ਬਿਹਾਰ ਸਮ੍ਰਿੱਧ ਹੋਵੇਗਾ ਅਤੇ ਦੇਸ਼ ਦੀ ਸਮ੍ਰਿੱਧੀ ਵਿੱਚ ਵੀ ਵੱਡੀ ਭੂਮਿਕਾ ਨਿਭਾਵੇਗਾ: ਪੀਐੱਮ
ਪਿਛਲੇ ਇੱਕ ਦਹਾਕੇ ਵਿੱਚ ਰਿਕਾਰਡ 25 ਕਰੋੜ ਭਾਰਤੀਆਂ ਨੇ ਗ਼ਰੀਬੀ ਨੂੰ ਹਰਾਇਆ ਹੈ: ਪੀਐੱਮ
ਬਿਹਾਰ ਮੇਡ ਇਨ ਇੰਡੀਆ ਦਾ ਵੱਡਾ ਕੇਂਦਰ ਬਣੇਗਾ, ਅੱਜ ਮਢੌਰਾ ਲੋਕੋਮੋਟਿਵ ਫੈਕਟਰੀ ਤੋਂ ਪਹਿਲਾ ਇੰਜਣ ਅਫਰੀਕਾ ਨੂੰ ਨਿਰਯਾਤ ਕੀਤਾ ਜਾ ਰਿਹਾ ਹੈ: ਪੀਐੱਮ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਬਿਹਾਰ ਦੇ ਸੀਵਾਨ ਵਿੱਚ 5,200 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ ਨੇ ਮੌਜੂਦ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ, ਬਾਬਾ  ਮਹੇਂਦਰ ਨਾਥ ਅਤੇ ਬਾਬਾ ਹੰਸਨਾਥ ਨੂੰ ਨਮਨ ਕੀਤਾ ਅਤੇ ਸੋਹਗਰਾ ਧਾਮ ਦੀ ਪਵਿੱਤਰ ਮੌਜੂਦਗੀ ਨੂੰ ਯਾਦ ਕੀਤਾ। ਉਨ੍ਹਾਂ ਨੇ ਮਾਂ ਥਾਵੇ ਭਵਾਨੀ ਅਤੇ ਮਾਂ ਅੰਬਿਕਾ ਭਵਾਨੀ ਨੂੰ ਵੀ ਨਮਨ ਕੀਤਾ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਦੇਸ਼ ਰਤਨ ਡਾ. ਰਾਜੇਂਦਰ ਪ੍ਰਸਾਦ ਅਤੇ ਲੋਕਨਾਇਕ ਜੈਪ੍ਰਕਾਸ਼ ਨਾਰਾਇਣ ਨੂੰ ਨਮਨ ਕੀਤਾ।

 

ਸ਼੍ਰੀ ਮੋਦੀ ਨੇ ਸੀਵਾਨ ਨੂੰ ਭਾਰਤ ਦੇ ਸੁਤੰਤਰਤਾ ਸੰਗ੍ਰਾਮ ਵਿੱਚ ਇੱਕ ਪ੍ਰੇਰਕ ਭੂਮੀ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਭੂਮੀ ਨੇ ਦੇਸ਼ ਦੇ ਲੋਕਤੰਤਰ ਨੂੰ ਸਸ਼ਕਤ ਬਣਾਇਆ ਹੈ ਅਤੇ ਸੰਵਿਧਾਨ ਨੂੰ ਮਜ਼ਬੂਤ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਸੀਵਾਨ ਨੇ ਦੇਸ਼ ਦੇ ਡਾ. ਰਾਜੇਂਦਰ ਪ੍ਰਸਾਦ ਦੇ ਰੂਪ ਵਿੱਚ ਇੱਕ ਮਹਾਨ ਸਪੂਤ ਦਿੱਤਾ, ਜਿਨ੍ਹਾਂ ਨੇ ਸੰਵਿਧਾਨ ਦਾ ਡ੍ਰਾਫਟ ਤਿਆਰ ਕਰਨ ਅਤੇ ਦੇਸ਼ ਦੀ ਦਿਸ਼ਾ ਤੈਅ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਪ੍ਰਧਾਨ ਮੰਤਰੀ ਨੇ ਮਹਾਨ ਸਮਾਜ ਸੁਧਾਰ ਬ੍ਰਜ ਕਿਸ਼ੋਰ ਪ੍ਰਸਾਦ ਦੇ ਰੂਪ ਵਿੱਚ ਸੀਵਾਨ ਦੇ ਯੋਗਦਾਨ ਨੂੰ ਵੀ ਸਵੀਕਾਰ ਕੀਤਾ, ਜਿਨ੍ਹਾਂ ਨੇ ਆਪਣਾ ਜੀਵਨ ਮਹਿਲਾ ਸਸ਼ਕਤੀਕਰਣ ਦੇ ਲਈ ਸਮਰਪਿਤ ਕਰ ਦਿੱਤਾ।

 

ਸ਼੍ਰੀ ਮੋਦੀ ਨੇ ਖੁਸ਼ੀ ਵਿਅਕਤ ਕਰਦੇ ਹੋਏ ਕਿਹਾ ਕਿ ਅਜਿਹੀ ਮਹਾਨ ਹਸਤੀਆਂ ਦੇ ਮਿਸ਼ਨ ਨੂੰ ਕੇਂਦਰ ਅਤੇ ਰਾਜ ਸਰਕਾਰ ਦ੍ਰਿੜ੍ਹ ਸੰਕਲਪ ਦੇ ਨਾਲ ਅੱਗੇ ਵਧਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਦਾ ਇਹ ਪ੍ਰੋਗਰਾਮ ਇਵੇਂ ਹੀ ਨਿਰੰਤਰ ਯਤਨਾਂ ਦਾ ਇੱਕ ਹਿੱਸਾ ਹੈ ਜਿਸ ਵਿੱਚ ਇੱਕ ਹੀ ਮੰਚ ਤੋਂ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ ਗਿਆ। ਉਨ੍ਹਾਂ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਵਿਕਾਸਾਤਮਕ ਪਹਿਲਕਦਮੀਆਂ ਬਿਹਾਰ ਨੂੰ ਇੱਕ ਉੱਜਵਲ ਭਵਿੱਖ ਦੇ ਵੱਲ ਲੈ ਜਾਣਗੀਆਂ ਅਤੇ ਬਿਹਾਰ ਨੂੰ ਇੱਕ ਸਮ੍ਰਿੱਧ ਰਾਜ ਬਣਾਉਣ ਵਿੱਚ ਯੋਗਦਾਨ ਦੇਣਗੀਆਂ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਪ੍ਰੋਜੈਕਟ ਸੀਵਾਨ, ਸਾਸਾਰਾਮ, ਬਕਸਰ, ਮੋਤਿਹਾਰੀ, ਬੇਤੀਆ ਅਤੇ ਆਰਾ ਜਿਹੇ ਖੇਤਰਾਂ ਦੇ ਵਿਕਾਸ ਵਿੱਚ ਪ੍ਰਮੁੱਖ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਇਹ ਪਹਿਲਕਦਮੀਆਂ ਗ਼ਰੀਬਾਂ, ਵੰਚਿਤਾਂ, ਦਲਿਤਾਂ, ਮਹਾਦਲਿਤਾਂ, ਪਿਛੜੇ ਅਤੇ ਅਤਿ ਪਿਛੜੇ ਭਾਈਚਾਰਿਆਂ ਦੇ ਜੀਵਨ ਨੂੰ ਅਸਾਨ ਬਣਾਉਣਗੀਆਂ। ਉਨ੍ਹਾਂ ਨੇ ਇਨ੍ਹਾਂ ਪ੍ਰੋਜੈਕਟਾਂ ਦੇ ਲਈ ਬਿਹਾਰ ਦੇ ਲੋਕਾਂ ਨੂੰ ਹਾਰਦਿਕ ਵਧਾਈਆਂ ਦਿੱਤੀਆਂ।

ਸ਼੍ਰੀ ਮੋਦੀ ਨੇ ਕਿਹਾ ਕਿ ਉਹ ਹੁਣੇ-ਹੁਣੇ ਵਿਦੇਸ਼ ਯਾਤਰਾ ਤੋਂ ਪਰਤੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ, ਉਨ੍ਹਾਂ ਨੇ ਦੁਨੀਆ ਦੇ ਸਭ ਤੋਂ ਵਿਕਸਿਤ ਦੇਸ਼ਾਂ ਦੇ ਕੁਝ ਵੱਡੇ ਨੇਤਾਵਾਂ ਨਾਲ ਚਰਚਾ ਕੀਤੀ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਨੇਤਾ ਭਾਰਤ ਦੇ ਤੇਜ਼ ਵਿਕਾਸ ਤੋਂ ਬਹੁਤ ਪ੍ਰਭਾਵਿਤ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਨੇਤਾ ਭਾਰਤ ਨੂੰ ਦੁਨੀਆ ਦੀ ਤੀਸਰੀ ਸਭ ਤੋਂ ਵੱਡੀ ਆਰਥਿਕ ਸ਼ਕਤੀ ਦੇ ਰੂਪ ਵਿੱਚ ਉਭਰਦਾ ਹੋਇਆ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਿਹਾਰ ਇਸ ਬਦਲਾਅ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਸ਼੍ਰੀ ਮੋਦੀ ਨੇ ਬਿਹਾਰ ਦੇ ਲੋਕਾਂ ਦੀ ਤਾਕਤ ਅਤੇ ਸਮਰੱਥਾ ‘ਤੇ ਭਰੋਸਾ ਜਤਾਉਂਦੇ ਹੋਏ ਕਿਹਾ, “ਇੱਕ ਸਮ੍ਰਿੱਧ ਬਿਹਾਰ ਦੇਸ਼ ਦੇ ਸਮੁੱਚੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਦੇਵੇਗਾ।” ਪ੍ਰਧਾਨ ਮੰਤਰੀ ਨੇ ਰਾਜ ਵਿੱਚ ਅਰਾਜਕਤਾ ਦੇ ਦੌਰ ਨੂੰ ਖਤਮ ਕਰਨ ਦੇ ਲਈ ਲੋਕਾਂ ਦੀ ਸਰਾਹਨਾ ਕੀਤੀ। ਉਨ੍ਹਾਂ ਨੇ ਕਿਹਾ ਕਿ ਬਿਹਾਰ ਦੇ ਅੱਜ ਦੇ ਯੁਵਾ ਦੋ ਦਹਾਕੇ ਪਹਿਲਾਂ ਰਾਜ ਦੀ ਸਥਿਤੀ ਨੂੰ ਸਿਰਫ ਕਹਾਣੀਆਂ ਅਤੇ ਕਿੱਸਿਆਂ ਦੇ ਮਾਧਿਅਮ ਨਾਲ ਜਾਣਦੇ ਸੀ। ਸ਼੍ਰੀ ਮੋਦੀ ਨੇ ਕਿਹਾ ਕਿ ਉਹ ਕੁਸ਼ਾਸਨ ਦੇ ਉਸ ਦੌਰ ਵਿੱਚ ਹੋਈ ਗਿਰਾਵਟ ਦੀ ਸੀਮਾ ਨੂੰ ਪੂਰੀ ਤਰ੍ਹਾਂ ਨਾਲ ਨਹੀਂ ਸਮਝ ਸਕਦੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਦੀਆਂ ਤੱਕ ਭਾਰਤ ਦੀ ਪ੍ਰਗਤੀ ਦੀ ਅਗਵਾਈ ਕਰਨ ਵਾਲਾ ਬਿਹਾਰ ਇੱਕ ਸਮਾਂ ਪਿਛਲੀਆਂ ਸਰਕਾਰਾਂ ਦੀ ਪਕੜ ਦੇ ਕਾਰਨ ਮਜ਼ਬੂਰਨ ਪਲਾਇਨ ਦਾ ਪ੍ਰਤੀਕ ਬਣ ਗਿਆ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਹਰੇਕ ਨਿਵਾਸੀ ਦੇ ਲਈ ਸਵੈ-ਮਾਣ ਸਭ ਤੋਂ ਉੱਪਰ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਬਿਹਾਰੀ ਭਾਈ-ਭੈਣ ਅਸਧਾਰਣ ਤਾਕਤ ਦਾ ਪ੍ਰਦਰਸ਼ਨ ਕਰਦੇ ਹਨ ਅਤੇ ਸਭ ਤੋਂ ਕਠਿਨ ਸਥਿਤੀਆਂ ਵਿੱਚ ਵੀ ਸਫਲ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਸਵੈ-ਮਾਣ ਨਾਲ ਕਦੇ ਸਮਝੌਤਾ ਨਹੀਂ ਕਰਦੇ। ਹਾਲਾਂਕਿ, ਪਿਛਲੀਆਂ ਸਰਕਾਰਾਂ ਨੇ ਬਿਹਾਰ ਦੇ ਮਾਣ ਨੂੰ ਬਹੁਤ ਚੋਟ ਪਹੁੰਚਾਈ। ਉਨ੍ਹਾਂ ਨੇ ਵੱਡੇ ਪੈਮਾਨੇ ‘ਤੇ ਭ੍ਰਿਸ਼ਟਾਚਾਰ ਦੇ ਲਈ ਇਨ੍ਹਾਂ ਸਰਕਾਰਾਂ ਦੀ ਨਿੰਦਾ ਕੀਤੀ, ਜਿਸ ਨੇ ਗ਼ਰੀਬੀ ਨੂੰ ਬਿਹਾਰ ਦੀ ਬਦਕਿਸਮਤੀ ਵਿੱਚ ਬਦਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਈ ਚੁਣੌਤੀਆਂ ਦੇ ਬਾਵਜੂਦ, ਸ਼੍ਰੀ ਨਿਤਿਸ਼ ਕੁਮਾਰ ਦੀ ਅਗਵਾਈ ਵਿੱਚ ਵਰਤਮਾਨ ਸਰਕਾਰ ਬਿਹਾਰ ਨੂੰ ਵਿਕਾਸ ਪਥ ‘ਤੇ ਵਾਪਸ ਲੈ ਆਈ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੇ 10-11 ਵਰ੍ਹਿਆਂ ਵਿੱਚ ਬਿਹਾਰ ਵਿੱਚ ਲਗਭਗ 55,000 ਕਿਲੋਮੀਟਰ ਗ੍ਰਾਮੀਣ ਸੜਕਾਂ ਦਾ ਨਿਰਮਾਣ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ  1.5  ਕਰੋੜ ਤੋਂ ਵੱਧ ਘਰਾਂ ਨੂੰ ਬਿਜਲੀ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ ਜਦਕਿ 1.5 ਕਰੋੜ ਘਰਾਂ ਨੂੰ ਨਲ ਦਾ ਜਲ ਮਿਲਿਆ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਰਾਜ ਭਰ ਵਿੱਚ 45,000 ਤੋਂ ਵੱਧ ਕੌਮਨ ਸਰਵਿਸ ਸੈਂਟਰ ਸਥਾਪਿਤ ਕੀਤੇ ਗਏ ਹਨ, ਜੋ ਇਸ ਗੱਲ ਦਾ ਪ੍ਰਮਾਣ ਹਨ ਕਿ ਹੁਣ ਬਿਹਾਰ ਦੇ ਛੋਟੇ ਸ਼ਹਿਰਾਂ ਵਿੱਚ ਨਵੇਂ ਸਟਾਰਟ-ਅੱਪ ਉਭਰ ਰਹੇ ਹਨ।

 

