ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan MantriMahila Kisan Drone Kendra) ਲਾਂਚ ਕੀਤਾ
ਏਮਸ, ਦੇਵਘਰ (AIIMS Deoghar) ਵਿੱਚ ਇਤਿਹਾਸਿਕ 10,000ਵਾਂ ਜਨ ਔਸ਼ਧੀ ਕੇਂਦਰ (Jan Aushadhi Kendra) ਸਮਰਪਿਤ ਕੀਤਾ
ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras ) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦੇ ਲਈ ਪ੍ਰੋਗਰਾਮ ਲਾਂਚ ਕੀਤਾ
“ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat Sankalp Yatra) ਦਾ ਉਦੇਸ਼ ਸਰਕਾਰੀ ਯੋਜਨਾਵਾਂ ਦੀ ਪੂਰਨਤਾ ਹਾਸਲ ਕਰਨਾ ਅਤੇ ਦੇਸ਼ ਭਰ ਦੇ ਨਾਗਰਿਕਾਂ ਤੱਕ ਲਾਭ ਪਹੁੰਚਾਉਣਾ ਸੁਨਿਸ਼ਚਿਤ ਕਰਨਾ ਹੈ।”
“ਮੋਦੀ ਕੀ ਗਰੰਟੀ ਗੱਡੀ’ (‘‘Modi Ki Guarantee vehicle’) ਹੁਣ ਤੱਕ 12,000 ਤੋਂ ਅਧਿਕ ਗ੍ਰਾਮ ਪੰਚਾਇਤਾਂ ਤੱਕ ਪਹੁੰਚ ਚੁੱਕੀ ਹੈ, ਜਿੱਥੇ ਲਗਭਗ 30 ਲੱਖ ਨਾਗਰਿਕ ਇਸ ਨਾਲ ਜੁੜ ਚੁੱਕੇ ਹਨ।”
“ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra -VBSY) ਇੱਕ ਸਰਕਾਰੀ ਪਹਿਲ ਤੋਂ ਜਨਅੰਦੋਲਨ ਵਿੱਚ ਪਰਿਵਰਤਿਤ ਹੋ ਚੁੱਕੀ ਹੈ”
“ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦਾ ਲਕਸ਼ ਸਰਕਾਰੀ ਯੋਜਨਾਵਾਂ ਅਤੇ ਸੇਵਾਵਾਂ ਤੋਂ ਵੰਚਿਤ ਲੋਕਾਂ ਤੱਕ ਇਨ੍ਹਾਂ ਦਾ ਪੂਰਨ ਲਾਭ ਪਹੁੰਚਾਉਣਾ ਹੈ”
“ਮੋਦੀ ਕੀ ਗਰੰਟੀ ਉੱਥੋਂ ਸ਼ੁਰੂ ਹੁੰਦੀ ਹੈ ਜਿੱਥੇ ਦੂਸਰਿਆਂ ਤੋਂ ਅਪੇਖਿਆਵਾਂ ਸਮਾਪਤ ਹੁੰਦੀਆਂ ਹਨ”
‘ਵਿਕਸਿਤ ਭਾਰਤ’(‘Vik

ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ ਕੇਂਦਰ (Pradhan MantriMahila Kisan Drone Kendra) ਭੀ ਲਾਂਚ ਕੀਤਾ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadhi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਸ਼੍ਰੀ ਮੋਦੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ। ਪ੍ਰਧਾਨ ਮੰਤਰੀ ਨੇ ਇਸ ਵਰ੍ਹੇ ਦੀ ਸ਼ੁਰੂਆਤ ਵਿੱਚ ਆਪਣੇ ਸੁਤੰਤਰਤਾ ਦਿਵਸ ਭਾਸ਼ਣ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ (women SHGs) ਨੂੰ ਡ੍ਰੋਨ ਪ੍ਰਦਾਨ ਕਰਨ ਅਤੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧ ਕੇ 25,000 ਕਰਨ ਜਿਹੀਆਂ ਦੋ ਪਹਿਲਾਂ ਦਾ ਐਲਾਨ ਕੀਤਾ ਸੀ। ਇਹ ਪ੍ਰੋਗਰਾਮ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਦਾ ਪ੍ਰਤੀਕ ਹੈ। ਪ੍ਰਧਾਨ ਮੰਤਰੀ ਨੇ ਝਾਰਖੰਡ ਦੇ ਦੇਵਘਰ, ਓਡੀਸ਼ਾ ਦੇ ਰਾਏਗੜ੍ਹ, ਆਂਧਰ ਪ੍ਰਦੇਸ਼ ਦੇ ਪ੍ਰਕਾਸ਼ਮ, ਅਰੁਣਾਚਲ ਪ੍ਰਦੇਸ਼ ਦੇ ਨਾਮਸਾਈ ਅਤੇ ਜੰਮੂ-ਕਸ਼ਮੀਰ ਦੇ ਅਰਨੀਆ ਦੇ ਲਾਭਾਰਥੀਆਂ ਨਾਲ ਗੱਲਬਾਤ ਕੀਤੀ।

 

ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਨੂੰ ਅੱਜ 15 ਦਿਨ ਪੂਰੇ ਹੋ ਰਹੇ ਹਨ ਅਤੇ ਹੁਣ ਇਸ ਨੇ ਗਤੀ ਪਕੜ ਲਈ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਨੇਹ ਅਤੇ ਭਾਗੀਦਾਰੀ ਨੂੰ ਦੇਖਦੇ ਹੋਏ, ਵਿਕਸਿਤ ਭਾਰਤ ਸੰਕਲਪ ਯਾਤਰਾ-ਵੀਬੀਐੱਸਵਾਈ (Viksit Bharat SankalpYatra -VBSY ) ਵੈਨ ਦਾ ਨਾਮ ‘ਵਿਕਾਸ ਰਥ’(‘VikasRath’) ਤੋਂ ‘ਮੋਦੀ ਕੀ ਗਰੰਟੀ ਗੱਡੀ’(‘Modi Ki Guarantee vehicle’) ਵਿੱਚ ਬਦਲ ਗਿਆ ਹੈ। ਪ੍ਰਧਾਨ ਮੰਤਰੀ ਨੇ ਸਰਕਾਰ ਵਿੱਚ ਵਿਸ਼ਵਾਸ ਜਤਾਉਣ ਦੇ ਲਈ ਨਾਗਰਿਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵੀਬੀਐੱਸਵਾਈ ਦੇ ਲਾਭਾਰਥੀਆਂ ਦੇ ਨਾਲ ਗੱਲਬਾਤ ਕਰਨ ‘ਤੇ ਪ੍ਰਸੰਨਤਾ ਵਿਅਕਤ ਕਰਦੇ ਹੋਏ ਉਨ੍ਹਾਂ ਦੀ ਭਾਵਨਾ, ਉਤਸ਼ਾਹ ਅਤੇ ਸੰਕਲਪ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਦੱਸਿਆ ਕਿ “ਮੋਦੀ ਕੀ ਗਰੰਟੀ ਗੱਡੀ” ਹੁਣ ਤੱਕ 12,000 ਤੋਂ ਅਧਿਕ ਗ੍ਰਾਮ ਪੰਚਾਇਤਾਂ ਤੱਕ ਪਹੁੰਚ ਚੁੱਕੀ ਹੈ, ਜਿੱਥੇ ਲਗਭਗ 30 ਲੱਖ ਨਾਗਰਿਕ ਇਸ ਨਾਲ ਜੁੜ ਚੁੱਕੇ ਹਨ। ਉਨ੍ਹਾਂ ਨੇ ਵੀਬੀਐੱਸਵਾਈ ਵਿੱਚ ਮਹਿਲਾਵਾਂ ਦੀ ਭਾਗੀਦਾਰੀ ਦੀ ਭੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹਰੇਕ ਪਿੰਡ ਦਾ ਹਰ ਵਿਅਕਤੀ ਵਿਕਾਸ ਦਾ ਅਰਥ ਸਮਝਦਾ ਹੈ। ਉਨ੍ਹਾਂ ਨੇ ਕਿਹਾ ਕਿ ਵੀਬੀਐੱਸਵਾਈ ਇੱਕ ਸਰਕਾਰੀ ਪਹਿਲ ਤੋਂ ਇੱਕ ਜਨ ਅੰਦੋਲਨ ਵਿੱਚ ਬਦਲ ਗਿਆ ਹੈ। ਨਵੇਂ ਅਤੇ ਪੁਰਾਣੇ ਲਾਭਾਰਥੀਆਂ ਅਤੇ ਵੀਬੀਐੱਸਵਾਈ ਨਾਲ ਜੁੜੇ ਲੋਕਾਂ ਦੁਆਰਾ ਸੋਸ਼ਲ ਮੀਡੀਆ ਪਲੈਟਫਾਰਮ ‘ਤੇ ਵਧਦੀਆਂ ਡਿਜੀਟਲ ਗਤੀਵਿਧੀਆਂ ਨੂੰ ਦੇਖਦੇ ਹੋਏ, ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਨਮੋ ਐਪ (Namo App)‘ਤੇ ਅਜਿਹੀਆਂ  ਤਸਵੀਰਾਂ ਅਤੇ ਵੀਡੀਓਜ਼ ਅੱਪਲੋਡ ਕਰਨ ਦੀ ਤਾਕੀਦ ਕੀਤੀ ਕਿਉਂਕਿ ਉਹ ਰੋਜ਼ਾਨਾ ਅਧਾਰ ‘ਤੇ ਇਸ ਨੂੰ ਦੇਖਦੇ ਹਨ। ਉਨ੍ਹਾਂ ਨੇ ਕਿਹਾ ਕਿ ਯੁਵਾ ਵੀਬੀਐੱਸਵਾਈ ਦੇ ਰਾਜਦੂਤ ਬਣ ਗਏ ਹਨ। ਉਨ੍ਹਾਂ ਨੇ ਪਿੰਡਾਂ ਦੀ ਸਵੱਛਤਾ ‘ਤੇ ਵੀਬੀਐੱਸਵਾਈ ਦੇ ਪ੍ਰਭਾਵ ਨੂੰ ਮਹਿਸੂਸ ਕੀਤਾ ਹੈ ਕਿਉਂਕਿ ‘ਮੋਦੀ ਕੀ ਗਰੰਟੀ ਗੱਡੀ’ ਦੇ ਸੁਆਗਤ ਦੇ ਲਈ ਕਈ ਸਥਾਨਾਂ ‘ਤੇ ਅਭਿਯਾਨ ਚਲਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਨਾ ਰੁਕਣ ਵਾਲਾ ਹੈ ਅਤੇ ਨਾ ਥੱਕਣ ਵਾਲਾ ਹੈ। ਇਹ ਭਾਕਤ ਦੇ ਲੋਕ ਹੀ ਹਨ ਜਿਨ੍ਹਾਂ ਨੇ ਇਸ ਨੂੰ ਵਿਕਸਿਤ ਰਾਸ਼ਟਰ ਬਣਾਉਣ ਦਾ ਨਿਰਣਾ ਲਿਆ ਹੈ। ਉਨ੍ਹਾਂ ਨੇ ਹਾਲ ਹੀ ਵਿੱਚ ਸੰਪੰਨ ਹੋਏ ਤਿਉਹਾਰ ਦੇ ਸੀਜ਼ਨ ਵਿੱਚ ‘ਵੋਕਲ ਫੌਰ ਲੋਕਲ’ ਨੂੰ ਹੁਲਾਰਾ ਦੇਣ ਦਾ ਭੀ ਉਲੇਖ ਕੀਤਾ।

