ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 14 ਜੂਨ, 2026 ਨੂੰ ਨੀਸ ਦੇ ਵਿਲਾ ਕੇਰਲਿਓਸ ਵਿੱਚ ਫ਼ਰਾਂਸ ਦੇ ਰਾਸ਼ਟਰਪਤੀ ਮਹਾਮਹਿਮ ਸ਼੍ਰੀ ਇਮੈਨੂਅਲ ਮੈਕਰੌਂ ਨਾਲ ਦੁਵੱਲੀ ਗੱਲਬਾਤ ਕੀਤੀ। ਇਸ ਸਾਲ ਦੀ ਸ਼ੁਰੂਆਤ ਵਿੱਚ ਭਾਰਤ-ਫ਼ਰਾਂਸ ਸਬੰਧਾਂ ਨੂੰ ‘ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ’ ਦੇ ਪੱਧਰ ਤੱਕ ਵਧਾਉਣ ਤੋਂ ਬਾਅਦ ਦੋਵਾਂ ਆਗੂਆਂ ਦੀ ਇਹ ਪਹਿਲੀ ਬੈਠਕ ਸੀ।

ਦੋਵਾਂ ਆਗੂਆਂ ਨੇ ਦੁਵੱਲੇ ਸਬੰਧਾਂ ਦੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ। ਉਹਨਾਂ ਨੇ ਸਾਰੇ ਖੇਤਰਾਂ ਵਿੱਚ ਦੁਵੱਲੇ ਰੱਖਿਆ ਸਹਿਯੋਗ ਦੇ ਵਿਸਥਾਰ ’ਤੇ ਸੰਤੁਸ਼ਟੀ ਪ੍ਰਗਟਾਈ ਅਤੇ ਰੱਖਿਆ ਪਲੇਟਫਾਰਮਾਂ ਤੇ ਉੱਨਤ ਤਕਨੀਕਾਂ ਦੇ ਸਹਿ-ਡਿਜਾਈਨ, ਸਹਿ-ਵਿਕਾਸ ਅਤੇ ਸਹਿ-ਉਤਪਾਦਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਇਸ ਨੂੰ ਹੋਰ ਵਧਾਉਣ ’ਤੇ ਸਹਿਮਤੀ ਪ੍ਰਗਟ ਕੀਤੀ। ਦੋਵਾਂ ਨੇਤਾਵਾਂ ਨੇ ਪੁਲਾੜ ਖੇਤਰ ਵਿੱਚ ਸਹਿਯੋਗ ਦੀ ਅਮੀਰ ਵਿਰਾਸਤ ਦਾ ਜ਼ਿਕਰ ਕੀਤਾ ਅਤੇ ਮਨੁੱਖੀ ਪੁਲਾੜ ਉਡਾਣ ਤੇ ਪੁਲਾੜ ਸਥਿਤੀਜਨਕ ਜਾਗਰੂਕਤਾ ਵਿੱਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ। ਉਹਨਾਂ ਨੇ ਪੁਲਾੜ ਖੇਤਰ ਵਿੱਚ ਨਿੱਜੀ ਖੇਤਰ ਦੇ ਸਹਿਯੋਗ ਨੂੰ ਵਧਾਉਣ ਦੇ ਤਰੀਕਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ। ਗੈਰ-ਫ਼ੌਜੀ ਪਰਮਾਣੂ ਊਰਜਾ ਦੇ ਖੇਤਰ ਵਿੱਚ, ਉਹਨਾਂ ਨੇ ਕਿਹਾ ਕਿ ਭਾਰਤ ਦਾ ਸ਼ਾਂਤੀ ਐਕਟ, ਛੋਟੇ ਅਤੇ ਉੱਨਤ ਮਾਡਿਊਲਰ ਰਿਐਕਟਰਾਂ ਸਮੇਤ ਸਹਿਯੋਗ ਦੇ ਨਵੇਂ ਮੌਕੇ ਪੈਦਾ ਕਰਦਾ ਹੈ।

