ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਮਣੀਪੁਰ ਦੇ ਚੁਰਾਚਾਂਦਪੁਰ ਵਿੱਚ 7,300 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਅਵਸਰ ‘ਤੇ ਮੌਜੂਦ ਇਕੱਠ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਦੀ ਭੂਮੀ ਸਾਹਸ ਅਤੇ ਦ੍ਰਿੜ੍ਹ ਸੰਕਲਪ ਦੀ ਭੂਮੀ ਹੈ ਅਤੇ ਇਸ ਗੱਲ ‘ਤੇ ਚਾਨਣਾ ਪਾਇਆ ਕਿ ਮਣੀਪੁਰ ਦੀਆਂ ਪਹਾੜੀਆਂ ਕੁਦਰਤ ਦਾ ਇੱਕ ਅਮੁੱਲ ਉਪਹਾਰ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਹ ਪਹਾੜੀਆਂ ਲੋਕਾਂ ਦੀ ਨਿਰੰਤਰ ਸਖਤ ਮਿਹਨਤ ਦਾ ਪ੍ਰਤੀਕ ਹਨ। ਮਣੀਪੁਰ ਦੇ ਲੋਕਾਂ ਦੇ ਜਜ਼ਬੇ ਨੂੰ ਸਲਾਮ ਕਰਦੇ ਹੋਏ, ਸ਼੍ਰੀ ਮੋਦੀ ਨੇ ਇੰਨੀ ਵੱਡੀ ਸੰਖਿਆ ਵਿੱਚ ਆਉਣ ਦੇ ਲਈ ਲੋਕਾਂ ਦਾ ਆਭਾਰ ਵਿਅਕਤ ਕੀਤਾ ਅਤੇ ਉਨ੍ਹਾਂ ਦੇ ਪਿਆਰ ਦੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।
ਇਸ ਖੇਤਰ ਦੇਸੱਭਿਆਚਾਰ, ਪਰੰਪਰਾਵਾਂ, ਵਿਭਿੰਨਤਾ ਅਤੇ ਜੀਵੰਤਤਾ ਨੂੰ ਭਾਰਤ ਦੀਆਂ ਮੁੱਖ ਤਾਕਤਾਂ ਵਿੱਚੋਂ ਇੱਕ ਦੱਸਦਿਆਂ, ਸ਼੍ਰੀ ਮੋਦੀ ਨੇ ਕਿਹਾ ਕਿ "ਮਣੀਪੁਰ" ਨਾਂ ਵਿੱਚ ਹੀ "ਮਣੀ" ਸ਼ਬਦ ਹੈ, ਜੋ ਇੱਕ ਅਜਿਹੇ ਰਤਨ ਦਾ ਪ੍ਰਤੀਕ ਹੈ ਜੋ ਆਉਣ ਵਾਲੇ ਸਮੇਂ ਵਿੱਚ ਪੂਰੇ ਉੱਤਰ-ਪੂਰਬ ਦੀ ਚਮਕ ਨੂੰ ਹੋਰ ਵਧਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਮਣੀਪੁਰ ਦੀ ਵਿਕਾਸ ਯਾਤਰਾ ਨੂੰ ਤੇਜ਼ ਕਰਨ ਲਈ ਲਗਾਤਾਰ ਕੰਮ ਕੀਤਾਹੈ। ਉਨ੍ਹਾਂ ਨੇ ਕਿਹਾ ਕਿ ਇਸੇ ਭਾਵਨਾ ਨਾਲ ਉਹ ਅੱਜ ਮਣੀਪੁਰ ਦੇ ਲੋਕਾਂ ਵਿਚਕਾਰ ਆਏ ਹਨ। ਸ਼੍ਰੀ ਮੋਦੀ ਨੇ ਦੱਸਿਆ ਕਿ ਲਗਭਗ 7,000 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ, ਜੋ ਮਣੀਪੁਰ ਦੇ ਲੋਕਾਂ, ਖਾਸ ਤੌਰ ‘ਤੇ ਪਹਾੜੀਆਂ ਵਿੱਚ ਰਹਿਣ ਵਾਲੇ ਕਬਾਇਲੀ ਭਾਈਚਾਰਿਆਂ ਦੇ ਜੀਵਨ ਨੂੰ ਬਿਹਤਰ ਬਣਾਉਣਗੇ। ਉਨ੍ਹਾਂ ਨੇ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਸਹੂਲਤਾਂ ਪੈਦਾ ਕਰਨਗੇ ਅਤੇ ਮਣੀਪੁਰ ਅਤੇ ਚੁਰਾਚਾਂਦਪੁਰ ਦੇ ਲੋਕਾਂ ਨੂੰ ਇਨ੍ਹਾਂ ਨਵੀਆਂ ਪਹਿਲਕਦਮੀਆਂ ਲਈ ਵਧਾਈਆਂ ਦਿੱਤੀਆਂ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮਣੀਪੁਰ ਇੱਕ ਸਰਹੱਦੀ ਰਾਜ ਹੈ ਜਿੱਥੇ ਸੰਪਰਕ ਹਮੇਸ਼ਾ ਇੱਕ ਵੱਡੀ ਚੁਣੌਤੀ ਰਿਹਾ ਹੈ, ਪ੍ਰਧਾਨ ਮੰਤਰੀ ਨੇ ਚੰਗੀਆਂ ਸੜਕਾਂ ਦੀ ਘਾਟ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਮੁਸ਼ਕਿਲਾਂ ਨੂੰ ਸਵੀਕਾਰ ਕੀਤਾ ਅਤੇ ਕਿਹਾ ਕਿ ਉਹ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਦੇ ਹਨ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਵਰ੍ਹੇ 2014 ਤੋਂ ਹੀਉਨ੍ਹਾਂ ਨੇ ਮਣੀਪੁਰ ਵਿੱਚ ਸੰਪਰਕ ਨੂੰ ਬਿਹਤਰ ਬਣਾਉਣ 'ਤੇ ਲਗਾਤਾਰ ਧਿਆਨ ਕੇਂਦ੍ਰਿਤ ਕੀਤਾ ਹੈ ਅਤੇ ਭਾਰਤ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ ਦੋ ਪੱਧਰਾਂ 'ਤੇ ਕੰਮ ਕੀਤਾ ਹੈ। ਸ਼੍ਰੀ ਮੋਦੀ ਨੇ ਦੱਸਿਆ ਕਿ ਪਹਿਲਾਂ, ਮਣੀਪੁਰ ਵਿੱਚ ਰੇਲ ਅਤੇ ਰੋਡ ਇਨਫ੍ਰਾਸਟ੍ਰਕਚਰ ਲਈ ਬਜਟ ਕਈ ਗੁਣਾ ਵਧਾਇਆ ਗਿਆ ਹੈ। ਦੂਜਾ, ਨਾ ਸਿਰਫ਼ ਸ਼ਹਿਰਾਂ ਤੱਕ, ਸਗੋਂ ਪਿੰਡਾਂ ਤੱਕ ਵੀ ਸੜਕ ਸੰਪਰਕ ਵਧਾਉਣ ਦੇ ਯਤਨ ਕੀਤੇ ਗਏ ਹਨ।
ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਹਾਲ ਹੀ ਦੇ ਵਰ੍ਹਿਆਂ ਵਿੱਚ ਇਸ ਖੇਤਰ ਵਿੱਚ ਰਾਸ਼ਟਰੀ ਰਾਜਮਾਰਗਾਂ 'ਤੇ 3,700 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ, ਸ਼੍ਰੀ ਮੋਦੀ ਨੇ ਦੱਸਿਆ ਕਿ 8,700 ਕਰੋੜ ਰੁਪਏ ਦੇ ਨਵੇਂ ਰਾਜਮਾਰਗ ਪ੍ਰੋਜੈਕਟ ਤੇਜ਼ੀ ਨਾਲ ਅੱਗੇ ਵਧ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲਾਂ ਇਸਖੇਤਰ ਦੇ ਪਿੰਡਾਂ ਤੱਕ ਪਹੁੰਚਣਾ ਬਹੁਤ ਮੁਸ਼ਕਿਲ ਸੀ – ਇਹ ਗੱਲ ਲੋਕਾਂ ਨੂੰ ਚੰਗੀ ਤਰ੍ਹਾਂ ਪਤਾ ਹੈ। ਪ੍ਰਧਾਨ ਮੰਤਰੀ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਹੁਣ ਰੋਡ ਕਨੈਕਟੀਵਿਟੀਨੂੰਸੈਂਕੜੇ ਪਿੰਡਾਂ ਤੱਕ ਵਧਾਇਆ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਾਲ ਪਹਾੜੀ ਪਿੰਡਾਂ ਅਤੇ ਕਬਾਇਲੀ ਭਾਈਚਾਰਿਆਂ ਨੂੰ ਬਹੁਤ ਫਾਇਦਾ ਹੋਇਆ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਸਾਡੀ ਸਰਕਾਰ ਦੇ ਤਹਿਤ, ਮਣੀਪੁਰ ਵਿੱਚ ਰੇਲ ਕਨੈਕਟੀਵਿਟੀ ਦਾ ਵਿਸਤਾਰ ਕੀਤਾ ਜਾ ਰਿਹਾ ਹੈ। ਜਿਰੀਬਾਮ-ਇੰਫਾਲ ਰੇਲਵੇ ਲਾਈਨ ਜਲਦੀ ਹੀ ਰਾਜਧਾਨੀ ਇੰਫਾਲ ਨੂੰ ਰਾਸ਼ਟਰੀ ਰੇਲ ਨੈੱਟਵਰਕ ਨਾਲ ਜੋੜ ਦੇਵੇਗੀ।" ਉਨ੍ਹਾਂ ਨੇ ਇਸ ਪ੍ਰੋਜੈਕਟ 'ਤੇ ਕੀਤੇ ਗਏ 22,000 ਕਰੋੜ ਰੁਪਏ ਦੇ ਨਿਵੇਸ਼ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਕਿਹਾ ਕਿ 400 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਨਵਾਂ ਬਣਿਆ ਇੰਫਾਲ ਹਵਾਈ ਅੱਡਾ ਇਸ ਖੇਤਰ ਵਿੱਚ ਹਵਾਈ ਸੰਪਰਕ ਨੂੰ ਵਧਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਹਵਾਈ ਅੱਡੇ ਤੋਂ ਦੇਸ਼ ਦੇ ਹੋਰ ਹਿੱਸਿਆਂ ਲਈ ਹੈਲੀਕੌਪਟਰ ਸੇਵਾਵਾਂ ਵੀ ਸ਼ੁਰੂ ਕੀਤੀਆਂ ਗਈਆਂ ਹਨ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਜ਼ੋਰ ਦੇ ਕੇ ਕਿਹਾ ਕਿ ਇਹ ਵਧਦੀ ਕਨੈਕਟੀਵਿਟੀ ਮਣੀਪੁਰ ਦੇ ਲੋਕਾਂ ਲਈ ਉਪਲਬਧ ਸਹੂਲਤਾਂ ਵਿੱਚ ਸੁਧਾਰ ਕਰ ਰਹੀ ਹੈ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ।

ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ, “ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ ਅਤੇ ਜਲਦੀ ਹੀ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵੇਗਾ। ਸਾਡਾ ਨਿਰੰਤਰ ਯਤਨ ਇਹ ਯਕੀਨੀ ਬਣਾਉਂਦਾ ਹੈ ਕਿ ਵਿਕਾਸ ਦਾ ਲਾਭ ਦੇਸ਼ ਦੇ ਹਰ ਕੋਨੇ ਤੱਕ ਪਹੁੰਚੇ।” ਉਨ੍ਹਾਂ ਨੇ ਯਾਦ ਦਿਵਾਇਆ ਕਿ ਇੱਕ ਸਮਾਂ ਸੀ ਜਦੋਂ ਦਿੱਲੀ ਵਿੱਚ ਕੀਤੇ ਗਏ ਐਲਾਨਾਂ ਨੂੰ ਮਣੀਪੁਰ ਵਰਗੇ ਖੇਤਰਾਂ ਤੱਕ ਪਹੁੰਚਣ ਵਿੱਚ ਦਹਾਕੇ ਲੱਗ ਜਾਂਦੇ ਸਨ। ਉਨ੍ਹਾਂ ਨੇ ਕਿਹਾ ਕਿ ਅੱਜ, ਚੁਰਾਚਾਂਦਪੁਰ ਅਤੇ ਮਣੀਪੁਰ ਦੇਸ਼ ਦੇ ਬਾਕੀ ਹਿੱਸਿਆਂ ਦੇ ਨਾਲ-ਨਾਲ ਤਰੱਕੀ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਇਸ ਗੱਲ 'ਤੇ ਚਾਨਣਾ ਪਾਇਆ ਕਿ ਸਰਕਾਰ ਨੇ ਗ਼ਰੀਬਾਂ ਲਈ ਪੱਕੇ ਘਰ ਬਣਾਉਣ ਲਈ ਇੱਕ ਰਾਸ਼ਟਰਵਿਆਪੀ ਯੋਜਨਾ ਸ਼ੁਰੂ ਕੀਤੀ ਹੈ ਅਤੇ ਦੱਸਿਆ ਕਿ ਮਣੀਪੁਰ ਵਿੱਚ ਹਜ਼ਾਰਾਂ ਪਰਿਵਾਰਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਿਆ ਹੈ, ਅਤੇ ਲਗਭਗ 60,000 ਘਰ ਪਹਿਲਾਂ ਹੀ ਬਣਾਏ ਜਾ ਚੁੱਕੇ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਸ ਖੇਤਰ ਨੂੰ ਪਹਿਲਾਂ ਬਿਜਲੀ ਦੀ ਵੱਡੀ ਘਾਟ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇਸ ਮੁਸ਼ਕਿਲ ਤੋਂ ਮੁਕਤ ਕਰਨ ਦਾ ਸੰਕਲਪ ਲਿਆ ਹੈ ਅਤੇ ਨਤੀਜੇ ਵਜੋਂ, ਮਣੀਪੁਰ ਵਿੱਚ ਇੱਕ ਲੱਖ ਤੋਂ ਵੱਧ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਕਨੈਕਸ਼ਨ ਪ੍ਰਦਾਨ ਕੀਤੇ ਗਏ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਮਣੀਪੁਰ ਵਿੱਚ ਮਾਵਾਂ ਅਤੇ ਭੈਣਾਂ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਦਾ ਸਾਹਮਣਾ ਕਰ ਰਹੀਆਂ ਸੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਇਸ ਸਮੱਸਿਆ ਨੂੰ ਹੱਲ ਕਰਨ ਲਈ 'ਹਰ ਘਰ ਨਲ ਸੇ ਜਲ' ਯੋਜਨਾ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਕੁਝ ਵਰ੍ਹਿਆਂ ਵਿੱਚ, ਦੇਸ਼ ਭਰ ਵਿੱਚ 15 ਕਰੋੜ ਤੋਂ ਵੱਧ ਨਾਗਰਿਕਾਂ ਨੂੰ ਟੂਟੀ ਵਾਲੇ ਪਾਣੀ ਦੇ ਕਨੈਕਸ਼ਨ ਮਿਲੇ ਹਨ। ਸ਼੍ਰੀ ਮੋਦੀ ਨੇ ਅੱਗੇ ਦੱਸਿਆ ਕਿ 7-8 ਸਾਲ ਪਹਿਲਾਂ ਤੱਕ, ਮਣੀਪੁਰ ਵਿੱਚ ਸਿਰਫ 25,000 ਤੋਂ 30,000 ਘਰਾਂ ਵਿੱਚ ਹੀ ਪਾਈਪ ਤੋਂ ਪਾਣੀ ਆਉਂਦਾ ਸੀ। ਉਨ੍ਹਾਂ ਨੇ ਦੱਸਿਆ ਕਿ ਅੱਜ ਰਾਜ ਦੇ 3.5 ਲੱਖ ਤੋਂ ਵੱਧ ਘਰਾਂ ਵਿੱਚ ਟੂਟੀ ਵਾਲਾ ਪਾਣੀ ਪਹੁੰਚ ਰਿਹਾ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਬਹੁਤ ਜਲਦੀ, ਮਣੀਪੁਰ ਦੇ ਹਰ ਪਰਿਵਾਰ ਨੂੰ ਉਨ੍ਹਾਂ ਦੇ ਘਰਾਂ ਵਿੱਚ ਪਾਈਪ ਤੋਂ ਪਾਣੀ ਮਿਲੇਗਾ।
ਸਮਾਜਿਕ ਬੁਨਿਆਦੀ ਢਾਂਚੇ ਬਾਰੇ ਚਰਚਾ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ ਪਹਾੜੀ ਅਤੇ ਕਬਾਇਲੀ ਖੇਤਰਾਂ ਵਿੱਚ ਚੰਗੇ ਸਕੂਲ, ਕਾਲਜ ਅਤੇ ਹਸਪਤਾਲ ਸਿਰਫ਼ ਇੱਕ ਸੁਪਨਾ ਹੋਇਆ ਕਰਦੇ ਸਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਬਿਮਾਰ ਹੋ ਜਾਂਦਾ ਸੀ, ਤਾਂ ਉਸ ਨੂੰ ਹਸਪਤਾਲ ਪਹੁੰਚਣ ਵਿੱਚ ਹੀ ਬਹੁਤ ਸਮਾਂ ਲੱਗ ਜਾਂਦਾ ਸੀ। ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਦੇ ਯਤਨਾਂ ਨਾਲ ਸਥਿਤੀ ਹੁਣ ਬਦਲ ਰਹੀ ਹੈ ਅਤੇ ਚੁਰਾਚਾਂਦਪੁਰਵਿੱਚ ਇੱਕ ਮੈਡੀਕਲ ਕਾਲਜ ਦੀ ਸਥਾਪਨਾ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਣ ਉੱਥੇ ਨਵੇਂ ਡਾਕਟਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਅਤੇ ਸਿਹਤ ਸੇਵਾਵਾਂ ਵਿੱਚ ਸੁਧਾਰ ਹੋ ਰਿਹਾ ਹੈ। ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਇਸ ਤੱਥ 'ਤੇ ਵਿਚਾਰ ਕਰਨ ਦੀ ਅਪੀਲ ਕੀਤੀ ਕਿ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਤੱਕ, ਮਣੀਪੁਰ ਦੇ ਪਹਾੜੀ ਖੇਤਰਾਂ ਵਿੱਚ ਕੋਈ ਮੈਡੀਕਲ ਕਾਲਜ ਨਹੀਂ ਸੀ। ਉਨ੍ਹਾਂ ਕਿਹਾ ਕਿ ਇਹ ਉਪਲਬਧੀ ਮੌਜੂਦਾ ਸਰਕਾਰ ਦੀ ਬਦੌਲਤ ਹੀ ਸੰਭਵ ਹੋਈ ਹੈ। ਉਨ੍ਹਾਂ ਨੇ ਪੀਐੱਮ-ਡਿਵਾਈਨ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਰਕਾਰ ਪੰਜ ਪਹਾੜੀ ਜ਼ਿਲ੍ਹਿਆਂ ਵਿੱਚ ਆਧੁਨਿਕ ਸਿਹਤ ਸੇਵਾਵਾਂ ਵਿਕਸਿਤ ਕਰ ਰਹੀ ਹੈ। ਸ਼੍ਰੀ ਮੋਦੀ ਨੇ ਅੱਗੇ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ, ਸਰਕਾਰ ਗ਼ਰੀਬ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਮਣੀਪੁਰ ਵਿੱਚ ਲਗਭਗ 2.5 ਲੱਖ ਮਰੀਜ਼ਾਂ ਨੇ ਇਸ ਯੋਜਨਾ ਦੇ ਤਹਿਤ ਮੁਫ਼ਤ ਇਲਾਜ ਦਾ ਲਾਭ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸੁਵਿਧਾ ਤੋਂ ਬਿਨਾ, ਰਾਜ ਦੇ ਗ਼ਰੀਬ ਪਰਿਵਾਰਾਂ ਨੂੰ 350 ਕਰੋੜ ਰੁਪਏ ਆਪਣੀਆਂ ਜੇਬਾਂ ਵਿੱਚੋਂ ਖਰਚ ਕਰਨੇ ਪੈਂਦੇ। ਪ੍ਰਧਾਨ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਦਾ ਪੂਰਾ ਖਰਚਾ ਭਾਰਤ ਸਰਕਾਰ ਨੇ ਚੁੱਕਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਹਰ ਗ਼ਰੀਬ ਨਾਗਰਿਕ ਦੀਆਂ ਚਿੰਤਾਵਾਂ ਨੂੰ ਦੂਰ ਕਰਨਾ ਸਰਕਾਰ ਦੀ ਸਭ ਤੋਂ ਪਹਿਲੀ ਤਰਜੀਹ ਹੈ।

