ਭਾਰਤ ਆਪਣੀਆਂ ਊਰਜਾ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਆਤਮਨਿਰਭਰ ਬਣਨ ਦੇ ਰਾਹ 'ਤੇ ਚੱਲ ਪਿਆ ਹੈ: ਪ੍ਰਧਾਨ ਮੰਤਰੀ
ਅੱਜ, ਭਾਰਤ ਸੋਲਰ ਪਾਵਰ ਵਿੱਚ ਦੁਨੀਆ ਦੇ ਚੋਟੀ ਦੇ 5 ਦੇਸ਼ਾਂ ਵਿੱਚ ਸ਼ਾਮਲ ਹੈ: ਪ੍ਰਧਾਨ ਮੰਤਰੀ
ਭਾਰਤ ਨੂੰ ਆਤਮਨਿਰਭਰ ਬਣਨ ਲਈ ਦੋ ਮੁੱਖ ਚੀਜ਼ਾਂ ਦੀ ਜ਼ਰੂਰਤ ਹੈ - ਊਰਜਾ ਅਤੇ ਸੈਮੀਕੰਡਕਟਰ। ਅਸਾਮ ਇਸ ਯਾਤਰਾ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ: ਪ੍ਰਧਾਨ ਮੰਤਰੀ
ਅਸੀਂ ਅਸਾਮ ਦੀ ਪਛਾਣ ਨੂੰ ਲਗਾਤਾਰ ਮਜ਼ਬੂਤ ​​ਕਰ ਰਹੇ ਹਾਂ: ਪ੍ਰਧਾਨ ਮੰਤਰੀ

ਸਵੱਛ ਊਰਜਾ ਨੂੰ ਉਤਸ਼ਾਹਿਤ ਕਰਨ ਅਤੇ ਜੈਵਿਕ ਈਂਧਣ 'ਤੇ ਨਿਰਭਰਤਾ ਘਟਾਉਣ ਦੇ ਉਦੇਸ਼ ਨਾਲ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਅਸਾਮ ਦੇ ਗੋਲਾਘਾਟ ਵਿਖੇ ਨੁਮਾਲੀਗੜ੍ਹ ਰਿਫਾਇਨਰੀ ਲਿਮਿਟੇਡ (ਐੱਨਆਰਐੱਲ) ਵਿਖੇ ਅਸਾਮ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ ਅਤੇ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ 'ਤੇ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਸਾਰੇ ਨਾਗਰਿਕਾਂ ਅਤੇ ਅਸਾਮ ਦੇ ਲੋਕਾਂ ਨੂੰ ਸ਼ਰੋਦੀਆ ਦੁਰਗਾ ਪੂਜਾ ਦੇ ਮੌਕੇ 'ਤੇ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਮਹਾਨ ਅਧਿਆਤਮਿਕ ਸ਼ਖਸੀਅਤ ਸ੍ਰੀਮੰਤ ਸ਼ੰਕਰਦੇਵ ਦੀ ਜਨਮ ਵਰ੍ਹੇਗੰਢ ਦੀ ਮਹੱਤਤਾ ਨੂੰ ਸਵੀਕਾਰ ਕੀਤਾ ਅਤੇ ਸਤਿਕਾਰਯੋਗ ਗੁਰੂਜਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਪਿਛਲੇ ਦੋ ਦਿਨਾਂ ਤੋਂ ਉੱਤਰ-ਪੂਰਬ ਵਿੱਚ ਹਨ ਅਤੇ ਹਰ ਵਾਰ ਜਦੋਂ ਉਹ ਇਸ ਖੇਤਰ ਵਿੱਚ ਆਉਂਦੇ ਹਨ, ਤਾਂ ਉਨ੍ਹਾਂ ਨੂੰ ਅਸਾਧਾਰਣ ਪਿਆਰ ਅਤੇ ਆਸ਼ੀਰਵਾਦ ਮਿਲਦਾ ਹੈ। ਉਨ੍ਹਾਂ ਨੇ ਅਸਾਮ ਦੇ ਇਸ ਹਿੱਸੇ ਵਿੱਚ ਅਨੁਭਵ ਕੀਤੇ ਗਏ ਵਿਲੱਖਣ ਨਿੱਘ ਅਤੇ ਆਪਣੇਪਣ ਦੀ ਭਾਵਨਾ ਨੂੰ ਉਜਾਗਰ ਕੀਤਾ ਅਤੇ ਲੋਕਾਂ ਦਾ ਧੰਨਵਾਦ ਕੀਤਾ।

ਸ਼੍ਰੀ ਮੋਦੀ ਨੇ ਕਿਹਾ ਕਿ ਅੱਜ ਦਾ ਦਿਨ ਇੱਕ ਵਿਕਸਿਤ ਅਸਾਮ ਅਤੇ ਇੱਕ ਵਿਕਸਿਤ ਭਾਰਤ ਵੱਲ ਯਾਤਰਾ ਵਿੱਚ ਇੱਕ ਮਹੱਤਵਪੂਰਨ ਮੀਲ ਪੱਥਰ ਹੈ। ਉਨ੍ਹਾਂ ਨੇ ਐਲਾਨ ਕੀਤਾ ਕਿ ਅਸਾਮ ਨੂੰ ਲਗਭਗ ₹18,000 ਕਰੋੜ ਦੇ ਪ੍ਰੋਜੈਕਟ ਅਲਾਟ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤੋਂ ਪਹਿਲਾਂ ਦਿਨ ਵਿੱਚ, ਉਹ ਦਰਾਂਗ ਵਿੱਚ ਸਨ ਜਿੱਥੇ ਉਨ੍ਹਾਂ ਨੇ ਸੰਪਰਕ ਅਤੇ ਸਿਹਤ ਨਾਲ ਸਬੰਧਤ ਪ੍ਰੋਜੈਕਟਾਂ ਲਈ ਨੀਂਹ ਪੱਥਰ ਰੱਖਿਆ। ਉਨ੍ਹਾਂ ਨੇ ਅੱਗੇ ਕਿਹਾ ਕਿ ਮੌਜੂਦਾ ਸਥਾਨ 'ਤੇ, ਉਨ੍ਹਾਂ ਨੇ ਊਰਜਾ ਸੁਰੱਖਿਆ ਨਾਲ ਸਬੰਧਤ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ ਹੈ, ਜੋ ਅਸਾਮ ਦੇ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ​​ਕਰਨਗੇ।

