ਮਣੀਪੁਰ ਵਿੱਚ ਰੇਲ ਕਨੈਕਟੀਵਿਟੀ ਦਾ ਵਿਸਤਾਰ ਹੋ ਰਿਹਾ ਹੈ: ਪ੍ਰਧਾਨ ਮੰਤਰੀ
ਅਸੀਂ ਮਣੀਪੁਰ ਵਿੱਚ ਗ਼ਰੀਬ-ਪੱਖੀ ਵਿਕਾਸ ਪਹਿਲਕਦਮੀਆਂ ਨੂੰ ਅੱਗੇ ਵਧਾ ਰਹੇ ਹਾਂ: ਪ੍ਰਧਾਨ ਮੰਤਰੀ
ਮਣੀਪੁਰ ਵਿੱਚ ਉਮੀਦ ਅਤੇ ਵਿਸ਼ਵਾਸ ਦਾ ਇੱਕ ਨਵਾਂ ਸਵੇਰਾ ਉਭਰ ਰਿਹਾ ਹੈ: ਪ੍ਰਧਾਨ ਮੰਤਰੀ
ਅਸੀਂ ਮਣੀਪੁਰ ਨੂੰ ਸ਼ਾਂਤੀ, ਸਮ੍ਰਿੱਧੀ ਅਤੇ ਪ੍ਰਗਤੀ ਦਾ ਪ੍ਰਤੀਕ ਬਣਾਉਣ ਦੇ ਟੀਚੇ ਦੇ ਨਾਲ ਕੰਮ ਕਰ ਰਹੇ ਹਾਂ: ਪ੍ਰਧਾਨ ਮੰਤਰੀ

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੀ ਭੂਮੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਭੂਮੀ ਹੈ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮਣੀਪੁਰ ਦੀਆਂ ਪਹਾੜੀਆਂ ਕੁਦਰਤ ਦਾ ਇੱਕ ਅਮੁੱਲ ਉਪਹਾਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਾੜੀਆਂ ਲੋਕਾਂ ਦੀ ਨਿਰੰਤਰ ਸਖਤ ਮਿਹਨਤ ਦਾ ਪ੍ਰਤੀਕ ਹਨ। ਮਣੀਪੁਰ ਦੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ, ਸ਼੍ਰੀ ਮੋਦੀ ਨੇ ਇੰਨੀ ਵੱਡੀ ਸੰਖਿਆ ਵਿੱਚ ਆਉਣ ਦੇ ਲਈ ਲੋਕਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।

ਇਸ ਖੇਤਰ ਦੇਸੱਭਿਆਚਾਰ, ਪਰੰਪਰਾਵਾਂ, ਵਿਭਿੰਨਤਾ ਅਤੇ ਜੀਵੰਤਤਾ ਨੂੰ ਭਾਰਤ ਦੀਆਂ ਮੁੱਖ ਤਾਕਤਾਂ ਵਿੱਚੋਂ ਇੱਕ ਦੱਸਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ "ਮਣੀਪੁਰ" ਨਾਂ ਵਿੱਚ ਹੀ "ਮਣੀ" ਸ਼ਬਦ ਹੈ, ਜੋ ਇੱਕ ਅਜਿਹੇ ਰਤਨ ਦਾ ਪ੍ਰਤੀਕ ਹੈ ਜੋ ਆਉਣ ਵਾਲੇ ਸਮੇਂ ਵਿੱਚ ਪੂਰੇ ਉੱਤਰ-ਪੂਰਬ ਦੀ ਚਮਕ ਨੂੰ ਹੋਰ ਵਧਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਮਣੀਪੁਰ ਦੀ ਵਿਕਾਸ ਯਾਤਰਾ ਨੂੰ ਤੇਜ਼ ਕਰਨ ਲਈ ਲਗਾਤਾਰ ਕੰਮ ਕੀਤਾਹੈ। ਉਨ੍ਹਾਂ ਨੇ ਕਿਹਾ ਕਿ ਇਸੇ ਭਾਵਨਾ ਨਾਲ ਉਹ ਅੱਜ ਮਣੀਪੁਰ ਦੇ ਲੋਕਾਂ ਵਿਚਕਾਰ ਆਏ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਲਗਭਗ 7,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ, ਜੋ ਮਣੀਪੁਰ ਦੇ ਲੋਕਾਂ, ਖਾਸ ਤੌਰ ‘ਤੇ ਪਹਾੜੀਆਂ ਵਿੱਚ ਰਹਿਣ ਵਾਲੇ ਕਬਾਇਲੀ ਭਾਈਚਾਰਿਆਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸਹੂਲਤਾਂ ਪੈਦਾ ਕਰਨਗੇ ਅਤੇ ਮਣੀਪੁਰ ਅਤੇ ਚੁਰਾਚਾਂਦਪੁਰ ਦੇ ਲੋਕਾਂ ਨੂੰ ਇਨ੍ਹਾਂ ਨਵੀਆਂ ਪਹਿਲਕਦਮੀਆਂ ਲਈ ਵਧਾਈਆਂ ਦਿੱਤੀਆਂ।

 