 

'ਹੋਰਾਇਜ਼ਨ 2047 ਰੋਡਮੈਪ' ਦੇ ਤਹਿਤ ਹੋਈ ਪ੍ਰਗਤੀ ਦੀ ਸਮੀਖਿਆ ਕਰਦੇ ਹੋਏ ਦੋਵਾਂ ਆਗੂਆਂ ਨੇ ਆਰਥਿਕ ਵਿਕਾਸ, ਤਕਨਾਲੋਜੀ ਤੇ ਨਵੀਨਤਾ, ਟੈਲੇਂਟ ਮੋਬਿਲਿਟੀ ਅਤੇ ਸੱਭਿਆਚਾਰਕ ਆਦਾਨ-ਪ੍ਰਦਾਨ ਦੇ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਠੋਸ ਵਿਚਾਰ ਵੀ ਸਾਂਝੇ ਕੀਤੇ। ਇਸ ਸੰਦਰਭ ਵਿੱਚ ਉਨ੍ਹਾਂ ਨੇ ਦੁਵੱਲੇ ਵਪਾਰ ਵਿੱਚ ਲਗਾਤਾਰ ਹੋ ਰਹੇ ਵਾਧੇ ਦਾ ਜ਼ਿਕਰ ਕੀਤਾ ਅਤੇ ਇਸ ਨੂੰ ਪੰਜ ਸਾਲਾਂ ਵਿੱਚ ਦੁੱਗਣਾ ਕਰਨ ਲਈ ਇੱਕ ਉੱਚ-ਪੱਧਰੀ ਪ੍ਰਣਾਲੀ ਸਥਾਪਤ ਕਰਨ ’ਤੇ ਸਹਿਮਤੀ ਪ੍ਰਗਟਾਈ। ਉਨ੍ਹਾਂ ਨੇ ਭਾਰਤ-ਯੂਰਪੀਅਨ ਯੂਨੀਅਨ ਮੁਕਤ ਵਪਾਰ ਸਮਝੌਤੇ  ਨੂੰ ਜਲਦੀ ਲਾਗੂ ਕਰਨ ਦਾ ਸੱਦਾ ਦਿੱਤਾ, ਜੋ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਵਧਾਉਣ ਦਾ ਇੱਕ ਵਿਲੱਖਣ ਮੌਕਾ ਪ੍ਰਦਾਨ ਕਰਦਾ ਹੈ। ਨੇਤਾਵਾਂ ਨੇ ਲਘੂ ਤੇ ਦਰਮਿਆਨੇ ਉਦਯੋਗਾਂ (SMEs), ਹਵਾਬਾਜ਼ੀ ਅਤੇ ਰੇਲਵੇ ਖੇਤਰਾਂ ਵਿੱਚ ਸਹਿਯੋਗ ਵਧਾਉਣ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ। ਉਨ੍ਹਾਂ ਨੇ ਕਾਨਪੁਰ ਵਿੱਚ ਐਰੋਨੌਟਿਕਸ ਦੇ ਖੇਤਰ ਵਿੱਚ ਹੁਨਰ ਵਿਕਾਸ ਲਈ ਉੱਤਮਤਾ ਕੇਂਦਰ  ਸਥਾਪਤ ਕਰਨ ਦੇ ਸਮਝੌਤੇ ਦਾ ਸਵਾਗਤ ਕੀਤਾ। ਆਰਥਿਕ ਸੁਰੱਖਿਆ ’ਤੇ  ਗੱਲਬਾਤ ਸ਼ੁਰੂ ਕਰਨ ਦਾ ਸਵਾਗਤ ਕਰਦੇ ਹੋਏ ਦੋਵਾਂ ਨੇਤਾਵਾਂ ਨੇ ਵਿਸ਼ੇਸ਼ ਤੌਰ ’ਤੇ ਮਹੱਤਵਪੂਰਨ ਖਣਿਜਾਂ ਦੇ ਮਾਮਲੇ ਵਿੱਚ ਸਪਲਾਈ ਚੇਨ ਦੀ ਮਜ਼ਬੂਤੀ ਨੂੰ ਵਧਾਉਣ ’ਤੇ ਸਹਿਮਤੀ ਜਤਾਈ।