ਇਹ ਉਜਾਗਰ ਕਰਦੇ ਹੋਏ ਕਿ ਅਸਾਮ ਇੱਕ ਅਜਿਹੀ ਧਰਤੀ ਹੈ ਜੋ ਭਾਰਤ ਦੀਆਂ ਊਰਜਾ ਸਮਰੱਥਾਵਾਂ ਨੂੰ ਮਜ਼ਬੂਤ ​​ਕਰਦੀ ਹੈ, ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸਾਮ ਤੋਂ ਪੈਦਾ ਹੋਣ ਵਾਲੇ ਪੈਟਰੋਲੀਅਮ ਉਤਪਾਦ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਤਾਕਤ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਲਈ ਵਚਨਬੱਧ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਮੌਜੂਦਾ ਸਥਾਨ 'ਤੇ ਪਹੁੰਚਣ ਤੋਂ ਪਹਿਲਾਂ, ਉਹ ਨੇੜੇ ਹੀ ਇੱਕ ਹੋਰ ਪ੍ਰੋਗਰਾਮ ਵਿੱਚ ਸ਼ਾਮਲ ਹੋਏ ਜਿੱਥੇ ਉਨ੍ਹਾਂ ਨੇ ਇੱਕ ਆਧੁਨਿਕ ਪਲਾਂਟ ਦਾ ਉਦਘਾਟਨ ਕੀਤਾ ਜੋ ਬਾਂਸ ਤੋਂ ਬਾਇਓਇਥੇਨੌਲ ਪੈਦਾ ਕਰਦਾ ਹੈ, ਇਸ ਨੂੰ ਅਸਾਮ ਲਈ ਬਹੁਤ ਮਾਣ ਵਾਲੀ ਗੱਲ ਦੱਸਿਆ। ਇਥੇਨੌਲ ਪਲਾਂਟ ਦੇ ਉਦਘਾਟਨ ਦੇ ਨਾਲ, ਉਨ੍ਹਾਂ ਨੇ ਇੱਕ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਅਸਾਮ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣਗੇ, ਰਾਜ ਦੇ ਵਿਕਾਸ ਨੂੰ ਤੇਜ਼ ਕਰਨਗੇ, ਅਤੇ ਕਿਸਾਨਾਂ ਅਤੇ ਨੌਜਵਾਨਾਂ ਲਈ ਨਵੇਂ ਅਵਸਰ ਪੈਦਾ ਕਰਨਗੇ ਅਤੇ ਇਨ੍ਹਾਂ ਪਹਿਲਕਦਮੀਆਂ ਲਈ ਸਾਰਿਆਂ ਨੂੰ ਵਧਾਈਆਂ ਦਿੱਤੀਆਂ।

 

ਪ੍ਰਧਾਨ ਮੰਤਰੀ ਨੇ ਕਿਹਾ, "ਭਾਰਤ ਇਸ ਸਮੇਂ ਦੁਨੀਆ ਦੀ ਸਭ ਤੋਂ ਤੇਜ਼ੀ ਨਾਲ ਵਧ ਰਹੀ ਵੱਡੀ ਅਰਥਵਿਵਸਥਾ ਹੈ।" ਉਨ੍ਹਾਂ ਨੇ ਕਿਹਾ ਕਿ ਜਿਵੇਂ-ਜਿਵੇਂ ਦੇਸ਼ ਤਰੱਕੀ ਕਰ ਰਿਹਾ ਹੈ, ਬਿਜਲੀ, ਗੈਸ ਅਤੇ ਈਂਧਣ ਦੀ ਮੰਗ ਵੀ ਵਧ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਭਾਰਤ ਲੰਬੇ ਸਮੇਂ ਤੋਂ ਇਨ੍ਹਾਂ ਊਰਜਾ ਜ਼ਰੂਰਤਾਂ ਲਈ ਵਿਦੇਸ਼ੀ ਸਰੋਤਾਂ 'ਤੇ ਨਿਰਭਰ ਰਿਹਾ ਹੈ, ਵੱਡੀ ਮਾਤਰਾ ਵਿੱਚ ਕੱਚਾ ਤੇਲ ਅਤੇ ਗੈਸ ਆਯਾਤ ਕਰਦਾ ਹੈ। ਨਤੀਜੇ ਵਜੋਂ, ਦੇਸ਼ ਨੂੰ ਸਾਲਾਨਾ ਲੱਖਾਂ ਕਰੋੜ ਰੁਪਏ ਦੂਜੇ ਦੇਸ਼ਾਂ ਨੂੰ ਅਦਾ ਕਰਨੇ ਪੈਂਦੇ ਹਨ, ਜਿਸ ਨਾਲ ਵਿਦੇਸ਼ਾਂ ਵਿੱਚ ਰੁਜ਼ਗਾਰ ਅਤੇ ਆਮਦਨ ਵਿੱਚ ਵਾਧਾ ਹੁੰਦਾ ਹੈ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਥਿਤੀ ਨੂੰ ਬਦਲਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਹੁਣ ਆਪਣੀਆਂ ਊਰਜਾ ਜ਼ਰੂਰਤਾਂ ਨੂੰ ਪੂਰਾ ਕਰਨ ਵਿੱਚ ਆਤਮਨਿਰਭਰ ਬਣਨ ਦੇ ਰਾਹ 'ਤੇ ਚੱਲ ਪਿਆ ਹੈ।

 

ਇਹ ਜ਼ਿਕਰ ਕਰਦੇ ਹੋਏ ਕਿ ਭਾਰਤ ਦੇਸ਼ ਦੇ ਅੰਦਰ ਕੱਚੇ ਤੇਲ ਅਤੇ ਗੈਸ ਦੇ ਨਵੇਂ ਭੰਡਾਰਾਂ ਦੀ ਖੋਜ ਕਰਨ ਦੇ ਨਾਲ-ਨਾਲ ਆਪਣੀਆਂ ਗ੍ਰੀਨ ਊਰਜਾ ਸਮਰੱਥਾਵਾਂ ਨੂੰ ਵਧਾਉਣ 'ਤੇ ਵੀ ਕੰਮ ਕਰ ਰਿਹਾ ਹੈ, ਸ਼੍ਰੀ ਮੋਦੀ ਨੇ ਲਾਲ ਕਿਲੇ ਤੋਂ 'ਸਮੁਦ੍ਰ ਮੰਥਨ' (Samudra Manthan) ਪਹਿਲਕਦਮੀ ਬਾਰੇ ਆਪਣੇ ਐਲਾਨ ਨੂੰ ਯਾਦ ਕੀਤਾ। ਉਨ੍ਹਾਂ ਨੇ ਮਾਹਿਰਾਂ ਦੇ ਮੁਲਾਂਕਣਾਂ ਨੂੰ ਉਜਾਗਰ ਕੀਤਾ ਜੋ ਸੁਝਾਅ ਦਿੰਦੇ ਹਨ ਕਿ ਭਾਰਤ ਦੇ ਸਮੁੰਦਰਾਂ ਵਿੱਚ ਤੇਲ ਅਤੇ ਗੈਸ ਦੇ ਬਹੁਤ ਭੰਡਾਰ ਹੋ ਸਕਦੇ ਹਨ। ਇਹ ਯਕੀਨੀ ਬਣਾਉਣ ਲਈ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਰਾਸ਼ਟਰੀ ਵਿਕਾਸ ਲਈ ਕੀਤੀ ਜਾਵੇ, ਪ੍ਰਧਾਨ ਮੰਤਰੀ ਨੇ ਨੈਸ਼ਨਲ ਡੀਪਵਾਟਰ ਐਕਸਪਲੋਰੇਸ਼ਨ ਮਿਸ਼ਨ (National Deepwater Exploration Mission) ਦੀ ਸ਼ੁਰੂਆਤ ਦਾ ਵੀ ਜ਼ਿਕਰ ਕੀਤਾ। 