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮਣੀਪੁਰ ਇੱਕ ਸਰਹੱਦੀ ਰਾਜ ਹੈ ਜਿੱਥੇ ਸੰਪਰਕ ਹਮੇਸ਼ਾ ਇੱਕ ਵੱਡੀ ਚੁਣੌਤੀ ਰਿਹਾ ਹੈ, ਪ੍ਰਧਾਨ ਮੰਤਰੀ ਨੇ ਚੰਗੀਆਂ ਸੜਕਾਂ ਦੀ ਘਾਟ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਨੂੰ ਸਵੀਕਾਰ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਰ੍ਹੇ 2014 ਤੋਂ ਹੀਉਨ੍ਹਾਂ ਨੇ ਮਣੀਪੁਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ 'ਤੇ ਲਗਾਤਾਰ ਧਿਆਨ ਕੇਂਦ੍ਰਿਤ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਦੋ ਪੱਧਰਾਂ 'ਤੇ ਕੰਮ ਕੀਤਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਪਹਿਲਾਂ, ਮਣੀਪੁਰ ਵਿੱਚ ਰੇਲ ਅਤੇ ਰੋਡ ਇਨਫ੍ਰਾਸਟ੍ਰਕਚਰ ਲਈ ਬਜਟ ਕਈ ਗੁਣਾ ਵਧਾਇਆ ਗਿਆ ਹੈ। ਦੂਜਾ, ਨਾ ਸਿਰਫ਼ ਸ਼ਹਿਰਾਂ ਤੱਕ, ਸਗੋਂ ਪਿੰਡਾਂ ਤੱਕ ਵੀ ਸੜਕ ਸੰਪਰਕ ਵਧਾਉਣ ਦੇ ਯਤਨ ਕੀਤੇ ਗਏ ਹਨ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਹਾਲ ਹੀ ਦੇ ਵਰ੍ਹਿਆਂ ਵਿੱਚ ਇਸ ਖੇਤਰ ਵਿੱਚ ਰਾਸ਼ਟਰੀ ਰਾਜਮਾਰਗਾਂ 'ਤੇ 3,700 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਸ਼੍ਰੀ ਮੋਦੀ ਨੇ ਦੱਸਿਆ ਕਿ 8,700 ਕਰੋੜ ਰੁਪਏ ਦੇ ਨਵੇਂ ਰਾਜਮਾਰਗ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸਖੇਤਰ ਦੇ ਪਿੰਡਾਂ ਤੱਕ ਪਹੁੰਚਣਾ ਬਹੁਤ ਮੁਸ਼ਕਿਲ ਸੀ – ਇਹ ਗੱਲ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੁਣ ਰੋਡ ਕਨੈਕਟੀਵਿਟੀਨੂੰਸੈਂਕੜੇ ਪਿੰਡਾਂ ਤੱਕ ਵਧਾਇਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪਹਾੜੀ ਪਿੰਡਾਂ ਅਤੇ ਕਬਾਇਲੀ ਭਾਈਚਾਰਿਆਂ ਨੂੰ ਬਹੁਤ ਫਾਇਦਾ ਹੋਇਆ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਦੇ ਤਹਿਤ, ਮਣੀਪੁਰ ਵਿੱਚ ਰੇਲ ਕਨੈਕਟੀਵਿਟੀ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਜਿਰੀਬਾਮ-ਇੰਫਾਲ ਰੇਲਵੇ ਲਾਈਨ ਜਲਦੀ ਹੀ ਰਾਜਧਾਨੀ ਇੰਫਾਲ ਨੂੰ ਰਾਸ਼ਟਰੀ ਰੇਲ ਨੈੱਟਵਰਕ ਨਾਲ ਜੋੜ ਦੇਵੇਗੀ।" ਉਨ੍ਹਾਂ ਨੇ ਇਸ ਪ੍ਰੋਜੈਕਟ 'ਤੇ ਕੀਤੇ ਗਏ 22,000 ਕਰੋੜ ਰੁਪਏ ਦੇ ਨਿਵੇਸ਼ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ 400 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਨਵਾਂ ਬਣਿਆ ਇੰਫਾਲ ਹਵਾਈ ਅੱਡਾ ਇਸ ਖੇਤਰ ਵਿੱਚ ਹਵਾਈ ਸੰਪਰਕ ਨੂੰ ਵਧਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਦੇ ਹੋਰ ਹਿੱਸਿਆਂ ਲਈ ਹੈਲੀਕੌਪਟਰ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਧਦੀ ਕਨੈਕਟੀਵਿਟੀ ਮਣੀਪੁਰ ਦੇ ਲੋਕਾਂ ਲਈ ਉਪਲਬਧ ਸਹੂਲਤਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ।

 

ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਸਾਡਾ ਨਿਰੰਤਰ ਯਤਨ ਇਹ ਯਕੀਨੀ ਬਣਾਉਂਦਾ ਹੈ ਕਿ ਵਿਕਾਸ ਦਾ ਲਾਭ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇ।” ਉਨ੍ਹਾਂ ਨੇ ਯਾਦ ਦਿਵਾਇਆ ਕਿ ਇੱਕ ਸਮਾਂ ਸੀ ਜਦੋਂ ਦਿੱਲੀ ਵਿੱਚ ਕੀਤੇ ਗਏ ਐਲਾਨਾਂ ਨੂੰ ਮਣੀਪੁਰ ਵਰਗੇ ਖੇਤਰਾਂ ਤੱਕ ਪਹੁੰਚਣ ਵਿੱਚ ਦਹਾਕੇ ਲੱਗ ਜਾਂਦੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ, ਚੁਰਾਚਾਂਦਪੁਰ ਅਤੇ ਮਣੀਪੁਰ ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਤਰੱਕੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸਰਕਾਰ ਨੇ ਗ਼ਰੀਬਾਂ ਲਈ ਪੱਕੇ ਘਰ ਬਣਾਉਣ ਲਈ ਇੱਕ ਰਾਸ਼ਟਰਵਿਆਪੀ ਯੋਜਨਾ ਸ਼ੁਰੂ ਕੀਤੀ ਹੈ ਅਤੇ ਦੱਸਿਆ ਕਿ ਮਣੀਪੁਰ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਿਆ ਹੈ, ਅਤੇ ਲਗਭਗ 60,000 ਘਰ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਨੂੰ ਪਹਿਲਾਂ ਬਿਜਲੀ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇਸ ਮੁਸ਼ਕਿਲ ਤੋਂ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਨਤੀਜੇ ਵਜੋਂ, ਮਣੀਪੁਰ ਵਿੱਚ ਇੱਕ ਲੱਖ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਵਿੱਚ ਮਾਵਾਂ ਅਤੇ ਭੈਣਾਂ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੀਆਂ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ 'ਹਰ ਘਰ ਨਲ ਸੇ ਜਲ' ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ, ਦੇਸ਼ ਭਰ ਵਿੱਚ 15 ਕਰੋੜ ਤੋਂ ਵੱਧ ਨਾਗਰਿਕਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਮਿਲੇ ਹਨ। ਸ਼੍ਰੀ ਮੋਦੀ ਨੇ ਅੱਗੇ ਦੱਸਿਆ ਕਿ 7-8 ਸਾਲ ਪਹਿਲਾਂ ਤੱਕ, ਮਣੀਪੁਰ ਵਿੱਚ ਸਿਰਫ 25,000 ਤੋਂ 30,000 ਘਰਾਂ ਵਿੱਚ ਹੀ ਪਾਈਪ ਤੋਂ ਪਾਣੀ ਆਉਂਦਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਰਾਜ ਦੇ 3.5 ਲੱਖ ਤੋਂ ਵੱਧ ਘਰਾਂ ਵਿੱਚ ਟੂਟੀ ਵਾਲਾ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬਹੁਤ ਜਲਦੀ, ਮਣੀਪੁਰ ਦੇ ਹਰ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ ਵਿੱਚ ਪਾਈਪ ਤੋਂ ਪਾਣੀ ਮਿਲੇਗਾ।