ਦੁਵੱਲੇ ਸਬੰਧਾਂ ਵਿੱਚ ਨਵੀਨਤਾ ਅਤੇ ਤਕਨਾਲੋਜੀ ਦੀ ਅਹਿਮ ਭੂਮਿਕਾ ਨੂੰ ਪ੍ਰਵਾਨ ਕਰਦੇ ਹੋਏ ਉਨ੍ਹਾਂ ਨੇ ਇਸ ਭਾਈਵਾਲੀ ਨੂੰ ਲੰਮੇ ਸਮੇਂ ਦੀ ਦਿਸ਼ਾ ਦੇਣ ਲਈ "ਨਵੀਨਤਾ ਰੋਡਮੈਪ 2030"  ਨੂੰ ਅਪਣਾਇਆ। ਦੋਵਾਂ ਆਗੂਆਂ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਸਹਿਯੋਗ ਵਧਾਉਣ ’ਤੇ ਚਰਚਾ ਕੀਤੀ ਅਤੇ ਇਸ ਮਕਸਦ ਲਈ ਇੱਕ ਸਾਂਝਾ ਭਾਰਤ-ਫ਼ਰਾਂਸ ਏ ਆਈ ਵਰਕਿੰਗ ਗਰੁੱਪ ਬਣਾਉਣ ’ਤੇ  ਸਹਿਮਤੀ ਪ੍ਰਗਟਾਈ। ਦੋਵਾਂ ਦੇਸ਼ਾਂ ਦੇ ਨੇਤਾਵਾਂ ਵੱਲੋਂ ਨੀਸ ਵਿੱਚ ਸਾਂਝੇ ਤੌਰ ’ਤੇ ‘ਭਾਰਤ ਇਨੋਵੇਟਸ’ ਪ੍ਰੋਗਰਾਮ ਦਾ ਉਦਘਾਟਨ ਅਤੇ ਪ੍ਰਧਾਨ ਮੰਤਰੀ ਦੀ ਪੈਰਿਸ ਵਿੱਚ ‘ਵੀਵਾਟੈਕ’ (VivaTech) ਵਿੱਚ ਆਗਾਮੀ ਸ਼ਮੂਲੀਅਤ ਨੇ ਡੀਪ-ਟੈਕ, ਸੈਮੀਕੰਡਕਟਰ, ਖੇਤੀਬਾੜੀ-ਤਕਨੀਕੀ, ਮੈਡੀਕਲ-ਤਕਨੀਕੀ, ਨਵਿਆਉਣਯੋਗ ਊਰਜਾ, ਰੱਖਿਆ ਅਤੇ ਪੁਲਾੜ ਵਰਗੇ ਖੇਤਰਾਂ ਵਿੱਚ ਦੋਵਾਂ ਦੇਸ਼ਾਂ ਵਿਚਾਲੇ ਭਾਈਵਾਲੀ ਨੂੰ ਹੋਰ ਮਜ਼ਬੂਤ ਕੀਤਾ ਹੈ। ਦੋਵਾਂ ਨੇਤਾਵਾਂ ਨੇ ਫ਼ਰਾਂਸ ਵਿੱਚ ਯੂ.ਪੀ.ਆਈ. ਦੀ ਵਧਦੀ ਵਰਤੋਂ ਅਤੇ ਦੋਵਾਂ ਦੇਸ਼ਾਂ ਦੇ ਨਵੀਨਤਾ ਵਾਤਾਵਰਨ ਪ੍ਰਣਾਲੀਆਂ ਦੇ ਸੰਸਥਾਨਾਂ ਵਿਚਕਾਰ 19 ਸਮਝੌਤਿਆਂ ’ਤੇ ਹਸਤਾਖਰ ਕੀਤੇ ਜਾਣ ਦੀ ਸ਼ਲਾਘਾ ਕੀਤੀ।