ਬਿਹਾਰ ਵਿੱਚ ਵਿਕਾਸ ਦੀ ਲਗਾਤਾਰ ਤੇਜ਼ ਗਤੀ ਨੂੰ ਦੇਖਦੇ ਹੋਏ, ਸ਼੍ਰੀ ਮੋਦੀ ਨੇ ਆਗਾਹ ਕੀਤਾ ਕਿ ਪਿਛਲੀ ਅਰਾਜਕਤਾ ਦੇ ਲਈ ਜ਼ਿੰਮੇਦਾਰ ਲੋਕ ਹੁਣ ਸਰਕਾਰ ਅਤੇ ਬਿਹਾਰ ਦੇ ਆਰਥਿਕ ਸੰਸਾਧਨਾਂ ‘ਤੇ ਫਿਰ ਤੋਂ ਕੰਟ੍ਰੋਲ ਕਰਨ ਦਾ ਅਵਸਰ ਲੱਭ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸਮੂਹ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਦੇ ਲਈ ਵਿਭਿੰਨ ਹਥਕੰਡੇ ਅਪਣਾ ਰਹੇ ਹਨ। ਪ੍ਰਧਾਨ ਮੰਤਰੀ ਨੇ ਬਿਹਾਰ ਦੇ ਲੋਕਾਂ ਨੂੰ ਬਹੁਤ ਜ਼ਿਆਦਾ ਚੌਕਸ ਰਹਿਣ ਦੀ ਤਾਕੀਦ ਕੀਤੀ ਅਤੇ ਕਿਹਾ ਕਿ ਸਮ੍ਰਿੱਧ ਬਿਹਾਰ ਦੀ ਯਾਤਰਾ ਨੂੰ ਪਟਰੀ ਤੋਂ ਉਤਾਰਣ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਦੂਰ ਰੱਖਣ ਦੀ ਜ਼ਰੂਰਤ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਗ਼ਰੀਬੀ ਖਾਤਮੇ ਦੇ ਨਾਅਰੇ ਲੰਬੇ ਸਮੇਂ ਤੋਂ ਸੁਣੇ ਜਾ ਰਹੇ ਹਨ, ਲੇਕਿਨ ਇਹ ਉਨ੍ਹਾਂ ਦੀ ਸਰਕਾਰ ਹੈ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਗਰੀਬੀ ਨੂੰ ਘੱਟ ਕੀਤਾ ਜਾ ਸਕਦਾ ਹੈ। ਸ਼੍ਰੀ ਮੋਦੀ ਨੇ ਕਿਹਾ, “ਪਿਛਲੇ ਦਹਾਕੇ ਵਿੱਚ ਰਿਕਾਰਡ 25 ਕਰੋੜ ਭਾਰਤੀਆਂ ਨੇ ਗ਼ਰੀਬੀ ਨੂੰ ਮਾਤ ਦਿੱਤੀ ਹੈ।” ਉਨ੍ਹਾਂ ਨੇ ਕਿਹਾ ਕਿ ਵਿਸ਼ਵ ਬੈਂਕ ਜਿਹੀਆਂ ਪ੍ਰਸਿੱਧ ਸੰਸਥਾਵਾਂ ਨੇ ਭਾਰਤ ਦੀ ਇਸ ਉਪਲਬਧੀ ਦੀ ਪ੍ਰਸ਼ੰਸਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਅਤੇ ਖਾਸ ਤੌਰ ‘ਤੇ ਸ਼੍ਰੀ ਨਿਤਿਸ਼ ਕੁਮਾਰ ਦੀ ਸਰਕਾਰ ਨੇ ਇਸ ਰਾਸ਼ਟਰੀ ਸਫਲਤਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਬਿਹਾਰ ਦੀ ਅੱਧੀ ਤੋਂ ਵੱਧ ਆਬਾਦੀ ਬਹੁਤ ਜ਼ਿਆਦਾ ਗ਼ਰੀਬੀ ਦੀ ਸ਼੍ਰੇਣੀ ਵਿੱਚ ਆਉਂਦੀ ਸੀ। ਹਾਲਾਕਿ, ਪਿਛਲੇ ਦਸ ਸਾਲਾਂ ਵਿੱਚ ਬਿਹਾਰ ਵਿੱਚ ਕਰੀਬ ਚਾਰ ਕਰੋੜ ਲੋਕਾਂ ਨੇ ਗ਼ਰੀਬੀ ਨੂੰ ਮਾਤ ਦਿੱਤੀ ਹੈ।

ਸ਼੍ਰੀ ਮੋਦੀ ਨੇ ਕਿਹਾ ਕਿ ਆਜ਼ਾਦੀ ਦੇ ਦਹਾਕਿਆਂ ਬਾਅਦ ਵੀ ਲੱਖਾਂ ਲੋਕ ਗ਼ਰੀਬ ਬਣੇ ਹੋਏ ਹਨ, ਅਜਿਹਾ ਯਤਨਾਂ ਦੀ ਕਮੀ ਦੇ ਕਾਰਨ ਨਹੀਂ, ਸਗੋਂ ਇਸ ਲਈ ਕਿਉਂਕਿ ਉਨ੍ਹਾਂ ਦੇ ਕੋਲ ਅੱਗੇ ਵਧਣ ਦਾ ਕੋਈ ਰਸਤਾ ਨਹੀਂ ਸੀ। ਉਨ੍ਹਾਂ ਨੇ ਇਸ ਦੇ ਲਈ ਪਿਛਲੀ ਸਰਕਾਰ ਦੇ ਤਹਿਤ ਲੰਬੇ ਸਮੇਂ ਤੋਂ ਚਲੇ ਆ ਰਹੇ ਲਾਇਸੈਂਸ ਰਾਜ ਨੂੰ ਜ਼ਿੰਮੇਦਾਰ ਠਹਿਰਾਇਆ, ਜਿਸ ਨੇ ਦੇਸ਼ ਨੂੰ ਗ਼ਰੀਬ ਬਣਾਏ ਰੱਖਿਆ। ਉਨ੍ਹਾਂ ਨੇ ਕਿਹਾ ਕਿ ਉਸ ਸਮੇਂ ਹਰ ਸੇਵਾ ਅਤੇ ਅਵਸਰ ਕਠੋਰ ਕੋਟਾ-ਪਰਮਿਟ ਸਿਸਟਮ ਨਾਲ ਬੰਨ੍ਹੇ ਹੋਏ ਸੀ, ਜਿਸ ਦੇ ਤਹਿਤ ਛੋਟੇ ਤੋਂ ਛੋਟੇ ਕੰਮ ਦੇ ਲਈ ਵੀ ਮਨਜ਼ੂਰੀ ਲੈਣੀ ਪੈਂਦੀ ਸੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸ਼ਾਸਨ ਵਿੱਚ ਗ਼ਰੀਬਾਂ ਨੂੰ ਆਵਾਸ ਤੋਂ ਵੰਚਿਤ ਰੱਖਿਆ ਗਿਆ, ਉੱਥੇ ਵਿਚੌਲਿਆਂ ਨੇ ਰਾਸ਼ਨ ਦੀ ਸਪਲਾਈ ਹੜਪ ਲਈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਿਹਤ ਸੇਵਾ ਗ਼ਰੀਬਾਂ ਦੀ ਪਹੁੰਚ ਤੋਂ ਬਾਹਰ ਹੈ ਅਤੇ ਸਿੱਖਿਆ ਅਤੇ ਰੋਜ਼ਗਾਰ ਦੇ ਲਈ ਲਗਾਤਾਰ ਸੰਘਰਸ਼ ਕਰਨਾ ਪੈਂਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਨਾਗਰਿਕਾਂ ਨੂੰ ਬਿਜਲੀ ਜਾਂ ਪਾਣੀ ਦੇ ਕਨੈਕਸ਼ਨ ਦੇ ਲਈ ਸਰਕਾਰੀ ਦਫ਼ਤਰਾਂ ਦੇ ਅਣਗਿਣਤ ਚੱਕਰ ਲਗਾਉਣੇ ਪੈਂਦੇ ਹਨ। ਉਨ੍ਹਾਂ ਨੇ ਕਿਹਾ ਕਿ ਗੈਸ ਕਨੈਕਸ਼ਨ ਪਾਉਣ ਦੇ ਲਈ ਸਾਂਸਦ ਦੀ ਸਿਫਾਰਿਸ਼ ਦੀ ਜ਼ਰੂਰਤ ਹੁੰਦੀ ਸੀ ਅਤੇ ਰਿਸ਼ਵਤ ਜਾਂ ਪ੍ਰਭਾਵ ਦੇ ਬਿਨਾ ਨੌਕਰੀਆਂ ਮਿਲਣਾ ਅਸੰਭਵ ਸੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰਣਾਲੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਮੁੱਖ ਤੌਰ ‘ਤੇ ਦਲਿਤ, ਮਹਾਦਲਿਤ, ਪਿਛੜੇ ਅਤੇ ਅਤਿ ਪਿਛੜੇ ਭਾਈਚਾਰਿਆਂ ਦੇ ਲੋਕ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਵਰਗਾਂ ਨੂੰ ਗਰੀਬੀ ਖਾਤਮੇ ਦੇ ਸੁਪਨੇ ਦਿਖਾਏ ਗਏ, ਲੇਕਿਨ ਮੁੱਠੀ ਭਰ ਪਰਿਵਾਰ ਇਸ ਪ੍ਰਕਿਰਿਆ ਵਿੱਚ ਕਰੋੜਪਤੀ ਅਤੇ ਅਰਬਪਤੀ ਬਣ ਗਏ।

