ਅੱਜ ਮੈਨੂੰ ਪੀਐੱਮ-ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨ ਦਾ ਸੁਭਾਗ ਮਿਲਿਆ, ਮੈਨੂੰ ਬਹੁਤ ਸੰਤੋਸ਼ ਹੈ ਕਿ ਇਹ ਯੋਜਨਾ ਦੇਸ਼ ਭਰ ਦੇ ਸਾਡੇ ਛੋਟੇ ਕਿਸਾਨਾਂ ਲਈ ਬਹੁਤ ਲਾਹੇਵੰਦ ਸਿੱਧ ਹੋ ਰਹੀ ਹੈ: ਪ੍ਰਧਾਨ ਮੰਤਰੀ
ਮਖਾਨਾ ਵਿਕਾਸ ਬੋਰਡ ਬਣਾਉਣ ਦਾ ਸਾਡਾ ਕਦਮ ਇਸ ਦੀ ਖੇਤੀ ਕਰਨ ਵਾਲੇ ਬਿਹਾਰ ਦੇ ਕਿਸਾਨਾਂ ਦੇ ਲਈ ਬਹੁਤ ਲਾਭਦਾਇਕ ਹੋਣ ਵਾਲਾ ਹੈ, ਇਸ ਨਾਲ ਮਖਾਨਾ ਦੀ ਪ੍ਰੋਡਕਸ਼ਨ, ਪ੍ਰੋਸੈੱਸਿੰਗ, ਵੈਲਿਊ ਐਡੀਸ਼ਨ ਅਤੇ ਮਾਰਕੀਟਿੰਗ ਵਿੱਚ ਬਹੁਤ ਮਦਦ ਮਿਲਣ ਵਾਲੀ ਹੈ: ਪ੍ਰਧਾਨ ਮੰਤਰੀ
ਐੱਨਡੀਏ ਸਰਕਾਰ ਨਾ ਹੁੰਦੀ ਤਾਂ ਬਿਹਾਰ ਸਮੇਤ ਦੇਸ਼ ਭਰ ਦੇ ਮੇਰੇ ਕਿਸਾਨ ਭਰਾਵਾਂ-ਭੈਣਾਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਨਾ ਮਿਲਦੀ, ਬੀਤੇ 6 ਵਰ੍ਹੇ ਵਿੱਚ ਇਸ ਦਾ ਇੱਕ-ਇੱਕ ਪੈਸਾ ਸਿੱਧਾ ਸਾਡੇ ਅੰਨਦਾਤਿਆਂ ਦੇ ਖਾਤੇ ਵਿੱਚ ਪਹੁੰਚਿਆ ਹੈ: ਪ੍ਰਧਾਨ ਮੰਤਰੀ
ਸੁਪਰਫੂਡ ਮਖਾਨਾ ਹੋਵੇ ਜਾਂ ਫਿਰ ਭਾਗਲਪੁਰ ਦਾ ਸਿਲਕ, ਸਾਡਾ ਫੋਕਸ ਬਿਹਾਰ ਦੇ ਅਜਿਹੇ ਵਿਸ਼ੇਸ਼ ਉਤਪਾਦਾਂ ਨੂੰ ਦੁਨੀਆ ਭਰ ਦੇ ਬਜ਼ਾਰਾਂ ਤੱਕ ਪਹੁੰਚਾਉਣ ‘ਤੇ ਹੈ: ਪ੍ਰਧਾਨ ਮੰਤਰੀ
ਪੀਐੱਮ ਧਨ-ਧਾਨਯ ਯੋਜਨਾ ਨਾ ਸਿਰਫ਼ ਖੇਤੀਬਾੜੀ ਵਿੱਚ ਪੱਛੜੇ ਖੇਤਰਾਂ ਵਿੱਚ ਫਸਲਾਂ ਦੇ ਉਤਪਾਦਨ ਨੂੰ ਉਤਸ਼ਾਹ ਮਿਲੇਗਾ ਸਗੋਂ ਸਾਡੇ ਅੰਨਦਾਤਾ ਵੀ ਹੋਰ ਸਸ਼ਕਤ ਹੋਣਗੇ: ਪ੍ਰਧਾਨ ਮੰਤਰੀ
ਅੱਜ ਬਿਹਾਰ ਦੀ ਜ਼ਮੀਨ 10 ਹਜ਼ਾਰਵੇਂ ਐੱਫਪੀਓ ਦੇ ਨਿਰਮਾਣ ਦੀ ਗਵਾਹ ਬਣੀ ਹੈ, ਇਸ ਮੌਕੇ ਦੇਸ਼ ਭਰ ਦੇ ਸਾਰੇ ਕਿਸਾਨ ਉਤਪਾਦਕ ਸੰਘ ਦੇ ਮੈਂਬਰਾਂ ਨੂੰ ਬਹ

ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੇ ਅਨੁਸਾਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਭਾਗਲਪੁਰ ਤੋਂ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕੀਤੀ। ਉਨ੍ਹਾਂ ਇਸ ਮੌਕੇ ‘ਤੇ ਕਈ ਵਿਕਾਸ ਪ੍ਰੋਜੈਕਟਸ ਵੀ ਲਾਂਚ ਕੀਤੇ। ਸ਼੍ਰੀ ਮੋਦੀ ਨੇ ਸਾਰੇ ਪਤਵੰਤਿਆਂ ਅਤੇ ਪ੍ਰੋਗਰਾਮ ਵਿੱਚ ਵਰਚੁਅਲ ਤੌਰ ‘ਤੇ ਸ਼ਾਮਲ ਲੋਕਾਂ ਦਾ ਸੁਆਗਤ ਕੀਤਾ। ਉਨ੍ਹਾਂ ਕਿਹਾ ਕਿ ਮਹਾਕੁੰਭ ਦੇ ਪਵਿੱਤਰ ਕਾਲ ਵਿੱਚ ਮੰਦਰਾਚਲ ਦੀ ਧਰਤੀ ‘ਤੇ ਪੈਰ ਰੱਖਣਾ ਸੁਭਾਗ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਸ ਸਥਾਨ ਵਿੱਚ ਅਧਿਆਤਮਿਕਤਾ, ਵਿਰਾਸਤ ਦੇ ਨਾਲ-ਨਾਲ ਵਿਕਸਿਤ ਭਾਰਤ ਦੀ ਸਮਰੱਥਾ ਵੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਸ਼ਹੀਦ ਤਿਲਕਾ ਮਾਂਝੀ ਦੀ ਭੂਮੀ ਹੋਣ ਦੇ ਨਾਲ-ਨਾਲ ਸਿਲਕ ਸਿਟੀ ਵਜੋਂ ਵੀ ਪ੍ਰਸਿੱਧ ਹੈ। ਉਨ੍ਹਾਂ ਨੇ ਕਿਹਾ ਕਿ ਬਾਬਾ ਅਜਗੈਬੀਨਾਥ ਦੀ ਪਵਿੱਤਰ ਧਰਤੀ ‘ਤੇ ਆਗਾਮੀ ਮਹਾਸ਼ਿਵਰਾਤ੍ਰੀ ਦੀਆਂ ਵੀ ਤਿਆਰੀਆਂ ਚੱਲ ਰਹੀਆਂ ਹਨ।  ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕੇ ‘ਤੇ ਪੀਐੱਮ ਕਿਸਾਨ ਦੀ 19ਵੀਂ ਕਿਸ਼ਤ ਜਾਰੀ ਕਰਨਾ ਉਨ੍ਹਾਂ ਲਈ ਸੁਭਾਗ ਦੀ ਗੱਲ ਹੈ ਅਤੇ ਡਾਇਰੈਕਟ ਬੈਨੇਫਿਟ ਟ੍ਰਾਂਸਫਰ ਰਾਹੀਂ ਲਗਭਗ 22,000 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ। 

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਲਗਭਗ 75 ਲੱਖ ਕਿਸਾਨ ਪਰਿਵਾਰ ਪੀਐੱਮ ਕਿਸਾਨ ਯੋਜਨਾ ਦੇ ਲਾਭਾਰਥੀ ਹਨ, ਜਿਨ੍ਹਾਂ ਦੀ 19ਵੀਂ ਕਿਸ਼ਤ ਅੱਜ ਜਾਰੀ ਕੀਤੀ ਗਈ। ਉਨ੍ਹਾਂ ਕਿਹਾ ਕਿ ਅੱਜ ਬਿਹਾਰ ਦੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕਰੀਬ 1,600 ਕਰੋੜ ਰੁਪਏ ਸਿੱਧੇ ਜਮ੍ਹਾਂ ਕੀਤੇ ਗਏ। ਉਨ੍ਹਾਂ ਨੇ ਬਿਹਾਰ ਅਤੇ ਦੇਸ਼ ਦੇ ਹੋਰ ਹਿੱਸਿਆਂ ਦੇ ਸਾਰੇ ਕਿਸਾਨ ਪਰਿਵਾਰਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

 