ਸਮਾਜਿਕ ਬੁਨਿਆਦੀ ਢਾਂਚੇ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਾੜੀ ਅਤੇ ਕਬਾਇਲੀ ਖੇਤਰਾਂ ਵਿੱਚ ਚੰਗੇ ਸਕੂਲ, ਕਾਲਜ ਅਤੇ ਹਸਪਤਾਲ ਸਿਰਫ਼ ਇੱਕ ਸੁਪਨਾ ਹੋਇਆ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਬਿਮਾਰ ਹੋ ਜਾਂਦਾ ਸੀ, ਤਾਂ ਉਸ ਨੂੰ ਹਸਪਤਾਲ ਪਹੁੰਚਣ ਵਿੱਚ ਹੀ ਬਹੁਤ ਸਮਾਂ ਲੱਗ ਜਾਂਦਾ ਸੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਦੇ ਯਤਨਾਂ ਨਾਲ ਸਥਿਤੀ ਹੁਣ ਬਦਲ ਰਹੀ ਹੈ ਅਤੇ ਚੁਰਾਚਾਂਦਪੁਰਵਿੱਚ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਉੱਥੇ ਨਵੇਂ ਡਾਕਟਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਸ ਤੱਥ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ ਕਿ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ, ਮਣੀਪੁਰ ਦੇ ਪਹਾੜੀ ਖੇਤਰਾਂ ਵਿੱਚ ਕੋਈ ਮੈਡੀਕਲ ਕਾਲਜ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਮੌਜੂਦਾ ਸਰਕਾਰ ਦੀ ਬਦੌਲਤ ਹੀ ਸੰਭਵ ਹੋਈ ਹੈ। ਉਨ੍ਹਾਂ ਨੇ ਪੀਐੱਮ-ਡਿਵਾਈਨ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜ ਪਹਾੜੀ ਜ਼ਿਲ੍ਹਿਆਂ ਵਿੱਚ ਆਧੁਨਿਕ ਸਿਹਤ ਸੇਵਾਵਾਂ ਵਿਕਸਿਤ ਕਰ ਰਹੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ, ਸਰਕਾਰ ਗ਼ਰੀਬ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮਣੀਪੁਰ ਵਿੱਚ ਲਗਭਗ 2.5 ਲੱਖ ਮਰੀਜ਼ਾਂ ਨੇ ਇਸ ਯੋਜਨਾ ਦੇ ਤਹਿਤ ਮੁਫ਼ਤ ਇਲਾਜ ਦਾ ਲਾਭ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੁਵਿਧਾ ਤੋਂ ਬਿਨਾ, ਰਾਜ ਦੇ ਗ਼ਰੀਬ ਪਰਿਵਾਰਾਂ ਨੂੰ 350 ਕਰੋੜ ਰੁਪਏ ਆਪਣੀਆਂ ਜੇਬਾਂ ਵਿੱਚੋਂ ਖਰਚ ਕਰਨੇ ਪੈਂਦੇ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਪੂਰਾ ਖਰਚਾ ਭਾਰਤ ਸਰਕਾਰ ਨੇ ਚੁੱਕਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਗ਼ਰੀਬ ਨਾਗਰਿਕ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, "ਮਣੀਪੁਰ ਦੀ ਧਰਤੀ ਅਤੇ ਖੇਤਰ ਉਮੀਦ ਅਤੇ ਆਕਾਂਖਿਆਵਾਂ ਦੀ ਧਰਤੀ ਹੈ।" ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਅਸਾਧਾਰਣ ਖੇਤਰ ਵਿੱਚ ਹਿੰਸਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਕੈਂਪਾਂ ਵਿੱਚ ਰਹਿ ਰਹੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਗੱਲਬਾਤ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮਣੀਪੁਰ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਸਵੇਰ ਆ ਰਹੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ, “ਕਿਸੇ ਵੀ ਖੇਤਰ ਵਿੱਚ ਵਿਕਾਸ ਲਈ ਸ਼ਾਂਤੀ ਸਥਾਪਿਤ ਕਰਨਾ ਜ਼ਰੂਰੀ ਹੈ ਅਤੇ ਪਿਛਲੇ ਗਿਆਰ੍ਹਾਂ ਵਰ੍ਹਿਆਂ ਵਿੱਚ ਉੱਤਰ ਪੂਰਬ ਵਿੱਚ ਬਹੁਤ ਸਾਰੇ ਪੁਰਾਣੇ ਸੰਘਰਸ਼ਾਂ ਅਤੇ ਵਿਵਾਦਾਂ ਦਾ ਸਮਾਧਾਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਨੇ ਸ਼ਾਂਤੀ ਦਾ ਰਸਤਾ ਚੁਣਿਆ ਹੈ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹਾਲ ਹੀ ਵਿੱਚ ਪਹਾੜੀ ਅਤੇ ਘਾਟੀ ਖੇਤਰਾਂ ਦੇ ਵੱਖ-ਵੱਖ ਸਮੂਹਾਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਭਾਰਤ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹਨ, ਜੋ ਸ਼ਾਂਤੀ ਸਥਾਪਿਤ ਕਰਨ ਲਈ ਗੱਲਬਾਤ, ਸਨਾਮਾਨ ਅਤੇ ਆਪਸੀ ਸਮਝ 'ਤੇ ਜ਼ੋਰ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਸਾਰੇ ਸੰਗਠਨਾਂ ਨੂੰ ਸ਼ਾਂਤੀ ਦੇ ਰਸਤੇ 'ਤੇ ਅੱਗੇ ਵਧਣ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣਾ ਸਮਰਥਨ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਨਾਲ ਹਨ ਅਤੇ ਭਾਰਤ ਸਰਕਾਰ ਮਣੀਪੁਰ ਦੇ ਨਾਲ ਹੈ।