 

ਪ੍ਰਧਾਨ ਮੰਤਰੀ ਨੇ ਵਿਕਸਿਤ ਭਾਰਤ ਸੰਕਲਪ ਯਾਤਰਾ-ਵੀਬੀਐੱਸਵਾਈ (Viksit Bharat SankalpYatra -VBSY ) ਦੇ ਸਫ਼ਲ ਸੁਆਗਤ ਦੇ ਲਈ ਸਰਕਾਰ ਵਿੱਚ ਵਿਸ਼ਵਾਸ ਅਤੇ ਉਸ ਦੇ ਪ੍ਰਯਾਸਾਂ ਨੂੰ ਕ੍ਰੈਡਿਟ ਦਿੱਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਅਤੀਤ ਵਿੱਚ ਇੱਕ ਸਮਾਂ ਐਸਾ ਭੀ ਸੀ ਜਦੋਂ ਪਿਛਲੀ ਸਰਕਾਰ ਨੇ ਨਾਗਰਿਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰ ਦਿੱਤਾ ਸੀ, ਜਦੋਂ ਇੱਕ ਬੜੀ ਆਬਾਦੀ ਘਰਾਂ, ਪਖਾਨਿਆਂ, ਬਿਜਲੀ, ਗੈਸ ਕਨੈਕਸ਼ਨ, ਬੀਮਾ ਜਾਂ ਬੈਂਕ ਖਾਤਿਆਂ ਜਿਹੀਆਂ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਸੀ। ਪ੍ਰਧਾਨ ਮੰਤਰੀ ਨੇ ਰਿਸ਼ਵਤ ਜਿਹੀਆਂ ਭ੍ਰਿਸ਼ਟ ਪ੍ਰਥਾਵਾਂ ਦੀ ਵਿਆਪਕਤਾ ਦਾ ਭੀ ਉਲੇਖ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਤੁਸ਼ਟੀਕਰਣ ਅਤੇ ਵੋਟ ਬੈਂਕ ਦੀ ਰਾਜਨੀਤੀ ‘ਤੇ ਭੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਨ੍ਹਾਂ ਸਰਕਾਰਾਂ ਦੇ ਪਾਸ ਨਾਗਰਿਕਾਂ ਦਾ ਵਿਸ਼ਵਾਸ ਨਹੀਂ ਸੀ।

 

