ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ 19 ਫ਼ਰਵਰੀ, 2026 ਨੂੰ ਏਆਈ ਇੰਪੈਕਟ ਸਮਿਟ ਦੇ ਮੌਕੇ 'ਤੇ ਹੇਲੇਨਿਕ ਗਣਰਾਜ (ਗ੍ਰੀਸ) ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਕਿਰਿਆਕੋਸ ਮਿਤਸੋਤਾਕੀਸ ਨਾਲ ਮੁਲਾਕਾਤ ਕੀਤੀ। ਗ੍ਰੀਸ ਦੇ ਪ੍ਰਧਾਨ ਮੰਤਰੀ 18-19 ਫ਼ਰਵਰੀ, 2026 ਨੂੰ ਭਾਰਤ ਦੇ ਦੌਰੇ ’ਤੇ ਹਨ ਤਾਂ ਜੋ ਉਹ ਨਵੀਂ ਦਿੱਲੀ ਵਿੱਚ ਆਯੋਜਿਤ ਇੰਡੀਆ ਏਆਈ ਇੰਪੈਕਟ ਸਮਿਟ 2026 ਵਿੱਚ ਹਿੱਸਾ ਲੈ ਸਕਣ। ਪ੍ਰਧਾਨ ਮੰਤਰੀ ਮਿਤਸੋਤਾਕੀਸ ਨਾਲ ਡਿਜੀਟਲ ਗਵਰਨੈਂਸ ਮੰਤਰੀ ਸ਼੍ਰੀ ਦਿਮਿਤ੍ਰਿਓਸ ਪਾਪਾਸਟਰਗੀਓ ਅਤੇ ਸੀਨੀਅਰ ਅਧਿਕਾਰੀਆਂ ਦਾ ਇੱਕ ਵਫ਼ਦ ਵੀ ਮੌਜੂਦ ਸੀ।

 

​ਦੋਵਾਂ ਆਗੂਆਂ ਨੇ ਦੁਵੱਲੀ ਰਣਨੀਤਕ ਸਾਂਝੇਦਾਰੀ ਦੇ ਪੂਰੇ ਦਾਇਰੇ ਦੀ ਸਮੀਖਿਆ ਕੀਤੀ ਅਤੇ ਇਹ ਮੰਨਿਆ ਕਿ ਵੱਖ-ਵੱਖ ਖੇਤਰਾਂ ਵਿੱਚ ਇਹ ਸਾਂਝੇਦਾਰੀ ਲਗਾਤਾਰ ਗਤੀ ਨਾਲ ਅੱਗੇ ਵਧ ਰਹੀ ਹੈ। ਉਨ੍ਹਾਂ ਨੇ ਭਵਿੱਖ ਵਿੱਚ ਵੀ ਆਪਸੀ ਹਿੱਤਾਂ ਦੇ ਨਵੇਂ ਖੇਤਰਾਂ ਵਿੱਚ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਚਰਚਾ ਕੀਤੀ, ਨਾਲ ਹੀ ਖੇਤਰੀ ਅਤੇ ਵਿਸ਼ਵ-ਵਿਆਪੀ ਹਿੱਤਾਂ ਨਾਲ ਜੁੜੇ ਮੁੱਦਿਆਂ 'ਤੇ ਵਿਚਾਰਾਂ ਦਾ ਅਦਾਨ-ਪ੍ਰਦਾਨ ਵੀ ਕੀਤਾ। ਦੋਵਾਂ ਆਗੂਆਂ ਨੇ ਹਾਲ ਹੀ ਵਿੱਚ ਕੀਤੇ ਗਏ ਕਨੈਕਟੀਵਿਟੀ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਆਈਐੱਮਈਸੀ ਅਧੀਨ ਇਨ੍ਹਾਂ ਨੂੰ ਹੋਰ ਵਧਾਉਣ ਦੀ ਸੰਭਾਵਨਾ 'ਤੇ ਵੀ ਚਰਚਾ ਕੀਤੀ।

ਦੋਵੇਂ ਆਗੂਆਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟ ਕੀਤੀ ਕਿ ਹਾਲ ਹੀ ਵਿੱਚ ਹੋਏ ਉੱਚ-ਪੱਧਰੀ ਦੌਰਿਆਂ ਦਾ ਅਦਾਨ-ਪ੍ਰਦਾਨ ਰਣਨੀਤਕ ਸਾਂਝੇਦਾਰੀ ਨੂੰ ਨਵੀਂ ਗਤੀ ਦੇ ਰਿਹਾ ਹੈ ਅਤੇ ਹਾਲ ਹੀ ਵਿੱਚ ਸੰਪੰਨ ਹੋਏ ਭਾਰਤ-ਈਯੂ ਐੱਫਟੀਏ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰ ਅਤੇ ਨਿਵੇਸ਼ ਦੇ ਨਵੇਂ ਮੌਕੇ ਖੁੱਲ੍ਹਣਗੇ।

 

ਇਹ ਪ੍ਰਧਾਨ ਮੰਤਰੀ ਮਿਤਸੋਤਾਕੀਸ ਦਾ ਦੂਜਾ ਭਾਰਤੀ ਦੌਰਾ ਸੀ; ਇਸ ਤੋਂ ਪਹਿਲਾਂ ਉਨ੍ਹਾਂ ਨੇ ਫ਼ਰਵਰੀ, 2024 ਵਿੱਚ ਭਾਰਤ ਦਾ ਸਰਕਾਰੀ ਦੌਰਾ ਕੀਤਾ ਸੀ, ਜੋ 15 ਸਾਲਾਂ ਵਿੱਚ ਕਿਸੇ ਗ੍ਰੀਸ ਸਰਕਾਰ ਦੇ ਮੁਖੀ ਦਾ ਪਹਿਲਾ ਭਾਰਤੀ ਦੌਰਾ ਸੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ 25 ਅਗਸਤ, 2023 ਨੂੰ ਐਥਨਜ਼ ਗਏ ਸੀ, ਓਦੋਂ ਦੁਵੱਲੇ ਸਬੰਧਾਂ ਨੂੰ ਰਣਨੀਤਕ ਸਾਂਝੇਦਾਰੀ ਦੇ ਪੱਧਰ ’ਤੇ ਚੁੱਕਿਆ ਗਿਆ ਸੀ।

 

 

Explore More
ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ

Popular Speeches

ਸ੍ਰੀ ਰਾਮ ਜਨਮ-ਭੂਮੀ ਮੰਦਿਰ ਧਵਜਾਰੋਹਣ ਉਤਸਵ ਦੌਰਾਨ ਪ੍ਰਧਾਨ ਮੰਤਰੀ ਦੇ ਭਾਸ਼ਣ ਦਾ ਪੰਜਾਬੀ ਅਨੁਵਾਦ
Nagaland gets its first natural gas supply via National Gas Grid

Media Coverage

Nagaland gets its first natural gas supply via National Gas Grid
NM on the go

Nm on the go

Always be the first to hear from the PM. Get the App Now!
...
ਸੋਸ਼ਲ ਮੀਡੀਆ ਕੌਰਨਰ 19 ਅਗਸਤ 2026
August 19, 2026

Defence to Diamonds: How PM Modi’s Vision Turned India into a Global Capability Hub