 

ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਮਣੀਪੁਰ ਵਿੱਚ ਜੀਵਨ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਿਸਥਾਪਿਤ ਪਰਿਵਾਰਾਂ ਲਈ 7,000 ਨਵੇਂ ਘਰ ਬਣਾਉਣ ਲਈ ਸਹਾਇਤਾ ਪ੍ਰਦਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਾਲ ਹੀ ਵਿੱਚ ਲਗਭਗ 3,000 ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਪੈਕੇਜ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸਥਾਪਿਤ ਵਿਅਕਤੀਆਂ ਦੀ ਸਹਾਇਤਾ ਲਈ 500 ਕਰੋੜ ਰੁਪਏ ਵਿਸ਼ੇਸ਼ ਤੌਰ 'ਤੇ ਅਲਾਟ ਕੀਤੇ ਗਏ ਹਨ।

 

ਮਣੀਪੁਰ ਦੇ ਕਬਾਇਲੀ ਨੌਜਵਾਨਾਂ ਦੇ ਸੁਪਨਿਆਂ ਅਤੇ ਸੰਘਰਸ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੀ ਗੱਲ ਨੂੰ ਸਵੀਕਾਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕਈ ਸਮਾਧਾਨ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਸਥਾਨਕ ਸ਼ਾਸਨ ਸੰਸਥਾਵਾਂ ਨੂੰ ਮਜ਼ਬੂਤ​​ਕਰਨ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਢੁਕਵੇਂ ਫੰਡਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, "ਹਰੇਕ ਕਬਾਇਲੀ ਭਾਈਚਾਰੇ ਦਾ ਵਿਕਾਸ ਇੱਕ ਰਾਸ਼ਟਰੀ ਤਰਜੀਹ ਹੈ।" ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ, ਕਬਾਇਲੀ ਖੇਤਰਾਂ ਦੇ ਵਿਕਾਸ ਲਈ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਹਿਲ ਦੇ ਤਹਿਤ, ਮਣੀਪੁਰ ਦੇ 500 ਤੋਂ ਵੱਧ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਬਾਇਲੀ ਖੇਤਰਾਂ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਮਣੀਪੁਰ ਵਿੱਚ 18 ਏਕਲਵਯ ਮਾਡਲ ਰਿਹਾਇਸ਼ੀ ਸਕੂਲ ਬਣਾਏ ਜਾਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਆਧੁਨਿਕੀਕਰਣ ਨਾਲ ਪਹਾੜੀ ਜ਼ਿਲ੍ਹਿਆਂ ਵਿੱਚ ਸਿੱਖਿਆ ਸਹੂਲਤਾਂ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ।

 

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮਣੀਪੁਰ ਦੀ ਸੰਸਕ੍ਰਿਤੀ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਣ ਨੂੰ ਉਤਸ਼ਾਹਿਤ ਕੀਤਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਮਣੀਪੁਰ ਦੀਆਂ ਬੇਟੀਆਂ ਦੀ ਮਦਦ ਲਈ ਕੰਮਕਾਜੀ ਮਹਿਲਾ ਹੋਸਟਲਜ਼ ਦਾ ਨਿਰਮਾਣ ਕਰ ਰਹੀ ਹੈ।

 

ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਮਣੀਪੁਰ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ ਬਣਾਉਣ ਦੇ ਟੀਚੇ ਨਾਲ ਕੰਮ ਕਰ ਰਹੇ ਹਾਂ।” ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਮਣੀਪੁਰ ਦੇ ਵਿਕਾਸ, ਵਿਸਥਾਪਿਤ ਪਰਿਵਾਰਾਂ ਦੇ ਪੁਨਰਵਾਸ ਅਤੇ ਸ਼ਾਂਤੀ ਸਥਾਪਨਾ ਲਈ, ਭਾਰਤ ਸਰਕਾਰ ਮਣੀਪੁਰ ਸਰਕਾਰ ਨੂੰ ਹਰ ਸੰਭਵ ਤਰੀਕੇ ਨਾਲ ਸਹਿਯੋਗ ਦਿੰਦੀ ਰਹੇਗੀ।

 

ਇਸ ਪ੍ਰੋਗਰਾਮ ਵਿੱਚ ਹੋਰ ਪਤਵੰਤਿਆਂ ਦੇ ਨਾਲ, ਮਣੀਪੁਰ ਦੇ ਰਾਜਪਾਲ, ਸ਼੍ਰੀ ਅਜੈ ਕੁਮਾਰ ਭੱਲਾ ਵੀ ਮੌਜੂਦ ਸਨ।

 