 

 

ਸ਼੍ਰੀ ਮੋਦੀ ਨੇ ਕਿਹਾ, “ਪਿਛਲੇ 11 ਵਰ੍ਹਿਆਂ ਵਿੱਚ ਸਾਡੀ ਸਰਕਾਰ ਗ਼ਰੀਬਾਂ ਦੇ ਰਾਹ ਤੋਂ ਹਰ ਰੁਕਾਵਟ ਨੂੰ ਦੂਰ ਕਰਨ ਦੇ ਲਈ ਪ੍ਰਤੀਬੱਧ ਰਹੀ ਹੈ। ਨਤੀਜੇ ਸਦਕਾ, ਹੁਣ ਸਪਸ਼ਟ ਅਤੇ ਪ੍ਰਭਾਵਸ਼ਾਲੀ ਪਰਿਣਾਮ ਸਾਹਮਣੇ ਆ ਰਹੇ ਹਨ।” ਉਨ੍ਹਾਂ ਨੇ ਦੱਸਿਆ ਕਿ ਪਿਛਲੇ ਇੱਕ ਦਹਾਕੇ ਵਿੱਚ, ਦੇਸ਼ ਭਰ ਵਿੱਚ 4 ਕਰੋੜ ਤੋਂ ਵੱਧ ਗ਼ਰੀਬ ਪਰਿਵਾਰਾਂ ਨੂੰ ਸਰਕਾਰੀ ਪਹਿਲ ਦੇ ਤਹਿਤ ਪੱਕੇ ਘਰ ਮਿਲੇ ਹਨ ਅਤੇ ਆਉਣ ਵਾਲੇ ਵਰ੍ਹਿਆਂ ਵਿੱਚ ਹੋਰ 3 ਕਰੋੜ ਘਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਵਿਕਾਸ ਨਾਲ ਬਿਹਾਰ ਦੇ ਗ਼ਰੀਬਾਂ, ਦਲਿਤਾਂ, ਮਹਾਦਲਿਤਾਂ, ਪਿਛੜੇ ਵਰਗਾਂ ਅਤੇ ਹੋਰ ਪਿਛੜੇ ਪਰਿਵਾਰਾਂ ਨੂੰ ਬਹੁਤ ਲਾਭ ਹੋਇਆ ਹੈ। ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਇਕੱਲੇ ਬਿਹਾਰ ਵਿੱਚ 57 ਲੱਖ ਤੋਂ ਵੱਧ ਪੱਕੇ ਘਰ ਬਣਾਏ ਗਏ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਸੀਵਾਨ ਜ਼ਿਲ੍ਹੇ ਵਿੱਚ ਗ਼ਰੀਬਾਂ ਦੇ ਲਈ 1.10 ਲੱਖ ਤੋਂ ਵੱਧ ਘਰ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ ਅਤੇ ਇਹ ਕੰਮ ਬਿਨਾ ਕਿਸੇ ਰੁਕਾਵਟ ਦੇ ਚਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਬਿਹਾਰ ਵਿੱਚ 50,000 ਤੋਂ ਵੱਧ ਪਰਿਵਾਰਾਂ ਨੂੰ ਆਵਾਸ ਦੀਆਂ ਕਿਸ਼ਤਾਂ ਵੰਡੀਆਂ ਗਈਆਂ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਵਿਸ਼ੇਸ਼ ਸੰਤੋਸ਼ ਵਿਅਕਤ ਕੀਤਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਘਰ ਮਾਤਾਵਾਂ ਅਤੇ ਭੈਣਾਂ ਦੇ ਨਾਂ ‘ਤੇ ਰਜਿਸਟਰਡ ਹਨ। ਉਨ੍ਹਾਂ ਨੇ ਮਾਣ ਨਾਲ ਕਿਹਾ ਕਿ ਜਿਨ੍ਹਾਂ ਮਹਿਲਾਵਾਂ ਦੇ ਨਾਂ ‘ਤੇ ਪਰੰਪਰਾਗਤ ਤੌਰ ‘ਤੇ ਕਦੇ ਸੰਪੱਤੀ ਨਹੀਂ ਰਹੀ, ਉਹ ਹੁਣ ਮਾਣ ਨਾਲ ਘਰ ਦੀਆਂ ਮਾਲਕਣਾਂ ਬਣ ਰਹੀਆਂ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਗ਼ਰੀਬਾਂ ਨੂੰ ਨਾ ਕੇਵਲ ਆਵਾਸ ਸਗੋਂ ਮੁਫਤ ਰਾਸ਼ਨ, ਬਿਜਲੀ ਅਤੇ ਪਾਣੀ ਦੀ ਸੁਵਿਧਾ ਵੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ ਦੇਸ਼ ਭਰ ਵਿੱਚ 12 ਕਰੋੜ ਤੋਂ ਵੱਧ ਨਵੇਂ ਘਰਾਂ ਨੂੰ ਟੂਟੀ ਦੇ ਕਨੈਕਸ਼ਨ ਦਿੱਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਕੱਲੇ ਸੀਵਾਨ ਜ਼ਿਲ੍ਹੇ ਵਿੱਚ 4.5 ਲੱਖ ਤੋਂ ਵੱਧ ਪਰਿਵਾਰਾਂ ਨੂੰ ਪਹਿਲੀ ਵਾਰ ਟੂਟੀ ਦਾ ਪਾਣੀ ਮਿਲਿਆ। ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਹਰ ਗ੍ਰਾਮੀਣ ਘਰ ਵਿੱਚ ਟੂਟੀ ਦਾ ਕਨੈਕਸ਼ਨ ਅਤੇ ਸ਼ਹਿਰੀ ਖੇਤਰਾਂ ਵਿੱਚ ਲੋੜੀਂਦਾ ਪੀਣ ਦਾ ਪਾਣੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਹਾਲ ਦੇ ਵਰ੍ਹਿਆਂ ਵਿੱਚ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਈ ਪਾਈਪਲਾਈਨ ਅਤੇ ਸੀਵੇਜ ਟ੍ਰੀਟਮੈਂਟ ਪ੍ਰੋਜੈਕਟਾਂ ਨੂੰ ਲਾਗੂ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਦਰਜਨਾਂ ਨਵੇਂ ਸ਼ਹਿਰਾਂ ਦੇ ਲਈ ਨਵੀਂ ਪਾਈਪਲਾਈਨ ਅਤੇ ਸੀਵੇਜ ਟ੍ਰੀਟਮੈਂਟ ਪਲਾਂਟਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਸਾਰੇ ਪ੍ਰੋਜੈਕਟ ਗ਼ਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਦੇ ਜੀਵਨ ਦੀ ਗੁਣਵੱਤਾ ਵਿੱਚ ਮਹੱਤਵਪੂਰਨ ਸੁਧਾਰ ਲਿਆਉਣਗੇ।” 