ਉਨ੍ਹਾਂ ਨੇ ਕਿਹਾ ਕਿ ਇਹ ਵਰਤਮਾਨ ਸਰਕਾਰ ਹੈ ਜਿਸ ਨੇ ਖਰਾਬ ਸ਼ਾਸਨ ਨੂੰ ਸੁਸ਼ਾਸਨ ਵਿੱਚ ਬਦਲ ਦਿੱਤਾ ਹੈ ਅਤੇ ਸੰਪੂਰਨਤਾ ਹਾਸਲ ਕਰਨ ਦਾ ਲਕਸ਼ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੂੰ ਨਾਗਰਿਕਾਂ ਦੀਆਂ ਜ਼ਰੂਰਤਾਂ ਨੂੰ ਪਹਿਚਾਣਨਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਅਧਿਕਾਰ ਦੇਣੇ ਚਾਹੀਦੇ ਹਨ। ਇਹ ਪ੍ਰਾਕ੍ਰਿਤਿਕ ਨਿਆਂ ਹੈ, ਇਹ ਸਮਾਜਿਕ ਨਿਆਂ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਦ੍ਰਿਸ਼ਟੀਕੋਣ ਦੇ ਕਾਰਨ ਇੱਕ ਨਵੀਂ ਆਕਾਂਖਿਆ(ਖ਼ਾਹਿਸ਼) ਜਗੀ ਹੈ ਅਤੇ ਕਰੋੜਾਂ ਨਾਗਰਿਕਾਂ ਦੇ ਦਰਮਿਆਨ ਉਪੇਖਿਆ ਦੀ ਭਾਵਨਾ ਸਮਾਪਤ ਹੋਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਮੋਦੀ ਕੀ ਗੰਰਟੀ ਉੱਥੋਂ ਹੀ ਸ਼ੁਰੂ ਹੁੰਦੀ ਹੈ ਜਿੱਥੇ ਦੂਸਰਿਆਂ ਤੋਂ ਉਮੀਦਾਂ ਖ਼ਤਮ ਹੁੰਦੀਆਂ ਹਨ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਸੰਕਲਪ ਮੋਦੀ ਜਾਂ ਕਿਸੇ ਸਰਕਾਰ ਦਾ ਨਹੀਂ ਹੈ, ਇਹ ਸਭ ਨੂੰ ਵਿਕਾਸ ਦੇ ਪਥ ‘ਤੇ ਨਾਲ ਲੈ ਕੇ ਚਲਣ ਦਾ ਸੰਕਲਪ ਹੈ। ਉਨ੍ਹਾਂ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਦਾ ਉਦੇਸ਼ ਸਰਕਾਰੀ ਯੋਜਨਾਵਾਂ ਅਤੇ ਲਾਭ ਨੂੰ ਉਨ੍ਹਾਂ ਲੋਕਾਂ ਤੱਕ ਪਹੁੰਚਾਉਣਾ ਹੈ ਜੋ ਪਿੱਛੇ ਰਹਿ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਹ ਨਮੋ ਐਪ ‘ਤੇ ਵਿਕਾਸ ਨਾਲ ਜੁੜੇ ਸਾਰੇ ਮਾਮਲਿਆਂ ਦੀ ਸੂਖਮਤਾ ਨਾਲ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਨੇ ਜਨਜਾਤੀ ਖੇਤਰਾਂ ਵਿੱਚ ਸਿਕਲ ਸੈੱਲ ਅਨੀਮੀਆ (sickle cell anemia) ਦੇ ਲਈ ਡ੍ਰੋਨ ਪ੍ਰਦਰਸ਼ਨਾਂ, ਸਿਹਤ ਜਾਂਚ ਕੈਂਪਾਂ ਅਤੇ ਨਿਰੀਖਣ ਕੈਂਪਾਂ ਦਾ ਭੀ ਉਲੇਖ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਵਿਕਸਿਤ ਭਾਰਤ ਸੰਕਲਪ ਯਾਤਰਾ-ਵੀਬੀਐੱਸਵਾਈ (Viksit Bharat SankalpYatra-VBSY ) ਦੇ ਆਗਮਨ ਦੇ ਨਾਲ ਕਈ ਪੰਚਾਇਤਾਂ ਪਹਿਲਾਂ ਹੀ ਸੰਪੂਰਨ ਲਾਭ ਪ੍ਰਾਪਤ ਕਰ ਚੁੱਕੀਆਂ ਹਨ ਅਤੇ ਜੋ ਪਿੱਛੇ ਰਹਿ ਗਏ ਸਨ ਉਨ੍ਹਾਂ ਨੂੰ ਹੋਰ ਜਾਣਕਾਰੀ ਪ੍ਰਦਾਨ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਲਾਭਾਰਥੀਆਂ ਨੂੰ ਉੱਜਵਲਾ ਅਤੇ ਆਯੁਸ਼ਮਾਨ ਕਾਰਡ (Ujjwala and Ayushman Cards) ਜਿਹੀਆਂ ਕਈ ਯੋਜਨਾਵਾਂ ਨਾਲ ਤੁਰੰਤ ਜੋੜਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ 40,000 ਤੋਂ ਅਧਿਕ ਲਾਭਾਰਥੀਆਂ ਨੂੰ ਉੱਜਵਲਾ ਗੈਸ ਕਨੈਕਸ਼ਨ ਦਿੱਤਾ ਗਿਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਮੇਰਾ ਭਾਰਤ ਵਲੰਟੀਅਰਾਂ( My Bharat Volunteers ) ਦੇ ਰੂਪ ਵਿੱਚ ਰਜਿਸਟਰ ਹੋਣ ਅਤੇ ਮੇਰਾ ਭਾਰਤ ਅਭਿਯਾਨ(MY Bharat campaign) ਵਿੱਚ ਸ਼ਾਮਲ ਹੋਣ ਦੀ ਭੀ ਤਾਕੀਦ ਕੀਤੀ।

 

 

ਵਿਕਸਿਤ ਭਾਰਤ ਸੰਕਲਪ ਯਾਤਰਾ-ਵੀਬੀਐੱਸਵਾਈ (Viksit Bharat SankalpYatra-VBSY) ਦੀ ਸ਼ੁਰੂਆਤ ਦਾ ਉਲੇਖ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ‘ਵਿਕਸਿਤ ਭਾਰਤ’(‘Viksit Bharat’) ਦੇ 4 ਅੰਮ੍ਰਿਤ ਥੰਮ੍ਹਾਂ(Amrit pillars)- ਭਾਰਤ ਦੀ ਨਾਰੀ ਸ਼ਕਤੀ, ਯੁਵਾ ਸ਼ਕਤੀ( Nari Shakti, Yuva Shakti), ਕਿਸਾਨਾਂ ਅਤੇ ਭਾਰਤ ਦੇ ਗ਼ਰੀਬ ਪਰਿਵਾਰਾਂ ‘ਤੇ ਅਧਾਰਿਤ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਚਾਰ ਥੰਮ੍ਹਾਂ ਦੀ ਪ੍ਰਗਤੀ ਹੀ ਭਾਰਤ ਨੂੰ ਇੱਕ ਵਿਕਸਿਤ ਦੇਸ਼ ਬਣਾਵੇਗੀ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਅਤੇ ਗ਼ਰੀਬ ਪਰਿਵਾਰਾਂ ਤੋਂ ਗ਼ਰੀਬੀ ਦੂਰ ਕਰਨ, ਨੌਜਵਾਨਾਂ ਦੇ ਲਈ ਰੋਜ਼ਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰਾਂ ਦੀ ਸਿਰਜਣਾ ਕਰਨ, ਭਾਰਤ ਦੀਆਂ ਮਹਿਲਾਵਾਂ ਨੂੰ ਆਪਣੇ ਮਸਲਿਆਂ ਨਾਲ ਨਜਿੱਠਣ ਵਿੱਚ ਸਸ਼ਕਤ ਬਣਾਉਣ ਅਤੇ ਭਾਰਤ ਦੇ ਕਿਸਾਨਾਂ ਦੀ ਆਮਦਨ ਅਤੇ ਸਮਰੱਥਾਵਾਂ ਵਿੱਚ ਸੁਧਾਰ ਕਰਨ ਦਾ ਪ੍ਰਯਾਸ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਜਦੋਂ ਤੱਕ ਗ਼ਰੀਬਾਂ, ਮਹਿਲਾਵਾਂ, ਕਿਸਾਨਾਂ ਅਤੇ ਨੌਜਵਾਨਾਂ ਦੇ ਮੁੱਦਿਆਂ ਦਾ ਪੂਰੀ ਤਰ੍ਹਾਂ ਸਮਾਧਾਨ ਨਹੀਂ ਹੋ ਜਾਂਦਾ, ਉਹ ਚੈਨ ਨਾਲ ਨਹੀਂ ਬੈਠਣਗੇ।