ਪਿਛੋਕੜ

ਇਨ੍ਹਾਂ ਪ੍ਰੋਜੈਕਟਾਂ ਵਿੱਚ 3,600 ਕਰੋੜ ਰੁਪਏ ਤੋਂ ਵੱਧ ਦੀਆਂ ਮਣੀਪੁਰ ਦੀਆਂਸ਼ਹਿਰੀ ਸੜਕਾਂ, ਡਰੇਨੇਜ਼ ਅਤੇ ਅਸੈੱਟ ਮੈਨੇਜਮੈਂਟ ਸੁਧਾਰ ਪ੍ਰੋਜੈਕਟ; 2,500 ਕਰੋੜ ਰੁਪਏ ਤੋਂ ਵੱਧ ਦੇ 5 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਸ; ਮਣੀਪੁਰ ਇਨਫੋਟੈਕ ਵਿਕਾਸ (MIND) ਪ੍ਰੋਜੈਕਟ, 9 ਸਥਾਨਾਂ 'ਤੇ ਵਰਕਿੰਗ ਵੂਮੈਨ ਹੋਸਟਲ ਆਦਿ ਸ਼ਾਮਲ ਹਨ।

 

ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
India auto retail hits record August with 24.23 lakh registrations, up 17.5%

Media Coverage

India auto retail hits record August with 24.23 lakh registrations, up 17.5%
NM on the go

Nm on the go

Always be the first to hear from the PM. Get the App Now!
...
The Dedicated Freight Corridor is the lifeline of a rapidly developing India: PM Modi in Vadodara, Gujarat
September 08, 2026
We are strengthening India's infrastructure to move people and goods faster, create new opportunities and power economic growth: PM
The Dedicated Freight Corridor is the lifeline of a rapidly developing India: PM
From chips to ships, India is now building a new manufacturing future: PM

भारत माता की जय।

भारत माता की जय।

गुजरात के राज्यपाल आचार्य देवव्रत जी, यहां के लोकप्रिय मुख्यमंत्री श्री भूपेंद्र भाई पटेल, इस कार्यक्रम में ऑनलाइन हमारे साथ अनेक राज्यों के महानुभाव जुड़े हैं। महाराष्ट्र के गवर्नर जिष्णु देव वर्मा जी, मुख्यमंत्री देवेंद्र फ़डणवीस जी, डिप्टी सीएम एकनाथ शिंदे जी, डिप्टी सीएम श्रीमती सुनेत्र पवार जी, अन्य मंत्रीगण, सांसदगण, विधायकगण और वहां पर भी इकट्ठे हुए लाखों नागरिक भाई-बहन। यहां मंच पर उपस्थित केंद्रीय मंत्रिमंडल के मेरे साथी अश्विनी वैष्णव, उपमुख्यमंत्री, युवा नेता हर्ष संघवी, गुजरात सरकार के मंत्रीगण, उपस्थित अन्य जनप्रतिनिधिगण, गुजरात के मेरे प्यारे भाइयों और बहनों।

और खास इसलिए के मेरे ब़डौदा के महाराजा सयाजीराव यूनिवर्सिटी का ये मैदान अलग-अलग फील्ड में काम करने वाले सभी साथियों का साथ और विकास का ये उत्सव, यहां सबकुछ एक साथ हो रहा है।

साथियों,

आज मैं विकसित भारत की यात्रा को और गति देने के लिए आपके बीच आया हूं। थोड़ी देर पहले यहां देश के विकास से जुड़े हज़ारों करोड़ रुपए के प्रोजेक्ट्स का शिलान्यास और लोकार्पण हुआ है। मैं देश की जनता को बहुत-बहुत बधाई देता हूं। इस विकास पर्व पर आप सभी ने जिस सेवा भाव से और सेवा भाव के साथ पूरे वडोदरा शहर में स्वच्छता से स्वागत अभियान चलाया है, इसके लिए मैं वड़ोदरा के हर एक नागरिक को ह्दय से बहुत-बहुत बधाई देता हूं, उनकी सराहना करता हूं। और ये जो आपने रंग दिखाया ना, मैं कल एक वीडियो देख रहा था, सीना चौड़ा हो गया, वाह! क्या ये मेरा वडोदरा है? और अब तो गणेशोत्सव की तैयारी, बाद में नवरात्रि। और गणेशोत्सव और नवरात्रि पूरा गुजरात का ध्यान वडोदरा पर होता है। और आज आपने, मैं देख रहा था पिछले एक सप्ताह से हर परिवार में वातावरण बन गया है स्वच्छता का। मुझे लगता है कि इस बार जब गणेश जी पधारेंगे ना, सारे आशीर्वाद वड़ोदरा पर बरसने वाले हैं।

साथियों,

इस वर्ष लाल किले से मैंने विकसित भारत के लिए संकल्प की सप्तधारा का आह्वान किया है। इस सप्तधारा में एक धारा गतिशक्ति की भी है। विकसित भारत के लिए हमें ऐसी कनेक्टिविटी चाहिए, जो सुगम भी हो और जमाने के हिसाब से जरा तेज भी हो। वड़ोदरा तो गतिशक्ति यूनिवर्सिटी का शहर है। आज यहां से डेडिकेटेड फ्रेट कॉरिडोर की आखिरी कड़ियां भी जुड़ गई हैं। आज 2800 किलोमीटर से अधिक का डेडिकेटेड फ्रेट कॉरिडोर प्रोजेक्ट पूरा हो गया। ये 21वीं सदी के भारत के लिए बहुत ऐतिहासिक कार्य संपन्न हुआ है।