ਲਾਲ ਕਿਲੇ ਤੋਂ ਆਪਣੇ ਭਾਸ਼ਣ ਦੇ ਸ਼ਬਦਾਂ ਨੂੰ ਦੁਹਰਾਉਂਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, "ਵਿਕਸਿਤ ਭਾਰਤ ਦੇ ਚਾਰ ਮੁੱਖ ਥੰਮ੍ਹ ਹਨ: ਗਰੀਬ, ਕਿਸਾਨ, ਨੌਜਵਾਨ ਅਤੇ ਮਹਿਲਾਵਾਂ"। ਉਨ੍ਹਾਂ ਨੇ ਕਿਹਾ ਕਿ ਭਾਵੇਂ ਇਹ ਕੇਂਦਰ ਸਰਕਾਰ ਹੋਵੇ ਜਾਂ ਰਾਜ ਸਰਕਾਰ, ਕਿਸਾਨਾਂ ਦੀ ਭਲਾਈ ਇੱਕ ਤਰਜੀਹ ਬਣੀ ਹੋਈ ਹੈ। ਸ਼੍ਰੀ ਮੋਦੀ ਨੇ ਕਿਹਾ, "ਅਸੀਂ ਪਿਛਲੇ ਇੱਕ ਦਹਾਕੇ ਵਿੱਚ ਕਿਸਾਨਾਂ ਦੀ ਹਰ ਸਮੱਸਿਆ ਨੂੰ ਹੱਲ ਕਰਨ ਲਈ ਆਪਣੀ ਪੂਰੀ ਤਾਕਤ ਨਾਲ ਕੰਮ ਕੀਤਾ"। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਚੰਗੇ ਬੀਜ, ਲੋੜੀਂਦੀ ਅਤੇ ਕਿਫਾਇਤੀ ਖਾਦਾਂ, ਸਿੰਚਾਈ ਸਹੂਲਤਾਂ, ਆਪਣੇ ਪਸ਼ੂਆਂ ਨੂੰ ਬਿਮਾਰੀਆਂ ਤੋਂ ਬਚਾਉਣ ਅਤੇ ਆਫ਼ਤਾਂ ਦੌਰਾਨ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਦੀ ਜ਼ਰੂਰਤ ਹੈ। ਪਹਿਲਾਂ, ਕਿਸਾਨ ਇਨ੍ਹਾਂ ਮੁੱਦਿਆਂ ਨਾਲ ਜੂਝ ਰਹੇ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਸਥਿਤੀ ਨੂੰ ਬਦਲ ਦਿੱਤਾ ਹੈ, ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹਾਲ ਹੀ ਦੇ ਵਰ੍ਹਿਆਂ ਵਿੱਚ ਕਿਸਾਨਾਂ ਨੂੰ ਸੈਂਕੜੇ ਆਧੁਨਿਕ ਬੀਜ ਕਿਸਮਾਂ ਉਪਲਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਕਿਸਾਨਾਂ ਨੂੰ ਯੂਰੀਆ ਲਈ ਸੰਘਰਸ਼ ਕਰਨਾ ਪੈਂਦਾ ਸੀ ਅਤੇ ਕਾਲਾਬਜ਼ਾਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਦਕਿ ਅੱਜ ਕਿਸਾਨਾਂ ਨੂੰ ਲੋੜੀਂਦੀ ਖਾਦ ਮਿਲ ਰਹੀ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮਹਾਮਾਰੀ ਦੇ ਵੱਡੇ ਸੰਕਟ ਦੌਰਾਨ ਵੀ, ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਲਈ ਖਾਦਾਂ ਦੀ ਕੋਈ ਕਮੀ ਨਾ ਹੋਵੇ। 

ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਨਾ ਚੁਣੀ ਗਈ ਹੁੰਦੀ, ਤਾਂ ਕਿਸਾਨ ਅਜੇ ਵੀ ਖਾਦਾਂ ਲਈ ਸੰਘਰਸ਼ ਕਰ ਰਹੇ ਹੁੰਦੇ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਬਰੌਨੀ ਖਾਦ ਪਲਾਂਟ ਅਜੇ ਵੀ ਬੰਦ ਹੁੰਦਾ ਅਤੇ ਭਾਰਤੀ ਕਿਸਾਨਾਂ ਨੂੰ 300 ਰੁਪਏ ਪ੍ਰਤੀ ਬੈਗ ਤੋਂ ਘੱਟ ਕੀਮਤ 'ਤੇ ਮਿਲਣ ਵਾਲੀਆਂ ਖਾਦਾਂ ਕਈ ਦੇਸ਼ਾਂ ਵਿੱਚ 3,000 ਰੁਪਏ ਪ੍ਰਤੀ ਬੈਗ 'ਤੇ ਵੇਚੀਆਂ ਜਾ ਰਹੀਆਂ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਉਨ੍ਹਾਂ ਦੀ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਯੂਰੀਆ ਦਾ ਇੱਕ ਥੈਲਾ, ਜਿਸ ਦੀ ਕੀਮਤ 3,000 ਰੁਪਏ ਹੁੰਦੀ, ਅੱਜ ਸਸਤੀ ਕੀਮਤ 'ਤੇ ਉਪਲਬਧ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੇ ਹਿਤ ਲਈ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਅਤੇ ਡੀਏਪੀ ਦੀ ਲਾਗਤ, ਜੋ ਕਿ ਕਿਸਾਨਾਂ ਦੁਆਰਾ ਸਹਿਣ ਕੀਤੀ ਜਾਣੀ ਸੀ, ਕੇਂਦਰ ਸਰਕਾਰ ਦੁਆਰਾ ਖਰਚ ਕੀਤੀ ਜਾ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ 10 ਵਰ੍ਹਿਆਂ ਵਿੱਚ, ਕੇਂਦਰ ਸਰਕਾਰ ਨੇ ਲਗਭਗ 12 ਲੱਖ ਕਰੋੜ ਰੁਪਏ ਪ੍ਰਦਾਨ ਕੀਤੇ ਹਨ, ਜੋ ਕਿ ਕਿਸਾਨਾਂ ਦੀਆਂ ਜੇਬਾਂ ਵਿੱਚੋਂ ਖਰਚ ਕਰਨੇ ਹੁੰਦੇ। ਉਨ੍ਹਾਂ ਕਿਹਾ ਕਿ ਇਸ ਨਾਲ ਦੇਸ਼ ਭਰ ਦੇ ਕਰੋੜਾਂ ਕਿਸਾਨਾਂ ਲਈ ਮਹੱਤਵਪੂਰਨ ਧਨਰਾਸ਼ੀ ਦੀ ਬੱਚਤ ਹੋਈ ਹੈ।

 

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਨਹੀਂ ਚੁਣੀ ਜਾਂਦੀ ਤਾਂ ਕਿਸਾਨਾਂ ਨੂੰ ਪੀਐੱਮ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਨਹੀਂ ਮਿਲਦਾ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਯੋਜਨਾ ਦੀ ਸ਼ੁਰੂਆਤ ਦੇ ਬਾਅਦ ਤੋਂ ਛੇ ਵਰ੍ਹਿਆਂ ਵਿੱਚ ਲਗਭਗ 3.7 ਲੱਖ ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕੀਤੇ ਗਏ ਹਨ। ਸ਼੍ਰੀ ਮੋਦੀ ਨੇ ਇਸ ਗੱਲ ਉੱਪਰ ਜ਼ੋਰ ਦਿੱਤਾ ਕਿ ਛੋਟੇ ਕਿਸਾਨ, ਜਿਨ੍ਹਾਂ ਨੂੰ ਪਹਿਲਾਂ ਸਰਕਾਰੀ ਯੋਜਨਾਵਾਂ ਦਾ ਲਾਭ ਮਿਲਦਾ ਸੀ, ਹੁਣ ਉਹ ਆਪਣਾ ਹੱਕ ਪ੍ਰਾਪਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਵਿਚੌਲੇ ਛੋਟੇ ਕਿਸਾਨਾਂ ਦੇ ਹੱਕਾਂ ਦਾ ਸੋਸ਼ਣ ਕਰਦੇ ਸਨ, ਪਰ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਅਤੇ ਸ਼੍ਰੀ ਨਿਤਿਸ਼  ਕੁਮਾਰ ਦੀ ਅਗਵਾਈ ਵਿੱਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਇਸ ਦੀ ਤੁਲਨਾ ਪਿਛਲੀਆਂ ਸਰਕਾਰਾਂ ਨਾਲ ਕੀਤੀ ਅਤੇ ਇਸ ਗੱਲ ਉੱਪਰ ਰੌਸ਼ਨੀ ਪਾਈ ਕਿ ਉਨ੍ਹਾਂ ਦੀ ਸਰਕਾਰ ਨੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਡਾਇਰੈਕਟ ਟ੍ਰਾਂਸਫਰ ਕੀਤੀ ਗਈ ਰਾਸ਼ੀ ਪਿਛਲੀਆਂ ਸਰਕਾਰਾਂ ਦੁਆਰਾ ਵੰਡੇ ਗਏ ਐਗਰੀਕਲਚਰਲ ਬਜਟ ਤੋਂ ਕਿਤੇ ਵੱਧ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਕੋਸ਼ਿਸ਼ਾਂ ਸਿਰਫ ਕਿਸਾਨਾਂ ਦੀ ਭਲਾਈ ਲਈ ਸਮਰਪਿਤ ਸਰਕਾਰ ਦੁਆਰਾ ਹੀ ਕੀਤੀਆਂ ਜਾ ਸਕਦੀਆਂ ਹਨ ਨਾ ਕਿ ਭ੍ਰਿਸ਼ਟ ਵਿਵਸਥਾਵਾਂ ਰਾਹੀਂ।

ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੀ ਕੋਈ ਪਰਵਾਹ ਨਹੀਂ ਕੀਤੀ ਸੀ। ਉਨ੍ਹਾਂ ਕਿਹਾ ਕਿ ਪਹਿਲਾਂ ਜਦੋਂ ਹੜ੍ਹ, ਸੋਕਾ ਜਾਂ ਗੜੇਮਾਰੀ ਹੁੰਦੀ ਸੀ, ਤਾਂ ਕਿਸਾਨਾਂ ਨੂੰ ਆਪਣੇ ਆਪ ਨੂੰ ਸੰਭਾਲਣ ਲਈ ਛੱਡ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ 2014 ਵਿੱਚ ਉਨ੍ਹਾਂ ਦੀ ਸਰਕਾਰ ਨੂੰ ਲੋਕਾਂ ਦਾ ਆਸ਼ੀਰਵਾਦ ਮਿਲਣ ਤੋਂ ਬਾਅਦ, ਉਨ੍ਹਾਂ ਨੇ ਐਲਾਨ ਕੀਤਾ ਕਿ ਇਹ ਰਵੱਈਆ ਜਾਰੀ ਨਹੀਂ ਰਹੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਸ਼ੁਰੂ ਕੀਤੀ, ਜਿਸ ਦੇ ਤਹਿਤ ਕਿਸਾਨਾਂ ਨੂੰ ਆਫ਼ਤਾਂ ਦੌਰਾਨ ₹1.75 ਲੱਖ ਕਰੋੜ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ /ਭੂਮੀਹੀਣ ਅਤੇ ਛੋਟੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪਸ਼ੂ ਪਾਲਣ ਨੂੰ ਉਤਸ਼ਾਹਿਤ ਕਰ ਰਹੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪਸ਼ੂ ਪਾਲਣ ਪਿੰਡਾਂ ਵਿੱਚ "ਲਖਪਤੀ ਦੀਦੀ" ਬਣਾਉਣ ਵਿੱਚ ਮਦਦ ਕਰ ਰਿਹਾ ਹੈ ਅਤੇ ਹੁਣ ਤੱਕ, ਦੇਸ਼ ਭਰ ਵਿੱਚ ਲਗਭਗ 1.25 ਕਰੋੜ ਲਖਪਤੀ ਦੀਦੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਬਿਹਾਰ ਵਿੱਚ ਹਜ਼ਾਰਾਂ ਜੀਵਿਕਾ ਦੀਦੀਆਂ ਵੀ ਸ਼ਾਮਲ ਹਨ। ਸ਼੍ਰੀ ਮੋਦੀ ਨੇ ਇਸ ਉਪਲਬਧੀ ਵਿੱਚ ਬਿਹਾਰ ਦੀ ਅਹਿਮ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ "ਪਿਛਲੇ ਦਹਾਕੇ ਵਿੱਚ ਭਾਰਤ ਦਾ ਦੁੱਧ ਉਤਪਾਦਨ 14 ਕਰੋੜ ਟਨ ਤੋਂ ਵਧ ਕੇ 24 ਕਰੋੜ ਟਨ ਹੋ ਗਿਆ ਹੈ, ਜਿਸ ਨਾਲ ਦੁਨੀਆ ਦੇ ਪਹਿਲੇ ਨੰਬਰ ਦੇ ਦੁੱਧ ਉਤਪਾਦਕ ਵਜੋਂ ਭਾਰਤ ਦੀ ਸਥਿਤੀ ਮਜ਼ਬੂਤ ​​ਹੋਈ ਹੈ।" ਉਨ੍ਹਾਂ ਇਸ ਗੱਲ 'ਤੇ ਚਾਨਣਆ ਪਾਇਆ ਕਿ ਬਿਹਾਰ ਵਿੱਚ ਸਹਿਕਾਰੀ ਦੁੱਧ ਯੂਨੀਅਨਾਂ ਪ੍ਰਤੀ ਦਿਨ 30 ਲੱਖ ਲੀਟਰ ਦੁੱਧ ਖਰੀਦ ਦੀਆਂ ਹਨ, ਜਿਸ ਦੇ ਨਤੀਜੇ ਵਜੋਂ ਬਿਹਾਰ ਵਿੱਚ ਪਸ਼ੂ ਪਾਲਕਾਂ, ਮਾਵਾਂ ਅਤੇ ਭੈਣਾਂ ਦੇ ਖਾਤਿਆਂ ਵਿੱਚ ਸਲਾਨਾ ₹3,000 ਕਰੋੜ ਤੋਂ ਵੱਧ ਟ੍ਰਾਂਸਫਰ ਕੀਤੇ ਜਾਂਦੇ ਹਨ।

 

ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸ਼੍ਰੀ ਰਾਜੀਵ ਰੰਜਨ ਦੁਆਰਾ ਡੇਅਰੀ ਸੈਕਟਰ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ਨੂੰ ਕੁਸ਼ਲਤਾ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਉਨ੍ਹਾਂ ਦੇ ਯਤਨਾਂ ਕਾਰਨ ਬਿਹਾਰ ਵਿੱਚ ਦੋ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਮੋਤੀਹਾਰੀ ਵਿੱਚ ਸੈਂਟਰ ਆਫ਼ ਐਕਸੀਲੈਂਸ ਦੇਸੀ ਪਸ਼ੂਆਂ ਦੀਆਂ ਬਿਹਤਰ ਨਸਲਾਂ ਦੇ ਵਿਕਾਸ ਵਿੱਚ ਸਹਾਇਤਾ ਕਰੇਗਾ। ਇਸ ਤੋਂ ਇਲਾਵਾ, ਬਰੌਨੀ ਵਿੱਚ ਮਿਲਕ ਪਲਾਂਟ ਖੇਤਰ ਦੇ ਤਿੰਨ ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਉਪਲਬਧ ਹੋਣਗੇ।

ਮਛੇਰਿਆਂ ਅਤੇ ਕਿਸ਼ਤੀਆਂ ਚਲਾਉਣ ਵਾਲਿਆਂ ਦੀ ਮਦਦ ਨਾ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਆਲੋਚਨਾ ਕਰਦਿਆਂ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ, ਪਹਿਲੀ ਵਾਰ, ਉਨ੍ਹਾਂ ਦੀ ਸਰਕਾਰ ਨੇ ਮਛੇਰਿਆਂ ਨੂੰ ਕਿਸਾਨ ਕ੍ਰੈਡਿਟ ਕਾਰਡ ਪ੍ਰਦਾਨ ਕੀਤੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਯਤਨਾਂ ਦੇ ਕਾਰਨ, ਬਿਹਾਰ ਨੇ ਮੱਛੀ ਉਤਪਾਦਨ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਉਨ੍ਹਾਂ ਕਿਹਾ ਕਿ ਦਸ ਸਾਲ ਪਹਿਲਾਂ, ਬਿਹਾਰ ਦੇਸ਼ ਦੇ ਚੋਟੀ ਦੇ 10 ਮੱਛੀ ਉਤਪਾਦਕ ਰਾਜਾਂ ਵਿੱਚੋਂ ਇੱਕ ਸੀ, ਪਰ ਅੱਜ, ਬਿਹਾਰ ਭਾਰਤ ਦੇ ਚੋਟੀ ਦੇ ਪੰਜ ਮੱਛੀ ਉਤਪਾਦਕ ਰਾਜਾਂ ਵਿੱਚੋਂ ਇੱਕ ਬਣ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੱਛੀ ਪਾਲਣ ਖੇਤਰ 'ਤੇ ਧਿਆਨ ਕੇਂਦਰਿਤ ਕਰਨ ਨਾਲ ਛੋਟੇ ਕਿਸਾਨਾਂ ਅਤੇ ਮਛੇਰਿਆਂ ਨੂੰ ਕਾਫ਼ੀ ਲਾਭ ਹੋਇਆ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਭਾਗਲਪੁਰ ਗੰਗਾ ਡੌਲਫਿਨ ਲਈ ਵੀ ਜਾਣਿਆ ਜਾਂਦਾ ਹੈ, ਜੋ ਕਿ ਨਮਾਮਿ ਗੰਗੇ ਮੁਹਿੰਮ ਦੀ ਇੱਕ ਮਹੱਤਵਪੂਰਨ ਸਫਲਤਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਹਾਲ ਦੇ ਵਰ੍ਹਿਆਂ ਵਿੱਚ ਸਾਡੀ ਸਰਕਾਰ ਦੇ ਯਤਨਾਂ ਨਾਲ ਭਾਰਤ ਦੇ ਖੇਤੀਬਾੜੀ ਨਿਰਯਾਤ ਵਿੱਚ ਕਾਫ਼ੀ ਵਾਧਾ ਹੋਇਆ ਹੈ।" ਉਨ੍ਹਾਂ ਕਿਹਾ ਕਿ ਨਤੀਜੇ ਵਜੋਂ, ਕਿਸਾਨਾਂ ਨੂੰ ਹੁਣ ਉਨ੍ਹਾਂ ਦੀ ਫਸਲ ਲਈ ਬਿਹਤਰ ਕੀਮਤਾਂ ਮਿਲ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਈ ਖੇਤੀਬਾੜੀ ਉਤਪਾਦ, ਜੋ ਪਹਿਲਾਂ ਕਦੇ ਨਿਰਯਾਤ ਨਹੀਂ ਕੀਤੇ ਜਾਂਦੇ ਸਨ, ਹੁਣ ਅੰਤਰਰਾਸ਼ਟਰੀ ਬਜ਼ਾਰਾਂ ਵਿੱਚ ਪਹੁੰਚ ਰਹੇ ਹਨ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਹੁਣ ਬਿਹਾਰ ਦੇ ਮਖਾਨੇ ਲਈ ਵਿਸ਼ਵ ਬਜ਼ਾਰ ਵਿੱਚ ਦਾਖਲ ਹੋਣ ਦਾ ਸਮਾਂ ਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮਖਾਨਾ ਭਾਰਤੀ ਸ਼ਹਿਰਾਂ ਵਿੱਚ ਨਾਸ਼ਤੇ ਦਾ ਇੱਕ ਪ੍ਰਸਿੱਧ ਹਿੱਸਾ ਬਣ ਗਿਆ ਹੈ ਅਤੇ ਇਸ ਨੂੰ ਇੱਕ ਸੁਪਰਫੂਡ ਮੰਨਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦੇ ਬਜਟ ਵਿੱਚ ਮਖਾਨਾ ਕਿਸਾਨਾਂ ਲਈ ਮਖਾਨਾ ਬੋਰਡ ਦੇ ਗਠਨ ਦਾ ਐਲਾਨ ਕੀਤਾ ਗਿਆ ਹੈ, ਜਿਸ ਨਾਲ ਮਖਾਨਾ ਕਿਸਾਨਾਂ ਨੂੰ ਮਖਾਨਾ ਪ੍ਰੋਡਕਸ਼ਨ, ਪ੍ਰੋਸੈੱਸਿੰਗ, ਵੈਲਿਊ ਐਡੀਸ਼ਨ ਅਤੇ ਮਾਰਕੀਟਿੰਗ ਸਮੇਤ ਹਰ ਪਹਿਲੂ ਵਿੱਚ ਮਦਦ ਮਿਲੇਗੀ।