 

 

ਪ੍ਰਧਾਨ ਮੰਤਰੀ ਮੋਦੀ ਨੇ ਖੇਤੀਬਾੜੀ ਵਿੱਚ ਡ੍ਰੋਨ ਦੇ ਉਪਯੋਗ ਦੇ ਜ਼ਰੀਏ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਅਤੇ ਗ਼ਰੀਬ ਪਰਿਵਾਰਾਂ ਦੇ ਲਈ ਸਸਤੀਆਂ ਕੀਮਤਾਂ ‘ਤੇ ਦਵਾਈਆਂ ਉਪਲਬਧ ਕਰਵਾਉਣ ਨਾਲ ਸਬੰਧਿਤ ਹੋਰ ਦੋ ਪਹਿਲਾਂ ‘ਤੇ ਭੀ ਚਰਚਾ ਕੀਤੀ। ਪੀਐੱਮ ਮਹਿਲਾ ਕਿਸਾਨ ਡ੍ਰੋਨ ਕੇਂਦਰਾਂ (PM Mahila Kisan Drone Kendras) ਦੇ ਲਾਂਚ ਦੀ ਜਾਣਕਾਰੀ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਆਪਣੇ ਸੁਤੰਤਰਤਾ ਦਿਵਸ ਦੇ ਭਾਸ਼ਣ ਦੇ ਦੌਰਾਨ ਡ੍ਰੋਨ ਦੀਦੀ (Drone Didi) ਦੇ ਐਲਾਨ ਨੂੰ ਯਾਦ ਕਰਦੇ ਹੋਏ, ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਡ੍ਰੋਨ ਪਾਇਲਟਾਂ ਦੀ ਟ੍ਰੇਨਿੰਗ ਦੇ ਨਾਲ-ਨਾਲ 15,000 ਸੈਲਫ ਹੈਲਪ ਗਰੁੱਪਾਂ (self-help groups) ਨੂੰ ਡ੍ਰੋਨ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਸੈਲਫ ਹੈਲਪ ਗਰੁੱਪਾਂ ਦੇ ਜ਼ਰੀਏ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਦੇ ਲਈ ਸੰਚਾਲਿਤ ਕੀਤੇ ਜਾ ਰਹੇ ਇਸ ਅਭਿਯਾਨ ਨੂੰ ਡ੍ਰੋਨ ਦੀਦੀ (Drone Didi) ਨਾਲ ਮਜ਼ਬੂਤੀ ਮਿਲੇਗੀ ਅਤੇ ਆਮਦਨ ਦੇ ਅਤਿਰਿਕਤ ਸਾਧਨ ਉਪਲਬਧ ਹੋਣਗੇ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਨਾਲ ਦੇਸ਼ ਦੇ ਕਿਸਾਨਾਂ ਨੂੰ ਬਹੁਤ ਘੱਟ ਮੁੱਲ ‘ਤੇ ਡ੍ਰੋਨ ਜਿਹੀ ਆਧੁਨਿਕ ਤਕਨੀਕ ਮਿਲ ਸਕੇਗੀ ਜਿਸ ਨਾਲ ਸਮੇਂ, ਦਵਾਈ ਅਤੇ ਖਾਦ ਦੀ ਬੱਚਤ ਹੋਵੇਗੀ।

 