ਪ੍ਰਧਾਨ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਰਤ ਗ੍ਰੀਨ ਊਰਜਾ ਅਤੇ ਨਵਿਆਉਣਯੋਗ ਬਿਜਲੀ ਉਤਪਾਦਨ ਦੇ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇੱਕ ਦਹਾਕਾ ਪਹਿਲਾਂ, ਭਾਰਤ ਸੋਲਰ ਪਾਵਰ ਉਤਪਾਦਨ ਵਿੱਚ ਬਹੁਤ ਪਿੱਛੇ ਸੀ। ਹਾਲਾਂਕਿ, ਅੱਜ, ਸੋਲਰ ਪਾਵਰ ਸਮਰੱਥਾ ਵਿੱਚ ਵਿਸ਼ਵ ਪੱਧਰ 'ਤੇ ਚੋਟੀ ਦੇ ਪੰਜ ਦੇਸ਼ਾਂ ਵਿੱਚ ਸ਼ਾਮਲ ਹੈ।

ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ, "ਬਦਲਦੇ ਸਮੇਂ ਵਿੱਚ, ਭਾਰਤ ਨੂੰ ਤੇਲ ਅਤੇ ਗੈਸ 'ਤੇ ਨਿਰਭਰਤਾ ਘਟਾਉਣ ਲਈ ਵਿਕਲਪਕ ਈਂਧਨ ਦੀ ਜ਼ਰੂਰਤ ਹੈ", ਅਤੇ ਇਥੇਨੌਲ ਨੂੰ ਇੱਕ ਵਿਹਾਰਕ ਵਿਕਲਪ ਦੱਸਿਆ । ਉਨ੍ਹਾਂ ਨੇ ਦੱਸਿਆ ਕਿ ਅੱਜ ਬਾਂਸ ਤੋਂ ਇਥੇਨੌਲ ਪੈਦਾ ਕਰਨ ਵਾਲੇ ਇੱਕ ਨਵੇਂ ਪਲਾਂਟ ਦਾ ਉਦਘਾਟਨ ਕੀਤਾ ਗਿਆ ਹੈ, ਅਤੇ ਜ਼ੋਰ ਦੇ ਕੇ ਕਿਹਾ ਕਿ ਇਸ ਪਹਿਲਕਦਮੀ ਨਾਲ ਅਸਾਮ ਦੇ ਕਿਸਾਨਾਂ ਅਤੇ ਕਬਾਇਲੀ ਭਾਈਚਾਰਿਆਂ ਨੂੰ ਬਹੁਤ ਲਾਭ ਹੋਵੇਗਾ।

 

ਇਹ ਦੱਸਦੇ ਹੋਏ ਕਿ ਬਾਇਓ-ਇਥੇਨੌਲ ਪਲਾਂਟ ਨੂੰ ਚਲਾਉਣ ਲਈ ਬਾਂਸ ਦੀ ਨਿਰੰਤਰ ਸਪਲਾਈ ਯਕੀਨੀ ਬਣਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ, ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਸਥਾਨਕ ਕਿਸਾਨਾਂ ਨੂੰ ਬਾਂਸ ਦੀ ਕਾਸ਼ਤ ਵਿੱਚ ਸਹਾਇਤਾ ਕਰੇਗੀ ਅਤੇ ਇਸ ਨੂੰ ਸਿੱਧੇ ਤੌਰ 'ਤੇ ਵੀ ਖਰੀਦੇਗੀ। ਉਨ੍ਹਾਂ  ਨੇ ਦੱਸਿਆ ਕਿ ਖੇਤਰ ਵਿੱਚ ਬਾਂਸ ਕੱਟਣ ਨਾਲ ਸਬੰਧਿਤ ਛੋਟੀਆਂ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਇਸ ਖੇਤਰ ਵਿੱਚ ਸਾਲਾਨਾ ਲਗਭਗ ₹200 ਕਰੋੜ ਖਰਚ ਕੀਤੇ ਜਾਣਗੇ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਇਕੱਲੇ ਪਲਾਂਟ ਨਾਲ ਖੇਤਰ ਦੇ ਹਜ਼ਾਰਾਂ ਲੋਕਾਂ ਨੂੰ ਲਾਭ ਹੋਵੇਗਾ।.