ਪ੍ਰਧਾਨ ਮੰਤਰੀ ਨੇ ਕਿਹਾ, "ਮਣੀਪੁਰ ਦੀ ਧਰਤੀ ਅਤੇ ਖੇਤਰ ਉਮੀਦ ਅਤੇ ਆਕਾਂਖਿਆਵਾਂ ਦੀ ਧਰਤੀ ਹੈ।" ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਅਸਾਧਾਰਣ ਖੇਤਰ ਵਿੱਚ ਹਿੰਸਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਕੈਂਪਾਂ ਵਿੱਚ ਰਹਿ ਰਹੇ ਪ੍ਰਭਾਵਿਤ ਲੋਕਾਂ ਨਾਲ ਮੁਲਾਕਾਤ ਕੀਤੀ ਸੀ। ਗੱਲਬਾਤ ਤੋਂ ਬਾਅਦ, ਪ੍ਰਧਾਨ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਮਣੀਪੁਰ ਵਿੱਚ ਉਮੀਦ ਅਤੇ ਵਿਸ਼ਵਾਸ ਦੀ ਇੱਕ ਨਵੀਂ ਸਵੇਰ ਆ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਕਿਸੇ ਵੀ ਖੇਤਰ ਵਿੱਚ ਵਿਕਾਸ ਲਈ ਸ਼ਾਂਤੀ ਸਥਾਪਿਤ ਕਰਨਾ ਜ਼ਰੂਰੀ ਹੈ ਅਤੇ ਪਿਛਲੇ ਗਿਆਰ੍ਹਾਂ ਵਰ੍ਹਿਆਂ ਵਿੱਚ ਉੱਤਰ ਪੂਰਬ ਵਿੱਚ ਬਹੁਤ ਸਾਰੇ ਪੁਰਾਣੇ ਸੰਘਰਸ਼ਾਂ ਅਤੇ ਵਿਵਾਦਾਂ ਦਾ ਸਮਾਧਾਨ ਕੀਤਾ ਗਿਆ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਨੇ ਸ਼ਾਂਤੀ ਦਾ ਰਸਤਾ ਚੁਣਿਆ ਹੈ ਅਤੇ ਵਿਕਾਸ ਨੂੰ ਤਰਜੀਹ ਦਿੱਤੀ ਹੈ। ਸ਼੍ਰੀ ਮੋਦੀ ਨੇ ਇਸ ਗੱਲ ‘ਤੇ ਸੰਤੋਸ਼ ਵਿਅਕਤ ਕੀਤਾ ਕਿ ਹਾਲ ਹੀ ਵਿੱਚ ਪਹਾੜੀ ਅਤੇ ਘਾਟੀ ਖੇਤਰਾਂ ਦੇ ਵੱਖ-ਵੱਖ ਸਮੂਹਾਂ ਨਾਲ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਭਾਰਤ ਸਰਕਾਰ ਦੇ ਦ੍ਰਿਸ਼ਟੀਕੋਣ ਦਾ ਹਿੱਸਾ ਹਨ, ਜੋ ਸ਼ਾਂਤੀ ਸਥਾਪਿਤ ਕਰਨ ਲਈ ਗੱਲਬਾਤ, ਸਨਾਮਾਨ ਅਤੇ ਆਪਸੀ ਸਮਝ 'ਤੇ ਜ਼ੋਰ ਦਿੰਦੇ ਹਨ। ਪ੍ਰਧਾਨ ਮੰਤਰੀ ਨੇ ਸਾਰੇ ਸੰਗਠਨਾਂ ਨੂੰ ਸ਼ਾਂਤੀ ਦੇ ਰਸਤੇ 'ਤੇ ਅੱਗੇ ਵਧਣ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਆਪਣਾ ਸਮਰਥਨ ਪ੍ਰਗਟ ਕਰਦੇ ਹੋਏ ਉਨ੍ਹਾਂ ਕਿਹਾ ਕਿ ਉਹ ਲੋਕਾਂ ਦੇ ਨਾਲ ਹਨ ਅਤੇ ਭਾਰਤ ਸਰਕਾਰ ਮਣੀਪੁਰ ਦੇ ਨਾਲ ਹੈ।
ਸ਼੍ਰੀ ਮੋਦੀ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਸਰਕਾਰ ਮਣੀਪੁਰ ਵਿੱਚ ਜੀਵਨ ਨੂੰ ਮੁੜ ਪਟੜੀ 'ਤੇ ਲਿਆਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਿਸਥਾਪਿਤ ਪਰਿਵਾਰਾਂ ਲਈ 7,000 ਨਵੇਂ ਘਰ ਬਣਾਉਣ ਲਈ ਸਹਾਇਤਾ ਪ੍ਰਦਾਨ ਕਰ ਰਹੀ ਹੈ। ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਹਾਲ ਹੀ ਵਿੱਚ ਲਗਭਗ 3,000 ਕਰੋੜ ਰੁਪਏ ਦਾ ਇੱਕ ਵਿਸ਼ੇਸ਼ ਪੈਕੇਜ ਮਨਜ਼ੂਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਵਿਸਥਾਪਿਤ ਵਿਅਕਤੀਆਂ ਦੀ ਸਹਾਇਤਾ ਲਈ 500 ਕਰੋੜ ਰੁਪਏ ਵਿਸ਼ੇਸ਼ ਤੌਰ 'ਤੇ ਅਲਾਟ ਕੀਤੇ ਗਏ ਹਨ।