ਬਜਟ ਵਿੱਚ ਬਿਹਾਰ ਦੇ ਕਿਸਾਨਾਂ ਅਤੇ ਨੌਜਵਾਨਾਂ ਲਈ ਇੱਕ ਹੋਰ ਮਹੱਤਵਪੂਰਨ ਪਹਿਲਕਦਮੀ ਦਾ ਜ਼ਿਕਰ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬਿਹਾਰ ਪੂਰਬੀ ਭਾਰਤ ਵਿੱਚ ਫੂਡ ਪ੍ਰੋਸੈੱਸਿੰਗ ਇੰਡਸਟਰੀ ਦਾ ਇੱਕ ਪ੍ਰਮੁੱਖ ਕੇਂਦਰ ਬਣਨ ਲਈ ਤਿਆਰ ਹੈ। ਉਨ੍ਹਾਂ ਨੇ ਬਿਹਾਰ ਵਿੱਚ ਨੈਸ਼ਨਲ ਇੰਸਟੀਟਿਊਟ ਆਫ਼ ਫੂਡ ਟੈਕਨੋਲੋਜੀ ਐਂਡ ਐਂਟਰਪ੍ਰਨਿਓਰਸ਼ਿਪ ਦੀ ਸਥਾਪਨਾ ਦਾ ਐਲਾਨ ਕੀਤਾ। ਇਸ ਤੋਂ ਇਲਾਵਾ, ਰਾਜ ਵਿੱਚ ਖੇਤੀਬਾੜੀ ਵਿੱਚ ਤਿੰਨ ਨਵੇਂ ਸੈਂਟਰ ਆਫ਼ ਐਕਸੀਲੈਂਸ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਇੱਕ ਸੈਂਟਰ ਭਾਗਲਪੁਰ ਵਿੱਚ ਸਥਾਪਿਤ ਕੀਤਾ ਜਾਵੇਗਾ, ਜੋ ਅੰਬਾਂ ਦੀ ਜਰਦਾਲੂ ਕਿਸਮ 'ਤੇ ਕੇਂਦ੍ਰਿਤ ਹੋਵੇਗਾ, ਦੂਜੇ ਦੋ ਸੈਂਟਰ ਮੁੰਗੇਰ ਅਤੇ ਬਕਸਰ ਵਿੱਚ ਸਥਾਪਿਤ ਕੀਤੇ ਜਾਣਗੇ, ਜੋ ਟਮਾਟਰ, ਪਿਆਜ਼ ਅਤੇ ਆਲੂ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਸਹਾਇਤਾ ਪ੍ਰਦਾਨ ਕਰਨਗੇ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਲਾਭ ਪਹੁੰਚਾਉਣ ਵਾਲੇ ਫੈਸਲੇ ਲੈਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਹੈ।

 

ਸ਼੍ਰੀ ਮੋਦੀ ਨੇ ਕਿਹਾ ਕਿ "ਭਾਰਤ ਕੱਪੜਿਆਂ ਦਾ ਇੱਕ ਵੱਡਾ ਨਿਰਯਾਤਕ ਬਣ ਰਿਹਾ ਹੈ", ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਵਿੱਚ ਕੱਪੜਾ ਉਦਯੋਗ ਨੂੰ ਮਜ਼ਬੂਤ ​​ਕਰਨ ਲਈ ਕਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਭਾਗਲਪੁਰ ਵਿੱਚ ਅਕਸਰ ਕਿਹਾ ਜਾਂਦਾ ਹੈ ਕਿ ਰੁੱਖ ਵੀ ਸੋਨਾ ਪੈਦਾ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਭਾਗਲਪੁਰੀ ਰੇਸ਼ਮ ਅਤੇ ਟਸਰ ਰੇਸ਼ਮ ਪੂਰੇ ਭਾਰਤ ਵਿੱਚ ਮਸ਼ਹੂਰ ਹਨ, ਅਤੇ ਟਸਰ ਰੇਸ਼ਮ ਦੀ ਮੰਗ ਹੋਰਨਾਂ ਦੇਸ਼ਾਂ ਵਿੱਚ ਵੀ ਲਗਾਤਾਰ ਵਧ ਰਹੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਰੇਸ਼ਮ ਉਦਯੋਗ ਲਈ ਬੁਨਿਆਦੀ ਢਾਂਚੇ ਦੇ ਵਿਕਾਸ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜਿਸ ਵਿੱਚ ਫੈਬਰਿਕ ਅਤੇ ਧਾਗੇ ਦੀ ਰੰਗਾਈ ਯੂਨਿਟਾਂ, ਫੈਬਰਿਕ ਪ੍ਰਿੰਟਿੰਗ ਯੂਨਿਟਾਂ ਅਤੇ ਫੈਬਰਿਕ ਪ੍ਰੋਸੈੱਸਿੰਗ ਯੂਨਿਟਾਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀਆਂ ਭਾਗਲਪੁਰ ਦੇ ਬੁਣਕਰਾਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨਗੀਆਂ, ਜਿਸ ਨਾਲ ਉਨ੍ਹਾਂ ਦੇ ਉਤਪਾਦ ਦੁਨੀਆ ਦੇ ਹਰ ਕੋਨੇ ਤੱਕ ਪਹੁੰਚ ਸਕਣਗੇ।

ਸ਼੍ਰੀ ਮੋਦੀ ਨੇ ਟਿੱਪਣੀ ਕੀਤੀ ਕਿ ਸਰਕਾਰ ਟ੍ਰਾਂਸਪੋਰਟ ਸਬੰਧੀ ਮੁਸ਼ਕਲਾਂ ਨੂੰ ਦੂਰ ਕਰਨ ਲਈ ਨਦੀਆਂ ‘ਤੇ ਕਈ ਪੁਲ ਬਣਾ ਕੇ ਬਿਹਾਰ ਦੀ ਇੱਕ ਵੱਡੀ ਸਮੱਸਿਆ ਦਾ ਹੱਲ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਨਾਕਾਫ਼ੀ ਪੁਲਾਂ ਨੇ ਰਾਜ ਲਈ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਕੀਤੀਆਂ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਗੰਗਾ ਨਦੀ 'ਤੇ ਚਾਰ-ਲੇਨ ਪੁਲ ਬਣਾਉਣ ਵਿੱਚ ਤੇਜ਼ੀ ਨਾਲ ਪ੍ਰਗਤੀ ਹੋ ਰਹੀ ਹੈ, ਇਸ ਪ੍ਰੋਜੈਕਟ 'ਤੇ ₹1,100 ਕਰੋੜ ਤੋਂ ਵੱਧ ਖਰਚ ਕੀਤੇ ਜਾ ਰਹੇ ਹਨ।

ਹੜ੍ਹਾਂ ਕਾਰਨ ਬਿਹਾਰ ਵਿੱਚ ਕਾਫ਼ੀ ਨੁਕਸਾਨ ਹੋਣ ਦੀ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਨੂੰ ਮਨਜ਼ੂਰੀ ਦਿੱਤੀ ਹੈ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਇਸ ਸਾਲ ਦੇ ਬਜਟ ਵਿੱਚ ਪੱਛਮੀ ਕੋਸੀ ਨਹਿਰ ਈਆਰਐੱਮ ਪ੍ਰੋਜੈਕਟ ਲਈ ਸਮਰਥਨ ਦਿੱਤਾ ਗਿਆ ਹੈ, ਜਿਸ ਵਿੱਚ ਮਿਥਿਲਾਂਚਲ ਖੇਤਰ ਵਿੱਚ 50,000 ਹੈਕਟੇਅਰ ਜ਼ਮੀਨ ਨੂੰ ਸਿੰਚਾਈ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ, ਅਤੇ ਇਸ ਨਾਲ ਲੱਖਾਂ ਕਿਸਾਨ ਪਰਿਵਾਰਾਂ ਨੂੰ ਲਾਭ ਮਿਲੇਗਾ।

 

 ਪ੍ਰਧਾਨ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਪੱਧਰਾਂ 'ਤੇ ਕੰਮ ਕਰ ਰਹੀ ਹੈ।" ਉਨ੍ਹਾਂ ਨੇ ਉਤਪਾਦਨ ਵਧਾਉਣ, ਦਾਲਾਂ ਅਤੇ ਤੇਲ ਬੀਜਾਂ ਵਿੱਚ ਆਤਮਨਿਰਭਰਤਾ ਹਾਸਲ ਕਰਨ, ਹੋਰ ਫੂਡ ਪ੍ਰੋਸੈੱਸਿੰਗ ਉਦਯੋਗ ਸਥਾਪਿਤ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਯਤਨਾਂ ਨੂੰ ਉਜਾਗਰ ਕੀਤਾ ਕਿ ਭਾਰਤੀ ਕਿਸਾਨਾਂ ਦੇ ਉਤਪਾਦ ਵਿਸ਼ਵ ਬਜ਼ਾਰਾਂ ਤੱਕ ਪਹੁੰਚੇ। ਉਨ੍ਹਾਂ ਨੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕਰਦੇ ਹੋਏ ਕਿਹਾ ਕਿ ਦੁਨੀਆ ਦੀ ਹਰ ਰਸੋਈ ਵਿੱਚ ਭਾਰਤੀ ਕਿਸਾਨਾਂ ਦੁਆਰਾ ਉਗਾਇਆ ਗਿਆ ਘੱਟੋ-ਘੱਟ ਇੱਕ ਉਤਪਾਦ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਦਾ ਬਜਟ ਪੀਐੱਮ ਧਨ ਧਾਨਯ ਯੋਜਨਾ ਦੇ ਐਲਾਨ ਰਾਹੀਂ ਇਸ ਦ੍ਰਿਸ਼ਟੀਕੋਣ ਦਾ ਸਮਰਥਨ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦੇ ਤਹਿਤ, ਸਭ ਤੋਂ ਘੱਟ ਫਸਲ ਉਤਪਾਦਨ ਵਾਲੇ 100 ਜ਼ਿਲ੍ਹਿਆਂ ਦੀ ਪਛਾਣ ਕੀਤੀ ਜਾਵੇਗੀ, ਅਤੇ ਇਨ੍ਹਾਂ ਖੇਤਰਾਂ ਵਿੱਚ ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ। ਉਨ੍ਹਾਂ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਦਾਲਾਂ ਵਿੱਚ ਆਤਮਨਿਰਭਰਤਾ ਪ੍ਰਾਪਤ ਕਰਨ ਲਈ ਮਿਸ਼ਨ-ਮੋਡ ਕੰਮ ਕੀਤਾ ਜਾਵੇਗਾ, ਜਿਸ ਨਾਲ ਕਿਸਾਨਾਂ ਨੂੰ ਵਧੇਰੇ ਦਾਲਾਂ ਉਗਾਉਣ ਲਈ ਪ੍ਰੋਤਸਾਹਨ ਦਿੱਤਾ ਜਾਵੇਗਾ ਅਤੇ MSP ਖਰੀਦ ਵਧਾਈ ਜਾਵੇਗੀ।