साथियों,

ये डेडिकेटेड फ्रेट कॉरिडोर, इस बात का साक्षी है कि बीते 12 साल में देश की काम करने की संस्कृति कैसे बदली है। इस डेडिकेटेड फ्रेट कॉरिडोर पर 2004 में विचार शुरू हुआ था। यानी, यहां मैं सारे नौजवान देख रहा हूं, जब इसका विचार शुरू हुआ, आप में से बहुत लोग होंगे जिनका जन्म भी नहीं हुआ होगा, उस समय शुरू हुआ था। 2006 में एक विशेष कंपनी बनाई गई इस काम को करने के लिए और फिर 2014 तक फाइलें ही यहां से वहां होती रहीं। फाइलें टेबल पर यात्रा कर रही थी और दुर्भाग्य देखिए, इन फाइलों को भी कोई डेडिकेटेड कॉरिडोर नसीब नहीं हुआ, फाइल को भी नहीं नसीब हुआ। फाइलें अटकती थीं, लटकती थीं, भटकती थीं। और 2014 में वड़ोदरा के और गुजरात के और देश के लोगों ने मुझे गुजरात से निकाल करके दिल्ली भेज दिया। पहले वाली सरकार 2000 तक रही। आपने मुझे भेजा और उनकी विदाई हुई, और सच्चाई ये थी कि सात-आठ वर्ष में, जरा मेरे नौजवान सुन लीजिए, ये याद रखिए, सात-आठ वर्ष में एक किलोमीटर फ्रेट कॉरिडोर पर भी काम पूरा नहीं हो पाया था। अगर उनके हिसाब से देश चलाते, तो पता नहीं आपके बाद तीन-चार पीढ़ियां आती, तो भी नहीं होता। भारत के लॉजिस्टिक्स इकोसिस्टम को ट्रांसफॉर्म करने वाले प्रोजेक्ट की ये हालत करके रखी थी।

साथियों,

2014 के बाद आपने जो मुझे शिक्षा-दीक्षा दी थी, इस धरती ने मुझे जो सिखाया था, आपके पास से जो लेसन लेके मैं दिल्ली पहुंचा था, हमने वहां पहुंचते ही इसको गति देने का काम प्रारंभ कर दिया। 2800 किलोमीटर के कॉरिडोर का काम आज पूरा करके दिखाया। और आज ईस्टर्न और वेस्टर्न डेडिकेटेड फ्रेट कॉरिडोर, देश के व्यापार-कारोबार का मुख्य आधार बन रहा है।

साथियों,

डेडिकेटेड फ्रेट कॉरिडोर, तेजी से विकसित होते भारत की जीवन रेखा है। इसने भारत के ट्रांसपोर्टेशन सेक्टर का कायाकल्प कर दिया है। पहले पैसेंजर ट्रेन जिस ट्रैक पर चलती थी, उसी ट्रैक पर मालगाड़ी भी चलती थी। यानि ट्रैवल और ट्रांसपोर्ट, दोनों धीमा था। लेकिन, डेडिकेटेड फ्रेट कॉरिडोर ने इस स्थिति को बदल दिया है। आज पूर्वी और पश्चिमी फ्रेट कॉरिडोर्स पर हर रोज़ 430 से ज्यादा मालगाड़ियां चलती हैं, प्रतिदिन 430 मालगाड़ी। और पहले जो मालगाड़ी, साढ़े 6 घंटे में 100 किलोमीटर का सफऱ तय करती थी और अब वही मालगाड़ी आधे से भी कम समय में 100 किलोमीटर का सफर तय कर लेगी। जिस जगह पर ट्रक से सामान भेजने में सामान्य तौर पर 30 घंटे लगते हैं, डेडिकेटेड फ्रेट कॉरिडोर पर यही दूरी 10-12 घंटे में पूरी हो जाती है। यानि, इस कॉरिडोर पर मालगाड़ी के चलने से ट्रक और ट्रेन में लगने वाला फ्यूल बचता है, किराया-भाड़ा का खर्च कम हुआ है, समय बचा है, पर्यावरण को फायदा हुआ है। यानि, इन्वेस्टमेंट एक ट्रैक पर किया और फायदे अनेक सारे हुए हैं।

साथियों,

इस फ्रेट कॉरिडोर से पूर्वी और पश्चिमी भारत के किसानों की उपज अब तेज़ी से बड़े बाज़ार तक पहुंच पा रही है। कई तरह के फूल, कई तरह की सब्जियां, कई तरह के फल, यानि जो चीजें मौसम के हिसाब से जल्दी खराब होती हैं, उनके लिए भी सही समय पर मंडियों और लोगों के बीच पहुंचने का रास्ता बना है। इससे किसान का बहुत बड़ा फायदा हुआ है।

साथियों,

ये फ्रेट कॉरिडोर एक और वजह से कमाल का है। हाल ही में JNPT मुंबई, JNPT पोर्ट से वड़ोदरा तक Double स्टैक Container मालगाड़ी का संचालन किया गया है। यानि डिब्बे के ऊपर एक और डिब्बा लगाकर मालगाड़ी को चलाया गया। इस मालगाड़ी के चलने से एक बार में ही 250 से अधिक ट्रकों के बराबर का सामान मुंबई से वड़ोदरा चला आया, 250 ट्रक। अब ये जो नाराज फूफा जी है, वो चिल्लाएंगे कि ट्रक वालों का क्या होगा? ट्रक कहां जाएंगे? जिन्होंने ट्रक खरीदा है, उनका क्या होगा? अब फूफा जी को काम मिल गया। यानि अब बड़ी मात्रा में सामान तेजी से देश के एक कोने से दूसरे कोने तक पहुंच पाएगा।

साथियों,

फ्रेट कॉरिडोर के साथ-साथ अब भारत में रेल वहां भी पहुंच रही है, जहां इतने दशकों तक नहीं पहुंची थी। गुजरात हो, मध्य प्रदेश हो, महाराष्ट्र हो, यहां जो आदिवासी क्षेत्र हैं, वो भी इस प्रोजेक्ट के द्वारा रेल से जुड़ रहे हैं। पहले की सरकार में बजट में एक-दो ट्रेनों की घोषणा होती थी और उसके भी साल भर ढोल पीटे जाते थे। जबकि आज देश में साल भर एक के बाद एक नई ट्रेनें चलाई जा रही हैं। आज भी इस कार्यक्रम में कई नई ट्रेन शुरु हुई हैं। नई ट्रेन से वड़ोदरा, छोटा उदयपुर और अलीराजपुर के लोगों को बहुत सुविधा होगी।