ਮਣੀਪੁਰ ਦੇ ਕਬਾਇਲੀ ਨੌਜਵਾਨਾਂ ਦੇ ਸੁਪਨਿਆਂ ਅਤੇ ਸੰਘਰਸ਼ਾਂ ਤੋਂ ਚੰਗੀ ਤਰ੍ਹਾਂ ਜਾਣੂ ਹੋਣ ਦੀ ਗੱਲ ਨੂੰ ਸਵੀਕਾਰਦੇ ਹੋਏ, ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਕਈ ਸਮਾਧਾਨ ਲਾਗੂ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਸਰਕਾਰ ਸਥਾਨਕ ਸ਼ਾਸਨ ਸੰਸਥਾਵਾਂ ਨੂੰ ਮਜ਼ਬੂਤਕਰਨ ਲਈ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੇ ਵਿਕਾਸ ਲਈ ਢੁਕਵੇਂ ਫੰਡਾਂ ਦੀ ਵਿਵਸਥਾ ਕੀਤੀ ਜਾ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, "ਹਰੇਕ ਕਬਾਇਲੀ ਭਾਈਚਾਰੇ ਦਾ ਵਿਕਾਸ ਇੱਕ ਰਾਸ਼ਟਰੀ ਤਰਜੀਹ ਹੈ।" ਉਨ੍ਹਾਂ ਨੇ ਦੱਸਿਆ ਕਿ ਪਹਿਲੀ ਵਾਰ, ਕਬਾਇਲੀ ਖੇਤਰਾਂ ਦੇ ਵਿਕਾਸ ਲਈ ਧਰਤੀ ਆਬਾ ਜਨਜਾਤੀਯ ਗ੍ਰਾਮ ਉਤਕਰਸ਼ ਅਭਿਆਨ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਪਹਿਲ ਦੇ ਤਹਿਤ, ਮਣੀਪੁਰ ਦੇ 500 ਤੋਂ ਵੱਧ ਪਿੰਡਾਂ ਵਿੱਚ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਕਬਾਇਲੀ ਖੇਤਰਾਂ ਵਿੱਚ ਏਕਲਵਯ ਮਾਡਲ ਰਿਹਾਇਸ਼ੀ ਸਕੂਲਾਂ ਦੀ ਗਿਣਤੀ ਵਧਾਈ ਜਾ ਰਹੀ ਹੈ। ਸ਼੍ਰੀ ਮੋਦੀ ਨੇ ਇਹ ਵੀ ਦੱਸਿਆ ਕਿ ਮਣੀਪੁਰ ਵਿੱਚ 18 ਏਕਲਵਯ ਮਾਡਲ ਰਿਹਾਇਸ਼ੀ ਸਕੂਲ ਬਣਾਏ ਜਾਰਹੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਕੂਲਾਂ ਅਤੇ ਕਾਲਜਾਂ ਦੇ ਆਧੁਨਿਕੀਕਰਣ ਨਾਲ ਪਹਾੜੀ ਜ਼ਿਲ੍ਹਿਆਂ ਵਿੱਚ ਸਿੱਖਿਆ ਸਹੂਲਤਾਂ ਵਿੱਚ ਜ਼ਿਕਰਯੋਗ ਵਾਧਾ ਹੋਵੇਗਾ।

ਇਸ ਗੱਲ 'ਤੇ ਜ਼ੋਰ ਦਿੰਦੇ ਹੋਏ ਕਿ ਮਣੀਪੁਰ ਦੀ ਸੰਸਕ੍ਰਿਤੀ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਣ ਨੂੰ ਉਤਸ਼ਾਹਿਤ ਕੀਤਾ ਹੈ, ਸ਼੍ਰੀ ਮੋਦੀ ਨੇ ਕਿਹਾ ਕਿ ਸਰਕਾਰ ਮਹਿਲਾਵਾਂ ਨੂੰ ਸਸ਼ਕਤ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਮਣੀਪੁਰ ਦੀਆਂ ਬੇਟੀਆਂ ਦੀ ਮਦਦ ਲਈ ਕੰਮਕਾਜੀ ਮਹਿਲਾ ਹੋਸਟਲਜ਼ ਦਾ ਨਿਰਮਾਣ ਕਰ ਰਹੀ ਹੈ।