ਇਹ ਟਿੱਪਣੀ ਕਰਦੇ ਹੋਏ ਕਿ ਅੱਜ ਇੱਕ ਬਹੁਤ ਹੀ ਖਾਸ ਦਿਨ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਦੇਸ਼ ਵਿੱਚ 10,000 ਕਿਸਾਨ ਉਤਪਾਦਕ ਸੰਗਠਨ (FPOs) ਸਥਾਪਿਤ ਕਰਨ ਦਾ ਟੀਚਾ ਰੱਖਿਆ ਸੀ, ਅਤੇ ਹੁਣ ਇਹ ਟੀਚਾ ਪ੍ਰਾਪਤ ਕਰ ਲਿਆ ਹੈ। ਉਨ੍ਹਾਂ ਨੇ ਆਪਣੀ ਖੁਸ਼ੀ ਸਾਂਝੀ ਕੀਤੀ ਕਿ ਬਿਹਾਰ ਵਿੱਚ 10,000ਵੇਂ FPO ਦਾ ਨਿਰਮਾਣ ਹੋ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਖਗੜੀਆ ਜ਼ਿਲ੍ਹੇ ਵਿੱਚ ਰਜਿਸਟਰਡ ਇਹ FPO ਮੱਕੀ, ਕੇਲਾ ਅਤੇ ਝੋਨੇ 'ਤੇ ਕੇਂਦ੍ਰਿਤ ਹੈ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ FPOs ਸਿਰਫ਼ ਸੰਗਠਨ ਨਹੀਂ ਹਨ ਸਗੋਂ ਕਿਸਾਨਾਂ ਦੀ ਆਮਦਨ ਵਧਾਉਣ ਲਈ ਇੱਕ ਬੇਮਿਸਾਲ ਸ਼ਕਤੀ ਹਨ। ਸ਼੍ਰੀ ਮੋਦੀ ਨੇ ਕਿਹਾ ਕਿ FPOs ਛੋਟੇ ਕਿਸਾਨਾਂ ਨੂੰ ਬਜ਼ਾਰ ਦੇ ਮਹੱਤਵਪੂਰਨ ਲਾਭਾਂ ਤੱਕ ਸਿੱਧੀ ਪਹੁੰਚ ਪ੍ਰਦਾਨ ਕਰਦੇ ਹਨ। ਜੋ ਮੌਕੇ ਜੋ ਪਹਿਲਾਂ ਉਪਲਬਧ ਨਹੀਂ ਸਨ, ਉਹ ਹੁਣ FPOs ਰਾਹੀਂ ਸਾਡੇ ਕਿਸਾਨ ਭਰਾਵਾਂ ਅਤੇ ਭੈਣਾਂ ਲਈ ਪਹੁੰਚਯੋਗ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਲਗਭਗ 30 ਲੱਖ ਕਿਸਾਨ FPOs ਨਾਲ ਜੁੜੇ ਹੋਏ ਹਨ, ਜਿਨ੍ਹਾਂ ਵਿੱਚੋਂ ਲਗਭਗ 40 ਪ੍ਰਤੀਸ਼ਤ ਮਹਿਲਾਵਾਂ ਹਨ। ਉਨ੍ਹਾਂ ਕਿਹਾ ਕਿ ਇਹ FPOs ਹੁਣ ਖੇਤੀਬਾੜੀ ਖੇਤਰ ਵਿੱਚ ਹਜ਼ਾਰਾਂ ਕਰੋੜ ਰੁਪਏ ਦਾ ਕਾਰੋਬਾਰ ਕਰ ਰਹੇ ਹਨ। ਉਨ੍ਹਾਂ 10,000 FPOs ਦੇ ਸਾਰੇ ਮੈਂਬਰਾਂ ਨੂੰ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਬਿਹਾਰ ਦੇ ਉਦਯੋਗਿਕ ਵਿਕਾਸ ‘ਤੇ ਸਰਕਾਰ ਦੇ ਫੋਕਸ ਦਾ ਜ਼ਿਰ ਕਰਦੇ ਹੋਏ ਕਿਹਾ ਕਿ ਬਿਹਾਰ ਸਰਕਾਰ ਭਾਗਲਪੁਰ ਵਿੱਚ ਇੱਕ ਵੱਡਾ ਪਾਵਰ ਪਲਾਂਟ ਸਥਾਪਿਤ ਕਰ ਰਹੀ ਹੈ, ਜਿਸ ਨੂੰ ਲੋੜੀਂਦੀ ਮਾਤਰਾ ਵਿੱਚ ਕੋਲਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਉਦੇਸ਼ ਲਈ ਕੋਲਾ ਲਿੰਕੇਜ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇੱਥੇ ਉਤਪਾਦਿਤ ਬਿਜਲੀ ਬਿਹਾਰ ਦੇ ਵਿਕਾਸ ਨੂੰ ਨਵੀਂ ਊਰਜਾ ਪ੍ਰਦਾਨ ਕਰੇਗੀ ਅਤੇ ਬਿਹਾਰ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ।

 

ਬਿਹਾਰ ਨੂੰ ਪੂਰਬੀ ਭਾਰਤ ਦਾ ਸਭ ਤੋਂ ਮਹੱਤਵਪੂਰਨ ਥੰਮ੍ਹ ਅਤੇ ਭਾਰਤ ਦੀ ਸੱਭਿਆਚਾਰਕ ਵਿਰਾਸਤ ਦਾ ਪ੍ਰਤੀਕ ਦੱਸਦੇ ਹੋਏ, ਸ਼੍ਰੀ ਮੋਦੀ ਨੇ ਕਿਹਾ, "ਵਿਕਸਿਤ ਭਾਰਤ ਦਾ ਉਦੈ ਪੂਰਵੋਦਯ ਨਾਲ ਸ਼ੁਰੂ ਹੋਵੇਗਾ।" ਉਨ੍ਹਾਂ ਨੇ ਪਿਛਲੀ ਸਰਕਾਰ ਦੇ ਲੰਬੇ ਕੁਸ਼ਾਸਨ ਦੀ ਅਲੋਚਨਾ ਕਰਦੇ ਹੋਏ ਉਨ੍ਹਾਂ ਨੇ ਦਾਅਵਾ ਕੀਤਾ ਕਿ ਇਸ ਨੇ ਬਿਹਾਰ ਨੂੰ ਬਰਬਾਦ ਅਤੇ ਬਦਨਾਮ  ਕਰ ਦਿੱਤਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇੱਕ ਵਿਕਸਿਤ ਭਾਰਤ ਵਿੱਚ, ਬਿਹਾਰ ਪ੍ਰਾਚੀਨ ਸਮ੍ਰਿੱਧ ਪਾਟਲੀਪੁੱਤਰ ਵਰਗਾ ਆਪਣਾ ਸਥਾਨ ਮੁੜ ਤੋਂ ਪ੍ਰਾਪਤ ਕਰੇਗਾ। ਪ੍ਰਧਾਨ ਮੰਤਰੀ ਨੇ ਇਸ ਟੀਚੇ ਵੱਲ ਕੀਤੇ ਜਾ ਰਹੇ ਨਿਰੰਤਰ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਿਹਾਰ ਵਿੱਚ ਆਧੁਨਿਕ ਕਨੈਕਟੀਵਿਟੀ, ਰੋਡ ਨੈੱਟਵਰਕ ਅਤੇ ਲੋਕ ਭਲਾਈ ਯੋਜਨਾਵਾਂ ਲਈ ਵਚਨਬੱਧ ਹੈ। ਉਨ੍ਹਾਂ ਨੇ ਐਲਾਨ ਕਰਦੇ ਹੋਏ ਕਿਹਾ ਕਿ ਮੁੰਗੇਰ ਤੋਂ ਭਾਗਲਪੁਰ ਹੁੰਦੇ ਹੋਏ ਮਿਰਜ਼ਾ ਚੌਕੀ ਤੱਕ ਲਗਭਗ 5000 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਹਾਈਵੇਅ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਇਲਾਵਾ, ਭਾਗਲਪੁਰ ਤੋਂ ਹੰਸਡੀਹਾ ਤੱਕ ਚਾਰ-ਲੇਨ ਦੀ ਸੜਕ ਨੂੰ ਚੌੜਾ ਕਰਨ ਦਾ ਕੰਮ ਸ਼ੁਰੂ ਹੋਣ ਵਾਲਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਨੇ ਵਿਕਰਮਸ਼ੀਲਾ ਤੋਂ ਕਟਾਰੀਆ ਤੱਕ ਇੱਕ ਨਵੀਂ ਰੇਲ ਲਾਈਨ ਅਤੇ ਰੇਲ ਪੁਲ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਗਲਪੁਰ ਸੱਭਿਆਚਾਰਕ ਅਤੇ ਇਤਿਹਾਸਕ ਤੌਰ 'ਤੇ ਮਹੱਤਵਪੂਰਨ ਰਿਹਾ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਕਰਮਸ਼ਿਲਾ ਯੂਨੀਵਰਸਿਟੀ ਦੇ ਸਮੇਂ ਦੌਰਾਨ, ਇਹ ਗਿਆਨ ਦਾ ਇੱਕ ਵਿਸ਼ਵਵਿਆਪੀ ਕੇਂਦਰ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਨਾਲੰਦਾ ਯੂਨੀਵਰਸਿਟੀ ਦੀ ਪ੍ਰਾਚੀਨ ਗੌਰਵ ਨੂੰ ਆਧੁਨਿਕ ਭਾਰਤ ਨਾਲ ਜੋੜਨ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਨੇ ਕਿਹਾ ਕਿ ਨਾਲੰਦਾ ਤੋਂ ਬਾਅਦ, ਵਿਕਰਮਸ਼ਿਲਾ ਵਿੱਚ ਇੱਕ ਕੇਂਦਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾ ਰਹੀ ਹੈ ਅਤੇ ਕੇਂਦਰ ਸਰਕਾਰ ਜਲਦੀ ਹੀ ਇਸ ਪ੍ਰੋਜੈਕਟ 'ਤੇ ਕੰਮ ਸ਼ੁਰੂ ਕਰੇਗੀ। ਉਨ੍ਹਾਂ ਨੇ ਇਸ ਪ੍ਰੋਜੈਕਟ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੇ ਲਈ ਤੇਜ਼ੀ ਨਾਲ ਕੋਸ਼ਿਸ਼ ਕਰਨ ਲਈ ਸ਼੍ਰੀ ਨਿਤੀਸ਼ ਕੁਮਾਰ ਅਤੇ ਬਿਹਾਰ ਸਰਕਾਰ ਦੀ ਪੂਰੀ ਟੀਮ ਨੂੰ ਵਧਾਈਆਂ ਦਿੱਤੀਆਂ।