 

ਦੋਵਾਂ ਆਗੂਆਂ ਨੇ ਲੋਕਾਂ ਦੇ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਸੰਦਰਭ ਵਿੱਚ ਪ੍ਰਧਾਨ ਮੰਤਰੀ ਨੇ ਫ਼ਰਾਂਸੀਸੀ ਹਵਾਈ ਅੱਡਿਆਂ ’ਤੇ ਭਾਰਤੀ ਨਾਗਰਿਕਾਂ ਲਈ ਵੀਜ਼ਾ-ਮੁਕਤ ਆਵਾਜਾਈ ਦੀ ਸਹੂਲਤ ਨੂੰ ਜਲਦੀ ਲਾਗੂ ਕਰਨ ਲਈ ਰਾਸ਼ਟਰਪਤੀ ਮੈਕਰੌਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਦੋਵਾਂ ਦੇਸ਼ਾਂ ਵਿਚਾਲੇ ਪ੍ਰਤਿਭਾਵਾਂ ਅਤੇ ਵਿਦਿਆਰਥੀਆਂ ਦੇ ਆਦਾਨ-ਪ੍ਰਦਾਨ ਨੂੰ ਵਧਾਉਣ ਅਤੇ ਵਿਦਿਅਕ ਯੋਗਤਾਵਾਂ ਨੂੰ ਆਪਸੀ ਮਾਨਤਾ ਦੇਣ ਦੇ ਦਾਇਰੇ ਨੂੰ ਵਧਾਉਣ ਦੇ ਤਰੀਕਿਆਂ ’ਤੇ ਵੀ ਚਰਚਾ ਕੀਤੀ। ਪ੍ਰਧਾਨ ਮੰਤਰੀ ਨੇ ਨਵੀਂ ਸਿੱਖਿਆ ਨੀਤੀ ਤਹਿਤ ਫਰਾਂਸੀਸੀ ਯੂਨੀਵਰਸਿਟੀਆਂ ਨੂੰ ਭਾਰਤ ਵਿੱਚ ਆਪਣੇ ਕੈਂਪਸ ਸਥਾਪਤ ਕਰਨ ਲਈ ਸੱਦਾ ਦਿੱਤਾ। ਦੋਵਾਂ ਨੇਤਾਵਾਂ ਨੇ ਲੋਥਲ ਸਥਿਤ ਰਾਸ਼ਟਰੀ ਸਮੁੰਦਰੀ ਵਿਰਾਸਤੀ ਕੰਪਲੈਕਸ ਸਮੇਤ ਅਜਾਇਬ ਘਰਾਂ ਅਤੇ ਸੱਭਿਆਚਾਰਕ ਸੰਸਥਾਵਾਂ ਵਿਚਕਾਰ ਸਹਿਯੋਗ ਵਧਾਉਣ ’ਤੇ ਵੀ ਸਹਿਮਤੀ ਪ੍ਰਗਟਾਈ।

ਦੋਵਾਂ ਆਗੂਆਂ ਨੇ ਪੱਛਮੀ ਏਸ਼ੀਆ ਅਤੇ ਯੂਕਰੇਨ ਦੀ ਸਥਿਤੀ ਸਮੇਤ ਗਲੋਬਲ ਮਹੱਤਵ ਦੇ ਮਾਮਲਿਆਂ ’ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕੀਤਾ। ਪ੍ਰਧਾਨ ਮੰਤਰੀ ਨੇ ਈਵੀਅਨ ਵਿੱਚ ਹੋਣ ਵਾਲੇ ਆਗਾਮੀ ਜੀ-7 ਸਿਖਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਇੱਛਾ ਪ੍ਰਗਟਾਈ ਅਤੇ ਸਿਖਰ ਸੰਮੇਲਨ ਤੋਂ ਪਹਿਲਾਂ ਭਾਰਤ ਨੂੰ ਮਹੱਤਵਪੂਰਨ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਕਰਨ ਲਈ ਰਾਸ਼ਟਰਪਤੀ ਮੈਕਰੌਂ ਦਾ ਧੰਨਵਾਦ ਕੀਤਾ।