ਪ੍ਰਧਾਨ ਮੰਤਰੀ ਨੇ ਕਿਹਾ, “ਅਸੀਂ ਮਣੀਪੁਰ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤਰੱਕੀ ਦਾ ਪ੍ਰਤੀਕ ਬਣਾਉਣ ਦੇ ਟੀਚੇ ਨਾਲ ਕੰਮ ਕਰ ਰਹੇ ਹਾਂ।” ਉਨ੍ਹਾਂ ਨੇ ਲੋਕਾਂ ਨੂੰ ਭਰੋਸਾ ਦਿੱਤਾ ਅਤੇ ਕਿਹਾ ਕਿ ਮਣੀਪੁਰ ਦੇ ਵਿਕਾਸ, ਵਿਸਥਾਪਿਤ ਪਰਿਵਾਰਾਂ ਦੇ ਪੁਨਰਵਾਸ ਅਤੇ ਸ਼ਾਂਤੀ ਸਥਾਪਨਾ ਲਈ, ਭਾਰਤ ਸਰਕਾਰ ਮਣੀਪੁਰ ਸਰਕਾਰ ਨੂੰ ਹਰ ਸੰਭਵ ਤਰੀਕੇ ਨਾਲ ਸਹਿਯੋਗ ਦਿੰਦੀ ਰਹੇਗੀ।
ਇਸ ਪ੍ਰੋਗਰਾਮ ਵਿੱਚ ਹੋਰ ਪਤਵੰਤਿਆਂ ਦੇ ਨਾਲ, ਮਣੀਪੁਰ ਦੇ ਰਾਜਪਾਲ, ਸ਼੍ਰੀ ਅਜੈ ਕੁਮਾਰ ਭੱਲਾ ਵੀ ਮੌਜੂਦ ਸਨ।
ਪਿਛੋਕੜ
ਇਨ੍ਹਾਂ ਪ੍ਰੋਜੈਕਟਾਂ ਵਿੱਚ 3,600 ਕਰੋੜ ਰੁਪਏ ਤੋਂ ਵੱਧ ਦੀਆਂ ਮਣੀਪੁਰ ਦੀਆਂਸ਼ਹਿਰੀ ਸੜਕਾਂ, ਡਰੇਨੇਜ਼ ਅਤੇ ਅਸੈੱਟ ਮੈਨੇਜਮੈਂਟ ਸੁਧਾਰ ਪ੍ਰੋਜੈਕਟ; 2,500 ਕਰੋੜ ਰੁਪਏ ਤੋਂ ਵੱਧ ਦੇ 5 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਸ; ਮਣੀਪੁਰ ਇਨਫੋਟੈਕ ਵਿਕਾਸ (MIND) ਪ੍ਰੋਜੈਕਟ, 9 ਸਥਾਨਾਂ 'ਤੇ ਵਰਕਿੰਗ ਵੂਮੈਨ ਹੋਸਟਲ ਆਦਿ ਸ਼ਾਮਲ ਹਨ।
ਪ੍ਰਧਾਨ ਮੰਤਰੀ ਦਾ ਭਾਸ਼ਣ ਪੜ੍ਹਨ ਲਈ ਇੱਥੇ ਕਲਿੱਕ ਕਰੋ
Rail connectivity is expanding in Manipur. pic.twitter.com/hvc3N9wrUR
— PMO India (@PMOIndia) September 13, 2025
Advancing development initiatives in Manipur. pic.twitter.com/1vzj5FDphO
— PMO India (@PMOIndia) September 13, 2025
A new dawn of hope and trust is rising in Manipur. pic.twitter.com/EZgZfdLFZr
— PMO India (@PMOIndia) September 13, 2025
We are working with the goal of making Manipur a symbol of peace, prosperity and progress. pic.twitter.com/wAtX8vdEFa
— PMO India (@PMOIndia) September 13, 2025











