਦੇ ਖੇਤਰੀ ਅਤੇ ਵਿਸ਼ਵ-ਵਿਆਪੀ ਮੁੱਦਿਆਂ ’ਤੇ ਚਰਚਾ ਕਰਨ ਦਾ ਮੌਕਾ ਪ੍ਰਦਾਨ ਕੀਤਾ।

ਦੋਵਾਂ ਆਗੂਆਂ ਨੇ ਹਾਲ ਹੀ ਵਿੱਚ ਆਯੋਜਿਤ ਭਾਰਤ-ਈਯੂ ਸਿਖ਼ਰ ਸੰਮੇਲਨ ਤੋਂ ਪੈਦਾ ਹੋਈ ਸਕਾਰਾਤਮਕ ਗਤੀ ‘ਤੇ ਵਿਚਾਰ ਕੀਤਾ ਅਤੇ ਤਰਜੀਹੀ ਖੇਤਰਾਂ ਵਿੱਚ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਸੰਯੁਕਤ ਭਾਰਤ-ਈਯੂ ਵਿਆਪਕ ਰਣਨੀਤਕ ਏਜੰਡੇ ਨੂੰ ਅਪਣਾਉਣ  ਦੇ ਨਾਲ ਨਾਲ  ਭਾਰਤ-ਈਯੂ ਮੁਕਤ ਵਪਾਰ ਸਮਝੌਤੇ ਦੇ ਇਤਿਹਾਸਕ ਨਤੀਜਿਆਂ ਦਾ ਵੀ ਸਵਾਗਤ ਕੀਤਾ।

ਦੋਵਾਂ ਆਗੂਆਂ ਨੇ ਦੁਵੱਲੇ ਆਰਥਿਕ ਅਤੇ ਵਪਾਰਕ ਸਬੰਧਾਂ ਦੀ ਵਧਦੀ ਗਤੀ ’ਤੇ ਤਸੱਲੀ ਪ੍ਰਗਟ ਕੀਤੀ ਅਤੇ ਸਟਾਰਟਅੱਪਸ, ਸੂਚਨਾ ਤਕਨਾਲੋਜੀ, ਨਵਿਆਉਣਯੋਗ ਊਰਜਾ ਸਮੇਤ ਪ੍ਰਮਾਣੂ ਊਰਜਾ, ਨਿਰਮਾਣ, ਰੱਖਿਆ, ਪੁਲਾੜ ਅਤੇ ਸਿੱਖਿਆ ਵਰਗੇ ਖੇਤਰਾਂ ਵਿੱਚ ਮੌਕਿਆਂ ਦੀ ਪੜਚੋਲ ਕਰਨ ’ਤੇ ਸਹਿਮਤੀ ਪ੍ਰਗਟਾਈ।

ਦੋਵਾਂ ਆਗੂਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਭਵਿੱਖ ਦੀਆਂ ਤਕਨਾਲੋਜੀਆਂ ਦੇ ਨਾਲ-ਨਾਲ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਵਿੱਚ ਸਹਿਯੋਗ ਦੀ ਮਜ਼ਬੂਤ ​​ਸੰਭਾਵਨਾਵਾਂ ’ਤੇ ਵੀ ਵਿਚਾਰ ਕੀਤਾ, ਜੋ ਕਿ ਭਾਰਤ ਦੇ "ਸਭ ਲਈ ਏਆਈ" ਦ੍ਰਿਸ਼ਟੀਕੋਣ ਅਤੇ ਸਲੋਵਾਕੀਆ ਦੇ ਡਿਜੀਟਲ ਪਰਿਵਰਤਨ ਅਤੇ ਉਦਯੋਗ 4.0 ’ਤੇ ਧਿਆਨ ਕੇਂਦਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਸ਼੍ਰੀ ਮੋਦੀ ਅਤੇ ਰਾਸ਼ਟਰਪਤੀ ਪੈਲੇਗਰਿਨੀ ਨੇ ਲੋਕਾਂ ਦਰਮਿਆਨ ਆਪਸੀ ਸੰਪਰਕ, ਸੈਰ-ਸਪਾਟਾ ਅਤੇ ਸਭਿਆਚਾਰਕ ਆਦਾਨ-ਪ੍ਰਦਾਨ ਨੂੰ ਮਜ਼ਬੂਤ ​​ਕਰਨ ਲਈ ਆਪਣੀ ਵਚਨਬੱਧਤਾ ਦੁਹਰਾਈ। ਰਾਸ਼ਟਰਪਤੀ ਸ਼੍ਰੀ ਪੈਲੇਗਰਿਨੀ ਨੇ ਸਲੋਵਾਕੀਆ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਅਤੇ ਦੋਵਾਂ ਨੇਤਾਵਾਂ ਨੇ ਦੋਵਾਂ ਦੇਸ਼ਾਂ ਦਰਮਿਆਨ ਆਵਾਜਾਈ ਵਧਾਉਣ ਲਈ ਚੱਲ ਰਹੇ ਯਤਨਾਂ ਦਾ ਸਵਾਗਤ ਕੀਤਾ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Beyond Make in India: Building a globally competitive manufacturing ecosystem

Media Coverage

Beyond Make in India: Building a globally competitive manufacturing ecosystem
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 6 ਜੂਨ 2026
June 06, 2026

Viksit Bharat Rising: PM Modi's Vision Powers Energy, Defense & Digital Dominance