ਅੱਜ ਪੂਰਬੀ ਭਾਰਤ, ਭਾਰਤ ਦੀ 'ਐਕਟ ਈਸਟ ਪਾਲਿਸੀ' ਦਾ ਕੇਂਦਰ ਹੈ; ਇਹ ਭਾਰਤ ਨੂੰ ਦੱਖਣ-ਪੂਰਬੀ ਏਸ਼ੀਆ ਨਾਲ ਜੋੜਨ ਵਾਲਾ ਇੱਕ ਪੁਲ ਬਣ ਰਿਹਾ ਹੈ: ਪ੍ਰਧਾਨ ਮੰਤਰੀ
ਬਰਾਕ ਘਾਟੀ ਦੇ ਕਿਸਾਨਾਂ ਅਤੇ ਇੱਥੋਂ ਦੇ ਚਾਹ ਦੇ ਬਾਗ਼ਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਅਸਾਮ ਦੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਇਆ ਹੈ; ਸਰਕਾਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ: ਪ੍ਰਧਾਨ ਮੰਤਰੀ
ਅਸੀਂ ਸਰਹੱਦੀ ਪਿੰਡਾਂ ਨੂੰ ਦੇਸ਼ ਦੇ ਪਹਿਲੇ ਪਿੰਡ ਮੰਨਦੇ ਹਾਂ; ਸਰਹੱਦੀ ਖੇਤਰਾਂ ਦੇ ਵਿਕਾਸ ਲਈ, 'ਵਾਈਬ੍ਰੈਂਟ ਵਿਲੇਜ ਪ੍ਰੋਗਰਾਮ' ਦਾ ਅਗਲਾ ਪੜਾਅ ਕਛਾਰ ਜ਼ਿਲ੍ਹੇ ਤੋਂ ਹੀ ਸ਼ੁਰੂ ਕੀਤਾ ਗਿਆ, ਜਿਸ ਨਾਲ ਬਰਾਕ ਘਾਟੀ ਦੇ ਕਈ ਪਿੰਡਾਂ ਵਿੱਚ ਵੀ ਵਿਕਾਸ ਯਕੀਨੀ ਹੋਇਆ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਸਿਲਚਰ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਸੱਭਿਆਚਾਰ ਅਤੇ ਜੀਵਿਤਤਾ ਨਾਲ ਭਰਪੂਰ ਬਰਾਕ ਘਾਟੀ ਦਾ ਦੌਰਾ ਕਰਨਾ ਉਨ੍ਹਾਂ ਲਈ ਹਮੇਸ਼ਾ ਇੱਕ ਖ਼ਾਸ ਤਜਰਬਾ ਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਲਚਰ ਇਸ ਘਾਟੀ ਦਾ ਮੁੱਖ ਦੁਆਰ ਹੈ, ਜਿੱਥੇ ਇਤਿਹਾਸ ਅਤੇ ਭਾਸ਼ਾ ਦਾ ਸੁਮੇਲ ਇੱਕ ਵਿਲੱਖਣ ਖੇਤਰੀ ਪਛਾਣ ਬਣਾਉਂਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਦੀ ਤਾਕਤ ਇਸ ਦੀ ਵਿਭਿੰਨਤਾ (ਵੰਨ-ਸੁਵੰਨਤਾ) ਵਿੱਚ ਹੈ, ਜਿੱਥੇ ਬੰਗਾਲੀ, ਅਸਾਮੀ ਅਤੇ ਆਦਿਵਾਸੀ ਪਰੰਪਰਾਵਾਂ ਆਪਸੀ ਪਿਆਰ ਨਾਲ ਵੱਧ-ਫੁੱਲ ਰਹੀਆਂ ਹਨ। ਸ਼੍ਰੀ ਮੋਦੀ ਨੇ ਕਿਹਾ, "ਬਰਾਕ ਘਾਟੀ ਦੀ ਵਿਭਿੰਨਤਾ ਹੀ ਇਸ ਦੀ ਸਭ ਤੋਂ ਵੱਡੀ ਪੂੰਜੀ ਹੈ, ਜੋ ਇੱਥੋਂ ਦੇ ਨਾਗਰਿਕਾਂ ਵਿੱਚ ਭਾਈਚਾਰੇ ਦੀ ਭਾਵਨਾ ਨੂੰ ਵਧਾਉਂਦੀ ਹੈ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਖੇਤਰ ਦੇ ਉਪਜਾਊ ਮੈਦਾਨ ਅਤੇ ਚਾਹ ਦੇ ਬਾਗ਼ ਲੰਬੇ ਸਮੇਂ ਤੋਂ ਇਸ ਦੀ ਸਥਾਨਕ ਆਰਥਿਕਤਾ ਅਤੇ ਵਪਾਰਕ ਰਸਤਿਆਂ ਦਾ ਆਧਾਰ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਹਜ਼ਾਰਾਂ ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਬਰਾਕ ਘਾਟੀ ਨੂੰ ਪੂਰੇ ਉੱਤਰ-ਪੂਰਬ ਲਈ ਇੱਕ ਪ੍ਰਮੁੱਖ ਲੌਜਿਸਟਿਕ ਕੇਂਦਰ (ਢੋਆ-ਢੁਆਈ ਕੇਂਦਰ) ਵਜੋਂ ਹੋਰ ਮਜ਼ਬੂਤ ਕਰੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਰੇਲ, ਸੜਕ ਅਤੇ ਸਿੱਖਿਆ ਦੇ ਖੇਤਰ ਵਿੱਚ ਇਹ ਪਹਿਲਕਦਮੀਆਂ ਸਥਾਨਕ ਨੌਜਵਾਨਾਂ ਲਈ ਰੁਜ਼ਗਾਰ ਦੇ ਭਰਪੂਰ ਮੌਕੇ ਪੈਦਾ ਕਰਨ ਲਈ ਬਣਾਈਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਹੁਣ ਇਸ ਖੇਤਰ ਨੂੰ ਨਾ ਸਿਰਫ਼ ਰਾਜ ਨਾਲ ਸਗੋਂ ਪੱਛਮੀ ਬੰਗਾਲ ਅਤੇ ਉੱਤਰ-ਪੂਰਬ ਦੇ ਗੁਆਂਢੀ ਖੇਤਰਾਂ ਨਾਲ ਜੋੜਨ ਲਈ ਤਿਆਰ ਕੀਤਾ ਜਾ ਰਿਹਾ ਹੈ। ਸ਼੍ਰੀ ਮੋਦੀ ਨੇ ਕਿਹਾ, "ਬਰਾਕ ਘਾਟੀ ਉੱਤਰ-ਪੂਰਬ ਲਈ ਇੱਕ ਪ੍ਰਮੁੱਖ ਲੌਜਿਸਟਿਕ ਅਤੇ ਵਪਾਰਕ ਕੇਂਦਰ ਬਣਨ ਜਾ ਰਹੀ ਹੈ।"

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਇਸ ਖੇਤਰ ਨੂੰ ਭਾਰਤ ਦੀ 'ਐਕਟ ਈਸਟ ਪਾਲਿਸੀ' ਦਾ ਕੇਂਦਰ ਬਣਾ ਰਹੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਮੌਜੂਦਾ ਪ੍ਰਸ਼ਾਸਨ ਇਸ ਖੇਤਰ ਦੇ ਉਦਯੋਗਿਕ ਵੱਕਾਰ ਨੂੰ ਬਹਾਲ ਕਰਨ ਲਈ ਕੰਮ ਕਰ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ 24,000 ਕਰੋੜ ਰੁਪਏ ਦੀ ਲਾਗਤ ਵਾਲੇ ਸ਼ਿਲੌਂਗ-ਸਿਲਚਰ ਹਾਈ-ਸਪੀਡ ਕੋਰੀਡੋਰ ਦੇ ਨੀਂਹ ਪੱਥਰ ਸਮਾਗਮ ਨਾਲ ਅੱਜ ਇੱਕ ਇਤਿਹਾਸਕ ਪ੍ਰਾਪਤੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਐਕਸੈੱਸ ਕੰਟਰੋਲਡ ਕੋਰੀਡੋਰ ਉੱਤਰ-ਪੂਰਬ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਕੋਰੀਡੋਰ ਹੈ ਅਤੇ ਲੋਕਾਂ ਦੀ ਦਹਾਕਿਆਂ ਪੁਰਾਣੀ ਉਡੀਕ ਨੂੰ ਖ਼ਤਮ ਕਰਦਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਕੋਰੀਡੋਰ ਸਿਲਚਰ ਨੂੰ ਮਿਜ਼ੋਰਮ, ਮਨੀਪੁਰ ਅਤੇ ਤ੍ਰਿਪੁਰਾ ਨਾਲ ਜੋੜੇਗਾ ਅਤੇ ਅੰਤ ਵਿੱਚ ਦੱਖਣ-ਪੂਰਬੀ ਏਸ਼ੀਆ ਦੇ ਵਿਸ਼ਾਲ ਬਾਜ਼ਾਰਾਂ ਨਾਲ ਜੋੜੇਗਾ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਸ ਸੰਪਰਕ ਨਾਲ ਸਥਾਨਕ ਉਦਯੋਗ, ਖੇਤੀਬਾੜੀ ਅਤੇ ਸੈਰ-ਸਪਾਟੇ ਨੂੰ ਭਾਰੀ ਹੁਲਾਰਾ ਮਿਲੇਗਾ। ਸ਼੍ਰੀ ਮੋਦੀ ਨੇ ਕਿਹਾ, "ਬਰਾਕ ਘਾਟੀ ਇੱਕ ਸੁਨਹਿਰੀ ਭਵਿੱਖ ਨਾਲ ਜੁੜਨ ਜਾ ਰਹੀ ਹੈ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵਾਂ ਸਿਲਚਰ ਫਲਾਈਓਵਰ ਸ਼ਹਿਰ ਦੇ ਵਾਸੀਆਂ ਨੂੰ ਲੰਬੇ ਸਮੇਂ ਤੋਂ ਪਰੇਸ਼ਾਨ ਕਰ ਰਹੇ ਟ੍ਰੈਫਿਕ ਜਾਮ ਤੋਂ ਕਾਫ਼ੀ ਰਾਹਤ ਦੇਵੇਗਾ। ਇਹ ਬੁਨਿਆਦੀ ਢਾਂਚਾ ਸਿਲਚਰ ਮੈਡੀਕਲ ਕਾਲਜ, ਐੱਨਆਈਟੀ ਅਤੇ ਅਸਾਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਵੱਡਾ ਵਰਦਾਨ ਹੈ। ਇਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਬਚੇਗਾ। ਸ਼੍ਰੀ ਮੋਦੀ ਨੇ ਕਿਹਾ ਕਿ ਅਸਾਮ ਦੇ 2,500 ਕਿੱਲੋਮੀਟਰ ਤੋਂ ਵੱਧ ਰੇਲ ਨੈੱਟਵਰਕ ਦੇ ਬਿਜਲੀਕਰਨ ਨਾਲ ਸਫ਼ਰ ਤੇਜ਼ ਹੋਵੇਗਾ। ਉਨ੍ਹਾਂ ਅੱਗੇ ਕਿਹਾ, "ਤੇਜ਼ ਰਫ਼ਤਾਰ ਅਤੇ ਸਾਫ਼-ਸੁਥਰੀ ਰੇਲ ਆਵਾਜਾਈ ਨਾਲ ਬਰਾਕ ਘਾਟੀ ਦੇ ਸਾਫ਼ ਵਾਤਾਵਰਣ ਨੂੰ ਕਾਫ਼ੀ ਫ਼ਾਇਦਾ ਹੋਵੇਗਾ।"

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਘਾਟੀ ਦੇ ਚਾਹ ਬਾਗ਼ਾਂ ਦੇ ਮਜ਼ਦੂਰਾਂ ਅਤੇ ਕਿਸਾਨਾਂ ਨੇ ਅਸਾਮ ਦੇ ਵਿਕਾਸ ਵਿੱਚ ਬੇਸ਼ਕੀਮਤੀ ਯੋਗਦਾਨ ਪਾਇਆ ਹੈ। ਉਨ੍ਹਾਂ ਦੱਸਿਆ ਕਿ 'ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ' ਤਹਿਤ ਹੁਣ ਤੱਕ ਅਸਾਮ ਦੇ ਕਿਸਾਨਾਂ ਨੂੰ 20,000 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਜਾ ਚੁੱਕੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਕੱਲ੍ਹ ਹੀ ਬਰਾਕ ਘਾਟੀ ਦੇ ਹਜ਼ਾਰਾਂ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਮਿਲੇ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਮਦਦ ਕਿਸਾਨਾਂ ਨੂੰ ਖੇਤੀਬਾੜੀ ਨਾਲ ਜੁੜੀਆਂ ਉਨ੍ਹਾਂ ਦੀਆਂ ਛੋਟੀਆਂ ਪਰ ਅਹਿਮ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਮਦਦ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਪਥਾਰਕੰਡੀ ਵਿੱਚ ਖੇਤਰ ਦੇ ਪਹਿਲੇ ਖੇਤੀਬਾੜੀ ਕਾਲਜ ਦੀ ਸਥਾਪਨਾ ਨਾਲ ਇਹ ਘਾਟੀ ਖੇਤੀਬਾੜੀ ਖੋਜ ਦਾ ਕੇਂਦਰ ਬਣੇਗੀ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਹ ਸੰਸਥਾ ਸਥਾਨਕ ਨੌਜਵਾਨਾਂ ਨੂੰ ਸਫਲ ਖੇਤੀਬਾੜੀ ਸਟਾਰਟਅੱਪ ਸ਼ੁਰੂ ਕਰਨ ਲਈ ਜ਼ਰੂਰੀ ਮਦਦ ਪ੍ਰਦਾਨ ਕਰੇਗੀ। ਸ਼੍ਰੀ ਮੋਦੀ ਨੇ ਕਿਹਾ, "ਹੁਣ ਬਰਾਕ ਘਾਟੀ ਖੇਤੀਬਾੜੀ ਦੀ ਪੜ੍ਹਾਈ ਅਤੇ ਖੋਜ ਲਈ ਜਾਣੀ ਜਾਵੇਗੀ।"

ਸ਼੍ਰੀ ਮੋਦੀ ਨੇ ਕਿਹਾ ਕਿ ਮੌਜੂਦਾ ਸਰਕਾਰ ਵਿਕਾਸ ਦੀ ਦੌੜ ਵਿੱਚ ਪਿੱਛੇ ਰਹਿ ਗਏ ਲੋਕਾਂ ਨੂੰ ਪਹਿਲ ਦੇਣ ਦੇ ਅਸੂਲ 'ਤੇ ਚੱਲਦੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਜਿੱਥੇ ਸਰਹੱਦੀ ਪਿੰਡਾਂ ਨੂੰ ਕਦੇ "ਆਖ਼ਰੀ" ਪਿੰਡ ਮੰਨਿਆ ਜਾਂਦਾ ਸੀ, ਉੱਥੇ ਹੀ ਉਨ੍ਹਾਂ ਦੀ ਸਰਕਾਰ ਉਨ੍ਹਾਂ ਨੂੰ ਦੇਸ਼ ਦੇ "ਪਹਿਲੇ" ਪਿੰਡਾਂ ਵਜੋਂ ਵੇਖਦੀ ਹੈ। ਉਨ੍ਹਾਂ ਕਿਹਾ ਕਿ ਕਛਾਰ ਜ਼ਿਲ੍ਹੇ ਤੋਂ ਵਧਾਇਆ ਗਿਆ 'ਵਾਈਬ੍ਰੈਂਟ ਵਿਲੇਜ ਪ੍ਰੋਗਰਾਮ' ਸਰਹੱਦੀ ਬਸਤੀਆਂ ਵਿੱਚ ਸਪਸ਼ਟ ਸੁਧਾਰ ਲਿਆ ਰਿਹਾ ਹੈ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖੇਤਰਾਂ ਦੀ ਇਤਿਹਾਸਕ ਅਣਦੇਖੀ ਨੂੰ ਹੁਣ ਸਰਗਰਮ ਵਿਕਾਸ ਅਤੇ ਰਣਨੀਤਕ ਪਹੁੰਚ ਨਾਲ ਦੂਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਅਸੀਂ ਸਰਹੱਦੀ ਪਿੰਡਾਂ ਨੂੰ ਦੇਸ਼ ਦੇ ਪਹਿਲੇ ਪਿੰਡ ਮੰਨਦੇ ਹਾਂ।"

