ਸੀਈਓਜ਼ ਨੇ ਏਆਈ ਤਕਨਾਲੋਜੀ ਵਿੱਚ ਆਤਮ-ਨਿਰਭਰਤਾ ਦੇ ਟੀਚੇ ਪ੍ਰਤੀ ਮਜ਼ਬੂਤ ​​ਸਮਰਥਨ ਪ੍ਰਗਟ ਕੀਤਾ
ਸੀਈਓਜ਼ ਨੇ ਭਾਰਤ ਨੂੰ ਆਲਮੀ ਪੱਧਰ 'ਤੇ ਏਆਈ ਵਿੱਚ ਮੋਹਰੀ ਬਣਾਉਣ ਲਈ ਸਰਕਾਰ ਦੇ ਯਤਨਾਂ ਨੂੰ ਮਾਨਤਾ ਦਿੱਤੀ
ਪ੍ਰਧਾਨ ਮੰਤਰੀ ਨੇ ਇੱਕ ਏਆਈ ਈਕੋਸਿਸਟਮ ਵੱਲ ਕੰਮ ਕਰਨ ਦੀ ਲੋੜ ਨੂੰ ਉਜਾਗਰ ਕੀਤਾ ਜੋ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਹੋਵੇ
ਪ੍ਰਧਾਨ ਮੰਤਰੀ ਨੇ ਕਿਹਾ ਕਿ ਏਆਈ ਦੀ ਨੈਤਿਕ ਵਰਤੋਂ 'ਤੇ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ
ਯੂਪੀਆਈ ਰਾਹੀਂ, ਭਾਰਤ ਨੇ ਆਪਣੀ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਸਨੂੰ ਏਆਈ ਦੇ ਖੇਤਰ ਵਿੱਚ ਦੁਹਰਾਇਆ ਜਾ ਸਕਦਾ ਹੈ: ਪ੍ਰਧਾਨ ਮੰਤਰੀ
ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਅਸੀਂ ਆਪਣੀ ਤਕਨਾਲੋਜੀ ਨਾਲ ਨਾ ਸਿਰਫ਼ ਪ੍ਰਭਾਵ ਪੈਦਾ ਕਰਨਾ ਹੈ ਸਗੋਂ ਦੁਨੀਆ ਨੂੰ ਵੀ ਪ੍ਰੇਰਿਤ ਕਰਨਾ ਹੈ
ਪ੍ਰਧਾਨ ਮੰਤਰੀ ਨੇ ਮੁੱਖ ਖੇਤਰਾਂ ਵਿੱਚ ਸਵਦੇਸ਼ੀ ਤਕਨਾਲੋਜੀ ਦੀ ਵਰਤੋਂ ਦੀ ਤਾਕੀਦ ਕੀਤੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਵੇਰੇ ਲੋਕ ਕਲਿਆਣ ਮਾਰਗ ਵਿਖੇ ਆਪਣੇ ਨਿਵਾਸ ਸਥਾਨ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਦੇ ਖੇਤਰ ਵਿੱਚ ਕੰਮ ਕਰਨ ਵਾਲੇ ਸੀਈਓਜ਼ ਅਤੇ ਮਾਹਰਾਂ ਨਾਲ ਗੱਲਬਾਤ ਕੀਤੀ।

ਫਰਵਰੀ ਵਿੱਚ ਹੋਣ ਵਾਲੇ 'ਇੰਡੀਆ ਏਆਈ ਇੰਪੈਕਟ ਸਮਿਟ' ਦੇ ਤਹਿਤ ਇਸ ਗੱਲਬਾਤ ਦਾ ਮੰਤਵ ਰਣਨੀਤਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ, ਏਆਈ ਨਵੀਨਤਾਵਾਂ ਨੂੰ ਪ੍ਰਦਰਸ਼ਿਤ ਕਰਨਾ ਅਤੇ ਭਾਰਤ ਦੇ ਏਆਈ ਮਿਸ਼ਨ ਟੀਚਿਆਂ ਨੂੰ ਤੇਜ਼ ਕਰਨਾ ਸੀ। ਗੱਲਬਾਤ ਦੌਰਾਨ, ਸੀਈਓਜ਼ ਨੇ ਏਆਈ ਤਕਨਾਲੋਜੀ ਵਿੱਚ ਆਤਮ ਨਿਰਭਰ ਬਣਨ ਦੇ ਟੀਚੇ ਪ੍ਰਤੀ ਮਜ਼ਬੂਤ ​​ਸਮਰਥਨ ਪ੍ਰਗਟ ਕੀਤਾ। ਉਨ੍ਹਾਂ ਨੇ ਸਰਕਾਰ ਵੱਲੋਂ ਭਾਰਤ ਨੂੰ ਆਲਮੀ ਪੱਧਰ 'ਤੇ ਏਆਈ ਵਿੱਚ ਇੱਕ ਮੋਹਰੀ ਵਜੋਂ ਪੇਸ਼ ਕਰਨ ਲਈ ਕੀਤੇ ਜਾ ਰਹੇ ਯਤਨਾਂ ਅਤੇ ਸਰੋਤਾਂ ਨੂੰ ਵੀ ਮਾਨਤਾ ਦਿੱਤੀ।

ਪ੍ਰਧਾਨ ਮੰਤਰੀ ਨੇ ਸਾਰੇ ਖੇਤਰਾਂ ਵਿੱਚ ਨਵੀਂ ਤਕਨਾਲੋਜੀ ਨੂੰ ਅਪਣਾਉਣ ਅਤੇ ਰਾਸ਼ਟਰੀ ਵਿਕਾਸ ਵਿੱਚ ਯੋਗਦਾਨ ਪਾਉਣ ਲਈ ਇਸ ਦੀ ਵਰਤੋਂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੁੱਖ ਖੇਤਰਾਂ ਵਿੱਚ ਸਵਦੇਸ਼ੀ ਤਕਨਾਲੋਜੀ ਦੀ ਵਰਤੋਂ 'ਤੇ ਵੀ ਜ਼ੋਰ ਦਿੱਤਾ।

ਅਗਾਮੀ ਏਆਈ ਇੰਪੈਕਟ ਸਮਿਟ ਬਾਰੇ ਬੋਲਦੇ ਹੋਏ, ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਾਰੇ ਵਿਅਕਤੀਆਂ ਅਤੇ ਕੰਪਨੀਆਂ ਨੂੰ ਨਵੇਂ ਮੌਕਿਆਂ ਦੀ ਖੋਜ ਕਰਨ ਅਤੇ ਵਿਕਾਸ ਦੇ ਰਾਹ 'ਤੇ ਅੱਗੇ ਵਧਣ ਲਈ ਸੰਮੇਲਨ ਦਾ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਨੀਫਾਈਡ ਪੇਮੈਂਟਸ ਇੰਟਰਫੇਸ (ਯੂਪੀਆਈ) ਰਾਹੀਂ, ਭਾਰਤ ਨੇ ਆਪਣੀ ਤਕਨੀਕੀ ਮੁਹਾਰਤ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਇਸ ਨੂੰ ਏਆਈ ਦੇ ਖੇਤਰ ਵਿੱਚ ਵੀ ਦੁਹਰਾਇਆ ਜਾ ਸਕਦਾ ਹੈ।

ਪ੍ਰਧਾਨ ਮੰਤਰੀ ਨੇ ਉਜਾਗਰ ਕੀਤਾ ਕਿ ਭਾਰਤ ਕੋਲ ਪੈਮਾਨੇ, ਵਿਭਿੰਨਤਾ ਅਤੇ ਲੋਕਤੰਤਰ ਦੀ ਇੱਕ ਵਿਲੱਖਣ ਪੇਸ਼ਕਸ਼ ਹੈ, ਜਿਸ ਕਾਰਨ ਦੁਨੀਆ ਭਾਰਤ ਦੀ ਡਿਜ਼ਿਟਲ ਢਾਂਚਾਗਤ ਵਿਵਸਥਾ ‘ਤੇ ਭਰੋਸਾ ਕਰਦੀ ਹੈ। 'ਸਭ ਲਈ ਏਆਈ' ਦੇ ਆਪਣੇ ਦ੍ਰਿਸ਼ਟੀਕੋਣ ਦੇ ਅਨੁਸਾਰ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਾਨੂੰ ਆਪਣੀ ਤਕਨਾਲੋਜੀ ਨਾਲ ਪ੍ਰਭਾਵ ਪੈਦਾ ਕਰਨ ਦੇ ਨਾਲ-ਨਾਲ ਦੁਨੀਆ ਨੂੰ ਪ੍ਰੇਰਿਤ ਕਰਨ ਦੀ ਲੋੜ ਹੈ। ਉਨ੍ਹਾਂ ਨੇ ਸੀਈਓ ਅਤੇ ਮਾਹਰਾਂ ਨੂੰ ਭਾਰਤ ਨੂੰ ਸਾਰੇ ਗਲੋਬਲ ਏਆਈ ਯਤਨਾਂ ਲਈ ਇੱਕ ਫਲਦਾਇਕ ਸਥਾਨ ਬਣਾਉਣ ਦੀ ਅਪੀਲ ਵੀ ਕੀਤੀ।