ਸ਼੍ਰੀ ਮੋਦੀ ਨੇ 10,000ਵੇਂ ਜਨ ਔਸ਼ਧੀ ਕੇਂਦਰ (Jan Aushadhi Kendra) ਦੇ ਉਦਘਾਟਨ ਦਾ ਉਲੇਖ ਕਰਦੇ ਹੋਏ, ਕਿਹਾ ਕਿ ਇਹ ਗ਼ਰੀਬਾਂ ਅਤੇ ਮੱਧ ਵਰਗ ਦੇ ਲਈ ਸਸਤੀਆਂ ਦਰਾਂ ‘ਤੇ ਦਵਾਈਆਂ ਖਰੀਦਣ ਦਾ ਕੇਂਦਰ ਬਣ ਚੁੱਕਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਨ ਔਸ਼ਧੀ ਕੇਂਦਰਾਂ (Jan Aushadhi Kendras) ਨੂੰ ਹੁਣ ‘ਮੋਦੀ ਕੀ ਦਵਾਈ ਕੀ ਦੁਕਾਨ’ (‘Modi’s Medicine Shop’) ਕਿਹਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਨਾਗਰਿਕਾਂ ਦਾ ਉਨ੍ਹਾਂ ਦੇ  ਸਨੇਹ ਦੇ ਲਈ ਧੰਨਵਾਦ ਕੀਤਾ। ਉਨ੍ਹਾਂ ਨੇ ਦੱਸਿਆ ਕਿ ਅਜਿਹੇ ਕੇਂਦਰਾਂ ‘ਤੇ ਲਗਭਗ 2000 ਪ੍ਰਕਾਰ ਦੀਆਂ ਦਵਾਈਆਂ 80 ਤੋਂ 90 ਪ੍ਰਤੀਸ਼ਤ ਛੂਟ ‘ਤੇ ਵੇਚੀਆਂ ਜਾਂਦੀਆਂ ਹਨ। ਉਨ੍ਹਾਂ ਨੇ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦੇ ਪ੍ਰੋਗਰਾਮ ਦੀ ਸ਼ੁਰੂਆਤ ਦੇ ਲਈ ਨਾਗਰਿਕਾਂ, ਵਿਸ਼ੇਸ਼ ਕਰਕੇ ਦੇਸ਼ ਦੀਆਂ ਮਹਿਲਾਵਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਇਸ ਬਾਤ ‘ਤੇ ਭੀ ਪ੍ਰਸੰਨਤਾ ਜਤਾਈ ਕਿ ਪੀਐੱਮ ਗ਼ਰੀਬ ਕਲਿਆਣ ਅੰਨ ਯੋਜਨਾ (PM Garib Kalyan Anna Yojna) ਨੂੰ ਅਗਲੇ 5 ਵਰ੍ਹੇ ਦੇ ਲਈ ਵਧਾ ਦਿੱਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਕੀ ਗਰੰਟੀ ਦਾ ਮਤਲਬ ਪੂਰਤੀ ਦੀ ਗਰੰਟੀ ਹੈ।

 

ਆਪਣੇ ਸੰਬੋਧਨ ਦਾ ਸਮਾਪਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਪੂਰੀ ਮੁਹਿੰਮ ਨੂੰ ਸ਼ੁਰੂ ਕਰਨ ਵਿੱਚ ਪੂਰੀ ਸਰਕਾਰੀ ਮਸ਼ੀਨਰੀ ਅਤੇ ਸਰਕਾਰੀ ਕਰਮਚਾਰੀਆਂ ਦੇ ਮਹੱਤਵ ਦਾ ਭੀ ਉਲੇਖ ਕੀਤਾ। ਉਨ੍ਹਾਂ ਨੇ ਕੁਝ ਵਰ੍ਹੇ ਪਹਿਲਾਂ ਦੇ ਗ੍ਰਾਮ ਸਵਰਾਜ ਅਭਿਯਾਨ (Gram Swaraj Abhiyan) ਦੀ ਸਫ਼ਲਤਾ ਨੂੰ ਯਾਦ ਕਰਦੇ ਹੋਏ ਕਿਹਾ ਕਿ ਇਹ ਅਭਿਯਾਨ ਦੇਸ਼ ਦੇ ਲਗਭਗ 60 ਹਜ਼ਾਰ ਪਿੰਡਾਂ ਵਿੱਚ ਦੋ ਪੜਾਵਾਂ ਵਿੱਚ ਚਲਾਇਆ ਗਿਆ ਸੀ ਅਤੇ ਸੱਤ ਯੋਜਨਾਵਾਂ ਨੂੰ ਲਾਭਾਰਥੀਆਂ ਤੱਕ ਪਹੁੰਚਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਖ਼ਾਹਿਸ਼ੀ ਜ਼ਿਲ੍ਹਿਆਂ ਦੇ ਹਜ਼ਾਰਾਂ ਪਿੰਡ ਭੀ ਇਸ ਵਿੱਚ ਸ਼ਾਮਲ ਸਨ। ਸ਼੍ਰੀ ਮੋਦੀ ਨੇ ਦੇਸ਼ ਅਤੇ ਸਮਾਜ ਦੀ ਸੇਵਾ ਦੇ ਇਸ ਅਭਿਯਾਨ ਵਿੱਚ ਸ਼ਾਮਲ ਸਰਕਾਰੀ ਪ੍ਰਤੀਨਿਧੀਆਂ ਦੇ ਪ੍ਰਯਾਸਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕਿਹਾ “ਪੂਰੀ ਇਮਾਨਦਾਰੀ ਨਾਲ ਡਟੇ ਰਹੋ, ਪਿੰਡ-ਪਿੰਡ ਪਹੁੰਚਦੇ ਰਹੋ। ਵਿਕਸਿਤ ਭਾਰਤ ਸੰਕਲਪ ਯਾਤਰਾ( Viksit Bharat SankalpYatr ਸਬਕੇ ਪ੍ਰਯਾਸ (SabkaPrayas) ਨਾਲ ਹੀ ਪੂਰੀ ਹੋਵੇਗੀ।”