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਸਰਕਾਰ ਨੇ ਹਜ਼ਾਰਾਂ ਚਾਹ ਬਾਗ਼ ਪਰਿਵਾਰਾਂ ਨੂੰ ਜ਼ਮੀਨ ਦੇ ਅਧਿਕਾਰ ਦੇ ਕੇ ਇੱਕ ਇਤਿਹਾਸਕ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਜ਼ਮੀਨੀ ਹੱਕ ਦੇਣਾ ਉਨ੍ਹਾਂ ਪੀੜ੍ਹੀਆਂ ਦੇ ਭਵਿੱਖ ਨੂੰ ਬਦਲਣ ਵੱਲ ਇੱਕ ਵੱਡਾ ਕਦਮ ਹੈ ਜਿਨ੍ਹਾਂ ਨੇ ਦੋ ਸਦੀਆਂ ਤੱਕ ਸੇਵਾ ਕੀਤੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਇਹ ਕਾਨੂੰਨੀ ਸੁਰੱਖਿਆ ਇੱਜ਼ਤ ਵਾਲਾ ਜੀਵਨ ਯਕੀਨੀ ਬਣਾਉਂਦੀ ਹੈ। "ਇਨ੍ਹਾਂ ਜ਼ਮੀਨੀ ਹੱਕਾਂ ਨਾਲ ਹੁਣ ਪਰਿਵਾਰਾਂ ਨੂੰ ਪੱਕੇ ਘਰ, ਬਿਜਲੀ ਅਤੇ ਪਾਣੀ ਵਰਗੀਆਂ ਕੇਂਦਰੀ ਸਕੀਮਾਂ ਦਾ ਲਾਭ ਲੈਣ ਵਿੱਚ ਮਦਦ ਮਿਲੇਗੀ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਚਾਹ ਦੇ ਬਾਗ਼ਾਂ ਦੇ ਨੌਜਵਾਨਾਂ ਲਈ ਖ਼ਾਸ ਤੌਰ 'ਤੇ ਸਕੂਲ, ਵਜ਼ੀਫ਼ੇ ਅਤੇ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ 'ਤੇ ਧਿਆਨ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਇਨ੍ਹਾਂ ਕੋਸ਼ਿਸ਼ਾਂ ਨਾਲ ਉਨ੍ਹਾਂ ਮਜ਼ਦੂਰਾਂ ਦੇ ਬੱਚਿਆਂ ਲਈ ਇੱਕ ਸੁਨਹਿਰੀ ਭਵਿੱਖ ਦੇ ਦਰਵਾਜ਼ੇ ਖੁੱਲ੍ਹ ਰਹੇ ਹਨ, ਜਿਨ੍ਹਾਂ ਨੂੰ ਪਹਿਲਾਂ ਅਣਗੌਲਿਆ ਰੱਖਿਆ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖਿਆ, ਹੁਨਰ ਵਿਕਾਸ ਅਤੇ ਸਿਹਤ ਮੌਜੂਦਾ ਸਰਕਾਰ ਦੀ ਖੇਤਰੀ ਰਣਨੀਤੀ ਦੇ ਮੁੱਖ ਥੰਮ੍ਹ ਹਨ। ਪ੍ਰਧਾਨ ਮੰਤਰੀ ਨੇ ਦੱਸਿਆ ਕਿ ਅਸਾਮ ਤੇਜ਼ੀ ਨਾਲ ਇੱਕ ਸਿਹਤ ਕੇਂਦਰ (ਹੈਲਥ ਹੱਬ) ਵਜੋਂ ਉੱਭਰ ਰਿਹਾ ਹੈ, ਜਿੱਥੇ ਏਮਜ਼ ਅਤੇ ਕੈਂਸਰ ਹਸਪਤਾਲਾਂ ਦਾ ਇੱਕ ਮਜ਼ਬੂਤ ਨੈੱਟਵਰਕ ਹੈ। ਸ਼੍ਰੀ ਮੋਦੀ ਨੇ ਕਿਹਾ, "ਚਾਹ ਦੇ ਬਾਗ਼ਾਂ ਦੇ ਨੌਜਵਾਨਾਂ ਲਈ ਇੱਕ ਸੁਨਹਿਰੀ ਭਵਿੱਖ ਦੇ ਦਰਵਾਜ਼ੇ ਖੁੱਲ੍ਹ ਰਹੇ ਹਨ।"

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਦੇ ਨੌਜਵਾਨਾਂ ਲਈ ਸੈਮੀਕੰਡਕਟਰ ਅਤੇ ਤਕਨੀਕੀ ਖੇਤਰਾਂ ਵਿੱਚ ਵਿਸ਼ਾਲ ਮੌਕੇ ਹਨ, ਪਰ ਸ਼ਾਂਤੀ ਅਤੇ ਤਰੱਕੀ ਦਾ ਇਹ ਮੌਜੂਦਾ ਦੌਰ ਅਣਥੱਕ ਕੁਰਬਾਨੀਆਂ ਸਦਕਾ ਹਾਸਲ ਹੋਇਆ ਹੈ ਅਤੇ ਇਸ ਨੂੰ ਪਿਛਾਖੜੀ ਤਾਕਤਾਂ ਤੋਂ ਬਚਾਉਣਾ ਜ਼ਰੂਰੀ ਹੈ। ਪ੍ਰਧਾਨ ਮੰਤਰੀ ਨੇ ਸਾਫ਼ ਕੀਤਾ ਕਿ ਰਾਜ ਨੂੰ ਉਸ ਦੇ ਅਸ਼ਾਂਤ ਅਤੀਤ ਵਿੱਚ ਧੱਕਣ ਦੀ ਕੋਸ਼ਿਸ਼ ਕਰਨ ਵਾਲੀ ਕਿਸੇ ਵੀ ਤਾਕਤ ਨੂੰ ਮੂੰਹ-ਤੋੜ ਜਵਾਬ ਦੇਣਾ ਹੋਵੇਗਾ। ਸ਼੍ਰੀ ਮੋਦੀ ਨੇ ਕਿਹਾ, "ਅਸਾਮ ਹੁਣ ਭਾਰਤ ਦੇ ਸੈਮੀਕੰਡਕਟਰ ਖੇਤਰ ਦਾ ਇੱਕ ਅਹਿਮ ਹਿੱਸਾ ਬਣ ਰਿਹਾ ਹੈ। ਅਗਲੀ ਪੀੜ੍ਹੀ ਦੀ ਤਕਨਾਲੋਜੀ ਨਾਲ ਸਬੰਧਿਤ ਢਾਂਚਾ ਅਤੇ ਹੁਨਰ ਇੱਥੇ ਤਿਆਰ ਹੋ ਰਿਹਾ ਹੈ।"

ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਪੱਧਰੀ ਸੰਕਟਾਂ ਅਤੇ ਜੰਗਾਂ ਦੌਰਾਨ, ਮੌਜੂਦਾ ਸਰਕਾਰ ਭਾਰਤੀ ਨਾਗਰਿਕਾਂ 'ਤੇ ਪੈਣ ਵਾਲੇ ਅਸਰ ਨੂੰ ਘੱਟ ਕਰਨ ਲਈ ਪੂਰੀ ਤਾਕਤ ਨਾਲ ਕੰਮ ਕਰ ਰਹੀ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਮੀਰ ਭਾਸ਼ਾ ਅਤੇ ਸੱਭਿਆਚਾਰ ਦੇ ਸਹਿਯੋਗ ਨਾਲ ਇਸ ਖੇਤਰ ਦੀ ਤਰੱਕੀ ਹੁਣ ਰੁਕਣ ਵਾਲੀ ਨਹੀਂ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਜਿਨ੍ਹਾਂ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ, ਉਹ ਘਾਟੀ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਮਾਤਰ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਲੋਕਾਂ ਦਾ ਸਮੂਹਿਕ ਸੰਕਲਪ ਪੂਰੇ ਰਾਜ ਲਈ ਇੱਕ ਸੁਨਹਿਰੀ ਅਤੇ ਖ਼ੁਸ਼ਹਾਲ ਭਵਿੱਖ ਯਕੀਨੀ ਬਣਾਏਗਾ। ਸ਼੍ਰੀ ਮੋਦੀ ਨੇ ਆਪਣੇ ਸੰਬੋਧਨ ਨੂੰ ਖ਼ਤਮ ਕਰਦਿਆਂ ਕਿਹਾ, "ਉਹ ਦਿਨ ਦੂਰ ਨਹੀਂ ਜਦੋਂ ਬਰਾਕ ਘਾਟੀ ਨੂੰ ਵਿਕਾਸ ਦੇ ਇੱਕ ਨਵੇਂ ਕੇਂਦਰ ਵਜੋਂ ਪਛਾਣ ਮਿਲੇਗੀ।"

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
‘Modi Govt’s 12 years are transformational for industry’

Media Coverage

‘Modi Govt’s 12 years are transformational for industry’
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 12 ਜੂਨ 2026
June 12, 2026

Breaking Barriers, Building Bharat: PM Modi’s Historic Push for Gender Equality and Inclusive Growth