 

ਸ਼੍ਰੀ ਮੋਦੀ ਨੇ ਪਿਛਲੀਆਂ ਸਰਕਾਰਾਂ ਦੇ ਟ੍ਰੈਕ ਰਿਕਾਰਡ ਦੀ ਸਖਤ ਨਿੰਦਾ ਕਰਦੇ ਹੋਏ ਕਿਹਾ ਕਿ ਹਰਕਤਾਂ ਹਮੇਸ਼ਾ ਬਿਹਾਰ ਵਿਰੋਧੀ ਅਤੇ ਨਿਵੇਸ਼ ਵਿਰੋਧੀ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜਦੋਂ ਵੀ ਇਹ ਪਾਰਟੀਆਂ ਵਿਕਾਸ ਦੀਆਂ ਗੱਲਾਂ ਕਰਦੀਆਂ ਹਨ, ਤਾਂ ਲੋਕਾਂ ਨੂੰ ਬੰਦ ਦੁਕਾਨਾਂ, ਠੱਪ ਪਏ ਕਾਰੋਬਾਰ ਅਤੇ ਬੰਦ ਉਦਯੋਗਾਂ ਦੀ ਯਾਦ ਆ ਜਾਂਦੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹੀ ਵਜ੍ਹਾ ਹੈ ਕਿ ਅਜਿਹੀਆਂ ਪਾਰਟੀਆਂ ਕਦੇ ਵੀ ਬਿਹਾਰ ਦੇ ਨੌਜਵਾਨਾਂ ਦਾ ਭਰੋਸਾ ਨਹੀਂ ਜਿੱਤ ਪਾਈਆਂ ਹਨ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਹਮੇਸ਼ਾ ਤੋਂ ਹੀ ਖਸਤਾਹਾਲ ਬੁਨਿਆਦੀ ਢਾਂਚੇ, ਮਾਫੀਆ ਰਾਜ, ਅਰਾਜਕਤਾ ਅਤੇ ਭ੍ਰਿਸ਼ਟਾਚਾਰ ਨੂੰ ਹੁਲਾਰਾ ਦਿੱਤਾ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਦੇ ਪ੍ਰਤਿਭਾਸ਼ਾਲੀ ਯੁਵਾ ਜ਼ਮੀਨੀ ਪੱਧਰ ‘ਤੇ ਹੋ ਰਹੇ ਕੰਮਾਂ ਦਾ ਬਰੀਕੀ ਨਾਲ ਨਿਰੀਖਣ ਅਤੇ ਮੁਲਾਂਕਣ ਕਰ ਰਹੇ ਹਨ। ਉਨ੍ਹਾਂ ਨੇ ਬਿਹਾਰ ਵਿੱਚ ਐੱਨਡੀਏ ਦੇ ਵਿਕਾਸ ਮਾਡਲ ਦੇ ਇੱਕ ਪ੍ਰਮੁੱਖ ਉਦਾਹਰਣ ਦੇ ਰੂਪ ਵਿੱਚ ਮਢੌਰਾ ਲੋਕੋਮੋਟਿਵ ਫੈਕਟਰੀ ਦਾ ਹਵਾਲਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਮਢੌਰਾ ਫੈਕਟਰੀ ਵਿੱਚ ਨਿਰਮਿਤ ਪਹਿਲਾ ਇੰਜਣ ਅਫਰੀਕਾ ਨੂੰ ਨਿਰਯਾਤ ਕੀਤਾ ਜਾ ਰਿਹਾ ਹੈ, ਜੋ ਇੱਕ ਇਤਿਹਾਸਿਕ ਉਪਲਬਧੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਕਾਰਖਾਨਾ ਸਾਰਣ ਜ਼ਿਲ੍ਹੇ ਵਿੱਚ ਹੈ, ਜਿਸ ਨੂੰ ਪਿਛਲੀ ਸਰਕਾਰ ਨੇ ਕਦੇ ਪਿਛੜਿਆ ਹੋਇਆ ਕਰਾਰ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਅੱਜ ਇਸੇ ਜ਼ਿਲ੍ਹੇ ਨੇ ਗਲੋਬਲ ਮੈਨੂਫੈਕਚਰਿੰਗ ਅਤੇ ਐਕਸਪੋਰਟ ਮੈਪ ‘ਤੇ ਸਥਾਨ ਹਾਸਲ ਕੀਤਾ ਹੈ। ਪ੍ਰਧਾਨ ਮੰਤਰੀ ਨੇ ਬਿਹਾਰ ਦੇ ਵਿਕਾਸ ਇੰਜਣ ਨੂੰ ਰੋਕਣ ਦੇ ਲਈ ਪਿਛਲੀਆਂ ਸਰਕਾਰਾਂ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਬਿਹਾਰ ਵਿੱਚ ਬਣਿਆ ਇੰਜਣ ਹੁਣ ਅਫਰੀਕਾ ਵਿੱਚ ਟ੍ਰੇਨਾਂ ਨੂੰ ਸ਼ਕਤੀ ਦੇਵੇਗਾ। ਉਨ੍ਹਾਂ ਨੇ ਇਸ ਨੂੰ ਬਹੁਤ ਮਾਣ ਦਾ ਪਲ ਕਿਹਾ। ਪ੍ਰਧਾਨ ਮੰਤਰੀ ਨੇ ਦ੍ਰਿੜ੍ਹ ਵਿਸ਼ਵਾਸ ਦੇ ਨਾਲ ਕਿਹਾ ਕਿ ਬਿਹਾਰ ‘ਮੇਡ ਇਨ ਇੰਡੀਆ’ ਮੈਨੂਫੈਕਚਰਿੰਗ ਦੇ ਲਈ ਇੱਕ ਪ੍ਰਮੁੱਖ ਕੇਂਦਰ ਦੇ ਰੂਪ ਵਿੱਚ ਉਭਰੇਗਾ। ਉਨ੍ਹਾਂ ਨੇ ਕਿਹਾ ਕਿ ਨਾ ਕੇਵਲ ਮਖਾਨਾ, ਫਲ ਅਤੇ ਸਬਜ਼ੀਆਂ ਜਿਹੇ ਸਥਾਨਕ ਉਤਪਾਦ ਅੰਤਰਰਾਸ਼ਟਰੀ ਬਜ਼ਾਰਾਂ ਤੱਕ ਪਹੁੰਚਣਗੇ, ਸਗੋਂ ਬਿਹਾਰ ਦੇ ਕਾਰਖਾਨਿਆਂ ਵਿੱਚ ਨਿਰਮਿਤ ਸਾਮਾਨਾਂ ਦੀ ਵੀ ਦੁਨੀਆ ਭਰ ਵਿੱਚ ਮੰਗ ਵਧੇਗੀ। ਸ਼੍ਰੀ ਮੋਦੀ ਨੇ ਕਿਹਾ, “ਬਿਹਾਰ ਦੇ ਨੌਜਵਾਨਾਂ ਦੇ ਬਣਾਏ ਗਏ ਉਤਪਾਦ ਇੱਕ ਆਤਮਨਿਰਭਰ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਨਗੇ।”