साथियों,

रोड, रेल, मेट्रो, एयरपोर्ट, गैस पाइपलाइन, गरीबों का घर, जब देश में करोड़ों लोगों के लिए ये चीजें बनती हैं, तो इससे लोगों का जीवन आसान होता है और साथ ही छोटे से बड़े कामगार को रोजगार के लाखों-लाख अवसर मिलते हैं। आप रेलवे का ही देखिए, इस वर्ष का रेल बजट पौने तीन लाख करोड़ रुपए से अधिक रहा है। जो 12 वर्ष पहले की तुलना में कई गुणा अधिक है। यानि रेलवे के आधुनिकीकरण पर हो रहा खर्च, हज़ारों हज़ार नए रोजगार बना रहा है। और ये रोजगार कंस्ट्रक्शन के दौरान तो बनता ही है। एक बार रोड, रेल, पाइपलाइन, पोर्ट, एयरपोर्ट बन गया, तो फिर उसके आसपास नए उद्योग लगना शुरू हो जाते हैं, नए बिजनेस आते हैं, ये फिर नए रोजगार बनाते हैं। वहां कुछ लोग, वो बेटी चित्र लेकर कब से खड़ी है, वो सज्जन भी कुछ कला लेकर के आए हैं। जरा हमारे साथी उसको कलेक्ट कर लें। ये आगे पहुंचा दीजिए, हां। एक और भी है कोई, हां, ले लीजिए। आपका बहुत-बहुत धन्यवाद।

साथियों,

मैंने देश के सामने विकसित भारत की जिन सप्तधाराओं का विजन रखा है, उनमें एक धारा मैन्युफैक्चरिंग की भी है। और वड़ोदरा शहर, इसकी ताकत अच्छे से जानता भी है, समझता भी है। एजुकेशन, स्किल और इंडस्ट्री का कोलैब कैसे होता है, ये वड़ोदरा करीब डेढ़ सौ साल से इसका प्रतिबिंब है। दशकों पहले, यहां टेक्स्टाइल और टाइल्स के निर्माण से एक यात्रा शुरु हुई थी, जो बाद में ऑयल और पेट्रोकेमिकल्स के साथ आगे बढ़ी। पिछले दो-ढाई दशक में वड़ोदरा MSMEs का एक बड़ा हब बन गया है। और मुझे याद है, जब मैं नया-नया मुख्यमंत्री बना था, तो वड़ोदरा का मेरे पर स्पेशल अधिकार रहा है हमेशा, तो हर हफ्ते कोई ना कोई डेलीगेशन आता था। बस हमारे वड़ोदरा में कुछ मैन्युफैक्चरिंग का हो, मैन्युफैक्चरिंग का हो, क्योंकि यहां पर आते थे, तो या तो ज्योति या एलएमबी या तो जीएसएफसी, यही सब दिखता था और कुछ सुनता नहीं देता। आज कहां से कहां बदल गया है। अब तो ये शहर देश के पहले मेड इन इंडिया मिलिट्री ट्रांसपोर्ट एयरक्राफ्ट के लिए भी जाना जा रहा है। C-295 एयरक्राफ्ट की पहली फ्लाइट यहां आसमान देख चुकी है। मैं वड़ोदरा के लोगों को ये गौरव पाने के लिए बहुत-बहुत बधाई देता हूं।

साथियों,

जब देश की मैन्युफैक्चरिंग की बात हो रही है, तो मैं एक और आंकड़ा बताना चाहता हूं। बीते एक दशक में भारत रेल कोच-मेट्रो कोच बनाने का, रेल इंजन बनाने का भी एक बड़ा निर्माता बना है। 2014 के बाद से अब तक, भारत ने करीब 50 हज़ार, ये आंकड़ा सुनिए, 2014 के बाद भारत ने अब तक 50 हज़ार आधुनिक रेलवे कोच बनाए हैं। पुरानी सरकार 10 साल में 50 हजार टॉयलेट नहीं बना सकती थी। 50 हजार आधुनिक कोच तो किए ही हैं, करीब ढाई लाख वेगन, मालगाड़ी के लिए जो वेगन होते हैं, भारतीय रेल में जोड़े गए हैं, ढाई लाख।

साथियों,

अब भारत चिप से लेकर शिप तक, निर्माण की एक नई गाथा लिख रहा है। यानि पुर्जे भी हमारे और प्रोडक्ट भी हमारा, आत्मनिर्भरता की एक पूरी चेन भारत में ही बनेगी। और ये हम सोलर पावर के मामले में देख रहे हैं। जैसे कडाणा डैम पर जो फ्लोटिंग सोलर प्लांट का प्रोजेक्ट है, कुछ साल पहले तक देश में सोलर प्रोजेक्ट्स लगाने बहुत महंगे पड़ते थे। क्योंकि पीवी मॉड्यूल से लेकर, हर प्रकार का हार्डवेयर इंपोर्ट करना पड़ता था। लेकिन बीते वर्षों में हमने भारत में ही पीवी मॉड्यूल बनाने शुरु किए। और आज हम इसमें 200 गीगावॉट से ज्यादा की कैपेसिटी विकसित कर चुके हैं। और ऐसी ही आत्मनिर्भरता के कारण आज पीएम सूर्यघर मुफ्त बिजली योजना का विस्तार हो रहा है। अब तक देश में 55 लाख परिवार अपने छत पर, टेरेस पर सोलर प्लांट लगा चुके हैं। और इसमें 11 लाख परिवार हमारे गुजरात के हैं। यहां इतने सारे परिवार, बिजली उत्पादक बन चुके हैं और इसके कारण, प्रोडक्शन से लेकर इंस्टॉलेशन और सर्विस तक, कितने ही युवाओं को रोजगार मिला है, कितने नए वेंडर्स आए हैं।