 

ਸ਼੍ਰੀ ਮੋਦੀ ਨੇ ਕਿਹਾ ਕਿ “ਸਾਡੀ ਸਰਕਾਰ ਭਾਰਤ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਇੱਕ ਖੁਸ਼ਹਾਲ ਭਵਿੱਖ ਦੇ ਨਿਰਮਾਣ ਲਈ ਮਿਲ ਕੇ ਕੰਮ ਕਰ ਰਹੀ ਹੈ।"  ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਪ੍ਰਯਾਗਰਾਜ ਵਿੱਚ ਵਰਤਮਾਨ ਵਿੱਚ ਮਹਾਕੁੰਭ ਚਲ ਰਿਹਾ ਹੈ, ਜੋ ਕਿ ਭਾਰਤ ਦੀ ਆਸਥਾ, ਏਕਤਾ ਅਤੇ ਸਦਭਾਵਨਾ ਦਾ ਸਭ ਤੋਂ ਵੱਡਾ ਪਰਵ ਹੈ। ਉਨ੍ਹਾਂ ਨੇ ਕਿਹਾ ਕਿ ਏਕਤਾ ਦੇ ਮਹਾਕੁੰਭ ​​ਵਿੱਚ ਯੂਰੋਪ ਦੀ ਪੂਰੀ ਆਬਾਦੀ ਤੋਂ ਵੀ ਵੱਧ ਲੋਕਾਂ ਨੇ ਇਸ਼ਨਾਨ ਕੀਤਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮਹਾਕੁੰਭ ​​ਵਿੱਚ ਬਿਹਾਰ ਦੇ ਪਿੰਡਾਂ ਤੋਂ ਸ਼ਰਧਾਲੂ ਆ ਰਹੇ ਹਨ। ਉਨ੍ਹਾਂ ਨੇ ਉਨ੍ਹਾਂ ਪਾਰਟੀਆਂ ਦੀ ਆਲੋਚਨਾ ਕੀਤੀ ਜੋ ਮਹਾਕੁੰਭ ​​ਦਾ ਅਪਮਾਨ ਕਰ ਰਹੀਆਂ ਸਨ ਅਤੇ ਅਪਮਾਨਜਨਕ ਟਿੱਪਣੀਆਂ ਕਰ ਰਹੀਆਂ ਸਨ। ਉਨ੍ਹਾਂ ਨੇ ਕਿਹਾ ਕਿ ਰਾਮ ਮੰਦਿਰ ਦਾ ਵਿਰੋਧ ਕਰਨ ਵਾਲੇ ਉਹ ਲੋਕ ਹੁਣ ਮਹਾਕੁੰਭ ​​ਦੀ ਆਲੋਚਨਾ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬਿਹਾਰ ਮਹਾਕੁੰਭ ​​ਦਾ ਅਪਮਾਨ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰੇਗਾ। ਅੰਤ ਵਿੱਚ ਉਨ੍ਹਾਂ ਨੇ ਕਿਹਾ ਕਿ ਸਰਕਾਰ ਬਿਹਾਰ ਨੂੰ ਖੁਸ਼ਹਾਲੀ ਦੇ ਇੱਕ ਨਵੇਂ ਰਸਤੇ 'ਤੇ ਲੈ ਜਾਣ ਲਈ ਅਣਥੱਕ ਪ੍ਰਯਾਸ ਕਰਦੀ ਰਹੇਗੀ। ਉਨ੍ਹਾਂ ਨੇ ਦੇਸ਼ ਦੇ ਕਿਸਾਨਾਂ ਅਤੇ ਬਿਹਾਰ ਦੇ ਨਿਵਾਸੀਆਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।

ਇਸ ਪ੍ਰੋਗਰਾਮ ਵਿੱਚ ਬਿਹਾਰ ਦੇ ਰਾਜਪਾਲ ਸ਼੍ਰੀ ਅਰਿਫ ਮੋਹੰਮਦ ਖਾਨ, ਬਿਹਾਰ ਦੇ ਮੁੱਖ ਮੰਤਰੀ ਸ਼੍ਰੀ ਨਿਤੀਸ਼ ਕੁਮਾਰ, ਕੇਂਦਰੀ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ, ਸ਼੍ਰੀ ਜੀਤਨ ਰਾਮ ਮਾਂਝੀ, ਸ਼੍ਰੀ ਗਿਰੀਰਾਜ ਸਿੰਘ, ਸ਼੍ਰੀ ਲਲਨ ਸਿੰਘ, ਸ਼੍ਰੀ ਚਿਰਾਗ ਪਾਸਵਾਨ, ਕੇਂਦਰੀ ਰਾਜ ਮੰਤਰੀ ਸ਼੍ਰੀ ਰਾਮ ਨਾਥ ਠਾਕੁਰ ਸਮੇਤ ਹੋਰ ਪਤਵੰਤੇ ਮੌਜੂਦ ਸਨ। 

ਪਿਛੋਕੜ

ਪ੍ਰਧਾਨ ਮੰਤਰੀ ਕਿਸਾਨ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸੇ ਦੇ ਤਹਿਤ ਭਾਗਲਪੁਰ ਵਿੱਚ ਉਨ੍ਹਾਂ ਦੇ ਰਾਹੀਂ ਕਈ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਜਾਣਗੀਆਂ। ਦੇਸ਼ ਭਰ ਦੇ 9.7 ਕਰੋੜ ਤੋਂ ਵੱਧ ਕਿਸਾਨਾਂ ਨੂੰ 21,500 ਕਰੋੜ ਰੁਪਏ ਤੋਂ ਵੱਧ ਦੀ ਪ੍ਰਤੱਖ ਵਿੱਤੀ ਸਹਾਇਤਾ ਮਿਲੇਗੀ।

 

ਪ੍ਰਧਾਨ ਮੰਤਰੀ ਦਾ ਮੁੱਖ ਧਿਆਨ ਇਹ ਯਕੀਨੀ ਬਣਾਉਣ 'ਤੇ ਰਿਹਾ ਹੈ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਵਧੀਆ ਕੀਮਤ ਮਿਲ ਸਕੇ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਨੇ 29 ਫਰਵਰੀ, 2020 ਨੂੰ, ਉਨ੍ਹਾਂ ਨੇ 10,000 ਕਿਸਾਨ ਉਤਪਾਦਕ ਸੰਗਠਨਾਂ (FPOs) ਦੇ ਗਠਨ ਅਤੇ ਪ੍ਰਮੋਸ਼ਨ ਲਈ ਇੱਕ ਕੇਂਦਰੀ ਖੇਤਰ ਦੀ ਯੋਜਨਾ ਦੀ ਸ਼ੁਰੂਆਤ ਕੀਤੀ ਜੋ ਕਿਸਾਨਾਂ ਨੂੰ ਸਮੂਹਿਕ ਤੌਰ 'ਤੇ ਆਪਣੇ ਖੇਤੀਬਾੜੀ ਉਤਪਾਦਾਂ ਦੀ ਮਾਰਕੀਟਿੰਗ ਅਤੇ ਉਤਪਾਦਨ ਕਰਨ ਵਿੱਚ ਮਦਦ ਕਰਦੀ ਹੈ। ਪੰਜ ਵਰ੍ਹਿਆਂ ਦੇ ਅੰਦਰ ਹੀ ਕਿਸਾਨਾਂ ਪ੍ਰਤੀ ਪ੍ਰਧਾਨ ਮੰਤਰੀ ਦੀ ਇਹ ਵਚਨਬੱਧਤਾ ਪੂਰੀ ਹੋ ਗਈ ਹੈ। ਉਨ੍ਹਾਂ ਨੇ ਪ੍ਰੋਗਰਾਮ ਦੌਰਾਨ ਦੇਸ਼ ਵਿੱਚ 10,000ਵੇਂ ਐੱਫਪੀਓ ਦੇ ਨਿਰਮਾਣ ਦਾ ਮੀਲ ਪੱਥਰ ਸਥਾਪਿਤ ਕੀਤਾ।

ਪ੍ਰਧਾਨ ਮੰਤਰੀ ਨੇ ਮੋਤੀਹਾਰੀ ਵਿੱਚ ਰਾਸ਼ਟਰੀ ਗੋਕੁਲ ਮਿਸ਼ਨ ਦੇ ਤਹਿਤ ਤਿਆਰ ਸਵਦੇਸ਼ੀ ਨਸਲਾਂ ਲਈ ਸੈਂਟਰ ਆਫ ਐਕਸੀਲੈਂਸ  ਦਾ ਵੀ ਉਤਘਾਟਨ ਕੀਤਾ। ਇਸ ਦੇ ਪ੍ਰਮੁੱਖ ਉਦੇਸ਼ਾਂ ਵਿੱਚ ਅਤਿਆਧੁਨਿਕ ਆਈਵੀਐੱਫ ਟੈਕਨੋਲੋਜੀ ਦੀ ਸ਼ੁਰੂਆਤ, ਅੱਗੇ ਦੇ ਪ੍ਰਜਨਨ ਦੇ ਲਈ ਸਵਦੇਸ਼ੀ ਨਸਲਾਂ ਦੇ ਉਤਕ੍ਰਿਸ਼ਟ ਪਸ਼ੂਆਂ ਦਾ ਉਤਪਾਦਨ ਅਤੇ ਆਧੁਨਿਕ ਪ੍ਰਜਨਨ ਟੈਕਨੀਕ ਵਿੱਚ ਕਿਸਾਨਾਂ ਅਤੇ ਪੇਸ਼ੇਵਰਾਂ ਨੂੰ ਟ੍ਰੇਨਿੰਗ ਦੇਣਾ ਸ਼ਾਮਲ ਹੈ। ਉਹ ਬਰੌਨੀ ਵਿੱਚ ਮਿਲਕ ਪ੍ਰੋਡਕਸ਼ਨ ਪਲਾਂਟ ਦਾ ਵੀ ਉਦਘਾਟਨ ਕਰਨਗੇ, ਜਿਸ ਦਾ ਉਦੇਸ਼ 3 ਲੱਖ ਦੁੱਧ ਉਤਪਾਦਕਾਂ ਲਈ ਇੱਕ ਸੰਗਠਿਤ ਮਾਰਕਿਟ ਬਣਾਉਣਾ ਹੈ।