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਬਿਹਾਰ ਵਿੱਚ ਵਿਕਸਿਤ ਕੀਤੇ ਜਾ ਰਹੇ ਆਧੁਨਿਕ ਬੁਨਿਆਦੀ ਢਾਂਚੇ ਬਿਹਾਰ ਦੀ ਪ੍ਰਗਤੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਪੂਰੇ ਬਿਹਾਰ ਵਿੱਚ ਸੜਕਾਂ, ਰੇਲਵੇ, ਹਵਾਈ ਯਾਤਰਾ ਅਤੇ ਜਲਮਾਰਗਾਂ ਵਿੱਚ ਬੇਮਿਸਾਲ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਬਿਹਾਰ ਨੂੰ ਲਗਾਤਾਰ ਨਵੀਆਂ ਟ੍ਰੇਨਾਂ ਮਿਲ ਰਹੀਆਂ ਹਨ, ਜਿਨ੍ਹਾਂ ਵਿੱਚ ਅਤਿਆਧੁਨਿਕ ਵੰਦੇ ਭਾਰਤ ਟ੍ਰੇਨਾਂ ਵੀ ਸ਼ਾਮਲ ਹਨ। ਸ਼੍ਰੀ ਮੋਦੀ ਨੇ ਇੱਕ ਵੱਡੀ ਉਪਲਬਧੀ ਦਾ ਐਲਾਨ ਕਰਦੇ ਹੋਏ ਕਿਹਾ ਕਿ ਸਾਵਣ ਦੀ ਸ਼ੁਰੂਆਤ ਤੋਂ ਪਹਿਲਾਂ ਬਾਬਾ ਹਰਿਹਰਨਾਥ ਦੀ ਧਰਤੀ ਹੁਣ ਨਵੀਂ ਵੰਦੇ ਭਾਰਤ ਐਕਸਪ੍ਰੈੱਸ ਦੇ ਮਾਧਿਅਮ ਨਾਲ ਬਾਬਾ ਗੋਰਖਨਾਥ ਦੀ ਧਰਤੀ ਨਾਲ ਜੁੜ ਗਈ ਹੈ। ਉਨ੍ਹਾਂ ਨੇ ਕਿਹਾ ਕਿ ਨਵੀਂ ਪਟਨਾ-ਗੋਰਖਪੁਰ ਵੰਦੇ ਭਾਰਤ ਟ੍ਰੇਨ ਪੂਰਵਾਂਚਲ ਵਿੱਚ ਭਗਵਾਨ ਸ਼ਿਵ ਦੇ ਭਗਤਾਂ ਨੂੰ ਆਧੁਨਿਕ ਯਾਤਰਾ ਦਾ ਵਿਕਲਪ ਦੇਵੇਗੀ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਇਹ ਟ੍ਰੇਨ ਭਗਵਾਨ ਬੁੱਧ ਦੀ ਤਪਸਥਲੀ ਅਤੇ ਉਨ੍ਹਾਂ ਦੇ ਮਹਾਪਰਿਨਿਰਵਾਣ ਸਥਲ ਕੁਸ਼ੀਨਗਰ ਦਰਮਿਆਨ ਇੱਕ ਮਹੱਤਵਪੂਰਨ ਕੜੀ ਦਾ ਕੰਮ ਵੀ ਕਰਦੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਇਸ ਤਰ੍ਹਾਂ ਦੇ ਯਤਨਾਂ ਨਾਲ ਨਾ ਕੇਵਲ ਬਿਹਾਰ ਵਿੱਚ ਉਦਯੋਗਿਕ ਅਤੇ ਵਣਜਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ, ਸਗੋਂ ਟੂਰਿਜ਼ਮ ਖੇਤਰ ਨੂੰ ਵੀ ਬਹੁਤ ਲਾਭ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਵਿਕਾਸ ਨਾਲ ਬਿਹਾਰ ਨੂੰ ਗਲੋਬਲ ਟੂਰਿਜ਼ਮ ਮੈਪ ‘ਤੇ ਅਤੇ ਵੱਧ ਪ੍ਰਮੁੱਖਤਾ ਤੋਂ ਉਭਰਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦੇ ਸਦਕਾ ਬਿਹਾਰ ਦੇ ਨੌਜਵਾਨਾਂ ਦੇ ਲਈ ਰੋਜ਼ਗਾਰ ਦੇ ਅਣਗਿਣਤ ਅਵਸਰ ਪੈਦਾ ਹੋਣਗੇ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਸੰਵਿਧਾਨ ਦੀ ਭਾਵਨਾ ਸਾਰਿਆਂ ਦੇ ਲਈ ਬਰਾਬਰ ਅਵਸਰ ਯਕੀਨੀ ਬਣਾਉਣਾ ਅਤੇ ਭੇਦਭਾਵ ਨੂੰ ਸਮਾਪਤ ਕਰਨਾ ਹੈ। ਉਨ੍ਹਾਂ ਨੇ ‘ਸਬਕਾ ਸਾਥ, ਸਬਕਾ ਵਿਕਾਸ’ ਦੇ ਮੰਤਰ ਦੇ ਮਾਧਿਅਮ ਨਾਲ ਇਸ ਸਿਧਾਂਤ ਦੇ ਪ੍ਰਤੀ ਸਰਕਾਰ ਦੀ ਪ੍ਰਤੀਬੱਧਤਾ ਦੁਹਰਾਈ। ਪ੍ਰਧਾਨ ਮੰਤਰੀ ਨੇ ਪਿਛਲੀ ਸਰਕਾਰ ਦੇ ਦ੍ਰਿਸ਼ਟੀਕੋਣ ਨਾਲ ਇਸ ਦੀ ਤੁਲਨਾ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ “ਪਰਿਵਾਰ-ਪ੍ਰਥਮ” ਵਿਕਾਸ ਦੇ ਇਰਦ-ਗਿਰਦ ਕੇਂਦ੍ਰਿਤ ਹੈ, ਜੋ ਕੇਵਲ ਉਨ੍ਹਾਂ ਦੇ ਆਪਣੇ ਹਿਤਾਂ ਨੂੰ ਪੂਰਾ ਕਰਦੀ ਹੈ। ਸ਼੍ਰੀ ਮੋਦੀ ਨੇ ਆਪਣੇ ਖੁਦ ਦੇ ਪਰਿਵਾਰਾਂ ਦੀ ਖਾਤਿਰ ਬਿਹਾਰ ਅਤੇ ਦੇਸ਼ ਭਰ ਵਿੱਚ ਲੱਖਾਂ ਪਰਿਵਾਰਾਂ ਦੇ ਹਿਤਾਂ ਨੂੰ ਨੁਕਸਾਨ ਪਹੁੰਚਾਉਣ ਦੇ ਲਈ ਉਨ੍ਹਾਂ ਦੀ ਨਿੰਦਾ ਕੀਤੀ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਡਾ. ਬੀਆਰ ਅੰਬੇਡਕਰ ਇਸ ਤਰ੍ਹਾਂ ਦੀ ਵੰਸ਼ਵਾਦੀ ਰਾਜਨੀਤੀ ਦੇ ਖਿਲਾਫ ਮਜ਼ਬੂਤੀ ਨਾਲ ਖੜ੍ਹੇ ਸਨ। ਉਨ੍ਹਾਂ ਨੇ ਇਨ੍ਹਾਂ ਦਲਾਂ ‘ਤੇ ਵਾਰ-ਵਾਰ ਉਨ੍ਹਾਂ ਦੀ ਵਿਰਾਸਤ ਦਾ ਅਪਮਾਨ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਹੋਰ ਪਾਰਟੀ ਨਾਲ ਜੁੜੀ ਘਟਨਾ ਦਾ ਜ਼ਿਕਰ ਕੀਤਾ, ਜਿਸ ਵਿੱਚ ਡਾ. ਅੰਬੇਡਕਰ ਦੀ ਤਸਵੀਰ ਦੀ ਕਥਿਤ ਤੌਰ ‘ਤੇ ਅਨਾਦਰ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਪੂਰੇ ਬਿਹਾਰ ਵਿੱਚ ਮਾਫੀ ਮੰਗਣ ਵਾਲੇ ਪੋਸਟਰ ਦਿਖਾਈ ਦਿੱਤੇ ਹਨ। ਉਨ੍ਹਾਂ ਨੇ ਸੰਦੇਹ ਵਿਅਕਤ ਕੀਤਾ ਕਿ ਕੋਈ ਮਾਫੀ ਨਹੀਂ ਮੰਗੀ ਜਾਵੇਗੀ, ਕਿਉਂਕਿ ਇਨ੍ਹਾਂ ਪਾਰਟੀਆਂ ਵਿੱਚ ਦਲਿਤਾਂ ਅਤੇ ਮਹਾਦਲਿਤਾਂ ਦੇ ਲਈ ਵਾਸਤਵਿਕ ਸਨਮਾਨ ਦੀ ਕਮੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਡਾ. ਅੰਬੇਡਕਰ ਦੀ ਤਸਵੀਰ ਨੂੰ ਆਪਣੇ ਪੈਰਾਂ ਵਿੱਚ ਰੱਖਿਆ, ਜਦਕਿ ਉਹ ਡਾ. ਅੰਬੇਡਕਰ ਨੂੰ ਆਪਣੇ ਦਿਲ ਵਿੱਚ ਰੱਖਦੇ ਹਨ। ਉਨ੍ਹਾਂ ਨੇ ਉਨ੍ਹਾਂ ‘ਤੇ ਡਾ. ਅੰਬੇਡਕਰ ਦਾ ਅਪਮਾਨ ਕਰਕੇ ਖੁਦ ਨੂੰ ਉਨ੍ਹਾਂ ਤੋਂ ਵੱਡਾ ਦਿਖਾਉਣ ਦੀ ਕੋਸ਼ਿਸ਼ ਕਰਨ ਦਾ ਆਰੋਪ ਲਗਾਇਆ ਅਤੇ ਕਿਹਾ ਕਿ ਬਿਹਾਰ ਦੇ ਲੋਕ ਬਾਬਾ ਸਾਹੇਬ ਦੇ ਇਸ ਅਪਮਾਨ ਨੂੰ ਕਦੇ ਨਹੀਂ ਭੁੱਲਣਗੇ। 