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਭਾਰਤ ਹੁਣ ਬਾਂਸ ਤੋਂ ਇਥੇਨੌਲ ਪੈਦਾ ਕਰ ਰਿਹਾ ਹੈ, ਪ੍ਰਧਾਨ ਮੰਤਰੀ ਨੇ ਜਨਤਾ ਨੂੰ ਪਹਿਲਾਂ ਦੇ ਸਮੇਂ ਦੀ ਯਾਦ ਦਿਵਾਈ ਜਦੋਂ ਵਿਰੋਧੀ ਧਿਰ ਦੀ ਅਗਵਾਈ ਵਾਲੀ ਸਰਕਾਰ ਦੇ ਅਧੀਨ, ਬਾਂਸ ਕੱਟਣ ਨਾਲ ਕੈਦ ਹੋ ਸਕਦੀ ਸੀ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਬਾਂਸ, ਜੋ ਕਿ ਕਬਾਇਲੀ ਭਾਈਚਾਰਿਆਂ ਲਈ ਰੋਜ਼ਾਨਾ ਜੀਵਨ ਦਾ ਇੱਕ ਅਨਿੱਖੜਵਾਂ ਅੰਗ ਸੀ, ਪਾਬੰਦੀਆਂ ਦੇ ਅਧੀਨ ਸੀ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੌਜੂਦਾ ਸਰਕਾਰ ਨੇ ਬਾਂਸ ਕੱਟਣ 'ਤੇ ਪਾਬੰਦੀ ਹਟਾ ਦਿੱਤੀ ਹੈ, ਅਤੇ ਇਸ ਫੈਸਲੇ ਨਾਲ ਹੁਣ ਉੱਤਰ-ਪੂਰਬ ਦੇ ਲੋਕਾਂ ਨੂੰ ਬਹੁਤ ਲਾਭ ਪਹੁੰਚ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਦੱਸਿਆ ਕਿ ਲੋਕ ਆਪਣੇ ਰੋਜ਼ਾਨਾ ਜੀਵਨ ਵਿੱਚ ਪਲਾਸਟਿਕ ਦੀਆਂ ਵਸਤੂਆਂ ਦੀ ਇੱਕ ਵਿਸ਼ਾਲ ਸ਼੍ਰੇਣੀ ਦੀ ਵਰਤੋਂ ਕਰਦੇ ਹਨ, ਜਿਵੇਂ ਕਿ ਬਾਲਟੀਆਂ, ਮੱਗ, ਡੱਬੇ, ਕੁਰਸੀਆਂ, ਮੇਜ਼ ਅਤੇ ਪੈਕੇਜਿੰਗ ਸਮੱਗਰੀ। ਇਨ੍ਹਾਂ ਸਾਰੇ ਉਤਪਾਦਾਂ ਨੂੰ ਬਣਾਉਣ ਲਈ ਪੌਲੀਪ੍ਰੋਪਾਇਲੀਨ ਦੀ ਜ਼ਰੂਰਤ ਹੁੰਦੀ ਹੈ, ਜਿਸ ਤੋਂ ਬਿਨਾਂ ਆਧੁਨਿਕ ਜੀਵਨ ਦੀ ਕਲਪਨਾ ਕਰਨਾ ਮੁਸ਼ਕਿਲ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਪੌਲੀਪ੍ਰੋਪਾਇਲੀਨ ਦੀ ਵਰਤੋਂ ਕਾਰਪੇਟ, ​​ਰੱਸੀਆਂ, ਬੈਗ, ਫਾਈਬਰ, ਮਾਸਕ, ਮੈਡੀਕਲ ਕਿੱਟਾਂ ਅਤੇ ਟੈਕਸਟਾਈਲ ਬਣਾਉਣ ਲਈ ਕੀਤੀ ਜਾਂਦੀ ਹੈ, ਅਤੇ ਆਟੋਮੋਟਿਵ ਖੇਤਰ ਦੇ ਨਾਲ-ਨਾਲ ਮੈਡੀਕਲ ਅਤੇ ਖੇਤੀਬਾੜੀ ਉਪਕਰਣਾਂ ਦੇ ਉਤਪਾਦਨ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਸ਼੍ਰੀ ਮੋਦੀ ਨੇ ਐਲਾਨ ਕੀਤਾ ਕਿ ਅਸਾਮ ਨੂੰ ਇੱਕ ਆਧੁਨਿਕ ਪੌਲੀਪ੍ਰੋਪਾਇਲੀਨ ਪਲਾਂਟ ਦਾ ਤੋਹਫ਼ਾ ਮਿਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਲਾਂਟ 'ਮੇਕ ਇਨ ਅਸਾਮ' ਅਤੇ 'ਮੇਕ ਇਨ ਇੰਡੀਆ' ਦੀ ਨੀਂਹ ਨੂੰ ਮਜ਼ਬੂਤ ​​ਕਰੇਗਾ, ਅਤੇ ਖੇਤਰ ਵਿੱਚ ਹੋਰ 

ਸ਼੍ਰੀ ਮੋਦੀ ਨੇ ਕਿਹਾ ਕਿ ਜਿਸ ਤਰ੍ਹਾਂ ਅਸਾਮ ਆਪਣੇ ਰਵਾਇਤੀ ਗਮੋਸਾ ਅਤੇ ਇਸ ਦੇ ਮਸ਼ਹੂਰ ਏਰੀ ਅਤੇ ਮੁਗਾ ਸਿਲਕ ਲਈ ਜਾਣਿਆ ਜਾਂਦਾ ਹੈ, ਉਸੇ ਤਰ੍ਹਾਂ ਰਾਜ ਦੀ ਪਛਾਣ ਵਿੱਚ ਹੁਣ ਪੌਲੀਪ੍ਰੋਪਾਇਲੀਨ ਤੋਂ ਬਣੇ ਟੈਕਸਟਾਈਲ ਵੀ ਸ਼ਾਮਲ ਹੋਣਗੇ।

 

