ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਫਰਾਂਸ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਇਮੈਨੁਅਲ ਮੈਕਰੋਂ ਨਾਲ ਟੈਲੀਫੋਨ 'ਤੇ ਗੱਲਬਾਤ ਕੀਤੀ।
ਦੋਵਾਂ ਨੇਤਾਵਾਂ ਨੇ ਆਰਥਿਕ , ਰੱਖਿਆ , ਵਿਗਿਆਨ , ਟੈਕਨੋਲੋਜੀ ਅਤੇ ਪੁਲਾੜ ਸਮੇਤ ਵੱਖ-ਵੱਖ ਖੇਤਰਾਂ ਵਿੱਚ ਦੁਵੱਲੇ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਸਮੀਖਿਆ ਕੀਤੀ ਅਤੇ ਉਸ ਦਾ ਸਕਾਰਾਤਮਕ ਮੁਲਾਂਕਣ ਕੀਤਾ। ਦੋਵਾਂ ਨੇਤਾਵਾਂ ਨੇ ਹੋਰਾਈਜ਼ਨ 2047 ਰੋਡਮੈਪ , ਇੰਡੋ-ਪੈਸੀਫਿਕ ਰੋਡਮੈਪ ਅਤੇ ਰੱਖਿਆ ਉਦਯੋਗਿਕ ਰੋਡਮੈਪ ਦੇ ਅਨੁਸਾਰ ਭਾਰਤ-ਫਰਾਂਸ ਰਣਨੀਤਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਵੀ ਦੁਹਰਾਇਆ।
ਦੋਵਾਂ ਨੇਤਾਵਾਂ ਨੇ ਯੂਕ੍ਰੇਨ ਵਿੱਚ ਟਕਰਾਅ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਹਾਲ ਹੀ ਦੇ ਯਤਨਾਂ 'ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਟਕਰਾਅ ਦੇ ਸ਼ਾਂਤੀਪੂਰਨ ਹੱਲ ਅਤੇ ਸ਼ਾਂਤੀ ਅਤੇ ਸਥਿਰਤਾ ਦੀ ਜਲਦੀ ਬਹਾਲੀ ਲਈ ਭਾਰਤ ਦੇ ਨਿਰੰਤਰ ਸਮਰਥਨ ਨੂੰ ਦੁਹਰਾਇਆ।
ਪ੍ਰਧਾਨ ਮੰਤਰੀ ਮੋਦੀ ਨੇ ਫਰਵਰੀ 2026 ਵਿੱਚ ਭਾਰਤ ਵੱਲੋਂ ਆਯੋਜਿਤ ਕੀਤੇ ਜਾਣ ਵਾਲੇ ਏਆਈ ਇਮਪੈਕਟ ਸਮਿਟ ਦੇ ਸੱਦੇ ਨੂੰ ਸਵੀਕਾਰ ਕਰਨ ਲਈ ਰਾਸ਼ਟਰਪਤੀ ਮੈਕਰੋਂ ਦਾ ਧੰਨਵਾਦ ਕੀਤਾ ਅਤੇ ਭਾਰਤ ਵਿੱਚ ਰਾਸ਼ਟਰਪਤੀ ਮੈਕਰੋਂ ਦਾ ਸੁਆਗਤ ਕਰਨ ਪ੍ਰਤੀ ਉਤਸੁਕਤਾ ਵਿਅਕਤ ਕੀਤੀ
ਦੋਵੇਂ ਨੇਤਾਵਾਂ ਨੇ ਵਿਸ਼ਵ ਪੱਧਰ ‘ਤੇ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਲਈ ਆਪਸੀ ਸੰਪਰਕ ਵਿੱਚ ਬਣੇ ਰਹਿਣ ਅਤੇ ਇਕੱਠੇ ਮਿਲ ਕੇ ਕੰਮ ਕਰਨ ‘ਤੇ ਸਹਿਮਤੀ ਵਿਅਕਤ ਕੀਤੀ।
Had a very good conversation with President Macron. We reviewed and positively assessed the progress in bilateral cooperation in various areas. Exchanged views on international and regional issues, including efforts for bringing an early end to the conflict in Ukraine. The…
— Narendra Modi (@narendramodi) September 6, 2025