-

ਦੋਵਾਂ ਆਗੂਆਂ ਨੇ ਦੁਹਰਾਇਆ ਕਿ ਭਾਰਤ-ਫ਼ਰਾਂਸ ਵਿਸ਼ੇਸ਼ ਗਲੋਬਲ ਰਣਨੀਤਕ ਭਾਈਵਾਲੀ ਦੋਵਾਂ ਦੇਸ਼ਾਂ ਦੇ ਲੋਕਾਂ ਲਈ ਮੌਕੇ ਪੈਦਾ ਕਰਨ ਅਤੇ ਅੰਤਰਰਾਸ਼ਟਰੀ ਸ਼ਾਂਤੀ, ਸਥਿਰਤਾ ਅਤੇ ਖ਼ੁਸ਼ਹਾਲੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਮੈਕਰੌਂ ਨੇ ਫਰਾਂਸੀਸੀ ਕਲਾਕਾਰਾਂ ਸ਼੍ਰੀ ਥੀਬੋਲਟ ਡੇ ਲਾ ਲਾਂਸ ਅਤੇ ਸ਼੍ਰੀ ਥੀਓਫਿਲ ਡੇ ਬਾਸ਼ਰ ਵੱਲੋਂ ਭਾਰਤ ਦੇ ਜੈਪੁਰ ਵਿੱਚ 10-ਦਿਨਾਂ ਦੇ ਕਲਾ ਰਿਹਾਇਸ਼ੀ ਪ੍ਰੋਗਰਾਮ ਦੌਰਾਨ ਤਿਆਰ ਕੀਤੀਆਂ ਕਲਾਕ੍ਰਿਤੀਆਂ ਦਾ ਵੀ ਨਿਰੀਖਣ ਕੀਤਾ। ਕਲਾਕਾਰਾਂ ਨੇ ਭਾਰਤੀ ਵਿਰਾਸਤ ਅਤੇ ਸੁਹਜ-ਸ਼ਾਸਤਰ ਤੋਂ ਪ੍ਰੇਰਨਾ ਲਈ, ਜਿਸ ਦੇ ਨਤੀਜੇ ਵਜੋਂ ਅਜਿਹੀਆਂ ਕਲਾਕ੍ਰਿਤੀਆਂ ਸਾਹਮਣੇ ਆਈਆਂ ਜੋ ਭਾਰਤ ਅਤੇ ਫ਼ਰਾਂਸ ਦੇ ਸੱਭਿਆਚਾਰਕ ਮਿਸ਼ਰਣ ਨੂੰ ਦਰਸਾਉਂਦੀਆਂ ਹਨ।

 

ਗੱਲਬਾਤ ਤੋਂ ਬਾਅਦ, ਰਾਸ਼ਟਰਪਤੀ ਮੈਕਰੌਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਸਨਮਾਨ ਵਿੱਚ ਦੁਪਹਿਰ ਦੇ ਖਾਣੇ ਦੀ ਮੇਜ਼ਬਾਨੀ ਕੀਤੀ।

 

 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Led by iPhones, India sees highest Q1 smartphone exports by value

Media Coverage

Led by iPhones, India sees highest Q1 smartphone exports by value
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 29 ਜੁਲਾਈ 2026
July 29, 2026

Aatmanirbhar & Eco-Conscious: PM Modi’s Record of Results in Conservation, Banking, Exports & Beyond