ਇਸ ਗੱਲ ‘ਤੇ ਜ਼ੋਰ ਦਿੰਦੇ ਹੋਏ ਕਿ ਰਾਸ਼ਟਰ ਆਤਮਨਿਰਭਰ ਭਾਰਤ ਮੁਹਿੰਮ ਪ੍ਰਤੀ ਅਸਾਧਾਰਣ ਵਚਨਬੱਧਤਾ ਦਾ ਪ੍ਰਦਰਸ਼ਨ ਕਰ ਰਿਹਾ ਹੈ, ਅਤੇ ਅਸਾਮ ਇਸ ਦੇ ਮੁੱਖ ਕੇਂਦਰਾਂ ਵਿੱਚੋਂ ਇੱਕ ਹੈ, ਸ਼੍ਰੀ ਮੋਦੀ ਨੇ ਅਸਾਮ ਦੀਆਂ ਸਮਰੱਥਾਵਾਂ ਵਿੱਚ ਮਜ਼ਬੂਤ ​​ਵਿਸ਼ਵਾਸ ਪ੍ਰਗਟ ਕੀਤਾ ਅਤੇ ਕਿਹਾ ਕਿ ਰਾਜ ਨੂੰ ਇੱਕ ਵੱਡੀ ਰਾਸ਼ਟਰੀ ਪਹਿਲਕਦਮੀ - ਸੈਮੀਕੰਡਕਟਰ ਮਿਸ਼ਨ - ਲਈ ਚੁਣਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਅਸਾਮ ਵਿੱਚ ਉਨ੍ਹਾਂ ਦਾ ਵਿਸ਼ਵਾਸ ਇਸ ਸਾਬਤ ਸਮਰੱਥਾ ਤੋਂ ਪੈਦਾ ਹੁੰਦਾ ਹੈ ਕਿ ਕਿਵੇਂ ਬਸਤੀਵਾਦੀ ਸਮੇਂ ਦੌਰਾਨ ਮੁਕਾਬਲਤਨ ਅਣਜਾਣ ਅਸਾਮ ਚਾਹ ਨੂੰ ਅਸਾਮ ਦੀ ਧਰਤੀ ਅਤੇ ਲੋਕਾਂ ਨੇ ਇੱਕ ਗਲੋਬਲ ਬ੍ਰਾਂਡ ਵਿੱਚ ਬਦਲ ਦਿੱਤਾ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਵੇਂ ਯੁੱਗ ਵਿੱਚ, ਭਾਰਤ ਦੀ ਆਤਮ-ਨਿਰਭਰਤਾ ਦੋ ਮਹੱਤਵਪੂਰਨ ਖੇਤਰਾਂ 'ਤੇ ਨਿਰਭਰ ਕਰਦੀ ਹੈ: ਊਰਜਾ ਅਤੇ ਸੈਮੀਕੰਡਕਟਰ, ਅਤੇ ਅਸਾਮ ਦੋਵਾਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਿਹਾ ਹੈ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਬੈਂਕ ਕਾਰਡਾਂ ਅਤੇ ਮੋਬਾਈਲ ਫੋਨਾਂ ਤੋਂ ਲੈ ਕੇ ਕਾਰਾਂ, ਹਵਾਈ ਜਹਾਜ਼ਾਂ ਅਤੇ ਪੁਲਾੜ ਮਿਸ਼ਨਾਂ ਤੱਕ, ਹਰ ਇਲੈਕਟ੍ਰੌਨਿਕ ਯੰਤਰ ਦਾ ਮੂਲ ਇੱਕ ਛੋਟੀ ਇਲੈਕਟ੍ਰੌਨਿਕ ਚਿੱਪ ਵਿੱਚ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਭਾਰਤ ਇਨ੍ਹਾਂ ਉਤਪਾਦਾਂ ਦਾ ਘਰੇਲੂ ਤੌਰ 'ਤੇ ਨਿਰਮਾਣ ਕਰਨਾ ਚਾਹੁੰਦਾ ਹੈ, ਤਾਂ ਇਸ ਨੂੰ ਆਪਣੀਆਂ ਚਿਪਸ ਵੀ ਤਿਆਰ ਕਰਨੀਆਂ ਚਾਹੀਦੀਆਂ ਹਨ। ਇਸ ਨੂੰ ਪ੍ਰਾਪਤ ਕਰਨ ਲਈ, ਭਾਰਤ ਨੇ ਸੈਮੀਕੰਡਕਟਰ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ, ਜਿਸ ਵਿੱਚ ਅਸਾਮ ਇਸ ਪਹਿਲਕਦਮੀ ਲਈ ਇੱਕ ਪ੍ਰਮੁੱਖ ਨੀਂਹ ਵਜੋਂ ਕੰਮ ਕਰਦਾ ਹੈ। ਸ਼੍ਰੀ ਮੋਦੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਮੋਰੀਗਾਓਂ (Morigaon) ਵਿੱਚ ₹27,000 ਕਰੋੜ ਦੇ ਨਿਵੇਸ਼ ਨਾਲ ਇੱਕ ਸੈਮੀਕੰਡਕਟਰ ਫੈਕਟਰੀ ਤੇਜ਼ੀ ਨਾਲ ਬਣਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਅਸਾਮ ਲਈ ਬਹੁਤ ਮਾਣ ਵਾਲੀ ਗੱਲ ਹੈ।

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਵਿਰੋਧੀ ਧਿਰ ਨੇ ਲੰਬੇ ਸਮੇਂ ਤੱਕ ਦੇਸ਼ 'ਤੇ ਸ਼ਾਸਨ ਕੀਤਾ ਅਤੇ ਕਈ ਦਹਾਕਿਆਂ ਤੱਕ ਅਸਾਮ ਵਿੱਚ ਸੱਤਾ ਸੰਭਾਲੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਰ੍ਹਿਆਂ ਦੌਰਾਨ, ਵਿਕਾਸ ਦੀ ਗਤੀ ਹੌਲੀ ਰਹੀ ਅਤੇ ਅਸਾਮ ਦੀ ਸੱਭਿਆਚਾਰਕ ਵਿਰਾਸਤ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੇਂਦਰ ਅਤੇ ਰਾਜ ਵਿੱਚ ਉਨ੍ਹਾਂ ਦੀਆਂ ਸਰਕਾਰਾਂ ਹੁਣ ਅਸਾਮ ਦੀ ਰਵਾਇਤੀ ਪਛਾਣ ਨੂੰ ਸਸ਼ਕਤ ਬਣਾ ਰਹੀਆਂ ਹਨ ਅਤੇ ਨਾਲ ਹੀ ਇਸ ਨੂੰ ਇੱਕ ਆਧੁਨਿਕ ਪ੍ਰੋਫਾਈਲ ਨਾਲ ਜੋੜ ਰਹੀਆਂ ਹਨ। ਸ਼੍ਰੀ ਮੋਦੀ ਨੇ ਅਸਾਮ ਅਤੇ ਉੱਤਰ-ਪੂਰਬ ਵਿੱਚ ਵੱਖਵਾਦ, ਹਿੰਸਾ ਅਤੇ ਵਿਵਾਦ ਲਿਆਉਣ ਲਈ ਵਿਰੋਧੀ ਧਿਰ ਦੀ ਆਲੋਚਨਾ ਕੀਤੀ, ਜਦੋਂ ਕਿ ਉਨ੍ਹਾਂ ਦੀ ਪਾਰਟੀ ਅਸਾਮ ਨੂੰ ਵਿਕਾਸ ਅਤੇ ਵਿਰਾਸਤ ਨਾਲ ਭਰਪੂਰ ਰਾਜ ਵਿੱਚ ਬਦਲ ਰਹੀ ਹੈ। ਪ੍ਰਧਾਨ ਮੰਤਰੀ ਨੇ ਪੁਸ਼ਟੀ ਕੀਤੀ ਕਿ ਇਹ ਮੌਜੂਦਾ ਸਰਕਾਰ ਹੈ ਜਿਸ ਨੇ ਅਸਾਮੀ ਭਾਸ਼ਾ ਨੂੰ ਸ਼ਾਸਤ੍ਰੀ ਭਾਸ਼ਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟ ਕੀਤੀ ਕਿ ਅਸਾਮ ਸਰਕਾਰ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਨੂੰ ਤੇਜ਼ੀ ਨਾਲ ਲਾਗੂ ਕਰ ਰਹੀ ਹੈ ਅਤੇ ਸਥਾਨਕ ਭਾਸ਼ਾਵਾਂ ਵਿੱਚ ਸਿੱਖਿਆ ਨੂੰ ਸਰਗਰਮੀ ਨਾਲ ਉਤਸ਼ਾਹਿਤ ਕਰ ਰਹੀ ਹੈ।

 

ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਉੱਤਰ-ਪੂਰਬ ਅਤੇ ਅਸਾਮ ਦੇ ਮਹਾਨ ਸਪੂਤਾਂ ਨੂੰ ਬਣਦਾ ਸਨਮਾਨ ਦੇਣ ਵਿੱਚ ਅਸਫਲ ਰਹੀ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਧਰਤੀ ਨੇ ਵੀਰ ਲਚਿਤ ਬੋਰਫੁਕਨ (Veer Lachit Borphukan) ਜਿਹੇ ਬਹਾਦਰ ਯੋਧੇ ਪੈਦਾ ਕੀਤੇ ਹਨ, ਫਿਰ ਵੀ ਵਿਰੋਧੀ ਧਿਰ ਨੇ ਉਨ੍ਹਾਂ ਨੂੰ ਕਦੇ ਵੀ ਉਹ ਸਨਮਾਨ ਨਹੀਂ ਦਿੱਤਾ ਜਿਸ ਦੇ ਉਹ ਅਸਲ ਵਿੱਚ ਹੱਕਦਾਰ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਲਚਿਤ ਬੋਰਫੁਕਨ ਦੀ ਵਿਰਾਸਤ ਨੂੰ ਸਹੀ ਸਨਮਾਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੀ 400ਵੀਂ ਜਨਮ ਵਰ੍ਹੇਗੰਢ ਰਾਸ਼ਟਰੀ ਪੱਧਰ 'ਤੇ ਮਨਾਈ ਗਈ ਹੈ ਅਤੇ ਉਨ੍ਹਾਂ ਦੀ ਜੀਵਨੀ 23 ਭਾਸ਼ਾਵਾਂ ਵਿੱਚ ਪ੍ਰਕਾਸ਼ਿਤ ਕੀਤੀ ਗਈ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਜੋਰਹਾਟ ਵਿੱਚ ਲਚਿਤ ਬੋਰਫੁਕਨ ਦੀ ਇੱਕ ਸ਼ਾਨਦਾਰ ਪ੍ਰਤਿਮਾ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ। ਪ੍ਰਧਾਨ ਮੰਤਰੀ ਨੇ ਇਹ ਕਹਿੰਦੇ ਹੋਏ ਸਮਾਪਤੀ ਕੀਤੀ ਕਿ ਜਿਨ੍ਹਾਂ ਲੋਕਾਂ ਨੂੰ ਵਿਰੋਧੀ ਧਿਰ ਨੇ ਨਜ਼ਰਅੰਦਾਜ਼ ਕੀਤਾ ਸੀ, ਉਨ੍ਹਾਂ ਨੂੰ ਹੁਣ ਮੌਜੂਦਾ ਸਰਕਾਰ ਸਾਹਮਣੇ ਲਿਆ ਰਹੀ ਹੈ।

ਪ੍ਰਧਾਨ ਮੰਤਰੀ ਨੇ ਜ਼ਿਕਰ ਕੀਤਾ ਕਿ ਸਿਵਸਾਗਰ ਵਿੱਚ ਇਤਿਹਾਸਕ ਰੰਗ ਘਰ  ਲੰਬੇ ਸਮੇਂ ਤੋਂ ਅਣਗੌਲੇ ਸੀ ਅਤੇ ਮੌਜੂਦਾ ਸਰਕਾਰ ਨੇ ਇਸ ਦਾ ਨਵੀਨੀਕਰਨ ਕੀਤਾ ਹੈ। ਉਨ੍ਹਾਂ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸਰਕਾਰ ਸ੍ਰੀਮੰਤ ਸ਼ੰਕਰਦੇਵ ਦੇ ਜਨਮ ਸਥਾਨ ਬਾਟਾਦ੍ਰਵਾ (Batadrava) ਨੂੰ ਇੱਕ ਵਿਸ਼ਵ ਪੱਧਰੀ ਟੂਰਿਜ਼ਮ ਕੇਂਦਰ ਵਿੱਚ ਬਦਲਣ ਲਈ ਕੰਮ ਕਰ ਰਹੀ ਹੈ। ਵਾਰਾਣਸੀ ਵਿੱਚ ਕਾਸ਼ੀ ਵਿਸ਼ਵਨਾਥ ਧਾਮ ਕੰਪਲੈਕਸ  ਅਤੇ ਉਜੈਨ ਵਿੱਚ ਮਹਾਕਾਲ ਮਹਾਲੋਕ ਦੇ ਵਿਕਾਸ ਦੀਆਂ ਸਮਾਨਤਾਵਾਂ ਦਰਸਾਉਂਦੇ ਹੋਏ, ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਅਸਾਮ ਵਿੱਚ ਇੱਕ ਮਾਂ ਕਾਮਾਖਿਆ ਕੌਰੀਡੋਰ (Maa Kamakhya Corridor) ਵੀ ਵਿਕਸਿਤ ਕੀਤਾ ਜਾ ਰਿਹਾ ਹੈ। 

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਅਸਾਮ ਦੇ ਸਮ੍ਰਿੱਧ ਸੱਭਿਆਚਾਰ ਅਤੇ ਇਤਿਹਾਸ ਨਾਲ ਜੁੜੇ ਕਈ ਪ੍ਰਤੀਕਾਂ ਅਤੇ ਸਥਾਨਾਂ ਨੂੰ ਸਰਗਰਮੀ ਨਾਲ ਸੰਭਾਲ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਹ ਪਹਿਲ ਨਾ ਸਿਰਫ਼ ਅਸਾਮ ਦੀ ਵਿਰਾਸਤ ਨੂੰ ਲਾਭ ਪਹੁੰਚਾ ਰਹੀ ਹੈ ਸਗੋਂ ਰਾਜ ਵਿੱਚ ਟੂਰਿਜ਼ਮ ਦੇ ਦਾਇਰੇ ਦਾ ਵਿਸਤਾਰ ਵੀ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਵੇਂ-ਜਿਵੇਂ ਅਸਾਮ ਵਿੱਚ ਟੂਰਿਜ਼ਮ ਵਧਦਾ ਹੈ, ਇਹ ਨੌਜਵਾਨਾਂ ਲਈ ਰੋਜ਼ਗਾਰ ਦੇ ਵਧੇਰੇ ਅਵਸਰ ਪੈਦਾ ਕਰੇਗਾ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਚੱਲ ਰਹੇ ਵਿਕਾਸ ਯਤਨਾਂ ਦੇ ਵਿਚਕਾਰ, ਅਸਾਮ ਇੱਕ ਵਧਦੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ - ਗੈਰ-ਕਾਨੂੰਨੀ ਘੁਸਪੈਠ। ਉਨ੍ਹਾਂ ਨੇ ਟਿੱਪਣੀ ਕੀਤੀ ਕਿ ਵਿਰੋਧੀ ਸਰਕਾਰ ਦੇ ਕਾਰਜਕਾਲ ਦੌਰਾਨ, ਘੁਸਪੈਠੀਆਂ ਨੂੰ ਜ਼ਮੀਨਾਂ ਅਲਾਟ ਕੀਤੀਆਂ ਗਈਆਂ ਅਤੇ ਗੈਰ-ਕਾਨੂੰਨੀ ਕਬਜ਼ੇ ਸੁਰੱਖਿਅਤ ਕੀਤੇ ਗਏ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਵੋਟ ਬੈਂਕ ਦੀ ਰਾਜਨੀਤੀ ਦੇ ਲਈ ਵਿਰੋਧੀ ਧਿਰ ਨੇ ਅਸਾਮ ਦੇ ਜਨਸੰਖਿਆ ਸੰਤੁਲਨ ਨੂੰ ਵਿਗਾੜ ਦਿੱਤਾ। ਸ਼੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ, ਅਸਾਮ ਦੇ ਲੋਕਾਂ ਦੇ ਸਹਿਯੋਗ ਨਾਲ, ਇਸ ਮੁੱਦੇ ਨੂੰ ਸਰਗਰਮੀ ਨਾਲ ਹੱਲ ਕਰ ਰਹੀ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਰਕਾਰ ਘੁਸਪੈਠੀਆਂ ਤੋਂ ਜ਼ਮੀਨ ਵਾਪਸ ਲੈ ਰਹੀ ਹੈ ਅਤੇ ਜ਼ਰੂਰਤਵੰਦ ਕਬਾਇਲੀ ਪਰਿਵਾਰਾਂ ਨੂੰ ਜ਼ਮੀਨ ਦੇ ਪੱਟੇ (land pattas) ਅਲਾਟ ਕਰਵਾ ਰਹੀ ਹੈ। 