 

ਇਸ ਅਵਸਰ ‘ਤੇ, ਕੇਂਦਰੀ ਖੇਤੀਬਾੜੀ ਮੰਤਰੀ, ਸ਼੍ਰੀ ਨਰੇਂਦਰ ਸਿੰਘ ਤੋਮਰ ਨੇ ਭੀ ਵਰਚੁਅਲੀ ਕਈ ਸਥਾਨਾਂ ਤੋਂ ਸਮਾਗਮ ਨਾਲ ਜੁੜੇ ਲਾਭਾਰਥੀਆਂ ਅਤੇ ਹੋਰ ਹਿਤਧਾਰਕਾਂ ਦੇ ਨਾਲ ਆਪਣੀ ਉਪਸਥਿਤੀ ਦਰਜ ਕਰਵਾਈ।

 

ਪਿਛੋਕੜ

ਸਰਕਾਰ ਦੀਆਂ ਪ੍ਰਮੁੱਖ ਯੋਜਨਾਵਾਂ ਦਾ ਪੂਰਨ ਲਾਭ ਪ੍ਰਾਪਤ ਕਰਨ ਦੇ ਉਦੇਸ਼ ਨਾਲ ਪੂਰੇ ਦੇਸ਼ ਵਿੱਚ ਵਿਕਸਿਤ ਭਾਰਤ ਸੰਕਲਪ ਯਾਤਰਾ (Viksit Bharat SankalpYatra) ਸੰਚਾਲਿਤ ਕੀਤੀ ਜਾ ਰਹੀ ਹੈ ਤਾਕਿ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਇਨ੍ਹਾਂ ਯੋਜਨਾਵਾਂ ਦਾ ਲਾਭ ਸਾਰੇ ਲਕਸ਼ਿਤ ਲਾਭਾਰਥੀਆਂ ਤੱਕ ਸਮਾਂਬੱਧ ਤਰੀਕੇ ਨਾਲ ਪਹੁੰਚੇ।

 

ਮਹਿਲਾਵਾਂ ਦੀ ਅਗਵਾਈ ਵਿੱਚ ਵਿਕਾਸ ਸੁਨਿਸ਼ਚਿਤ ਕਰਨਾ ਪ੍ਰਧਾਨ ਮੰਤਰੀ ਦਾ ਨਿਰੰਤਰ ਪ੍ਰਯਾਸ ਰਿਹਾ ਹੈ। ਇਸ ਦਿਸ਼ਾ ਵਿੱਚ ਇੱਕ ਹੋਰ ਕਦਮ ਉਠਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮਹਿਲਾ ਕਿਸਾਨ ਡ੍ਰੋਨ  ਕੇਂਦਰ (Pradhan MantriMahila Kisan Drone Kendra) ਲਾਂਚ ਕੀਤਾ। ਇਹ ਮਹਿਲਾ ਸੈਲਫ ਹੈਲਪ ਗਰੁੱਪਾਂ (ਐੱਸਐੱਚਜੀਜ਼) (women Self Help Groups -SHGs) ਨੂੰ ਡ੍ਰੋਨ ਪ੍ਰਦਾਨ ਕਰੇਗਾ ਤਾਕਿ ਉਹ ਆਜੀਵਿਕਾ ਸਹਾਇਤਾ ਦੇ ਲਈ ਇਸ ਟੈਕਨੋਲੋਜੀ ਦਾ ਉਪਯੋਗ ਕਰ ਸਕਣ। ਅਗਲੇ ਤਿੰਨ ਵਰ੍ਹਿਆਂ ਦੇ ਦੌਰਾਨ ਮਹਿਲਾ ਸੈਲਫ ਹੈਲਪ ਗਰੁੱਪਾਂ ਨੂੰ 15,000 ਡ੍ਰੋਨ ਉਪਲਬਧ ਕਰਵਾਏ ਜਾਣਗੇ। ਮਹਿਲਾਵਾਂ ਨੂੰ ਡ੍ਰੋਨ ਉਡਾਉਣ ਅਤੇ ਉਪਯੋਗ ਕਰਨ ਦੇ ਲਈ ਜ਼ਰੂਰੀ ਟ੍ਰੇਨਿੰਗ ਭੀ ਪ੍ਰਦਾਨ ਕੀਤੀ ਜਾਵੇਗੀ। ਇਹ ਪਹਿਲ ਖੇਤੀਬਾੜੀ ਵਿੱਚ ਟੈਕਨੋਲੋਜੀ ਦੇ ਉਪਯੋਗ ਨੂੰ ਪ੍ਰੋਤਸਾਹਿਤ ਕਰੇਗੀ।

 

 

