ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 17 ਜੂਨ 2025 ਨੂੰ ਕੈਨੇਡਾ ਦੇ ਕਨਾਨਾਸਕਿਸ ਵਿੱਚ ਜੀ7 ਸਮਿਟ ਵਿੱਚ ਸਾਊਥ ਅਫਰੀਕਾ ਗਣਰਾਜ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਸਿਰਿਲ ਰਾਮਫੋਸਾ (Mr. Cyril Ramaphosa) ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਲੁਇਜ਼ ਇਨਾਸਿਓ ਲੂਲਾ ਦਾ ਸਿਲਵਾ (Mr. Luiz Inácio Lula da Silva) ਨਾਲ ਸਾਰਥਕ ਗਰਮਜੋਸ਼ੀ ਭਰੀ ਗੱਲਬਾਤ ਕੀਤੀ। ਉਨ੍ਹਾਂ ਨੇ ਗਲੋਬਲ ਸਾਊਥ ਲਈ ਭਾਰਤ ਦੀ ਅਟੁੱਟ ਪ੍ਰਤੀਬੱਧਤਾ ਦੀ ਪੁਸ਼ਟੀ ਕੀਤੀ।
ਐਕਸ ‘ਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਦੁਆਰਾ ਕੀਤੀ ਪੋਸਟ ਦਾ ਜਵਾਬ ਦਿੰਦੇ ਹੋਏ, ਸ਼੍ਰੀ ਮੋਦੀ ਨੇ ਲਿਖਿਆ:
“ਦੋ ਪਿਆਰੇ ਦੋਸਤਾਂ, ਸਾਊਥ ਅਫਰੀਕਾ ਦੇ ਰਾਸ਼ਟਰਪਤੀ ਰਾਮਫੋਸਾ ਅਤੇ ਬ੍ਰਾਜ਼ੀਲ ਦੇ ਰਾਸ਼ਟਰਪਤੀ ਲੂਲਾ ਦੇ ਨਾਲ ਸ਼ਾਨਦਾਰ ਗੱਲਬਾਤ ਹੋਈ। ਅਸੀਂ ਗਲੋਬਲ ਸਾਊਥ ਲਈ ਮਹੱਤਵਪੂਰਨ ਮੁੱਦਿਆਂ ਬਾਰੇ ਗੱਲ ਕਰਨ ਲਈ ਆਪਣੀ ਵਚਨਬੱਧਤਾ ਵਿੱਚ ਅਟੱਲ ਹਾਂ। ਅਸੀਂ ਇੱਕ ਬਿਹਤਰ ਬਣਾਉਣ ਲਈ ਜੋ ਵੀ ਕਰਨਾ ਹੋਵੇਗਾ, ਅਸੀਂ ਉਹ ਸਭ ਕਰਨ ਲਈ ਬਰਾਬਰ ਦ੍ਰਿੜ੍ਹ ਹਾਂ......
O Sul Global se faz presente no G7. Encontro com @CyrilRamaphosa 🇿🇦 e @narendramodi 🇮🇳
— Lula (@LulaOficial) June 17, 2025
📸 @ricardostuckert pic.twitter.com/puPsEMWix2