 ਕਨੈਕਟੀਵਿਟੀ ਅਤੇ ਇਨਫ੍ਰਾਸਟ੍ਰਕਚਰ ਨੂੰ ਪ੍ਰੋਤਸਾਹਨ ਦੇਣ ਦੀ ਆਪਣੀ ਵਚਨਬੱਧਤਾ ਅਨੁਸਾਰ, ਪ੍ਰਧਾਨ ਮੰਤਰੀ ਨੇ 526 ਕਰੋੜ ਰੁਪਏ ਤੋਂ ਜ਼ਿਆਦਾ ਦੀ ਲਾਗਤ ਨਾਲ ਵਾਰਿਸਲੀਗੰਜ-ਨਵਾਦਾ-ਤਿਲਾਇਆ ਰੇਲ ਸੈਕਸ਼ਨ ਦੇ ਡਬਲਿੰਗ ਅਤੇ ਇਸਮਾਇਲਪੁਰ-ਰਫੀਗੰਜ ਰੋਡ ਓਵਰ ਬ੍ਰਿਜ ਨੂੰ ਵੀ ਰਾਸ਼ਟਰ ਨੂੰ ਸਮਰਪਿਤ ਕੀਤਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

 

 

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Great To See How He Supports Art': 'Fauda' Star Lior Raz On Meeting PM Modi In Israel

Media Coverage

Great To See How He Supports Art': 'Fauda' Star Lior Raz On Meeting PM Modi In Israel
NM on the go

Nm on the go

Always be the first to hear from the PM. Get the App Now!
...
The HPV vaccination campaign, launched from Ajmer, marks a significant step towards empowering the nation’s Nari Shakti: PM Modi in Rajasthan
February 28, 2026
Our government is committed to all-round development: PM
Today, I had the privilege of launching the nationwide HPV vaccination campaign from Ajmer, inaugurating and laying foundation stones for multiple projects and distributing appointment letters to the youth: PM
The HPV vaccination campaign has commenced from Ajmer, this campaign is a significant step towards empowering the Nari Shakti of the country: PM
The double-engine government is moving forward by taking both Rajasthan’s heritage and development together: PM
The campaign to link rivers started by our government will significantly benefit Rajasthan: PM
There is no shortage of sunlight in Rajasthan, this very sunshine is becoming a source of savings and income for the common man: PM
A very significant role is being played by the PM Surya Ghar Free Electricity Scheme, this scheme has the power to change Rajasthan's destiny: PM

भारत माता की जय।

भारत माता की जय।

भारत माता की जय।

तीर्थराज पुष्कर और माता सावित्री की इस पावन भूमि पर, आज मुझे आप सबके बीच आने का, आपके आशीर्वाद प्राप्त करने का अवसर मिला है। इस मंच से मैं सुरसुरा के तेजाजी धाम को, पृथ्वीराज की भूमि अजमेर को प्रणाम करता हूं।

मेरे साथ बोलिए –

तीर्थराज पुष्कर की जय।

तीर्थराज पुष्कर की जय।

वीर तेजाजी महाराज की जय।

वीर तेजाजी महाराज की जय।

भगवान देव नारायण की जय।

भगवान देव नारायण की जय।

वरूण अवतार भगवान झूलेलाल जी की जय।

भगवान झूलेलाल जी की जय।

मंच पर विराजमान राजस्थान के राज्यपाल हरिभाउ बागडे जी, राज्य के लोकप्रिय मुख्यमंत्री श्री भजनलाल शर्मा जी, पूर्व मुख्यमंत्री बहन वसुंधरा जी, केंद्रीय मंत्रिमंडल में मेरे साथी भगीरथ चौधरी जी, उपमुख्यमंत्री प्रेमचंद भैरवा जी, दिया कुमारी जी, संसद में मेरे साथी, भाजपा के प्रदेश अध्यक्ष मदन राठौर जी, उपस्थित अन्य मंत्रिगण, अन्य महानुभाव और राजस्थान के मेरे प्यारे भाई और बहनों। मैं पूज्य संतों का बहुत आभारी हूं, कि हमें आशीर्वाद देने के लिए इतनी बड़ी संख्या में पूज्य संतगण यहां मौजूद हैं।

साथियों,

अजमेर आस्था और शौर्य की धरती है। यहां तीर्थ भी है और क्रांतिवीरों के पदचिन्ह भी हैं। अभी कल ही मैं इजराइल की यात्रा को पूरा करके भारत लौटा हूं। राजस्थान के सपूत मेजर दलपत सिंह के शौर्य को इजराइल के लोग आज भी गौरव से याद करते हैं। मुझे भी इजराइल की संसद में, मेजर दलपत सिंह जी के शौर्य को नमन करने का सौभाग्य मिला। राजस्थान के वीर बाकुरों की, इजराइल के हाइफा शहर को आजाद कराने में जो भूमिका थी, मुझे उसका गौरवगान करने का अवसर मिला है।

साथियों,

कुछ समय पहले ही, राजस्थान में भाजपा की डबल इंजर सरकार को दो साल पूरे हुए हैं, मुझे संतोष है कि आज राजस्थान विकास के नए पथ पर अग्रसर है। विकास के जिन वायदों के साथ भाजपा सरकार आपकी सेवा में आई थी, उन्हें तेजी के साथ पूरा कर रही है। और आज का दिन, विकास के इसी अभियान को तेज करने का दिवस है। थोड़ी देर पहले यहां राजस्थान के विकास से जुड़ी करबी 17 हजार करोड़ रूपयों की परियोजनाओं का शिलान्यास और लोकार्पण हुआ है। सड़क, बिजली, पानी, स्वास्थ्य, शिक्षा, हर क्षेत्र में नई शक्ति जुड़ रही है। ये सारे प्रोजेक्टस राजस्थान की जनता की सुविधा बढ़ाएंगे और राजस्थान के युवाओं के लिए, रोजगार के भी अवसर पैदा करेंगे।

साथियों,

भाजपा की डबल इंजर सरकार लगातार युवा शक्ति को सशक्त कर रही है। दो साल पहले तक राजस्थान से भर्तियों में भ्रष्टाचार और पेपर लीक की ही खबरें चमकती रहती थीं, आती रहती थीं। अब राजस्थान में पेपर लीक पर लगाम लगी है, दोषियों पर सख्त कार्रवाई हो रही है। आज यहां इसी मंच से राजस्थान के 21 हजार से अधिक युवाओं को नियुक्ति पत्र भी सौंपे गए हैं। ये बहुत बड़ा बदलाव आया है। मैं इस बदलाव के लिए, नई नौकरियों के लिए, विकास के सभी कामों के लिए, राजस्थान के आप सभी लोगों को बहुत-बहुत बधाई देता हूं।

साथियों,

आज वीरांगनाओं की इस धरती से, मुझे देशभर की बेटियों के लिए एक अहम अभियान शुरू करने का अवसर मिला है। यहां अजमेर से HPV वैक्सीनेशन अभियान शुरू हुआ है। ये अभियान, देश की नारीशक्ति को सशक्त करने की दिशा में अहम कदम है।

साथियों,

हम सब जानते हैं कि परिवार में जब मां बीमार होती है, तो घर बिखर सा जाता है। अगर मां स्वस्थ है, तो परिवार हर संकट का सामना करने में सक्षम रहता है। इसी भाव से, भाजपा सरकार ने महिलाओं को संबल देने वाली अनेक योजनाएं चलाई हैं।

साथियों,

हमने 2014 से पहले का वो दौर देखा है, जिसमें शौचालय के अभाव में बहनों-बेटियों को कितनी पीड़ा, कितना अपमान झेलना पड़ता था। बच्चियां स्कूल छोड़ देती थीं, क्योंकि वहां अलग टॉयलेट की सुविधा नहीं होती थी। गरीब बेटियां सेनिटरी पैड्स नहीं ले पाती थीं। पहले जो सत्ता में रहे, उनके लिए ये छोटी बातें थीं। इसलिए इन समस्याओं की चर्चा तक नहीं होती थी। लेकिन हमारे लिए ये बहनों-बेटियों को बीमार करने वाला, उनके अपमान से जुड़ा संवेदनशील मसला था। इसलिए, हमने इनका मिशन मोड पर समाधान किया।

साथियों,

गर्भावस्था के दौरान कुपोषण माताओं के जीवन के लिए बहुत बड़ा खतरा होता था। हमने सुरक्षित मातृत्व के लिए योजना चलाई, मां को पोषक आहार मिले, इसके लिए पांच हज़ार रुपए बहनों के खाते में जमा करने की योजना शुरु की। मां धुएं में खांसती रहती थी, लेकिन उफ्फ तक नहीं करती थी। हमने कहा ये नहीं चलेगा। और इसलिए उज्जवला गैस योजना बनाई गई। ये सब इसलिए संभव हुआ, क्योंकि भाजपा सरकार, सत्ता भाव से नहीं, संवेदनशीलता के साथ काम करती है।

साथियों,

21वीं सदी का एक चौथाई हिस्सा बीत चुका है। आज का समय राजस्थान के विकास के लिए बड़ा महत्वपूर्ण है। भाजपा की डबल इंजन सरकार, राजस्थान की विरासत और विकास, दोनों को साथ लेकर चल रही है। हम सब जानते हैं, अच्छी सड़क, अच्छी रेल और हवाई सुविधा सिर्फ सफर आसान नहीं करती, वो पूरे इलाके की किस्मत बदल देती है। जब गांव-गांव तक अच्छी सड़क पहुँचती है, तो किसान अपनी फसल सही दाम पर बेच पाता है। व्यापारी आसानी से अपना सामान बाहर भेज पाते हैं। और हमारा अजमेर-पुष्कर तो, उसकी पर्यटन की ताकत कौन नहीं जानता। अच्छी कनेक्टिविटी का पर्यटन पर सबसे अच्छा असर पड़ता है। जब सफर आसान होता है, तो ज्यादा लोग घूमने आते हैं।