साथियों,

‘झूठ की गूंज’ से भरमाने वाले तो हर चौराहे पर मिल जाएंगे, लेकिन भारत का नौजवान सच की हुंकार से चलता है, सच की हुंकार के साथ चलता है, सच की हुंकार के लिए चलता है। हमारे युवा साथी ये देख रहे हैं कि आज देश में सोलर हो, विंड हो, हाइड्रो हो, न्यूक्लियर हो, सारे सेक्टर्स पर सरकार कितना फोकस से काम कर रही है।

साथियों,

आने वाले दौर में हर आधुनिक सेक्टर बिजली से ही चलेगा, इलेक्ट्रिक इकोसिस्टम पर निर्भर होगा। जैसे चिप इंडस्ट्री है, डेटा सेंटर और AI से जुड़ी इंडस्ट्री है, इनका खाद पानी बिजली ही है। इसलिए अगर हमें AI में दुनिया के सामने सुपर पावर बनना है, तो देश को उसकी तैयारी, उसका इकोसिस्टम भी बनाना होगा। यही काम भारत ग्राउंड पर कर रहा है। तभी किसी देश से यूरेनियम के लिए समझौते हो रहे हैं, किसी से क्रिटिकल मिनरल्स और रेयर अर्थ मिनरल्स को लेकर समझौते किए जा रहे हैं। ये सारी मेहनत देश के युवाओं का फ्यूचर सुरक्षित करने के लिए दिन-रात मेहनत करके की जा रही है, आपके भविष्य के लिए किया जा रहा है।

साथियों,

दुनिया तेज़ी से बदल रही है, तो दुनिया की ज़रूरतें भी बदल रही हैं और इसी प्रकार हमारी पढ़ाई-लिखाई के तौर-तरीके भी बदल रहे हैं। पहले फोकस सिर्फ डिग्री पर होता था, लेकिन अब डिग्री के साथ-साथ स्किल पर भी फोकस है, स्किल का महत्मय बढ़ रहा है। नौजवानों के पास स्किल हो और वो स्किल समय-समय पर अपग्रेड हो, एक बड़ी जरूरत बन गई है। और इसीलिए, आज हम अपनी शिक्षा नीति को, शिक्षण और ट्रेनिंग के संस्थानों को नए रूप में ढाल रहे हैं। और इसी भाव के साथ ही मैंने लाल किले से भी युवाशक्ति के लिए दो बड़ी घोषणाएं की हैं। पहली घोषणा, देश की पारंपरिक ज़रूरत से जुड़ी है। आप सब जानते हैं कि हमारे यहां लाखों नौजवान ऐसे हैं, जो प्रतियोगी परीक्षाओं की तैयारी करते हैं। हर साल, हमारे मिडिल क्लास परिवारों की कमाई का एक बड़ा हिस्सा इन बच्चों की कोचिंग पर खर्च हो जाता है। हमारी कोशिश है कि गरीब और मिडिल क्लास के ऐसे बच्चों की, परिवारों के पैसे की बचत हो। और इसीलिए अब सरकार स्टूडेंट्स को ऑनलाइन फ्री-कोचिंग व्यवस्था देने की दिशा में आगे बढ़ रही है। और हिंदुस्तान के बेस्ट टीचर के द्वारा उनके कोचिंग हो। हमारे जो नौजवान, अपनी तैयारी कर रहे हैं, उनकी कोचिंग का ध्यान सरकार खुद रखेगी।

साथियों,

भारत के नौजवानों को AI में पारंगत होना उतना ही जरूरी है। हम चाहते हैं कि हमारे नौजवानों की पीढ़ी AI के लिए तैयार हो। ऐसा नहीं है, AI सीखने वालों की जरूरत सिर्फ आईटी सेक्टर में है, अगर कोई इस स्किल को जानता है, तो वो खेती के लिए नया AI solution बना सकता है। आरोग्य के क्षेत्र में technology विकसित कर सकता है। Manufacturing की productivity बढ़ा सकता है। Robotics में अपना startup शुरू कर सकता है। इसलिए जरूरी है कि हमारे पास देश और दुनिया की इंडस्ट्री के लिए AI को समझने वाले और AI का इस्तेमाल करने वाले युवा हों। सरकार इसके लिए एक बड़ा अभियान शुरू करने जा रही है।

साथियों,

भारत का ये कालखंड अभूतपूर्व है। ये भारत की युवाशक्ति का उत्कर्ष काल है, ये समय फिर भारत के जीवन में लौटकर नहीं आएगा। और इसलिए, हमें 2047 में विकसित भारत के लक्ष्य को सर्वोपरि रखना है। हमें भारत को विकसित बनाकर ही रहना है। इसी आह्वान के साथ, एक बार फिर आप सभी को विकास कार्यों की बहुत शुभकामनाएं।

अब मेरा एक काम करना पड़ेगा वडोदरा वालों को, करेंगे? पक्के तौर पर? आप सबने वड़ोदरा को इतना स्वच्छ बना दिया, कितनी मेहनत करनी पड़ी। मैं देख रहा था, हमारे नौजवान दिन-रात सफाई में लगे हुए थे। लेकिन एक बार हम तय करें कि अब हम वडोदरा को गंदा होने ही नहीं देंगे। मैं खुद गंदगी नहीं करूँगा, ये संकल्प लें, तो वडोदरा गंदा होगा? वडोदरा गंदा होगा? तो दिवाली ऐसी चकाचक जाएगी या नहीं, नवरात्रि शानदार जाएगी या नहीं, गणेशोत्सव में चार चाँद लगेंगे या नहीं, तो इतना काम तो हो जाएगा।

शाबाश।

धन्यवाद।

भारत माता की जय!

भारत माता की जय!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!

वंदे मातरम्!