ਪ੍ਰਧਾਨ ਮੰਤਰੀ ਨੇ ਡੇਟਾ ਸੁਰੱਖਿਆ ਅਤੇ ਤਕਨਾਲੋਜੀ ਦੇ ਲੋਕਤੰਤਰੀਕਰਨ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਇੱਕ ਏਆਈ ਈਕੋਸਿਸਟਮ ਵੱਲ ਕੰਮ ਕਰਨਾ ਚਾਹੀਦਾ ਹੈ ਜੋ ਪਾਰਦਰਸ਼ੀ, ਨਿਰਪੱਖ ਅਤੇ ਸੁਰੱਖਿਅਤ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਏਆਈ ਦੇ ਨੈਤਿਕ ਵਰਤੋਂ 'ਤੇ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ ਅਤੇ ਇਸਦੇ ਨਾਲ ਹੀ ਏਆਈ ਹੁਨਰ ਅਤੇ ਪ੍ਰਤਿਭਾ ਨਿਰਮਾਣ 'ਤੇ ਧਿਆਨ ਕੇਂਦ੍ਰਿਤ ਕਰਨ ਦੀ ਲੋੜ ਦਾ ਵੀ ਜ਼ਿਕਰ ਕੀਤਾ। ਪ੍ਰਧਾਨ ਮੰਤਰੀ ਨੇ ਅਪੀਲ ਕੀਤੀ ਕਿ ਭਾਰਤ ਦਾ ਏਆਈ ਈਕੋਸਿਸਟਮ ਰਾਸ਼ਟਰ ਦੇ ਚਰਿੱਤਰ ਅਤੇ ਕਦਰਾਂ-ਕੀਮਤਾਂ ਨੂੰ ਦਰਸਾਉਂਦਾ ਹੈ।

ਇਸ ਉੱਚ-ਪੱਧਰੀ ਗੋਲਮੇਜ਼ ਬੈਠਕ ਵਿੱਚ ਵਿਪਰੋ, ਟੀਸੀਐੱਸ, ਐੱਚਸੀਐੱਲ ਟੈੱਕ, ਜ਼ੋਹੋ ਕਾਰਪੋਰੇਸ਼ਨ, ਐੱਲਟੀਆਈ ਮਾਈਂਡਟ੍ਰੀ, ਜੀਓ ਪਲੇਟਫਾਰਮ ਲਿਮਟਿਡ, ਅਡਾਨੀ ਕਨੈਕਸ, ਨੈਕਸਟਰਾ ਡੇਟਾ ਅਤੇ ਨੈੱਟਵੈਬ ਟੈਕਨਾਲੋਜੀਜ਼ ਸਮੇਤ ਏਆਈ ਵਿੱਚ ਕੰਮ ਕਰਨ ਵਾਲੀਆਂ ਕੰਪਨੀਆਂ ਦੇ ਸੀਈਓਜ਼ ਨੇ ਹਿੱਸਾ ਲਿਆ, ਜਿਸ ਵਿੱਚ ਆਈਆਈਆਈਟੀ ਹੈਦਰਾਬਾਦ, ਆਈਆਈਟੀ ਮਦਰਾਸ ਅਤੇ ਆਈਆਈਟੀ ਬੰਬੇ ਦੇ ਮਾਹਰ ਸ਼ਾਮਲ ਸਨ। ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰੀ ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਰਾਜ ਮੰਤਰੀ ਸ਼੍ਰੀ ਜਿਤਿਨ ਪ੍ਰਸਾਦ ਨੇ ਵੀ ਗੱਲਬਾਤ ਵਿੱਚ ਹਿੱਸਾ ਲਿਆ।

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Now, you can port FASTag from one bank to another

Media Coverage

Now, you can port FASTag from one bank to another
NM on the go

Nm on the go

Always be the first to hear from the PM. Get the App Now!
...
Prime Minister extends greetings on Rosh Hashanah to PM Netanyahu, people of Israel and Jewish communities worldwide
September 12, 2026

The Prime Minister, Shri Narendra Modi has extended greetings on the occasion of Rosh Hashanah to Prime Minister of Israel, Benjamin Netanyahu, the people of Israel and Jewish communities across the globe.

The Prime Minister wished that the new year be filled with peace, hope, good health and continued progress for all.

In a post on X, Shri Modi wrote;

“‎Shana Tova!

‎Wishing a very happy Rosh Hashanah to Prime Minister Netanyahu, the people of Israel and Jewish communities across the globe.

‎May the new year be filled with peace, hope, good health and continued progress for all.

‎שנה טובה!

 

‎ מאחל שנה טובה ושמחה לראש הממשלה נתניהו, לעם ישראל ולקהילות היהודיות ברחבי העולם.

 

‎ מי ייתן והשנה החדשה תביא עמה שלום, תקווה, בריאות טובה וקדמה לכולם.


‎ ⁦‪@netanyahu‬⁩”