ਪ੍ਰਧਾਨ ਮੰਤਰੀ ਨੇ ਟਿੱਪਣੀ ਕੀਤੀ ਕਿ ਬਿਹਾਰ ਦੀ ਤੇਜ਼ ਤਰੱਕੀ ਲਈ ਲੋੜੀਂਦਾ ਲਾਂਚਿੰਗ ਪੈਡ ਸ਼੍ਰੀ ਨਿਤੀਸ਼ ਕੁਮਾਰ ਦੇ ਯਤਨਾਂ ਸਦਕਾ ਪਹਿਲਾਂ ਹੀ ਤਿਆਰ ਹੋ ਚੁੱਕਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਉਨ੍ਹਾਂ ਦੇ ਗਠਜੋੜ ਦੀ ਜ਼ਿੰਮੇਵਾਰੀ ਹੈ ਕਿ ਉਹ ਇਕੱਠੇ ਕੰਮ ਕਰਨ ਅਤੇ ਬਿਹਾਰ ਨੂੰ ਵਿਕਾਸ ਦੀਆਂ ਨਵੀਆਂ ਉਚਾਈਆਂ 'ਤੇ ਲੈ ਜਾਣ। ਸ਼੍ਰੀ ਮੋਦੀ ਨੇ ਬਿਹਾਰ ਦੇ ਨੌਜਵਾਨਾਂ 'ਤੇ ਪੂਰਾ ਵਿਸ਼ਵਾਸ ਪ੍ਰਗਟ ਕਰਦੇ ਹੋਏ ਕਿਹਾ ਕਿ ਇਕੱਠੇ ਹੋ ਕੇ, ਉਹ ਰਾਜ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰਨਗੇ ਅਤੇ ਬਿਹਾਰ ਨੂੰ ਇੱਕ ਵਿਕਸਿਤ ਭਾਰਤ ਦੇ ਇੱਕ ਸ਼ਕਤੀਸ਼ਾਲੀ ਇੰਜਣ ਵਿੱਚ ਬਦਲ ਦੇਣਗੇ। ਉਨ੍ਹਾਂ ਨੇ ਚੱਲ ਰਹੀਆਂ ਵਿਕਾਸ ਪਹਿਲਕਦਮੀਆਂ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਸਮਾਪਤ ਕੀਤਾ।

ਬਿਹਾਰ ਦੇ ਰਾਜਪਾਲ, ਸ਼੍ਰੀ ਆਰਿਫ ਮੋਹੰਮਦ ਖਾਨ, ਬਿਹਾਰ ਦੇ ਮੁੱਖ ਮੰਤਰੀ, ਸ਼੍ਰੀ ਨਿਤੀਸ਼ ਕੁਮਾਰ, ਕੇਂਦਰੀ ਮੰਤਰੀ ਸ਼੍ਰੀ ਰਾਜੀਵ ਰੰਜਨ ਸਿੰਘ, ਸ਼੍ਰੀ ਜੀਤਨ ਰਾਮ ਮਾਂਝੀ, ਸ਼੍ਰੀ ਗਿਰੀਰਾਜ ਸਿੰਘ, ਸ਼੍ਰੀ ਚਿਰਾਗ ਪਾਸਵਾਨ, ਸ਼੍ਰੀ ਨਿਤਿਆਨੰਦ ਰਾਏ, ਸ਼੍ਰੀ ਰਾਮ ਨਾਥ ਠਾਕੁਰ, ਡਾ. ਰਾਜ ਭੂਸ਼ਣ ਚੌਧਰੀ, ਸ਼੍ਰੀ ਸਤੀਸ਼ ਚੰਦਰ ਦੁਬੇ ਆਦਿ ਵੀ ਇਸ ਸਮਾਗਮ ਵਿੱਚ ਮੌਜੂਦ ਸਨ।

 

ਪਿਛੋਕੜ

ਬਿਹਾਰ ਵਿੱਚ ਬੁਨਿਆਦੀ ਢਾਂਚੇ ਅਤੇ ਸਮਾਜਿਕ-ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ, ਪ੍ਰਧਾਨ ਮੰਤਰੀ ਨੇ ਸੀਵਾਨ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ।

ਖੇਤਰ ਵਿੱਚ ਰੇਲਵੇ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ 400 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀ ਨਵੀਂ ਵੈਸ਼ਾਲੀ-ਦੇਵਰੀਆ ਰੇਲ ਲਾਈਨ ਪ੍ਰੋਜੈਕਟ ਦਾ ਉਦਘਾਟਨ ਕੀਤਾ ਅਤੇ ਇਸ ਮਾਰਗ ‘ਤੇ ਇੱਕ ਨਵੀਂ ਟ੍ਰੇਨ ਸੇਵਾ ਨੂੰ ਹਰੀ ਝੰਡੀ ਦਿਖਾਈ। ਇਸ ਦੇ ਇਲਾਵਾ, ਉੱਤਰ ਬਿਹਾਰ ਵਿੱਚ ਕਨੈਕਟੀਵਿਟੀ ਨੂੰ ਹੁਲਾਰਾ ਦੇਣ ਲਈ ਪ੍ਰਧਾਨ ਮੰਤਰੀ ਨੇ ਮੁਜ਼ੱਫਰਪੁਰ ਅਤੇ ਬੇਤੀਆ ਦੇ ਰਸਤੇ ਪਾਟਲੀਪੁਤਰ ਅਤੇ ਗੋਰਖਪੁਰ ਦਰਮਿਆਨ ਵੰਦੇ ਭਾਰਤ ਐਕਸਪ੍ਰੈੱਸਵੇਅ ਨੂੰ ਵੀ ਹਰੀ ਝੰਡੀ ਦਿਖਾਈ।