ਸਿਹਤ ਦੇਖਭਾਲ਼ ਨੂੰ ਕਿਫਾਇਤੀ ਅਤੇ ਅਸਾਨੀ ਨਾਲ ਸੁਲਭ ਬਣਾਉਣਾ ਪ੍ਰਧਾਨ ਮੰਤਰੀ ਦੇ ਸਵਸਥ (ਤੰਦਰੁਸਤ) ਭਾਰਤ (healthy India) ਦੇ ਦ੍ਰਿਸ਼ਟੀਕੋਣ ਦਾ ਅਧਾਰ ਰਿਹਾ ਹੈ। ਇਸ ਦਿਸ਼ਾ ਵਿੱਚ ਇੱਕ ਪ੍ਰਮੁੱਖ ਪਹਿਲ ਸਸਤੀਆਂ ਕੀਮਤਾਂ ‘ਤੇ ਦਵਾਈਆਂ ਉਪਲਬਧ ਕਰਵਾਉਣ ਦੇ ਲਈ ਜਨ ਔਸ਼ਧੀ ਕੇਂਦਰ (Jan Aushadhi Kendra) ਦੀ ਸਥਾਪਨਾ ਰਹੀ ਹੈ। ਪ੍ਰੋਗਰਾਮ ਦੇ ਦੌਰਾਨ, ਪ੍ਰਧਾਨ ਮੰਤਰੀ ਨੇ ਏਮਸ, ਦੇਵਘਰ (AIIMS, Deoghar) ਵਿੱਚ ਇਤਿਹਾਸਿਕ 10,000ਵੇਂ ਜਨ ਔਸ਼ਧੀ ਕੇਂਦਰ (Jan Aushadi Kendra) ਦਾ ਲੋਕਅਰਪਣ ਕੀਤਾ। ਇਸ ਦੇ ਇਲਾਵਾ, ਪ੍ਰਧਾਨ ਮੰਤਰੀ ਨੇ ਦੇਸ਼ ਵਿੱਚ ਜਨ ਔਸ਼ਧੀ ਕੇਂਦਰਾਂ (Jan Aushadhi Kendras) ਦੀ ਸੰਖਿਆ 10,000 ਤੋਂ ਵਧਾ ਕੇ 25,000 ਕਰਨ ਦਾ ਪ੍ਰੋਗਰਾਮ ਭੀ ਲਾਂਚ ਕੀਤਾ।

 

 

 

 

 

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Exclusive: Just two friends in a car, says Putin on viral carpool with PM Modi

Media Coverage

Exclusive: Just two friends in a car, says Putin on viral carpool with PM Modi
NM on the go

Nm on the go

Always be the first to hear from the PM. Get the App Now!
...
List of Outcomes: State Visit of the President of the Russian Federation to India
December 05, 2025

MoUs and Agreements.

Migration and Mobility:

Agreement between the Government of the Republic of India and the Government of the Russian Federation on Temporary Labour Activity of Citizens of one State in the Territory of the other State

Agreement between the Government of the Republic of India and the Government of the Russian Federation on Cooperation in Combating Irregular Migration

Health and Food safety:

Agreement between the Ministry of Health and Family Welfare of the Republic of India and the Ministry of Health of the Russian Federation on the cooperation in the field of healthcare, medical education and science

Agreement between the Food Safety and Standards Authority of India of the Ministry of Health and Family Welfare of the Republic of India and the Federal Service for Surveillance on Consumer Rights Protection and Human Well-being (Russian Federation) in the field of food safety

Maritime Cooperation and Polar waters:

Memorandum of Understanding between the Ministry of Ports, Shipping and Waterways of the Government of the Republic of India and the Ministry of Transport of the Russian Federation on the Training of Specialists for Ships Operating in Polar Waters

Memorandum of Understanding between the Ministry of Ports, Shipping and Waterways of the Republic of India and the Maritime Board of the Russian Federation

Fertilizers:

Memorandum of Understanding between M/s. JSC UralChem and M/s. Rashtriya Chemicals and Fertilizers Limited and National Fertilizers Limited and Indian Potash Limited

Customs and commerce:

Protocol between the Central Board of Indirect taxes and Customs of the Government of the Republic of India and the Federal Customs Service (Russian Federation) for cooperation in exchange of Pre-arrival information in respect of goods and vehicles moved between the Republic of India and the Russian federation

Bilateral Agreement between Department of Posts, Ministry of Communications of the Republic of India between and JSC «Russian Post»

Academic collaboration:

Memorandum of Understanding on scientific and academic collaboration between Defence Institute of Advanced Technology, Pune and Federal State Autonomous Educational Institution of Higher Education "National Tomsk State University”, Tomsk

Agreement regarding cooperation between University of Mumbai, Lomonosov Moscow State University and Joint-Stock Company Management Company of Russian Direct Investment Fund

Media Collaboration:

Memorandum of Understanding for Cooperation and Collaboration on Broadcasting between Prasar Bharati, India and Joint Stock Company Gazprom-media Holding, Russian Federation.

Memorandum of Understanding for Cooperation and Collaboration on Broadcasting between Prasar Bharati, India and National Media Group, Russia

Memorandum of Understanding for Cooperation and Collaboration on Broadcasting between Prasar Bharati, India and the BIG ASIA Media Group

Addendum to Memorandum of Understanding for cooperation and collaboration on broadcasting between Prasar Bharati, India, and ANO "TV-Novosti”

Memorandum of Understanding between "TV BRICS” Joint-stock company and "Prasar Bharati (PB)”

Announcements

Programme for the Development of Strategic Areas of India - Russia Economic Cooperation till 2030

The Russian side has decided to adopt the Framework Agreement to join the International Big Cat Alliance (IBCA).

Agreement for the exhibition "India. Fabric of Time” between the National Crafts Museum &Hastkala Academy (New Delhi, India) and the Tsaritsyno State Historical, Architectural, Art and Landscape Museum-Reserve (Moscow, Russia)

Grant of 30 days e-Tourist Visa on gratis basis to Russian nationals on reciprocal basis

Grant of Group Tourist Visa on gratis basis to Russian nationals