ਉਨ੍ਹਾਂ ਨੇ ਮਿਸ਼ਨ ਬਸੁੰਧਰਾ (Mission Basundhara) ਲਈ ਅਸਾਮ ਸਰਕਾਰ ਦੀ ਪ੍ਰਸ਼ੰਸਾ ਕੀਤੀ, ਜਿਸ ਦੇ ਤਹਿਤ ਲੱਖਾਂ ਪਰਿਵਾਰਾਂ ਨੂੰ ਪਹਿਲਾਂ ਹੀ ਜ਼ਮੀਨ ਦੇ ਪੱਟੇ (land pattas) ਮਿਲ ਚੁੱਕੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਕੁਝ ਕਬਾਇਲੀ ਖੇਤਰਾਂ ਵਿੱਚ ਅਹੋਮ, ਕੋਚ ਰਾਜਬੋਂਸ਼ੀ ਅਤੇ ਗੋਰਖਾ (Ahom, Koch Rajbongshi, and Gorkha) ਭਾਈਚਾਰਿਆਂ ਦੇ ਜ਼ਮੀਨੀ ਅਧਿਕਾਰਾਂ ਨੂੰ ਮਾਨਤਾ ਦਿੱਤੀ ਗਈ ਹੈ, ਅਤੇ ਉਨ੍ਹਾਂ ਨੂੰ ਸੁਰੱਖਿਅਤ ਵਰਗਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਬਾਇਲੀ ਭਾਈਚਾਰਿਆਂ ਨਾਲ ਹੋਏ ਇਤਿਹਾਸਕ ਅਨਿਆਂ ਨੂੰ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ ਕਿ, "ਸਾਡੀ ਸਰਕਾਰ ਦਾ ਵਿਕਾਸ ਮੰਤਰ "ਨਾਗਰਿਕ ਦੇਵੋ ਭਵ" ਹੈ, ਜਿਸ ਦਾ ਅਰਥ ਹੈ ਕਿ ਨਾਗਰਿਕਾਂ ਨੂੰ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ ਜਾਂ ਬੁਨਿਆਦੀ ਜ਼ਰੂਰਤਾਂ ਲਈ ਇੱਧਰ-ਉੱਧਰ ਭੱਜਣ ਲਈ ਮਜਬੂਰ ਨਾ ਹੋਣਾ ਪਵੇ।" ਉਨ੍ਹਾਂ ਨੇ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਦੇ ਲੰਬੇ ਸ਼ਾਸਨ ਦੌਰਾਨ, ਗ਼ਰੀਬਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਤੋਂ ਵਾਂਝਾ ਕੀਤਾ ਗਿਆ, ਕਿਉਂਕਿ ਸ਼ਾਸਨ ਚੋਣ ਲਾਭ ਲਈ ਚੋਣਵੇਂ ਸਮੂਹਾਂ ਦੇ ਤੁਸ਼ਟੀਕਰਣ ਦੁਆਰਾ ਚਲਾਇਆ ਜਾਂਦਾ ਸੀ। ਇਸ ਦੇ ਉਲਟ, ਸ਼੍ਰੀ ਮੋਦੀ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਪਾਰਟੀ ਸੰਤੁਸ਼ਟੀ 'ਤੇ ਕੇਂਦ੍ਰਿਤ ਕਰਦੀ ਹੈ, ਨਾ ਕਿ ਤੁਸ਼ਟੀਕਰਣ 'ਤੇ ਅਤੇ ਇਹ ਯਕੀਨੀ ਬਣਾਉਂਦੀ ਹੈ ਕਿ ਕੋਈ ਵੀ ਗ਼ਰੀਬ ਵਿਅਕਤੀ ਜਾਂ ਖੇਤਰ ਪਿੱਛੇ ਨਾ ਰਹੇ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਅਸਾਮ ਵਿੱਚ ਗ਼ਰੀਬਾਂ ਲਈ ਸਥਾਈ ਘਰਾਂ ਦੀ ਉਸਾਰੀ ਤੇਜ਼ੀ ਨਾਲ ਅੱਗੇ ਵਧ ਰਹੀ ਹੈ, 20 ਲੱਖ ਤੋਂ ਵੱਧ ਘਰ ਪਹਿਲਾਂ ਹੀ ਪ੍ਰਦਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਅਸਾਮ ਵਿੱਚ ਹਰ ਘਰ ਨੂੰ ਨਲ ਦਾ ਪਾਣੀ ਸਪਲਾਈ ਕਰਨ ਦੀ ਪਹਿਲਕਦਮੀ ਵੀ ਤੇਜ਼ ਰਫ਼ਤਾਰ ਨਾਲ ਅੱਗੇ ਵਧ ਰਹੀ ਹੈ।