 

“ਮੇਕ ਇਨ ਇੰਡੀਆ-ਮੇਕ ਫਾਰ ਦੀ ਵਰਲਡ” ਦੇ ਵਿਜ਼ਨ ਨੂੰ ਅੱਗੇ ਵਧਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਗਿਨੀ ਗਣਰਾਜ ਨੂੰ ਨਿਰਯਾਤ ਦੇ ਲਈ ਮਰਹੋਰਾ ਪਲਾਂਟ ਵਿੱਚ ਨਿਰਮਿਤ ਅਤਿਆਧੁਨਿਕ ਲੋਕੋਮੋਟਿਵ ਨੂੰ ਵੀ ਹਰੀ ਝੰਡੀ ਦਿਖਾਈ। ਇਹ ਇਸ ਕਾਰਖਾਨੇ ਵਿੱਚ ਨਿਰਮਿਤ ਪਹਿਲਾ ਨਿਰਯਾਤ ਲੋਕੋਮੋਟਿਵ ਹੈ। ਇਹ ਹਾਈ-ਹੌਰਸਪਾਵਰ ਇੰਜਣ, ਐਡਵਾਂਸਡ ਏਸੀ ਪ੍ਰੋਪਲਸ਼ਨ ਸਿਸਟਮ, ਮਾਈਕ੍ਰੋਪ੍ਰੋਸੈੱਸਰ-ਅਧਾਰਿਤ ਕੰਟਰੋਲ ਪ੍ਰਣਾਲੀ, ਐਰਗੋਨੋਮਿਕ ਕੈਬ ਡਿਜ਼ਾਈਨ ਨਾਲ ਲੈਸ ਹਨ ਅਤੇ ਇਸ ਵਿੱਚ regenerative ਰਿਜੇਨੈਰੇਟਿਵ ਬ੍ਰੇਕਿੰਗ ਜਿਹੀਆਂ ਤਕਨੀਕਾਂ ਸ਼ਾਮਲ ਹਨ। 

 

ਗੰਗਾ ਨਦੀ ਦੀ ਸੰਭਾਲ ਅਤੇ ਕਾਇਆਕਲਪ ਲਈ ਵਚਨਬੱਧਤਾ ਦੇ ਅਨੁਰੂਪ, ਪ੍ਰਧਾਨ ਮੰਤਰੀ ਨੇ ਖੇਤਰ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ 1800 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਨਮਾਮਿ ਗੰਗੇ ਪ੍ਰੋਜੈਕਟ ਦੇ ਤਹਿਤ ਛੇ ਸੀਵੇਜ਼ ਟ੍ਰੀਟਮੈਂਟ ਪਲਾਂਟਾਂ (ਐੱਸਟੀਪੀ) ਦਾ ਉਦਘਾਟਨ ਕੀਤਾ।

 

ਪ੍ਰਧਾਨ ਮੰਤਰੀ ਨੇ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿੱਚ 3000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੀ ਜਲ ਸਪਲਾਈ, ਸਵੱਛਤਾ ਅਤੇ ਐੱਸਟੀਪੀ ਦਾ ਨੀਂਹ ਪੱਥਰ ਵੀ ਰੱਖਿਆ। ਇਸ ਦਾ ਉਦੇਸ਼ ਇਨ੍ਹਾਂ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਵੱਛ ਅਤੇ ਸੁਰੱਖਿਅਤ ਪੇਅਜਲ ਉਪਲਬਧ ਕਰਵਾਉਣਾ ਹੈ।

ਖੇਤਰ ਵਿੱਚ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣ ਲਈ, ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ 500 ਮੈਗਾਵਾਟ ਸਮਰੱਥਾ ਦੀ ਬੈਟਰੀ ਊਰਜਾ ਸਟੋਰੇਜ ਪ੍ਰਣਾਲੀ (ਬੀਈਐੱਸਐੱਸ) ਦਾ ਨੀਂਹ ਪੱਥਰ ਰੱਖਿਆ। ਰਾਜ ਦੇ 15 ਗ੍ਰਿੱਡ ਸਬ-ਸਟੇਸ਼ਨਾਂ ‘ਤੇ ਸਟੈਂਡਅਲੋਨ ਬੀਈਐੱਸਐੱਸ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਮੁਜ਼ੱਫਰਪੁਰ, ਮੋਤਿਹਾਰੀ, ਬੇਤੀਆ, ਸੀਵਾਨ ਆਦਿ ਸ਼ਾਮਲ ਹਨ। ਹਰੇਕ ਸਬ-ਸਟੇਸ਼ਨ ਵਿੱਚ ਲਗਾਈ ਜਾਣ ਵਾਲੀ ਬੈਟਰੀ ਦੀ ਸਮਰੱਥਾ 20 ਤੋਂ 80 ਮੈਗਾਵਾਟ ਹੈ। ਇਹ ਵੰਡ ਕੰਪਨੀਆਂ ਨੂੰ ਮਹਿੰਗੀਆਂ ਦਰਾਂ ‘ਤੇ ਬਿਜਲੀ ਖਰੀਦਣ ਤੋਂ ਬਚਾਵੇਗੀ ਕਿਉਂਕਿ ਪਹਿਲਾਂ ਤੋਂ ਇਕੱਠੀ ਕੀਤੀ ਬਿਜਲੀ ਨੂੰ ਸਿੱਧਾ ਉਪਭੋਗਤਾਵਾਂ ਨੂੰ ਵਾਪਸ ਗ੍ਰਿੱਡ ਵਿੱਚ ਭੇਜਿਆ ਜਾਵੇਗਾ।

 

ਪ੍ਰਧਾਨ ਮੰਤਰੀ ਨੇ ਬਿਹਾਰ ਵਿੱਚ ਪੀਐੱਮਏਵਾਈ-ਯੂ ਦੇ 53,600 ਤੋਂ ਵੱਧ ਲਾਭਾਰਥੀਆਂ ਨੂੰ ਪਹਿਲੀ ਕਿਸ਼ਤ ਵੀ ਜਾਰੀ ਕੀਤੀ। ਉਹ ਪੀਐੱਮਏਵਾਈ ਯੂ ਦੇ 6,600 ਤੋਂ ਵੱਧ ਪੂਰੇ ਹੋ ਚੁੱਕੇ ਮਕਾਨਾਂ ਦੇ ਗ੍ਰਹਿ ਪ੍ਰਵੇਸ਼ ਸਮਾਰੋਹ ਦੇ ਅਵਸਰ ‘ਤੇ ਕੁਝ ਲਾਭਾਰਥੀਆਂ ਨੂੰ ਚਾਬੀਆਂ ਵੀ ਸੌਂਪਣਗੇ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
From the lens of FM Nirmala Sitharaman: Weaving a fabric of enterprise on the loom of traditional skills

Media Coverage

From the lens of FM Nirmala Sitharaman: Weaving a fabric of enterprise on the loom of traditional skills
NM on the go

Nm on the go

Always be the first to hear from the PM. Get the App Now!
...
Prime Minister pays homage to the great revolutionary Mangal Pandey ji
July 19, 2026

Prime Minister Shri Narendra Modi today, paid tributes to the great revolutionary Mangal Pandey ji on his birth anniversary. Shri Modi remarked that his courageous life continues to fill every Indian with pride even today, and his saga of valor will keep inspiring every generation of the nation.

Shri Modi posted on X;

महान क्रांतिकारी मंगल पांडे जी को उनकी जयंती पर शत-शत नमन। मातृभूमि के स्वाभिमान और सम्मान की रक्षा के लिए उन्होंने अपना सर्वस्व न्योछावर कर दिया। उनका साहसिक जीवन आज भी हर भारतीय को गर्व से भर देता है। राष्ट्रभक्ति से ओतप्रोत उनकी शौर्यगाथा देश की हर पीढ़ी को प्रेरित करती रहेगी।