और साथियों,

जब पर्यटक आते हैं तो स्वाभाविक है होटल चलते हैं, ढाबे चलते हैं, कचौड़ी और दाल बाटी ज्यादा बिकती है, यहां राजस्थान के कारीगरों का बनाया सामान बिकता है, टैक्सी चलती है, गाइड को काम मिलता है। यानी एक पर्यटक कई परिवारों की रोज़ी-रोटी बन जाता है। इसी सोच के साथ हमारी सरकार, राजस्थान में आधुनिक कनेक्टिविटी पर बहुत बल दे रही है।

साथियों,

जैसे-जैसे राजस्थान में कनेक्टिविटी का विस्तार हो रहा है, वैसे-वैसे यहां निवेश के लिए भी अवसर लगातार बढ़ते जा रहे हैं। दिल्ली-मुंबई इंडस्ट्रियल कॉरिडोर के इर्द-गिर्द उद्योगों के लिए एक बहुत ही शानदार इंफ्रास्ट्रक्चर बनाया जा रहा है। यानी राजस्थान को अवसरों की भूमि बनाने के लिए, डबल इंजन सरकार हर संभव, अनेक विध काम कर रही है।

साथियों,

राजस्थान की माताएं अपने बच्चों को पालने में ही, राष्ट्र भक्ति का संस्कार देती हैं। राजस्थान की ये धरा जानती है कि देश का सम्मान क्या होता है, और इसीलिए आज राजस्थान की इस धरा पर, मैं आप लोगों से एक और बात कहने आया हूं।

साथियों,

हाल में ही, दिल्ली में, दुनिया का सबसे बड़ा AI सम्मेलन हुआ, Artificial Intelligence इसमें दुनिया के अनेक देशों के प्रधानमंत्री, अनेक देशों के राष्ट्रपति, अनेक देशों के मंत्रि, उस कार्यक्रम में आए थे। दुनिया की बड़ी-बड़ी कंपनियां, उन कंपनियों के कर्ता-धर्ता वो भी एक छत के नीचे इकट्ठे हुए थे। सबने भारत की खुले मन से प्रशंसा की। मैं जरा राजस्थान के मेरे भाई-बहनों से पूछना चाहता हूं। जब दुनिया के इतने सारे लोग, भारत की प्रशंसा करते हैं, ये सुनकर के आपको गर्व होता है की नहीं होता है? आपको गर्व होता है कि नहीं होता है? आपको अभिमान होता है कि नहीं होता है? आपका माथा ऊंचा हुआ या नहीं हुआ? आपका सीना चौड़ा हुआ कि नहीं हुआ?

साथियों,

आपको गर्व हुआ, लेकिन हताशा निराशा में डूबी, लगातार पराजय के कारण थक चुकी कांग्रेस ने क्या किया, ये आपने देखा है। दुनियाभर के मेहमानों के सामने, कांग्रेस ने देश को बदनाम करने की कोशिश की। इन्होंने विदेशी मेहमानों के सामने देश को बेइज्जत करने के लिए पूरा ड्रामा किया।

साथियों,

कांग्रेस, पूरे देश में ल्रगातार हार रही है, और गुस्से में वो इसका बदला, वो भारत को बदनाम करके ले रही है। कभी कांग्रेस, INC यानी इंडियन नेशनल कांग्रेस थी, लेकिन अब INC नहीं बची है, इंडियन नेशनल कांग्रेस नहीं बची है, आज वो INC के बजाय MMC, MMC बन गई है। MMC यानी मुस्लिम लीगी माओवादी कांग्रेस हो चुकी है।

राजस्थान के मेरे वीरों,

इतिहास गवाह है, मुस्लिम लीग भारत से नफरत करती थी, और इसलिए मुस्लिम लीग ने देश बांट दिया। आज कांग्रेस भी वही कर रही है। माओवादी भी, भारत की समृद्धि, हमारे संविधान और हमारे सफल लोकतंत्र से नफरत करते हैं, ये घात लगाकर हमला करते हैं, कांग्रेस भी घात लगाकर, देश को बदनाम करने के लिए कहीं भी घुस जाती है। कांग्रेस के ऐसे कुकर्मों को देश कभी माफ नहीं करेगा।

साथियों,

देश को बदनाम करना, देश की सेनाओं को कमजोर करना, ये कांग्रेस की पुरानी आदत रही है। आप याद कीजिए, यही कांग्रेस है, जिसने हमारी सेना के जवानों को हथियारों और वर्दी तक के लिए तरसा कर रखा था। ये वही कांग्रेस है, जिसने सालों तक हमारे सैनिक परिवारों को वन रैंक वन पेंशन से वंचित रखा था। ये वही कांग्रेस है, जिसके जमाने में विदेशों से होने वाले रक्षा सौदों में बड़े-बड़े घोटाले होते थे।

साथियों,

बीते 11 वर्षों में भारत की सेना ने हर मोर्चे पर आतंकियों पर, देश के दुश्मनों पर करारा प्रहार किया। हमारी सेना, हर मिशन, हर मोर्चे में विजयी रही। सर्जिकल स्ट्राइक से लेकर ऑपरेशन सिंदूर तक, वीरता का लोहा मनवाया, लेकिन कांग्रेस के नेताओं ने इसमें भी दुश्मनों के झूठ को ही आगे बढ़ाया। देश के लिए जो भी शुभ है, जो भी अच्छा है, जो भी देशवासियों का भला करने वाला है, कांग्रेस उस सबका विरोध करती है। इसलिए, देश आज कांग्रेस को सबक सिखा रहा है।

साथियों,

राजस्थान में तो आपने कांग्रेस के कुशासन को करीब से अनुभव किया है। यहां जितने दिन कांग्रेस की सरकार रही, वो भ्रष्टाचार करने और आपसी लड़ाई-झगड़े में ही उलझी रही। कांग्रेस ने हमारे किसानों को भी हमेशा धोखा दिया है। आप याद कीजिए, कांग्रेस ने दशकों तक सिंचाई की परियोजनाओं को कैसे लटकाए रखा। इसका राजस्थान के किसानों को बहुत अधिक नुकसान हुआ है। ERCP परियोजना को कांग्रेस की सरकारों ने केवल फाइलों और घोषणाओं में उलझाकर रखा। हमारी सरकार ने आते ही इस स्कीम को फाइलों से निकालकर धरातल पर उतारने का प्रयास किया है।

साथियों,

हमारी सरकार ने नदियों को जोड़ने का जो अभियान शुरु किया है, उसका बहुत अधिक फायदा राजस्थान को मिलना तय है। संशोधित पार्वती-कालीसिंध-चंबल लिंक परियोजना हो, यमुना-राजस्थान लिंक प्रोजेक्ट हो, डबल इंजन सरकार ऐसी अनेक सिंचाई परियोजनाओं का लाभ किसानों तक पहुंचाने के लिए प्रतिबद्ध है। आज भी झालावाड़, बारां, कोटा और बूंदी जिले के लिए पानी की अनेक परियोजनाओं पर काम शुरु हुआ है। हमारा प्रयास है, कि राजस्थान में भूजल का स्तर भी ऊपर उठे।

साथियों,

भाजपा सरकार, राजस्थान के सामर्थ्य को समझते हुए, योजनाएं बना रही है, उन्हें लागू कर रही है। मुझे खुशी है कि राजस्थान अब, सूरज की ताकत से समृद्धि कमाने वाली धरती बन गया है। हम सब जानते हैं, हमारे राजस्थान में धूप की कोई कमी नहीं। अब यही धूप, सामान्य मानवी के घर की बचत और कमाई का साधन बन रही है। और इसमें बहुत बड़ी भूमिका है, प्रधानमंत्री सूर्यघर मुफ्त बिजली योजना की। इस योजना में राजस्थान का भाग्य बदलने की ताकत है। इस योजना में भाजपा सरकार लोगों को अपनी छत पर सोलर पैनल लगाने के लिए 78 हजार रुपए की सहायता देती है। सरकार सीधे आपके बैंक खाते में पैसे भेजती है। आजादी के बाज सब बजट, सब योजनाएं देख लीजिए, जिसमें मध्यम वर्ग को सबसे ज्यादा लाभ होने वाला है, ऐेसी योजना कभी नजर नहीं आएगी, आज इन परिवारों को सोलर पैनल लगाने के लिए 78 हजार रुपए सीधा सरकार देती है। सबसे अधिक लाभ मध्यम वर्ग के लोग ले रहे हैं। और जिससे घर पर एक छोटा सा बिजली घर तैयार हो जाता है। दिन में सूरज की रोशनी से बिजली बनती है, घर में वही बिजली काम आती है और जो ज्यादा बिजली बनती है, वो बिजली ग्रिड में जाती है। और जिस घर में बिजली बनी होती है, उसे भी इसका लाभ मिलता है।

साथियों,

आज राजस्थान में सवा लाख से अधिक परिवार इस योजना से जुड़ चुके हैं। और इस योजना की वजह से, कई घरों का बिजली बिल लगभग जीरो आ रहा है। यानी खर्च कम हुआ है, बचत ज़्यादा हुई है।

साथियों,

विकसित राजस्थान से विकसित भारत के मंत्र पर हम लगातार काम कर रहे हैं। आज जिन योजनाओं पर काम शुरू हुआ है, वो विकसित राजस्थान की नींव को और अधिक मजबूत करेंगे। जब राजस्थान विकसित होगा, तो यहां के हर परिवार का जीवन समृद्ध होगा। आप सभी को एक बार फिर, विकास परियोजनाओं के लिए बहुत-बहुत शुभकामनाएं। मेरे साथ बोलिये-

भारत माता की जय!

भारत माता की जय!

वंदे मातरम के 150 साल देश मना रहा है। मेरे साथ बोलिये-

वंदे मातरम।

वंदे मातरम।

वंदे मातरम।

वंदे मातरम।

वंदे मातरम।

वंदे मातरम।

वंदे मातरम।

वंदे मातरम।

वंदे मातरम।

वंदे मातरम।

बहुत-बहुत धन्यवाद।