ਇਸ ਗੱਲ ‘ਤੇ ਚਾਨਣਾ ਪਾਉਂਦੇ ਹੋਏ ਕਿ ਉਨ੍ਹਾਂ ਦੀ ਸਰਕਾਰ ਦੀਆਂ ਭਲਾਈ ਯੋਜਨਾਵਾਂ ਅਸਾਮ ਦੇ ਚਾਹ ਬਾਗਾਂ ਵਿੱਚ ਕੰਮ ਕਰਨ ਵਾਲੇ ਭਰਾਵਾਂ ਅਤੇ ਭੈਣਾਂ ਨੂੰ ਸਿੱਧੇ ਤੌਰ 'ਤੇ ਲਾਭ ਪਹੁੰਚਾ ਰਹੀਆਂ ਹਨ, ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਚਾਹ ਬਾਗਾਂ ਦੇ ਵਰਕਰਾਂ ਦੀ ਭਲਾਈ ਸਰਕਾਰ ਲਈ ਇੱਕ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਚਾਹ ਬਾਗਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਅਤੇ ਬੱਚਿਆਂ ਨੂੰ ਸਹਾਇਤਾ ਦਿੱਤੀ ਜਾ ਰਹੀ ਹੈ, ਜਿਸ ਵਿੱਚ ਮਹਿਲਾਵਾਂ ਦੀ ਸਿਹਤ ਅਤੇ ਬੱਚਿਆਂ ਦੀ ਸਿੱਖਿਆ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸਰਕਾਰ ਖੇਤਰ ਵਿੱਚ ਮਾਵਾਂ ਅਤੇ ਸ਼ਿਸੂ ਮੌਤ ਦਰ ਨੂੰ ਘਟਾਉਣ ਲਈ ਯੋਜਨਾਵਾਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕਾਰਜਕਾਲ ਦੌਰਾਨ ਚਾਹ ਬਾਗ ਦੇ ਵਰਕਰਾਂ ਨੂੰ ਚਾਹ ਕੰਪਨੀ ਪ੍ਰਬੰਧਨ ਦੇ ਰਹਿਮੋ-ਕਰਮ 'ਤੇ ਛੱਡ ਦਿੱਤਾ ਗਿਆ ਸੀ। ਇਸ ਦੇ ਉਲਟ, ਉਨ੍ਹਾਂ ਦੀ ਸਰਕਾਰ ਉਨ੍ਹਾਂ ਦੀਆਂ ਰਿਹਾਇਸ਼ੀ ਜ਼ਰੂਰਤਾਂ ਨੂੰ ਪੂਰਾ ਕਰ ਰਹੀ ਹੈ, ਬਿਜਲੀ ਅਤੇ ਪਾਣੀ ਦੇ ਕਨੈਕਸ਼ਨ ਯਕੀਨੀ ਬਣਾ ਰਹੀ ਹੈ, ਅਤੇ ਉਨ੍ਹਾਂ ਦੀ ਸਿਹਤ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਇਨ੍ਹਾਂ ਭਲਾਈ ਪਹਿਲਕਦਮੀਆਂ ਵਿੱਚ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, "ਅਸਾਮ ਵਿੱਚ ਵਿਕਾਸ ਦਾ ਇੱਕ ਨਵਾਂ ਯੁੱਗ ਸ਼ੁਰੂ ਹੋ ਗਿਆ ਹੈ ਅਤੇ ਅਸਾਮ ਵਪਾਰ ਅਤੇ ਟੂਰਿਜ਼ਮ ਦਾ ਇੱਕ ਪ੍ਰਮੁੱਖ ਕੇਂਦਰ ਬਣਨ ਲਈ ਤਿਆਰ ਹੈ।" ਉਨ੍ਹਾਂ ਨੇ ਇੱਕ ਵਿਕਸਿਤ ਅਸਾਮ ਅਤੇ ਇੱਕ ਵਿਕਸਿਤ ਭਾਰਤ ਬਣਾਉਣ ਦੇ ਸਮੂਹਿਕ ਸੰਕਲਪ ਦੀ ਪੁਸ਼ਟੀ ਕਰਦੇ ਹੋਏ ਇੱਕ ਵਾਰ ਫਿਰ ਵਿਕਾਸ ਪ੍ਰੋਜੈਕਟਾਂ ਲਈ ਸਾਰਿਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

ਅਸਾਮ ਦੇ ਮੁੱਖ ਮੰਤਰੀ, ਸ਼੍ਰੀ ਹਿਮੰਤ ਬਿਸਵਾ ਸਰਮਾ, ਕੇਂਦਰੀ ਮੰਤਰੀ, ਸ਼੍ਰੀ ਸਰਬਾਨੰਦ ਸੋਨੋਵਾਲ, ਸ਼੍ਰੀ ਹਰਦੀਪ ਸਿੰਘ ਪੁਰੀ ਇਸ ਸਮਾਗਮ ਵਿੱਚ ਹੋਰ ਪਤਵੰਤਿਆਂ ਸਮੇਤ ਮੌਜੂਦ ਸਨ।

 ਪਿਛੋਕੜ

ਗੋਲਾਘਾਟ ਦੇ ਨੁਮਾਲੀਗੜ੍ਹ ਵਿੱਚ ਪ੍ਰਧਾਨ ਮੰਤਰੀ ਨੇ ਨੁਮਾਲੀਗੜ੍ਹ ਰਿਫਾਇਨਰੀ ਲਿਮਟਿਡ (ਐੱਨਆਰਐੱਲ) ਵਿੱਚ ਅਸਾਮ ਬਾਇਓਇਥੇਨੌਲ ਪਲਾਂਟ ਦਾ ਉਦਘਾਟਨ ਕੀਤਾ, ਜਿਸ ਦਾ ਉਦੇਸ਼ ਸਵੱਛ ਊਰਜਾ ਨੂੰ ਹੁਲਾਰਾ ਦੇਣਾ ਅਤੇ ਫੌਸਿਲ ਫਿਊਲਜ਼ ‘ਤੇ ਨਿਰਭਰਤਾ ਘਟਾਉਣਾ ਹੈ।

 

ਉਨ੍ਹਾਂ ਨੇ ਨੁਮਾਲੀਗੜ੍ਹ ਰਿਫਾਇਨਰੀ ਲਿਮਿਟੇਡ (ਐੱਨਆਰਐੱਲ) ਵਿੱਚ ਪੌਲੀਪ੍ਰੋਪਾਇਲੀਨ ਪਲਾਂਟ ਦਾ ਨੀਂਹ ਪੱਥਰ ਵੀ ਰੱਖਿਆ, ਜੋ ਅਸਾਮ ਦੇ ਪੈਟਰੋਕੈਮੀਕਲ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦੇਵੇਗਾ। ਇਸ ਨਾਲ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਖੇਤਰ ਦੇ ਸਮੁੱਚੇ ਸਮਾਜਿਕ –ਆਰਥਿਕ ਵਿਕਾਸ ਨੂੰ ਹੁਲਾਰਾ ਮਿਲੇਗਾ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Operation Sagar Bandhu: India provides assistance to restore road connectivity in cyclone-hit Sri Lanka

Media Coverage

Operation Sagar Bandhu: India provides assistance to restore road connectivity in cyclone-hit Sri Lanka
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 5 ਦਸੰਬਰ 2025
December 05, 2025

Unbreakable Bonds, Unstoppable Growth: PM Modi's Diplomacy Delivers Jobs, Rails, and Russian Billions