ਇੰਡੋਨੇਸ਼ੀਆ ਦੀ ਸਰਕਾਰੀ ਯਾਤਰਾ ’ਤੇ ਗਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਅੱਜ ਇੰਡੋਨੇਸ਼ੀਆ ਗਣਰਾਜ ਦੇ ਰਾਸ਼ਟਰਪਤੀ ਮਾਣਯੋਗ ਸ਼੍ਰੀ ਪ੍ਰਬੋਵੇ ਸੁਬਿਆਂਤੋ ਨੇ ਇਸਤਾਨਾ ਮਰਦੇਕਾ (ਰਾਸ਼ਟਰਪਤੀ ਭਵਨ) ਵਿੱਚ ਬਹੁਤ ਗਰਮਜੋਸ਼ੀ ਨਾਲ ਸਵਾਗਤ ਕੀਤਾ। ਰਾਸ਼ਟਰਪਤੀ ਪ੍ਰਬੋਵੇ 76ਵੇਂ ਗਣਤੰਤਰ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਜਨਵਰੀ, 2025 ਵਿੱਚ ਭਾਰਤ ਦੀ ਸਰਕਾਰੀ ਯਾਤਰਾ ’ਤੇ ਆਏ ਸਨ। ਉਸ ਤੋਂ ਬਾਅਦ ਦੋਵਾਂ ਨੇਤਾਵਾਂ ਵਿਚਾਲੇ ਇਹ ਪਹਿਲੀ ਮੁਲਾਕਾਤ ਹੈ।

 

ਦੋਵਾਂ ਨੇਤਾਵਾਂ ਨੇ ਸੀਮਤ ਅਤੇ ਪ੍ਰਤੀਨਿਧੀਮੰਡਲ ਪੱਧਰ ’ਤੇ ਰਸਮੀ ਗੱਲਬਾਤ ਕੀਤੀ। ਉਨ੍ਹਾਂ ਨੇ ਵਪਾਰ ਅਤੇ ਨਿਵੇਸ਼, ਰੱਖਿਆ ਅਤੇ ਸੁਰੱਖਿਆ, ਸਮੁੰਦਰੀ ਸਹਿਯੋਗ, ਡਿਜੀਟਲ ਅਤੇ ਵਿੱਤੀ ਤਕਨਾਲੋਜੀ, ਊਰਜਾ, ਸਿਹਤ ਸੰਭਾਲ ਅਤੇ ਫਾਰਮਾਸਿਊਟੀਕਲ, ਪੁਲਾੜ, ਮਹੱਤਵਪੂਰਨ ਖਣਿਜ ਅਤੇ ਦੁਰਲੱਭ ਤੱਤਾਂ, ਸੱਭਿਆਚਾਰ, ਸੈਰ-ਸਪਾਟਾ, ਖੇਤੀਬਾੜੀ ਅਤੇ ਦੋਵਾਂ ਦੇਸ਼ਾਂ ਦੇ ਲੋਕਾਂ ਵਿਚਕਾਰ ਆਪਸੀ ਆਦਾਨ-ਪ੍ਰਦਾਨ ਸਮੇਤ ਵਿਆਪਕ ਰਣਨੀਤਕ ਭਾਈਵਾਲੀ ਦੇ ਸਾਰੇ ਪਹਿਲੂਆਂ ਦੀ ਸਮੀਖਿਆ ਕੀਤੀ। ਦੋਵਾਂ ਨੇਤਾਵਾਂ ਨੇ ਭਾਰਤ ਦੇ ਓਪਨ ਨੈੱਟਵਰਕ ਫਾਰ ਡਿਜੀਟਲ ਕੌਰਮਸ (ਓਐੱਨਡੀਸੀ) ’ਤੇ ਆਧਾਰਿਤ ਇੰਡੋਨੇਸ਼ੀਆ ਓਪਨ ਨੈੱਟਵਰਕ (ਆਈਓਐੱਨ) ਦੀ ਸ਼ੁਰੂਆਤ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ 2027 ਵਿੱਚ ਗੁਰੂਦੇਵ ਰਬਿੰਦਰਨਾਥ ਟੈਗੋਰ ਦੀ ਇੰਡੋਨੇਸ਼ੀਆ ਯਾਤਰਾ ਦੇ ਸੌ ਸਾਲ ਪੂਰੇ ਹੋਣ ਦੀ ਯਾਦ ਵਿੱਚ ਐਲਾਨ ਕੀਤਾ ਹੈ ਕਿ ਦੋਵੇਂ ਦੇਸ਼ ਸਾਂਝੇ ਤੌਰ ’ਤੇ ਇਸ ਮੌਕੇ ’ਤੇ "ਟੈਗੋਰ-ਦੇਵਾਂਤਾਰਾ ਸੱਭਿਆਚਾਰਕ ਅਤੇ ਵਿੱਦਿਅਕ ਕੂਟਨੀਤੀ ਸਾਲ" ਮਨਾਉਣਗੇ।

 

ਦੋਵਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ’ਤੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਆਸੀਆਨ-ਭਾਰਤ ਵਿਆਪਕ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ’ਤੇ ਚਰਚਾ ਕੀਤੀ। ਉਨ੍ਹਾਂ ਨੇ ਇੱਕ ਸੁਤੰਤਰ ਅਤੇ ਖੁੱਲ੍ਹੇ ਹਿੰਦ-ਪ੍ਰਸ਼ਾਂਤ (ਇੰਡੋ-ਪੈਸੀਫਿਕ) ਖੇਤਰ ਵਿੱਚ ਅੰਤਰਰਾਸ਼ਟਰੀ ਕਾਨੂੰਨਾਂ ਅਤੇ ਸਰਵ-ਪ੍ਰਵਾਨਿਤ ਨਿਯਮਾਂ ਦੀ ਪਾਲਣਾ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਨੇ ਇਸ ਸੰਦਰਭ ਵਿੱਚ ਭਾਰਤ ਦੇ 'ਸਾਗਰ' (ਸੰਪੂਰਨ ਖੇਤਰ ਵਿੱਚ ਸੁਰੱਖਿਆ ਅਤੇ ਵਿਕਾਸ ਲਈ ਆਪਸੀ ਅਤੇ ਸਮੁੱਚੀ ਉੱਨਤੀ) ਦ੍ਰਿਸ਼ਟੀਕੋਣ ’ਤੇ ਜ਼ੋਰ ਦਿੱਤਾ। ਰਾਸ਼ਟਰਪਤੀ ਪ੍ਰਬੋਵੇ ਨੇ 2026 ਵਿੱਚ ਬ੍ਰਿਕਸ ਦੀ ਪ੍ਰਧਾਨਗੀ ਦੇ ਸਿਲਸਿਲੇ ਵਿੱਚ ਭਾਰਤ ਨੂੰ ਇੰਡੋਨੇਸ਼ੀਆ ਦੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।

 

ਗੱਲਬਾਤ ਤੋਂ ਬਾਅਦ ਦੋਵਾਂ ਨੇਤਾਵਾਂ ਦੀ ਮੌਜੂਦਗੀ ਵਿੱਚ ਹੋਰ ਵਿਸ਼ਿਆਂ ਦੇ ਨਾਲ-ਨਾਲ ਰੱਖਿਆ, ਮਹੱਤਵਪੂਰਨ ਖਣਿਜ ਅਤੇ ਦੁਰਲੱਭ ਤੱਤਾਂ, ਵਿਗਿਆਨ ਅਤੇ ਤਕਨਾਲੋਜੀ, ਸਿੱਖਿਆ, ਚੋਣ ਪ੍ਰਕਿਰਿਆਵਾਂ, ਟੈਲੀਕੌਮ, ਖੇਤੀਬਾੜੀ, ਸਮੁੰਦਰੀ ਸੁਰੱਖਿਆ, ਪੁਲਾੜ, ਸਟੀਲ ਸਪਲਾਈ ਚੇਨ, ਆਫ਼ਤ ਪ੍ਰਬੰਧਨ, ਮੈਡੀਕਲ ਉਤਪਾਦ ਰੈਗੂਲੇਸ਼ਨ, ਸਿਹਤ ਕਰਮਚਾਰੀ ਸਹਿਯੋਗ ਵਰਗੇ ਖੇਤਰਾਂ ਵਿੱਚ ਸਮਝੌਤਾ ਪੱਤਰਾਂ/ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ। ਇਸ ਮੌਕੇ ਯੋਗਯਾਕਾਰਤਾ ਸਥਿਤ ਯੂਨੈਸਕੋ ਵਿਸ਼ਵ ਵਿਰਾਸਤ ਸਥਾਨ 'ਪ੍ਰੰਬਾਨਨ ਮੰਦਰ' ਕੰਪਲੈਕਸ ਦੀ ਸੰਭਾਲ ਅਤੇ ਨਵੀਨੀਕਰਨ ਲਈ ਭਾਰਤ ਦੇ ਸਮਰਥਨ ਬਾਰੇ ਇੱਕ ਇਰਾਦਾ ਪੱਤਰ ਦਾ ਵੀ ਆਦਾਨ-ਪ੍ਰਦਾਨ ਕੀਤਾ ਗਿਆ। ਦੋਵਾਂ ਦੇਸ਼ਾਂ ਵਿਚਾਲੇ ਜਿਨ੍ਹਾਂ ਸਮਝੌਤਾ ਪੱਤਰਾਂ/ਸਮਝੌਤਿਆਂ ਦਾ ਆਦਾਨ-ਪ੍ਰਦਾਨ ਕੀਤਾ ਗਿਆ, ਉਨ੍ਹਾਂ ਦੀ ਪੂਰੀ ਸੂਚੀ ਇੱਥੇ ਦੇਖੀ ਜਾ ਸਕਦੀ ਹੈ [ਲਿੰਕ]

 

ਰਾਸ਼ਟਰਪਤੀ ਪ੍ਰਬੋਵੇ ਨੇ ਗੱਲਬਾਤ ਤੋਂ ਬਾਅਦ ਪ੍ਰਧਾਨ ਮੰਤਰੀ ਦੇ ਸਨਮਾਨ ਵਿੱਚ ਇੱਕ ਰਾਤ ਦੇ ਭੋਜਨ ਦਾ ਆਯੋਜਨ ਕੀਤਾ। ਪ੍ਰਧਾਨ ਮੰਤਰੀ ਨੇ ਨਿੱਘੀ ਪਰਾਹੁਣਚਾਰੀ ਲਈ ਰਾਸ਼ਟਰਪਤੀ ਪ੍ਰਬੋਵੇ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
New Smart Drug RK-251 Developed as Replacement for Chemotherapy

Media Coverage

New Smart Drug RK-251 Developed as Replacement for Chemotherapy
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 21 ਅਗਸਤ 2026
August 21, 2026

Ease of Living Meets Strategic Strength: How India Is Building the Future in Real Time Under the Leadership of PM Modi